Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਹਰਸਿਮਰਤ ਕੌਰ ਬਾਦਲ ਵੱਲੋਂ ਫਾਜ਼ਿਲਕਾ ਵਿੱਖੇ ਬਹੁਕਰੋੜੀ ਮੈਗਾ ਫੂਡ ਪਾਰਕ ਦਾ ਉਦਘਾਟਨ

ਸੁਖਬੀਰ ਬਾਦਲ ਵੱਲੋਂ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਦਾ ਸੱਦਾ

ਹਰਸਿਮਰਤ ਕੌਰ ਬਾਦਲ ਵੱਲੋਂ ਫਾਜ਼ਿਲਕਾ ਵਿੱਖੇ ਬਹੁਕਰੋੜੀ ਮੈਗਾ ਫੂਡ ਪਾਰਕ ਦਾ ਉਦਘਾਟਨ
ਹਰਸਿਮਰਤ ਕੌਰ ਬਾਦਲ ਵੱਲੋਂ ਫਾਜ਼ਿਲਕਾ ਵਿੱਖੇ ਬਹੁਕਰੋੜੀ ਮੈਗਾ ਫੂਡ ਪਾਰਕ ਦਾ ਉਦਘਾਟਨ

5 ਦਰਿਆ ਨਿਊਜ਼

ਡੱਬਵਾਲਾ ਕਲਾਂ (ਫਾਜਿਲਕਾ) , 13 Dec 2014

ਕੇਂਦਰੀ ਫੂਡ ਪ੍ਰੋਸੈਸਿੰਗ ਸਨਅਤ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਪਿੰਡ ਡੱਬਵਾਲਾ ਕਲਾਂ ਵਿਖੇ ਪੰਜਾਬ ਦੇ ਪਹਿਲੇ ਅਤੇ ਦੇਸ਼ ਦੇ ਚੌਥੇ ਅਤਿ ਆਧੁਨਿਕ ਬਹੁਕਰੋੜੀ ਮੈਗਾ ਫੂਡ ਪਾਰਕ ਦਾ ਉਦਘਾਟਨ ਕਰਦਿਆਂ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿੱਚ ਹਰ ਸਾਲ 45,000 ਕਰੋੜ ਰੁਪਏ ਦੇ ਅਨਾਜ ਨੂੰ ਖਰਾਬ ਹੋਣ ਤੋਂ ਰੋਕਣ ਲਈ ਡੱਬਾ ਬੰਦ ਖੁਰਾਕ ਲਈ ਅਜਿਹੀਆਂ ਫੈਕਟਰੀਆਂ ਸਥਾਪਤ ਕੀਤਆਂ ਜਾਣ।ਇਸ ਮੈਗਾ ਫੂਡ ਪਾਰਕ ਦੇ ਉਦਘਾਟਨ ਉਪਰੰਤ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 136 ਕਰੋੜ ਰੁਪਏ ਦੀ ਲਾਗਤ ਨਾਲ 55 ਏਕੜ ਵਿੱਚ ਸਥਾਪਤ ਇਸ ਵੱਕਾਰੀ ਮੈਗਾ ਫੂਡ ਪ੍ਰੋਜੈਕਟ ਦੇ ਚਾਲੂ ਹੋਣ ਨਾਲ ਪੰਜਾਬ ਅੰਦਰ ਫੂਡ ਪ੍ਰੋਸੈਸਿੰਗ ਖੇਤਰ ਵਿਚ ਨਵੇਂ ਯੁੱਗ ਦੀ ਸੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਇਸ ਇੰਟਰਨੈਸ਼ਨਲ ਫੂਡ ਪਾਰਕ ਨੁੰ 50 ਕਰੋੜ ਦੀ ਸਬਸਿਡੀ ਦਿੱਤੀ ਗਈ ਹੈ ਤਾਂ ਜੋ ਹੋਰ ਉਦਯੋਗਪਤੀ ਵੀ ਇਸ ਖੇਤਰ ਵਿਚ ਉਦਯੋਗ ਲਾਉਣ ਪ੍ਰਤੀ ਉਤਸ਼ਾਹਿਤ ਹੋ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਸੂਬੇ ਅੰਦਰ ਵੱਡੀ ਪੱਧਰ 'ਤੇ ਫੂਡ ਪ੍ਰੋਸੈਸਿੰਗ ਯੁਨਿਟ ਲਗਾਏ ਜਾਣਗੇ। 

ਸ੍ਰੀਮਤੀ ਬਾਦਲ ਨੇ ਕਿਹਾ ਕਿ ਹਰ ਸਾਲ ਦੇਸ਼ ਅੰਦਰ 45 ਹਜਾਰ ਕਰੋੜ ਰੁਪਏ ਦਾ ਅਨਾਜ ਸੰਭਾਲ ਨਾ ਹੋਣ ਕਾਰਨ ਬਰਬਾਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਬਸਿਡੀ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਈ.ਟੀ.ਸੀ. ਕੰਪਨੀ ਵੱਲੋਂ ਕਪੂਰਥਲਾ ਵਿਖੇ 1000 ਕਰੋੜ ਰੁਪਏ ਦੀ ਲਾਗਤ ਨਾਲ ਡੱਬਾਬੰਦ ਖਰਾਕ ਲਈ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨਾ ਕਿਹਾ ਕਿ ਉਨਾ ਦੇ ਮੰਤਰਾਲੇ ਵੱਲੋਂ ਆਧੁਨਿਕ ਕੋਲਡ ਸਟੋਰ ਦੀ ਸਥਾਪਨਾ ਲਈ 10 ਕਰੋੜ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ ਅਤੇ ਰਾਜ ਅੰਦਰ ਫਲ, ਦੁੱਧ ਅਤੇ ਸਬਜ਼ੀਆਂ ਦੀ ਸੰਭਾਲ ਲਈ ਯੂਨਿਟ ਸਥਾਪਤ ਕਰਨ ਵਾਸਤੇ ਉਤਸ਼ਾਹਤ ਕੀਜਾਵੇਗਾ।ਉਨਾ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਫਸਲਾਂ ਨੂੰ ਸੰਭਾਲਣ ਲਈ ਡੱਬਾ ਬੰਦ ਖੁਰਾਕ ਲਈ ਯਤਨ ਕਰਨ ਅਤੇ ਇਸ ਮੰਤਵ ਲਈ ਸਵੈ-ਸੇਵੀ ਗਰੁੱਪ ਗਠਨ ਕਰਨ। ਉਨਾਂ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿੱਕਲਣ ਦਾ ਸੱਦਾ ਦਿੰਦਿਆਂ ਕਿਹਾਕਿ ਉਹ ਫਲ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਧਿਆਨ ਕੇਂਦਰਤ ਕਰਨ। ਉਨਾਂ ਸੱਦਾ ਦਿੱਤਾ ਕਿ ਪੰਜਾਬ ਅੰਦਰ ਫੂਡ ਪ੍ਰਾਸੈਸਿੰਗ ਨੂੰ ਉਤਸ਼ਾਹਤ ਕਬਨ ਦੇ ਉਦੇਸ਼ ਨਾਲ ਕਿੰਨੂੰ। ਟਮਾਟਰ ਅਤੇ ਆਲੂਆਂ ਦੀ ਕਾਸ਼ਤ ਕਰਨ।

ਉਨ੍ਹਾ ਦੱਸਿਆ ਕਿ ਭਾਰਤ ਵਿਚ ਦੂਜੇ ਉਦਯੋਗਾਂ ਦੀ 6 ਫੀਸਦ ਵਿਕਾਸ ਦਰ ਦੇ ਮੁਕਾਬਲੇ ਫੂਡ ਪ੍ਰੋਸੈਸਿੰਗ ਉਦਯੋਗਾਂ ਦੀ ਵਿਕਾਸ ਦਰ 8.2 ਫੀਸਦ ਨਾਲ ਵੱਧ ਹੈ ਜਦਕਿ ਖੇਤੀ ਖੇਤਰ ਦੀ ਸਿਰਫ 3 ਫੀਸਦ ਹੈ। ਇਸ ਲਈ ਇਹ ਦਰ 10 ਫੀਸਦ ਤੱਕ ਲਿਜਾਣ ਲਈ ਫੂਡ ਪ੍ਰਾਸੈਸਿੰਗ ਉਪਰ ਜ਼ੋਰ ਦਿਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੇਂਦਰ ਵੱਲੋਂ ਫੂਡ ਪ੍ਰੋਸੈਸਿੰਗ ਮੰਤਰਾਲੇ ਨੂੰ ਖੇਤੀਬਾੜੀ ਮੰਤਰਾਲੇ ਤੋਂ ਅਲਗ ਕਰ ਕੇ ਇਸ ਨੂੰ ਸੁਤੰਤਰ ਵਿਭਾਗ ਦਾ ਦਰਜਾ ਦਿੱਤਾ ਗਿਆ ਹੈ ਤਾਂ ਜੋ ਦੇਸ਼ ਅੰਦਰ ਫੂਡ ਪ੍ਰੋਸੈਸਿੰਗ ਦੇ ਉਦਯੋਗਾਂ ਨੂੰ ਵੱਡੀ ਪੱਧਰ ਤੇ ਹੁਲਾਰਾ ਦਿੱਤਾ ਜਾ ਸਕੇ। ਉਨਾ ਦੱਸਿਆ ਕਿ ਦੇਸ਼ ਅੰਦਰ ਫੂਡ ਪ੍ਰੋਸੈਸਿੰਗ ਉਦਯੋਗਾਂ ਦੀ ਕਮੀ ਕਾਰਨ 6 ਤੋਂ 18 ਫੀਸਦ ਤੱਕ ਅਨਾਜ ਦੀ ਬਰਬਾਦੀ ਹੁੰਦੀ ਹੈ ਜੋ ਕਿ ਬਰਤਾਨੀਆਂ ਵੱਲੋਂ ਕਰੀਬ 45000 ਕਰੋੜ ਰੁਪਏ ਕੀਮਤ ਦੇ ਖੱਪਤ ਹੁੰਦੇ ਅਨਾਜ ਦੀ ਕੀਮਤ ਬਣਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੀ ਮਦਦ ਨਾਲ ਬਠਿੰਡੇ ਵਿਖੇ ਫੂਡ ਪ੍ਰੋਸੈਸਿੰਗ ਦੀ ਸਿਖਲਾਈ ਸਬੰਧੀ ਸੈਂਟਰ ਜਲਦੀ ਖੋਲਿਆ ਜਾਵੇਗਾ। 

ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਮੁੰਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਖੇਤੀ ਆਧਾਰਿਤ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਰਾਜ ਅੰਦਰ ਵੱਡੀ ਪੱਧਰ ਤੇ ਫੂਡ ਪਾਰਕ ਸਥਾਪਿਤ ਕੀਤੇ ਜਾਣਗੇ ਅਤੇ ਇਸਦੀ ਸ਼ੁਰੂਆਤ ਕਪੂਰਥਲਾ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਫੂਡ ਪਾਰਕਾਂ ਵਿਚ ਆਪਣੀਆਂ ਸਬਜੀਆਂ, ਫਲ ਵੇਚ ਕੇ ਵੱਡਾ ਮੁਨਾਫਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਟਨ ਆਧਾਰਿਤ ਉਦਯੋਗਾਂ ਨੂੰ ਵੀ ਵੱਡੀ ਪੱਧਰ ਤੇ ਉਤਸ਼ਾਹਤ ਕੀਤਾ ਜਾਵੇਗਾ ਤਾਂ ਜੋ ਕਪਾਹ ਤੇ ਨਰਮੇ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਵਧੀਆ ਮੁਨਾਫਾ ਮਿਲ ਸਕੇ।ਉਨ੍ਹਾਂ ਕਿਹਾ ਕਿ ਇਸ ਮੈਗਾ ਫੂਡ ਪਾਰਕ ਦੀ ਸਥਾਪਨਾ ਨਾਲ 700 ਤੋਂ ਵਧੇਰੇ ਲੋਕਾਂ ਨੂੰ ਸਿੱਧੇ ਅਤੇ ਹਜਾਰਾਂ ਲੋਕਾਂ ਨੂੰ ਅਸਿੱਧੇ ਤੋਰ ਤੇ ਰੋਜਗਾਰ ਮਿਲੇਗਾ। ਉਨ੍ਹਾਂ ਇਸ ਉਦਮ ਲਈ ਕੰਪਨੀ ਦੇ ਸੀ.ਐਮ.ਡੀ. ਸ. ਸੁਖਇੰਦਰ ਸਿੰਘ, ਕਾਰਜਾਰੀ ਡਾਇਰੈਕਟਰ ਸਿਮਰਿੰਦਰ ਸਿੰਘ ਅਤੇ ਵਾਇਸ ਪ੍ਰੈਜੀਡੈਂਟ ਕੈਪਟਨ ਐਮ.ਐਸ. ਬੇਦੀ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।ਫੂਡ ਪਾਰਕ ਬਾਰੇ ਹੋਰ ਜਾਣਕਾਰੀ ਦਿੰਦਿਆਂ ਚੀਫ ਮੈਨੇਜਿੰਗ ਡਾਇਰੈਕਟਰ ਸੁਖਿੰਦਰ ਸਿੰਘ ਨੇ ਕਿਹਾ ਕਿ 55 ਏਕੜ ਵਿਚ ਸਥਾਪਤ ਇਸ ਪਾਰਕ 'ਤੇ 136 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਫੂਡ ਪਾਰਕ ਵਿੱਚ ਦੁੱਧ ਅਤੇ ਦੁੱਧ ਤੋਂ ਬਦੀਆਂ ਵਸਤਾਂ ਤੋਂ ਇਲਾਵਾ ਸਬਜੀਆਂ ਅਤੇ ਫਲਾਂ ਨੂੰ ਡੱਬਾ ਬੰਦ ਕਰਨ ਦੀ ਸਹੂਲਤ ਮੌਜੂਦ ਹੈ। ਉਨਾਂ ਕਿਹਾ ਕਿ ਇਸ ਪਾਰਕ ਵੱਲੋਂ ਦੇਸ਼ ਦੀਆਂ ਨਾਮੀ ਨਾਲ ਤਿਆਰ ਉਤਪਾਦਾਂ ਦੇ ਉਤਪਾਦਨ ਅਤੇ ਮੰਡੀਕਰਨ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ।

 

 

Tags: HARSIMRAT KAUR BADAL , SUKHBIR , SUKHBIR SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD