Updated on Apr 26, 2017 17:15:57

 

 

Today's Headlines

 

 

 

Latest News

26-Apr-2017 ਚੰਡੀਗੜ੍ਹ

ਕਾਰਗੁਜ਼ਾਰੀ ਦਿਖਾਓ ਜਾਂ ਫਿਰ ਦੁਕਾਨਾਂ ਬੰਦ ਕਰੋ-ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਕੇ ਪੈਸਾ ਕਮਾਉਣ ਦੇ ਧੰਦੇ ਵਿੱਚ ਲੱਗੇ ਨਿੱਜੀ ਖੇਤਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਇਨ੍ਹਾਂ ਕਾਲਜਾਂ ਦੇ ਪ੍ਰਬੰਧਕਾਂ ਨੂੰ ਕਾਰਗੁਜ਼ਾਰੀ ਦਿਖਾਉਣ ਜਾਂ ਫਿਰ ਅਜਿਹੀਆਂ ਦੁਕਾਨਾਂ ਬੰਦ...

26-Apr-2017 ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਨਵੀਂ ਨੀਤੀ ਵਿੱਚ ਸਨਅਤਕਾਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਨਵੀਂ ਉਦਯੋਗਿਕ ਨੀਤੀ 'ਚ ਸ਼ਾਮਲ ਕਰਨ ਲਈ ਆਖਿਆ ਹੈ ਜੋ ਕਿ ਛੇਤੀ ਹੀ ਜਾਰੀ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਇਹ ਹੁਕਮ ਅੱਜ ਪੰਜਾਬ ਭਵਨ ਵਿੱਚ ਪਟਿਆਲਾ ਇੰਡਸਟਰੀਅਲ ਅਸਟੇਟ ਵੈਲਫੇਅਰ...

26-Apr-2017 ਚੰਡੀਗੜ੍ਹ

ਰਾਣਾ ਗੁਰਜੀਤ ਸਿੰਘ ਨੇ ਪਾਕਿਸਤਾਨ ਜਾ ਰਹੇ ਪਾਣੀ ਦੀ ਸਿੰਚਾਈ ਵਿਭਾਗ ਤੋਂ ਮੰਗੀ ਰਿਪੋਰਟ

ਸਿੰਚਾਈ ਅਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਸਿੰਚਾਈ ਵਿਭਾਗ ਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ 'ਚੋਂ ਪਾਕਿਸਤਾਨ ਨੂੰ ਜਾ ਰਹੇ ਪਾਣੀ ਸਬੰਧੀ ਰਿਪੋਰਟ ਜਮ੍ਹਾਂ ਕਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਸ ਪਾਣੀ ਨੂੰ ਪੰਜਾਬ ਦੀਆਂ ਪਾਣੀ ਸਬੰਧੀ ਜ਼ਰੂਰਤਾਂ ਲਈ ਵਰਤਿਆ ਜਾ ਸਕੇ।ਇੱਥੇ ਸਿੰਚਾਈ ਭਵਨ...

25-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਏ ਸ਼ਹਿਰੀ ਕੰਮਾਂ ਦਾ ਤੀਜੀ ਧਿਰ ਪਾਸੋਂ ਆਡਿਟ ਕਰਵਾਇਆ ਜਾਵੇਗਾ

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੱਜ ਪਿਛਲੇ ਤਿੰਨ ਸਾਲਾਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਏ ਸਾਰੇ ਸ਼ਹਿਰੀ ਕੰਮਾਂ ਦਾ ਨਾਮਵਰ ਕੰਪਨੀਆਂ ਪਾਸੋਂ ਤੀਜੀ ਧਿਰ ਤਕਨੀਕੀ ਤੇ ਵਿੱਤੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਊਣਤਾਈਆਂ ਦੀ ਸ਼ਨਾਖ਼ਤ ਕਰਕੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ।ਇਹ ਫੈਸਲਾ ਪੰਜਾਬ ਦੇ...

25-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੂੜਾ-ਕਰਕਟ ਅਤੇ ਪਰਾਲੀ ਦੀ ਸਮੱਸਿਆ ਦੇ ਖਾਤਮੇ ਲਈ ਬਾਇਓ ਗੈਸ ਊਰਜਾ ਦੇ ਉਤਪਾਦਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੀ ਹਦਾਇਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰਾਂ ਵਿੱਚ ਕੂੜਾ-ਕਰਕਟ ਦੀ ਸਮੱਸਿਆ ਨਾਲ ਨਿਪਟਣ ਦੇ ਨਾਲ-ਨਾਲ ਨਾੜ ਤੇ ਪਰਾਲੀ ਨੂੰ ਸਾੜਣ ਦੀ ਸਮੱਸਿਆ ਦੇ ਸਬੰਧ ਵਿੱਚ ਕੂੜਾ-ਕਰਕਟ ਤੇ ਪਰਾਲੀ ਨੂੰ ਇਕੱਠਾ ਕਰਕੇ ਬਾਇਓ ਮਾਸ ਊਰਜਾ ਦਾ ਉਤਪਾਦਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਵਾਸਤੀ ਸਥਾਨਕ ਸਰਕਾਰ ਵਿਭਾਗ ਨੂੰ...

25-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪਲਾਸਿਟਕ ਦੀ ਵਰਤੋਂ 'ਤੇ ਪਾਬੰਦੀ ਲਾਉਣ ਦਾ ਫੈਸਲਾ

ਪੰਜਾਬ ਸਰਕਾਰ ਨੇ ਅੱਜ ਖਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਯਤਨਾਂ ਵਜੋਂ ਪਲਾਸਿਟਕ ਦੀ ਵਰਤੋਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਨੋਟੀਫਿਕੇਸ਼ਨ ਮੰਤਰੀ...

25-Apr-2017 ਚੰਡੀਗੜ੍ਹ

ਨਵੀਂ ਜਲ ਬਿਲਿੰਗ ਨੀਤੀ ਬਾਰੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਜਾਵੇਗੀ

ਪਾਣੀ ਦੀ ਵਰਤੋਂ ਨੂੰ ਦਰੁਸਤ ਕਰਨ ਅਤੇ ਸੂਬੇ ਵਿੱਚ ਪਾਣੀ ਦੇ ਨੁਕਸਾਨ ਨੂੰ ਘੱਟ ਕਰਨ ਦੇ ਲਈ ਸਥਾਨਕ ਸਰਕਾਰ ਵਿਭਾਗ ਨੇ ਮੰਤਰੀ ਮੰਡਲ ਅੱਗੇ ਇਸ ਦੀ ਪ੍ਰਵਾਨਗੀ ਲਈ ਕੁਝ ਮਹੱਤਵਪੂਰਨ ਨੀਤੀ ਨੋਟੀਫਿਕੇਸ਼ਨ ਪੇਸ਼ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰ...

25-Apr-2017 ਚੰਡੀਗੜ੍ਹ

ਵਿਸਤਾਰਾ ਨੇ ਹੋਰ ਉਡਾਨਾਂ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ

ਅੱਜ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ ਕਿਉਂਕਿ ਵਿਸਤਾਰਾ ਵੱਲੋਂ ਹੋਰ ਉੁਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ।ਵਿਸਤਾਰਾ...

25-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿੱਚ ਮੌਜੂਦਾ ਉਦਯੋਗਾਂ ਨੂੰ ਨਵੇਂ ਉਦਯੋਗਾਂ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਨਅਤੀ ਨੀਤੀ ਹੇਠ ਪੰਜਾਬ 'ਚ ਨਵੇਂ ਉਦਯੋਗਾਂ ਨੂੰ ਪੇਸ਼ਕਸ਼ ਕੀਤੀਆਂ ਜਾ ਰਹੀਆਂ ਰਿਆਇਤਾਂ ਦੇ ਬਰਾਬਰ ਹੀ ਮੌਜੂਦਾ ਸਨਅਤਾਂ ਨੂੰ ਰਿਆਇਤਾਂ ਮੁਹੱਈਆਂ ਕਰਵਾਉਣ ਲਈ ਉਦਯੋਗ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਹਨ।ਮੁੱਖ ਮੰਤਰੀ ਨੇ ਇਹ ਆਦੇਸ਼ ਉਸ ਵੇਲੇ ਜਾਰੀ ਕੀਤੇ ਜਦੋਂ ਸੀ.ਆਈ.ਆਈ...

25-Apr-2017 ਚੰਡੀਗੜ੍ਹ

ਰਾਣਾ ਗੁਰਜੀਤ ਸਿੰਘ ਵੱਲੋਂ ਸਿੰਜਾਈ ਵਿਭਾਗ ਨੂੰ ਨਹਿਰੀ ਪਾਣੀ ਚੋਰੀ ਰੋਕਣ ਅਤੇ ਟੇਲਾਂ 'ਤੇ ਪਾਣੀ ਪੁੱਜਦਾ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ ਦੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਨਹਿਰੀ ਪਾਣੀ ਦੀ ਚੋਰੀ ਰੋਕਣ ਅਤੇ ਟੇਲਾਂ 'ਤੇ ਪਾਣੀ ਪੁੱਜਦਾ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ। ਸਿੰਜਾਈ ਮੰਤਰੀ ਨੇ ਨਹਿਰੀ ਪਾਣੀ ਚੋਰੀ ਕਰਨ ਵਾਲੇ ਤੱਤਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਫੜੇ ਜਾਣ...

25-Apr-2017 ਚੰਡੀਗੜ੍ਹ

ਅਮਰਜੀਤ ਸਿੰਘ ਸਮਰਾ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸਾਬਕਾ ਮਾਲ ਤੇ ਸਹਿਕਾਰਤਾ ਮੰਤਰੀ ਅਮਰਜੀਤ ਸਿੰਘ ਸਮਰਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਸਮਰਾ ਨੂੰ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੇ ਚੇਅਰਮੈਨ ਵਜੋਂ ਨਿਯੁਕਤੀ ਲਈ ਵਧਾਈ ਦਿੱਤੀ।ਸ੍ਰੀ ਸਮਰਾ ਨੇ...

25-Apr-2017 ਚੰਡੀਗੜ੍ਹ

ਲਿੰਗ ਆਧਾਰਤ ਵਿਤਕਰਾ ਤੇ ਔਰਤ ਵਿਰੁਧ ਹਿੰਸਾ ਸਮਾਜ 'ਤੇ ਕੋਝਾ ਧੱਬਾ: ਐਸ.ਕੇ. ਸੰਧੂ

''ਇਹ ਇੱਕ ਕੌੜੀ ਸੱਚਾਈ ਹੈ ਕਿ ਹਰ ਪੱਧਰ 'ਤੇ ਯਤਨ ਕੀਤੇ ਜਾਣ ਦੇ ਬਾਵਜੂਦ ਸਾਡੇ ਅਖੌਤੀ ਆਧੁਨਿਕ ਸਮਾਜ ਵਿੱਚ ਲਿੰਗ ਆਧਾਰਤ ਵਿਤਕਰੇ, ਅਤੇ ਔਰਤਾਂ ਤੇ ਬੱਚਿਆਂ ਪ੍ਰਤੀ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।''ਇਹ ਵਿਚਾਰ ਸ੍ਰੀ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਅੱਜ ਇਥੇ ਸੀ.ਆਈ.ਆਈ....

25-Apr-2017 ਦਿੱਲੀ

ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਭਾਸ਼ਾ 'ਚ ਵਿਧਾਇਕ ਵਜੋਂ ਸਹੁੰ ਚੁੱਕੀ

ਰਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕ ਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨੇ ਉਨਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ। ਸ਼੍ਰੀ...

25-Apr-2017 ਐਸ.ਏ.ਐਸ. ਨਗਰ (ਮੁਹਾਲੀ)

ਰੋਡ ਸੇਫਟੀ ਟ੍ਰੇਨਿੰਗ ਦੇਣ ਲਈ ਸਾਹਿਬਜਾਦਾ ਅਜੀਤ ਸਿੰਘ ਨਗਰ ਮਾਡਲ ਜਿਲ੍ਹੇ ਵਜੋਂ ਚੁਣਿਆ : ਗੁਰਪ੍ਰੀਤ ਕੌਰ ਸਪਰਾ

ਦਿਨ ਪ੍ਰਤੀ ਵੱਧ ਰਹੇ ਵਾਹਨਾਂ ਦੀ ਵੱਧ ਰਹੀ ਗਿਣਤੀ ਕਾਰਨ ਸੜਕੀ ਦੁਰਘਟਨਾਵਾਂ ਨੂੰ ਠੱਲ ਪਾਉਣ ਲਈ ਸਕੂਲ ਪੱਧਰ ਤੇ ਵਿਦਿਆਰਥੀਆਂ ਨੂੰ ਟ੍ਰੇਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਅਧਿਆਪਕਾਂ ਨੂੰ ਰੋਡ ਸੇਫਟੀ ਟ੍ਰੇਨਿੰਗ ਮੁਹੱਈਆ ਕਰਾਉਣ ਲਈ ਸਾਹਿਬਜਾਦਾ ਅਜੀਤ ਸਿੰਘ ਨਗਰ ਜਿਲ੍ਹੇ ਨੂੰ ਮਾਡਲ ਜਿਲ੍ਹੇ ਵਜੋਂ ਚੁਣਿਆ ਗਿਆ ਹੈ।...

25-Apr-2017 ਐਸ.ਏ.ਐਸ. ਨਗਰ (ਮੁਹਾਲੀ)

ਗੁਰਦੁਆਰਾ ਢਾਹੁਣ ਵਿਰੁਧ ਮੋਮਬਤੀ ਮਾਰਚ ਕੀਤਾ

ਕਲਗੀਧਰ ਸੇਵਕ ਜਥੇ ਵੱਲੋਂ ਇੰਦੋਰ ਵਿਖੇ ਨਗਰ ਨਿਗਮ ਵੱਲੋਂ ਇੱਕ ਗੁਰਦੁਆਰੇ ਨੂੰ ਢਾਹੇ ਜਾਣ ਵਿਰੁਧ ਮੋਮਬਤੀ ਮਾਰਚ ਕੀਤਾ ਗਿਆ|ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇੰਦੌਰ ਵਿਖੇ ਨਗਰ ਨਿਗਮ ਨੇ ਇਕ ਗੁਰਦੁਆਰੇ ਨੂੰ ਜਬਰਦਸਤੀ ਢਾਹ ਦਿੱਤਾ ਹੈ ਜਿਸ ਸਮੇਂ ਇਹ ਕਾਰਵਾਈ...

25-Apr-2017 ਫਤਿਹਗੜ੍ਹ ਸਾਹਿਬ

ਕਾਂਟੀਨੇਂਟਲ ਦੀ ਵਿਦਿਆਰਥਣ ਨੇ ਬਣਾਈ ਪੰਜਾਬੀ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਜਗ੍ਹਾਂ

ਫਤਿਹਗੜ੍ਹ ਸਾਹਿਬ ਸਥਿੱਤ ਕਾਂਟੀਨੇਂਟਲ ਗਰੁੱਪ ਆਫ ਇੰਸਟੀਚਿਊਟ ਨੇ ਇਕ ਵਾਰ ਫਿਰ ਮੈਰਿਟ ਸੂਚੀ ਵਿਚ ਨਾਂ ਬਰਕਰਾਰ ਰੱਖਿਆ ਹੈ। ਕਾਂਟੀਨੇਂਟਲ ਕਾਲਜ ਆਫ ਹਾਇਰ ਸਟਡੀਜ (ਸੀ.ਸੀ.ਐਚ.ਐਸ) ਦੀ ਬੀ.ਬੀ.ਏ. ਦੀ ਵਿਦਿਆਰਥਣ ਸੁਵੇਣੀ ਨੇ ਪਟਿਆਲਾ ਸਥਿੱਤ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਵੱਡੀ ਉਪਲਬਧੀ ਹਾਸਿਲ ਕੀਤੀ ਹੈ। ਸੁਵੇਣੀ...

24-Apr-2017 ਚੰਡੀਗੜ

ਪੰਜਾਬ ਦੀਆਂ ਦਸ ਪੰਚਾਇਤੀ ਸੰਸਥਾਵਾਂ ਨੇ ਵਧੀਆ ਕਾਰਗੁਜ਼ਾਰੀ ਲਈ ਕੌਮੀ ਪੁਰਸਕਾਰ ਹਾਸਿਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਪੱਧਰ 'ਤੇ ਪੰਜਾਬ ਦੀਆਂ ਛੇ ਪੰਚਾਇਤਾਂ, ਤਾਮਕੋਟ ਪਿੰਡ ਦੀ ਗਰਾਮ ਸਭਾ, ਦੋ ਬਲਾਕ ਸਮਿਤੀਆਂ ਅਤੇ ਇੱਕ ਜ਼ਿਲਾ ਪ੍ਰੀਸ਼ਦ ਸਮੇਤ 10 ਪੰਚਾਇਤੀ  ਸੰਸਥਾਵਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਕੌਮੀ ਪੁਰਸਕਾਰ ਮਿਲਣ...

24-Apr-2017 ਐਸ.ਏ.ਐਸ. ਨਗਰ (ਮੁਹਾਲੀ)

ਜਿਲ੍ਹੇ ਵਿੱਚ ਹੁਣ ਤੱਕ 98 ਹਜਾਰ 368 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ : ਗੁਰਪ੍ਰੀਤ ਕੌਰ ਸਪਰਾ

ਸਾਹਿਬਜਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੀਆਂ ਖਰੜ, ਦਾਊਮਾਜਰਾ, ਭਾਗੋਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਮੰਡੀ ਵਿੱਚ ਜਿਲ੍ਹੇ ਦੇ ਕਿਸਾਨਾਂ ਦੀ 98 ਹਜਾਰ 470 ਮੀਟਰਿਕ ਟਨ ਕਣਕ ਪੁੱਜੀ ਹੈ। ਜਿਸ ਵਿੱਚੋਂ 98 ਹਜਾਰ 368 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ...

24-Apr-2017 ਐਸ.ਏ.ਐਸ. ਨਗਰ (ਮੁਹਾਲੀ)

ਪ੍ਰਕਾਸ਼ ਚੰਦ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ

ਸਥਾਨਕ ਫੇਜ਼ ਗਿਆਰਾਂ ਦੇ ਵਸਨੀਕ ਸਰਗਰਮ ਕਾਂਗਰਸੀ ਆਗੂ ਪ੍ਰਕਾਸ਼ ਚੰਦ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੀ ਸੀ। ਸ੍ਰੀ ਸਿੱਧੂ ਨੇ ਅੱਜ ਸ੍ਰੀ ਸ਼ਰਮਾ...

24-Apr-2017 ਐਸ.ਏ.ਐਸ. ਨਗਰ (ਮੁਹਾਲੀ)

ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਨੇ "ਚੰਗੇ ਦੇ ਲਈ ਮਲੇਰਿਅੇ ਦਾ ਅੰਤ" ਵਿਸ਼ੇ ਤੇ ਜਾਗਰੁਕਤਾ ਅਭਿਆਨ ਦਾ ਆਯੋਜਨ

ਮਲੇਰਿਆ ਦੇ ਬਾਰੇ ਵਿੱਚ ਲੌਕਾਂ ਨੂੰ ਜਾਗਰੂਕ ਕਰਨ ਦੇ ਲਈ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਅਤੇ ਸਟਾੱਫ ਨੇ  ਚੰਗੇ ਦੇ ਲਈ ਮਲੇਰਿਅੇ ਦਾ ਅੰਤ ਵਿਸ਼ੇ ਤੇ ਅੱਜ ਨੇੜਲੇ ਪਿੰਡਾ ਦੇ ਵਿੱਚ ਵਰਲਡ ਮਲੇਰਿਆ ਡੇ ਤੋਂ ਇੱਕ ਦਿਨ ਪਹਿਲਾਂ ਜਾਗਰੁਕਤਾ ਅਭਿਆਨ ਦਾ ਆਯੋਜਨ ਕੀਤਾ। ਜੀਐਨਐਮ, ਏਐਨਐਮ,...

24-Apr-2017 ਕੁਰਾਲੀ

ਕਾਂਗਰਸੀ ਆਗੂਆਂ ਸਰਕਾਰੀ ਸਕੂਲਾਂ ਦਾ ਲਿਆ ਜਾਇਜ਼ਾ

ਕਾਂਗਰਸੀ ਆਗੂਆਂ ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੋ-ਆਰਡੀਨੇਟਰ ਸੈਲ ਪੰਜਾਬ ਕਾਂਗਰਸ ਅਤੇ ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ ਨੇ ਸ਼ਹਿਰ ਦੇ ਪ੍ਰਾਇਮਰੀ ਸਕੂਲ ਨੰਬਰ 2 ਵਿਚ ਜਾ ਕੇ ਵਿਦਿਆਰਥੀਆਂ ਨਾਲ ਗਲਬਾਤ ਕੀਤੀ ਅਤੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਮਲਜੀਤ ਚਾਵਲਾ ਅਤੇ ਨੰਦੀਪਾਲ ਬਾਂਸਲ ਨੇ ਸਕੂਲ ਵਿਚ...

26-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਨੇ ਚਿੰਤਪੁਰਨੀ ਮੈਡੀਕਲ ਕਾਲਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਲਈ ਸਿਹਤ ਮੰਤਰੀ ਨੂੰ ਕਦਮ ਚੁੱਕਣ ਲਈ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਪੁਰਨੀ ਮੈਡੀਕਲ ਕਾਲਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਲਈ ਸੂਬੇ ਦੇ ਸਿਹਤ ਮੰਤਰੀ ਨੂੰ ਕਦਮ ਚੁੱਕਣ ਲਈ ਆਖਿਆ ਹੈ। ਇਸ ਕਾਲਜ ਵਿੱਚ ਕੁਝ ਸਮੇਂ ਤੋਂ ਨਿਯਮਤ ਤੌਰ 'ਤੇ ਕਲਾਸਾਂ ਨਹੀਂ ਲੱਗ ਰਹੀਆਂ ਅਤੇ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ) ਨੇ ਇਸ ਨੂੰ ਦੋ ਸੈਸ਼ਨਾਂ...

26-Apr-2017 ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ 190 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ

ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਡਾਕਟਰਾਂ ਦੀ ਕਮੀ ਨਾਲ ਨਿਪਟਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਨਵਾਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ 100 ਸੀਟਾਂ ਦੀ ਸਮਰਥਾ ਹੋਵੇਗੀ।ਕਾਂਗਰਸ...

26-Apr-2017 ਚੰਡੀਗੜ੍ਹ

ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋੜੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਨਾਭਾ ਜੇਲ ਬ੍ਰੇਕ ਮਾਮਲੇ 'ਚ ਲੋੜੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ ਜੌੜਕੀਆਂ, ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ...

26-Apr-2017 ਚੰਡੀਗੜ੍ਹ

ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸੀ ਵਰਕਰਾਂ ਦੁਆਰਾ ਬੇਰਹਿਮੀ ਨਾਲ ਕੀਤੇ ਅਕਾਲੀ ਸਰਪੰਚ ਦੇ ਕਤਲ ਦੀ ਨਿਖੇਧੀ

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸੀ ਵਰਕਰਾਂ ਵੱਲੋਂ ਲੰਘੀ ਰਾਤ ਗੈਰ ਮਨੁੱਖੀ ਤਰੀਕੇ ਨਾਲ ਕੀਤੇ ਅਕਾਲੀ ਸਰਪੰਚ ਦੇ ਕਤਲ ਦੀ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਇੱਕ ਪਾਸੇ ਪੰਜਾਬ ਜਲ ਰਿਹਾ ਹੈ ਅਤੇ ਦੂਜੇ ਪਾਸੇ ਨਵੇਂ ਹਾਕਮ ਅਕਾਲੀ-ਭਾਜਪਾ ਸਰਕਾਰ ਦੇ ਸਾਰੇ...

26-Apr-2017 ਚੰਡੀਗੜ੍ਹ

ਲੱਕੜ ਦੀ ਚੋਰੀ ਲਈ ਸਬੰਧਤ ਖੇਤਰ ਦੇ ਜੰਗਲਾਤ ਅਧਿਕਾਰੀ ਜਵਾਬਦੇਹ ਹੋਣਗੇ : ਸਾਧੂ ਸਿੰਘ ਧਰਮਸੋਤ

ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਂ ਵਿੱਚੋਂ ਖੈਰ ਦੀ ਲੱਕੜ ਚੋਰੀ ਕਰਨ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਰੇਜ਼ ਅਧਿਕਾਰੀ ਨੂੰ ਜਾਂਚ ਰਿਪੋਰਟ ਇੱਕ ਹਫ਼ਤੇ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਸ. ਧਰਮਸੋਤ ਨੇ ਕਿਹਾ ਕਿ ਜੰਗਲਾਤ...

25-Apr-2017 ਚੰਡੀਗੜ

ਅਕਾਲੀ ਦਲ ਨੇ ਮਾਫੀਆ ਰਾਜ ਨੂੰ ਹਰੀ ਝੰਡੀ ਦੇਣ ਲਈ ਮਨਪ੍ਰੀਤ ਬਾਦਲ ਨੂੰ ਝਾੜ ਪਾਈ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖਜਾਨਾ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਵਿਚ ਸਿਆਸੀ ਮਾਫੀਆ ਰਾਜ  ਨੂੰ ਹਰੀ ਝੰਡੀ ਦੇਣ ਲਈ ਝਾੜ ਪਾਉਂਦਿਆਂ ਵਿੱਤ ਮੰਤਰੀ ਵੱਲੋਂ ਦਿੱਤੇ ਬਿਆਨ ਕਿ ਪੰਜਾਬ ਵਿਚ ਕਾਰੋਬਾਰ ਕਰਨ ਵਾਸਤੇ ਵਿਅਕਤੀ ਨੂੰ  ਰਾਜਨੀਤੀ ਵਿਚ ਰਹਿਣ ਦੀ ਲੋੜ ਹੁੰਦੀ ਹੈ, ਦੀ ਭਰਪੂਰ ਨਿੰਦਾ ਕੀਤੀ...

25-Apr-2017 ਚੰਡੀਗੜ੍ਹ

ਸਿੱਖਿਆ ਮੰਤਰੀ ਅਰੁਨਾ ਚੌਧਰੀ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਕੀਤੇ ਅਧਿਆਪਕਾਂ ਦੇ ਡੈਪੂਟੇਸ਼ਨ ਰੱਦ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਟਾਫ ਦੀ ਸੁਚੱਜੀ ਵਰਤੋਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਅੱਜ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਕੀਤੇ ਕਿਸੇ ਵੀ ਅਧਿਆਪਕ/ਕਰਮਚਾਰੀ  ਦੇ ਡੈਪੂਟੇਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਫੈਸਲਾ ਕੀਤਾ ਹੈ।ਅੱਜ...

24-Apr-2017 ਚੰਡੀਗੜ੍ਹ

ਪੰਜਾਬ ਸਰਕਾਰ ਵਲੋਂ ਪੀ ਸੀ ਐਂਡ ਪੀ.ਐਨ ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ- ਬ੍ਰਹਮ ਮਹਿੰਦਰਾ

ਪੰਜਾਬ ਸਰਕਾਰ ਵਲੋਂ ਸੂਬੇ ਵਿਚ  ਲਿੰਗ ਅਨੁਪਾਤ ਦਰ ਵਿਚ ਸੁਧਾਰ ਲਿਆਉਣ ਲਈ ਪੀ.ਸੀ. ਅਤੇ ਪੀ.ਐਨ.ਡੀ.ਟੀ. ਐਕਟ ( ਪਰੀ- ਕਨਸੈਪਸ਼ਨ ਐਂਡ ਪਰੀ ਨੇਟਲ ਡਾਇਗੋਨੋਸਟਿਕ ਟੈਸਟ ਐਕਟ) ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਨੀਤੀ ਉਲੀਕੀ ਗਈ ਹੈ ਜਿਸ ਅਧੀਨ ਜਨਮ ਤੋਂ ਪਹਿਲਾਂ ਲਿੰਗ ਨਿਰਧਾਰਣ ਟੈਸਟ ਵਿਰੁੱਧ ਮੁਹਿੰਮ ਚਲਾਕੇ ਬਾਲ...

24-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਅੱਤਵਾਦੀਆਂ-ਗੈਂਗਸਟਰਾਂ ਦਾ ਗੱਠਜੋੜ ਤੋੜਣ ਲਈ ਅੱਤਵਾਦ ਵਿਰੋਧੀ ਸਕੂਐਡ ਸਥਾਪਿਤ ਕਰਨ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਚਕਾਰ ਉੱਭਰ ਰਹੇ ਗੱਠਜੋੜ ਨੂੰ ਤੋੜਣ ਲਈ ਖੂਫੀਆ ਵਿੰਗ ਦੇ ਹਿੱਸੇ ਵਜੋਂ ਅੱਤਵਾਦ ਵਿਰੋਧੀ ਸਕੂਐਡ (ਏ.ਟੀ.ਐਸ) ਸਥਾਪਿਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅੱਤਵਾਦੀਆਂ ਅਤੇ...

24-Apr-2017 ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਵਲੋਂ ਇੰਦੌਰ ਗੁਰਦੁਆਰਾ ਘਟਨਾ ਦੇ ਸਬੰਧ 'ਚ ਸ਼ਿਵਰਾਜ ਚੌਹਾਨ ਨਾਲ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਢਾਹ-ਢੁਹਾਈ ਦੀ ਮੁਹਿੰਮ ਦੌਰਾਨ ਇੰਦੌਰ ਵਿਖੇ ਇੱਕ ਗੁਰਦੁਆਰੇ ਨੂੰ ਹੋਏ ਕਥਿਤ ਨੁਕਸਾਨ ਦੇ ਮਾਮਲੇ ਦੇ ਸਬੰਧ 'ਚ ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਗੌਰ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ...

23-Apr-2017 ਚੰਡੀਗੜ੍ਹ

ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ

ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆਂ ਨਾ ਆਵੇ ਅਤੇ ਮੰਡੀਆਂ ਵਿਚ ਸਹੂਲਤਾਂ ਦੀ ਕਮੀ-ਪੇਸ਼ੀ ਨਾਲ ਜੂਝਣਾ ਨਾ ਪਵੇ, ਇਸ ਮਕਸਦ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ ਦੀਆਂ ਬਹੁਤ...

23-Apr-2017 ਚੰਡੀਗੜ੍ਹ

ਰਾਣਾ ਗੁਰਜੀਤ ਸਿੰਘ ਵੱਲੋਂ ਵੱਖ-ਵੱਖ ਥਾਈਂ ਕਣਕ ਨੂੰ ਲੱਗੀ ਅੱਗ ਦਾ ਗੰਭੀਰ ਨੋਟਿਸ

ਪੰਜਾਬ ਦੇ ਊਰਜਾ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੇ ਸੜਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਇਹ ਯਕੀਨੀ ਬਨਾਉਣ ਲਈ ਕਿਹਾ ਹੈ ਕਿ ਭਵਿੱਖ ਵਿੱਚ ਕਿਤੇ ਵੀ ਖੇਤਾਂ ਵਿੱਚੋਂ...

23-Apr-2017 ਚੰਡੀਗੜ੍ਹ

ਰਾਣਾ ਗੁਰਜੀਤ ਸਿੰਘ ਨੇ 'ਆਪ ਵੱਲੋਂ ਲਾਏ 'ਹਿਤਾਂ ਦੇ ਟਕਰਾਅ ਦੇ ਦੋਸ਼ ਨੂੰ ਨਕਾਰਇਆ

ਪੰਜਾਬ ਦੇ ਊਰਜਾ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਤੇ ਊਰਜਾ ਦਾ ਕਾਰਜਭਾਰ ਸੰਭਾਲਣ ਕਾਰਨ 'ਹਿਤਾਂ ਦੇ ਟਕਰਾਅ ਸਬੰਧੀ ਲਾਏ ਦੋਸ਼ਾਂ ਨੂੰ ਮੂਲੋਂ ਰੱਦ ਕੀਤਾ ਹੈ।ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜੇਕਰ ਇੱਕ ਕਿਸਾਨ ਖੇਤੀਬਾਡੀ ਮੰਤਰੀ ਬਣ...

22-Apr-2017 ਮਾਜਰੀ

ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦੁਕਾਰਜ ਕਰਵਾਏ

ਨੇੜਲੇ ਪਿੰਡ ਮਾਜਰਾ ਵਿਖੇ ਸਥਿਤ ਗੁਰਦਵਾਰਾ ਗੁਰਪੁਰਾ ਸਾਹਿਬ ਵਿਖੇ ਸੰਤ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਮਿਸ਼ਨ ਟਰੱਸਟ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਹੇਠ ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦੁਕਾਰਜ ਕਰਵਾਏ ਗਏ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ...

view more >>