Wednesday, 24 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ

 

ਲੰਬੀ ਤੋਂ ਬਾਦਲ ਖਿਲਾਫ ਲੜਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੀ ਪਾਰਟੀ ਹਾਈ ਕਮਾਂਡ ਤੋਂ ਇਜ਼ਾਜਤ

ਪੰਜਵੀਂ ਲਿਸਟ 'ਚ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਦੀ ਟਿਕਟ ਮਿੱਲੀ, ਬਿੱਟੂ ਜਲਾਲਾਬਾਦ 'ਚ ਸੁਖਬੀਰ 'ਤੇ ਬੋਲਣਗੇ ਹਮਲਾ

5 Dariya News

ਚੰਡੀਗੜ , 16 Jan 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੇ ਹੈਬੀਵੇਟ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਲੰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰਨ ਲਈ ਤਿਆਰ ਹਨ ਅਤੇ ਇਸ ਸੀਟ ਉਪਰ ਉਨ੍ਹਾਂ ਦੇ ਨਾਂਮ ਨੂੰ ਸੋਮਵਾਰ ਸ਼ਾਮ ਨੂੰ ਕਾਂਗਰਸ ਹਾਈ ਕਮਾਂਡ ਨੇ ਮਨਜ਼ੂਰੀ ਦੇ ਦਿੱਤੀ ਹੈ। ਨਾਲ ਹੀ ਪਾਰਟੀ ਨੇ ਚਾਰ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰਨ ਸਮੇਤ ਹੋਰ ਚਾਰ ਉਮੀਦਵਾਰਾਂ ਨੂੰ ਬਦਲ ਦਿੱਤਾ ਹੈ।ਇਸ ਲੜੀ ਹੇਠ ਜਿਥੇ ਪਾਰਟੀ ਦੇ ਸਟਾਰ ਪ੍ਰਚਾਰਕ, ਕ੍ਰਿਕੇਟ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਆਪਣੀ ਪਤਨੀ ਦੀ ਜਗ੍ਹਾ ਚੋਣ ਲੜਨਗੇ, ਜਿਨ੍ਹਾਂ ਦੀ ਸੀਟ ਪਹਿਲਾਂ ਤੋਂ ਹੀ ਇਸ ਵਿਧਾਨ ਸਭਾ ਹਲਕੇ ਤੋਂ ਤੈਅ ਕਰ ਦਿੱਤੀ ਗਈ ਸੀ। ਜਦਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਖਿਲਾਫ ਹਮਲਾ ਬੋਲਣ ਦਾ ਜ਼ਿੰਮਾ ਸੌਂਪਿਆ ਗਿਆ ਹੈ।ਸਿੱਧੂ ਦੇ ਸਾਥੀ ਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਨੂੰ ਜਲੰਧਰ ਕੈਂਟ ਤੋਂ ਟਿਕਟ ਦਿੱਤੀ ਗਈ ਹੈ ਅਤੇ ਜਲੰਧਰ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਜਗਬੀਰ ਸਿੰਘ ਬਰਾੜ ਨੂੰ ਨਕੋਦਰ ਸੀਟ 'ਤੇ ਚੋਣ ਲੜਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸੇ ਤਰ੍ਹਾਂ, ਸਨੋਰ ਸੀਟ ਲਈ ਪੰਜਾਬ ਦੇ ਸਾਬਕਾ ਸੂਚਨਾ ਕਮਿਸ਼ਨਰ ਹਰਿੰਦਰ ਪਾਲ ਸਿੰਘ (ਹੈਰੀ) ਮਾਨ ਨੂੰ ਦਿੱਤੀ ਗਈ ਹੈ।
ਜਿਨ੍ਹਾਂ ਸੀਟਾਂ 'ਤੇ ਪਾਰਟੀ ਨੇ ਆਪਣੇ ਉਮੀਦਵਾਰਾਂ ਨੂੰ ਬਦਲਿਆ ਹੈ, ਉਨ੍ਹਾਂ 'ਚ ਜਗਰਾਉਂ (ਸਾਬਕਾ ਵਿਧਾਇਕ ਮਲਕੀਅਤ ਸਿੰਘ ਦਾਖਾ ਨੂੰ ਗੇਜਾ ਰਾਮ ਦੀ ਜਗ੍ਹਾ ਦਿੱਤੀ ਗਈ ਹੈ), ਜਲੰਧਰ ਉੱਤਰੀ (ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਬੇਟੇ ਬਾਵਾ ਹੈਨਰੀ, ਰਾਜ ਕੁਮਾਰ ਗੁਪਤਾ ਦੀ ਜਗ੍ਹਾ ਚੋਣ ਲੜਨਗੇ) ਅਤੇ ਭੁਲੱਥ (ਰਣਜੀਤ ਸਿੰਘ ਰਾਣਾ, ਗੁਰਵਿੰਦਰ ਸਿੰਘ ਅਟਵਾਲ ਦੀ ਜਗ੍ਹਾ ਉਮੀਦਵਾਰ ਹੋਣਗੇ) ਸ਼ਾਮਿਲ ਹਨ। ਪਾਰਟੀ ਨੇ ਫਿਲੌਰ-ਰਾਖਵੀਂ ਸੀਟ ਨੂੰ ਵੀ ਬਦਲ ਦਿੱਤਾ ਹੈ, ਜਿਹੜੀ ਟਿਕਟ ਹੁਣ ਵਿਕ੍ਰਮਜੀਤ ਸਿੰਘ ਚੌਧਰੀ ਨੂੰ ਉਨ੍ਹਾਂ ਦੀ ਮਾਂ ਕਰਮਜੀਤ ਕੌਰ ਚੌਧਰੀ ਦੀ ਜਗ੍ਹਾ ਦਿੱਤੀ ਗਈ ਹੈ।ਜਦਕਿ ਲਟਕੀਆਂ ਸੀਟਾਂ ਅੰਮ੍ਰਿਤਸਰ ਦੱਖਣੀ, ਮਾਨਸਾ ਤੇ ਲੁਧਿਆਣਾ ਪੂਰਬੀ 'ਤੇ ਮੰਗਲਵਾਰ ਨੂੰ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਪਾਰਟੀ ਹਾਈ ਕਮਾਂਡ ਤੋਂ ਉਨ੍ਹਾਂ ਨੂੰ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜਨ ਲਈ ਇਜ਼ਾਜਤ ਦੇਣ ਵਾਸਤੇ ਕਿਹਾ ਸੀ, ਤਾਂ ਜੋ ਉਹ ਸੂਬੇ ਦੀ ਸਿਆਸੀ ਤਸਵੀਰ ਤੋਂ ਮੁੱਖ ਅਕਾਲੀ ਅਗਵਾਈ ਨੂੰ ਬਾਹਰ ਕਰ ਸਕਣ ਅਤੇ ਪੰਜਾਬ ਦੇ ਲੋਕਾਂ ਨੂੰ ਬਾਦਲਾਂ ਦੇ ਅਨੈਤਿਕ ਚੰਗੁਲ ਤੋਂ ਮੁਕਤ ਕਰਵਾ ਸਕਣ।


 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD