Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਪਟਿਆਲਾ ਮੇਰੀ ਜਨਮ ਭੂਮੀ-ਲੰਬੀ ਮੇਰੀ ਕਰਮ ਭੂਮੀ ਹੈ, ਜਿਥੋਂ ਮੈਂ ਬਾਦਲਾਂ ਨੂੰ ਸਬਕ ਸਿਖਾਵਾਂਗਾ: ਕੈਪਟਨ ਅਮਰਿੰਦਰ ਸਿੰਘ

ਧਾਰਮਿਕ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਕਰਵਾਉਣ ਅਤੇ ਦੋਸ਼ੀ ਪਾਏ ਜਾਣ 'ਤੇ ਬਾਦਲਾਂ ਨੂੰ ਜੇਲ੍ਹ ਭੇਜਣ ਦਾ ਕੀਤਾ ਵਾਅਦਾ

Web Admin

Web Admin

5 Dariya News

ਚਮਕੌਰ ਸਾਹਿਬ , 16 Jan 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਨੂੰ ਉਨ੍ਹਾਂ ਦੀ ਕਰਮ ਭੂਮੀ ਦੱਸਿਆ ਹੈ, ਜਿਥੇ ਉਹ ਬੀਤੇ ਦੱਸ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਉਪਰ ਕੀਤੇ ਗਏ ਬੇਰਹਮੀਪੂਰਵਕ ਅੱਤਿਆਚਾਰਾਂ ਬਦਲੇ ਬਾਦਲਾਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਕਿ ਉਹ ਧਾਰਮਿਕ ਬੇਅਦਬੀਆਂ ਦੇ ਸਾਰੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣਗੇ ਅਤੇ ਦੋਸ਼ੀ ਪਾਏ ਜਾਣ 'ਤੇ ਬਾਦਲਾਂ ਨੂੰ ਸਜ਼ਾ ਦਿਲਾਉਣਗੇ।ਚਮਕੌਰ ਸਾਹਿਬ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ, ਜਿਹੜੇ ਇਥੇ ਆਪਣੇ ਚੋਣ ਪ੍ਰਚਾਰ ਦੇ ਦੂਜੇ ਦਿਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਇਤਿਹਾਸਿਕ ਗੁਰਦੁਆਰਾ ਸਾਹਿਬ 'ਚ ਅਸ਼ੀਰਵਾਦ ਲੈਣ ਪਹੁੰਚੇ ਸਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਜਨਮ ਭੂਮੀ ਹੈ ਅਤੇ ਇਸ 'ਚ ਉਨ੍ਹਾਂ ਦੀਆਂ ਭਾਵਨਾਤਮਕ ਜੜ੍ਹਾਂ ਹਨ। ਇਸੇ ਤਰ੍ਹਾਂ, ਉਨ੍ਹਾਂ ਨੇ ਲੰਬੀ ਨੂੰ ਆਪਣੀ ਕਰਮ ਭੂਮੀ ਵਜੋਂ ਚੁਣਿਆ ਹੈ, ਕਿਉਂਕਿ ਬਾਦਲਾਂ ਨੂੰ ਉਨ੍ਹਾਂ ਦੇ ਸਾਰੇ ਅਪਰਾਧਾਂ ਅਤੇ ਗੁਨਾਹਾਂ ਬਦਲੇ ਸਬਕ ਸਿਖਾਉਣ ਲਈ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧ ਹਨ।ਕੈਪਟਨ ਅਮਰਿੰਦਰ ਨੇ ਕਿਹਾ ਕਿ ਬਾਦਲਾਂ ਨੇ ਬੀਤੇ ਦੱਸ ਸਾਲਾਂ 'ਚ ਸਿਰਫ ਆਪਣੇ ਪਰਿਵਾਰਿਕ ਹਿੱਤਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਸੂਬੇ ਦੇ ਸਾਰੇ ਪ੍ਰਮੁੱਖ ਬਿਜਨੇਸਾਂ 'ਤੇ ਇਨ੍ਹਾਂ ਨੇ ਕਬਜ਼ਾ ਜਮ੍ਹਾ ਰੱਖਿਆ ਹੈ ਅਤੇ ਅਕਾਲੀਆਂ ਦੀ ਸ਼ੈਅ ਪ੍ਰਾਪਤ ਮਾਫੀਆ ਪੰਜਾਬ 'ਚ ਸ਼ਾਸਨ ਕਰ ਰਿਹਾ ਹੈ। ਉਨ੍ਹਾਂ ਨੇ ਬਾਦਲਾਂ ਵੱਲੋਂ ਆਪਣੇ ਸ਼ਾਸਨਕਾਲ 'ਚ ਕਈ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਬਣਾਉਣ ਨੂੰ ਲੈ ਕੇ ਉਨ੍ਹਾਂ 'ਤੇ ਚੁਟਕੀ ਲਈ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਸਵਾਲ ਪੁੱਛਿਆ ਕਿ ਉਹ ਕਿੰਨੀ ਸਾਰੀ ਇਕੱਠੀ ਕੀਤੀ ਦੌਲਤ ਕਿਥੇ ਲੈ ਕੇ ਜਾਣਗੇ, ਕੀ ਉਹ ਦੁਨੀਆਂ ਛੱਡਦੇ ਵੇਲੇ ਇਸਨੂੰ ਨਾਲ ਲੈ ਕੇ ਜਾਣਗੇ?

ਕੈਪਟਨ ਅਮਰਿੰਦਰ ਪੰਜਾਬ ਦੇ ਧਾਰਮਿਕ ਤਾਣੇ ਬਾਣੇ ਦੀ ਰਾਖੀ ਕਰਨ 'ਚ ਅਸਫਲ ਰਹੀ ਬਾਦਲ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਉਪਰ ਵੀ ਵਰ੍ਹੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਾਂਗਰਸ ਵੱਲੋਂ ਸ਼ੁਰੂ ਕੀਤੇ ਗਏ ਮੈਮੋਰੀਅਲ ਨੂੰ ਪੂਰਾ ਕਰਵਾਉਣ 'ਚ ਵੀ ਅਸਫਲ ਰਹੀ, ਜਿਸ ਇਤਿਹਾਸਿਕ ਜ਼ਮੀਨ 'ਤੇ ਵੱਡੇ ਸਾਹਿਬਜਾਦੇ ਜੀ ਨੇ 40 ਹੋਰਾਂ ਦੇ ਨਾਲ ਆਪਣੀ ਜ਼ਿੰਦਗੀ ਦਾ ਬਲਿਦਾਨ ਦਿੱਤਾ ਸੀ। ਲੇਕਿਨ ਇਸਦੇ ਉਲਟ ਬਾਦਲਾਂ ਦਾ ਧਿਆਨ ਸਿਰਫ ਆਪਣੇ ਵਿਅਕਤੀਗਤ ਹਿੱਤਾਂ ਨੂੰ ਅੱਗੇ ਵਧਾਉਂਦਿਆਂ ਹੋਟਲਾਂ ਨੂੰ ਬਣਾਉਣ 'ਤੇ ਸੀ, ਜਿਸਦਾ ਸਾਫ ਪ੍ਰਮਾਣ ਸੁਖਬੀਰ ਬਾਦਲ ਦਾ ਸੁਖਵਿਲਾਸ ਹੈ।ਇਸ ਦੌਰਾਨ ਕੈਪਟਨ ਅਮਰਿੰਦਰ ਨੇ ਬੀਤੇ ਮਹੀਨੇ ਦੌਰਾਨ ਪੰਜਾਬ 'ਚ ਵਾਪਰੀਆਂ ਬੇਅਦਬੀਆਂ ਦੀਆਂ ਵੱਖ ਵੱਖ ਘਟਨਾਵਾਂ ਦਾ ਜ਼ਿਕਰ ਕੀਤਾ, ਜਿਹੜੀਆਂ ਬਾਦਲਾਂ ਦੀ ਮਾੜੀ ਸੋਚ ਦਾ ਖੁਲਾਸਾ ਕਰਦੀਆਂ ਹਨ ਅਤੇ ਇਨ੍ਹਾਂ ਦਾ ਟੀਚਾ ਸੰਪ੍ਰਦਾਇਕ ਅਧਾਰ 'ਤੇ ਸੂਬੇ ਨੂੰ ਵੰਡਣਾ ਹੈ। ਜਿਸ 'ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੋਕਾਂ ਦੀ ਉਤਸਾਹਿਤ ਭੀੜ ਨੂੰ ਕਿਹਾ ਕਿ ਉਹ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰਵਾਉਣ ਅਤੇ ਜੇ ਇਹ (ਬਾਦਲ) ਦੋਸ਼ੀ ਪਾਏ ਗਏ, ਤਾਂ ਇਨ੍ਹਾਂ ਨੂੰ ਜੇਲ੍ਹ ਭੇਜ ਦੇਣਗੇ।ਕੈਪਟਨ ਅਮਰਿੰਦਰ ਆਮ ਆਦਮੀ ਪਾਰਟੀ ਅਤੇ ਇਸਦੇ ਆਗੂ ਅਰਵਿੰਦ ਕੇਜਰੀਵਾਲ ਉਪਰ ਵੀ ਜੋਰਦਾਰ ਵਰ੍ਹੇ, ਜਿਹੜੇ ਪੰਜਾਬੀਆਂ ਦੇ ਹਿੱਤਾਂ ਦੀ ਲਾਗਤ ਉਪਰ ਆਪਣੇ ਵਿਅਕਤੀਗਤ ਉਦੇਸ਼ਾਂ ਦੀ ਪੂਰਤੀ ਕਰਨ ਵਾਸਤੇ ਸੂਬੇ ਅੰਦਰ ਅਰਾਜਕਤਾ ਫੈਲ੍ਹਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਨੇ ਕੇਜਰੀਵਾਲ ਵੱਲੋ ਪਬਲਿਕ ਮੀਟਿੰਗਾਂ ਤੇ ਰੈਲੀਆਂ ਦੌਰਾਨ ਪਗੜੀ ਪਾ ਕੇ ਖੁਦ ਨੂੰ ਪੰਜਾਬੀ ਪੇਸ਼ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ 'ਤੇ ਹਮਲਾ ਬੋਲਦਿਆਂ, ਲੋਕਾਂ ਨੂੰ ਆਪ ਲੀਡਰ ਦੀਆਂ ਘਟੀਆ ਚਾਲਾਕੀਆਂ 'ਚ ਆਉਣ ਖਿਲਾਫ ਚੇਤਾਵਨੀ ਦਿੱਤੀ।ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਇਕ ਝੂਠਾ ਵਿਅਕਤੀ ਕਰਾਰ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀ ਸੱਤਾ ਨੂੰ ਕਬਜ਼ਾਉਣਾ ਚਾਹੁੰਦੇ ਹਨ ਅਤੇ ਸੂਬੇ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਸ ਦਿਸ਼ਾ 'ਚ ਇਨ੍ਹਾਂ ਵੱਲੋਂ ਪੰਜਾਬ 'ਚ ਚੋਣਾਂ ਵਾਸਤੇ ਲਿਆਏ ਜਾ ਰਹੇ ਹਜ਼ਾਰਾਂ ਬਾਹਰੀ ਲੋਕ ਚੋਣਾਂ ਖਤਮ ਹੋਣ ਤੋਂ ਬਾਅਦ ਸੂਬੇ ਨੂੰ ਛੱਡ ਕੇ ਭੱਜਣ 'ਚ ਥੋੜ੍ਹਾ ਜਿਹਾ ਵਕਤ ਵੀ ਨਹੀਂ ਲੈਣਗੇ। ਉਨ੍ਹਾਂ ਨੇ ਕਿਹਾ ਕਿ ਆਪ ਉਨ੍ਹਾਂ ਲੋਕਾਂ ਦੀ ਪਾਰਟੀ ਹੈ, ਜਿਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਤਜ਼ੁਰਬਾ ਤੇ ਸਬੰਧ ਨਹੀਂ ਹੈ। ਜਿਸ 'ਤੇ ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਇਨ੍ਹਾਂ ਬਾਹਰੀਆਂ ਦੇ ਝੂਠੇ ਵਾਅਦਿਆਂ ਦੇ ਪ੍ਰਭਾਵ ਹੇਠਾਂ ਨਾ ਆਉਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ, ਚਮਕੌਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਲਾਕੇ 'ਚ ਵਿਕਾਸ ਦੀ ਪੂਰੀ ਤਰ੍ਹਾਂ ਘਾਟ ਸਾਫ ਦਰਸਾਉਂਦੀ ਹੈ ਕਿ ਕਿਸ ਤਰ੍ਹਾਂ ਬਾਦਲ ਆਪਣੇ ਫਾਇਦਿਆਂ ਨੂੰ ਅੱਗੇ ਵਧਾਉਣ ਖਾਤਿਰ ਲੋਕਾਂ ਦੇ ਹਿੱਤਾਂ ਦਾ ਬਲਿਦਾਨ ਦੇ ਰਹੇ ਸਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD