Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਬੰਤ ਸਿੰਘ ਨੇ ਦੋਆਬਾ ਦੇ ਦਲਿਤ ਬਹੁਤਾਤ ਵਾਲੇ ਖੇਤਰ ਵਿੱਚ ਆਮ ਆਦਮੀ ਪਾਰਟੀ ਲਈ ਕੀਤਾ ਪ੍ਰਚਾਰ

ਫਿਲੌਰ ਵਿਧਾਨ ਸਭਾ ਹਲਕੇ ਵਿੱਚ ਕਈ ਨੁੱਕੜ ਮੀਟਿੰਗਾਂ ਨੂੰ ਕੀਤਾ ਸੰਬੋਧਨ

5 Dariya News

ਫਿਲੌਰ , 16 Jan 2017

ਪੰਜਾਬ ਵਿੱਚ ਦੱਬੇ ਕੁਚਲਿਆਂ, ਕਿਸਾਨਾਂ ਅਤੇ ਦਲਿਤਾਂ ਖਿਲਾਫ ਹੋ ਰਹੇ ਅਪਰਾਧਾਂ ਖਿਲਾਫ ਆਵਾਜ ਚੁੱਕਣ ਵਾਲੇ ਬੰਦ ਸਿੰਘ ਨੇ ਅੱਜ ਫਿਲੋਰ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਥਾਵਾਂ ਉਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਬੰਤ ਸਿੰਘ ਅਕਾਲੀ-ਭਾਜਪਾ ਸਰਕਾਰ ਵੇਲੇ ਦਲਿਤਾਂ ਉਤੇ ਹੋਏ ਕਹਿਰ ਦਾ ਸ਼ਿਕਾਰ ਹਨ। ਉਨਾਂ ਵੱਲੋਂ ਪੰਜਾਬ ਦੇ ਦਲਿਤ ਬਹੁਤਾਤ ਵਾਲੇ ਖੇਤਰ ਦਾ ਦੌਰਾ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਹੋਰਨਾਂ ਪਾਰਟੀਆਂ ਦਲਿਤਾਂ ਨੂੰ ਹਮੇਸ਼ਾਂ ਵੋਟ ਬੈਂਕ ਵਜੋਂ ਵਰਤਦੀਆਂ ਹਨ ਅਤੇ ਉਨਾਂ ਦੇ ਜੀਵਨ-ਪੱਧਰ ਨੂੰ ਉਚਾ ਚੁੱਕਣ ਲਈ ਕੋਈ ਕਦਮ ਨਹੀਂ ਚੁੱਕਿਆ ਜਾਂਦਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਕਲੌਤੀ ਪਾਰਟੀ ਹੈ, ਜਿਸ ਨੇ ਦਲਿਤਾਂ ਲਈ ਵਿਸ਼ੇਸ਼ ਮੈਨੀਫੈਸਟੋ ਜਾਰੀ ਕੀਤਾ ਅਤੇ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਿੱਚ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਨਾਲ ਸਬੰਧਿਤ ਕਿਸੇ ਵਿਅਕਤੀ ਨੂੰ ਬਣਾਏ ਜਾਣ ਦਾ ਐਲਾਨ ਹੈ। ਆਪਣੇ ਉਤੇ ਹੋਏ ਜੁਲਮਾਂ ਬਾਰੇ ਦੱਸਦਿਆਂ ਬੇਅੰਤ ਸਿੰਘ ਨੇ  ਕਿਹਾ ਕਿ ਉਸਦੀ ਸਕੂਲ ਜਾਂਦੀ ਲੜਕੀ ਨਾਲ ਸਾਮੂਹਿਕ ਦੁਸ਼ਕਰਮ ਕੀਤਾ ਗਿਆ ਅਤੇ ਉਪਲੀਆਂ ਜਾਤਾਂ ਦੇ ਅਪਰਾਧੀਆਂ ਨੇ ਉਨਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜੇਕਰ ਉਸਨੇ ਇਨਸਾਫ ਲਈ ਅਦਾਲਤ ਦਾ ਦਰਵਾਜਾ ਖੜਕਾਇਆ।
ਉਨਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹਾਲ ਹੀ ਵਿੱਚ ਦਲਿਤਾਂ ਉਤੇ ਜੁਲਮ ਕਾਫੀ ਵਧੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਭਾਈਚਾਰੇ ਉਤੇ ਹੋਏ ਜੁਲਮਾਂ ਦਾ ਹਿਸਾਬ ਲਏਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।ਬੰਤ ਸਿੰਘ ਨੇ ਕਿਹਾ ਕਿ ਜਦੋਂ ਉਸ ਨੇ ਵਿਰੋਧ ਜਤਾਇਆ ਅਤੇ ਇਨਸਾਫ ਲਈ ਲੜਿਆ ਤਾਂ ਮੇਰੇ ਦੋਵੇਂ ਹੱਥ ਅਤੇ ਇੱਕ ਲੱਤ ਦੁਸ਼ਕਰਮੀਆਂ ਵੱਲੋਂ ਵੱਢ ਦਿੱਤੀ ਗਈ। ਇੱਥੇ ਇਹ ਦੱਸਣਯੋਗ ਹੈ ਕਿ ਬੰਤ ਸਿੰਘ ਦੇ ਜੱਦੀ ਪਿੰਡ ਝਬਾਰ ਵਿਖੇ ਜਿਮੀਦਾਰਾਂ ਵੱਲੋਂ ਅਣਮਨੁੱਖੀ ਤਸ਼ੱਦਦ ਕਰਦਿਆਂ ਹੋਇਆ ਉਸਦੀਆਂ ਦੋਵੇਂ ਬਾਹਾਂ ਅਤੇ ਇੱਕ ਲੱਤ ਵੱਢ ਦਿੱਤੀ ਗਈ ਸੀ।ਬੰਤ ਨਾਲ ਹੋਏ ਅੱਤਿਆਚਾਰਾਂ ਨੇ ਉਸ ਨੂੰ ਧਨਾਢਾਂ ਦੇ ਖਿਲਾਫ ਦਲਿਤਾਂ ਦੇ ਸੰਘਰਸ਼ ਦਾ ਇੱਕ ਮੁੱਖ ਚਿਹਰਾ ਬਣਾ ਦਿੱਤਾ। ਧਨਾਢਾਂ ਨੇ ਬੰਤ ਸਿੰਘ ਦੁਆਰਾ ਆਪਣੀ ਧੀ ਨਾਲ ਹੋਏ ਸਾਮੂਹਿਕ ਦੁਸ਼ਕਰਮ ਖਿਲਾਫ ਆਵਾਜ ਉਠਾਉਣ ਉਤੇ ਉਸਦੇ ਹੱਥ ਪੈਰ ਕੱਟ ਕੇ ਸਜਾ ਦਿੱਤੀ ਗਈ।ਤੇਜਤਰਾਰ ਕਵੀ ਬੰਤ ਸਿੰਘ ਸੀਪੀਆਈ (ਐਮਐਲ) ਦੇ ਸਾਬਕਾ ਆਗੂ ਰਹੇ ਹਨ, ਜੋ ਪਿਛਲੇ 40 ਸਾਲਾਂ ਤੋਂ ਗਾਥਾਵਾਂ ਅਤੇ ਗੀਤ ਗਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਹਾਇਤਾ ਨਾਲ ਬੰਤ ਸਿੰਘ ਪੰਜਾਬ ਦੇ ਦਲਿਤ ਭਾਈਚਾਰੇ ਦੀ ਸਹਾਇਤਾ ਕਰਨੀ ਚਾਹੁੰਦੇ ਹਨ, ਜੋ ਕਿ ਸੂਬੇ ਦੀ ਕੁੱਲ ਵਸੋਂ ਦਾ ਇੱਕ ਤਿਹਾਈ ਹੈ।  



 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD