Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਦਾਖਿਲ ਕੀਤਾ, ਵੱਡਾ ਰੋਡ ਸ਼ੋਅ ਕੱਢਿਆ

ਲੋਕਾਂ ਨੂੰ ਪਟਿਆਲਾ ਸੰਭਾਲਣ ਦੀ ਅਪੀਲ ਕੀਤੀ, ਜਦਕਿ ਉਹ ਲੰਬੀ 'ਚ ਬਾਦਲ ਨੂੰ ਕੁੱਟਣ ਜਾ ਰਹੇ ਹਨ

Web Admin

Web Admin

5 Dariya News

ਪਟਿਆਲਾ , 17 Jan 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਦੁਪਹਿਰ ਨੂੰ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰ ਦਿੱਤਾ। ਉਨ੍ਹਾਂ ਨੇ ਇਸ ਤੋਂ ਪਹਿਲਾਂ ਇਕ ਵੱਡਾ ਰੋਡ ਸ਼ੋਅ ਕੱਢ ਕੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ, ਕਿਉਂਕਿ ਉਹ ਲੰਬੀ 'ਚ ਪ੍ਰਕਾਸ਼ ਸਿੰਘ ਬਾਦਲ ਨੂੰ ਕੁੱਟਣ ਦੀ ਤਿਆਰੀ ਕਰ ਰਹੇ ਹਨ। ਨਾਮਜ਼ਦਗੀ ਪੱਤਰ ਦਾਖਿਲ ਕਰਨ ਵਾਸਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਆਪਣੀ ਪਤਨੀ ਤੇ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਅਤੇ ਹੋਰ ਪਰਿਵਾਰਿਕ ਮੈਂਬਰਾਂ ਸਮੇਤ ਮੋਤੀ ਬਾਗ ਮਹਿਲ ਤੋਂ ਮਿੰਨੀ ਸਕਤਰੇਤ ਲਈ ਨਿਕਲੇ। ਇਸ ਦੌਰਾਨ ਪੂਰੇ ਰਸਤੇ 'ਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਵੱਲੋਂ ਉਨ੍ਹਾਂ ਨੂੰ ਉਤਸਾਹਿਤ ਕੀਤਾ ਗਿਆ। ਰਸਤੇ 'ਚ ਕੈਪਟਨ ਅਮਰਿੰਦਰ ਇਤਿਹਾਸਿਕ ਕਿੱਲ੍ਹਾ ਮੁਬਾਰਕ 'ਚ ਬੁਰਜ਼ ਬਾਬਾ ਅਲਾ ਸਿੰਘ 'ਚ ਗੁਰਦੁਆਰਾ ਸਾਹਿਬ ਤੇ ਮੰਦਰ ਤੋਂ ਬਾਅਦ ਕਾਲੀ ਮਾਤਾ ਮੰਦਰ ਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ 'ਚ ਮੱਥਾ ਟੇਕਣ ਅਤੇ ਅਸ਼ੀਰਵਾਦ ਲੈਣ ਲਈ ਰੁੱਕੇ।ਇਸ ਦੌਰਾਨ ਆਪਣੀ ਆਖਿਰੀ ਚੋਣਾਂ ਦੀ ਜੰਗ ਦੀ ਉਲਟੀ ਗਿਣਤੀ ਲਈ ਸ਼ੁਰੂਆਤ ਕਰਦਿਆਂ, ਰਸਮੀ ਤੌਰ 'ਤੇ ਪਟਿਆਲਾ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀ ਦਾਖਿਲ ਕਰਨ ਪਹੁੰਚੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਲ ਪੂਰੇ ਰਸਤੇ 'ਚ ਚੱਲ ਰਹੇ ਪਾਰਟੀ ਵਰਕਰਾਂ ਤੇ ਸਮਰਥਕਾਂ 'ਚ ਸ਼ਾਨਦਾਰ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ।ਬਾਅਦ 'ਚ ਇਤਿਹਾਸਿਕ ਕਿੱਲ੍ਹਾ ਮੁਬਾਰਕ ਚੌਕ ਵਿਖੇ ਉਨ੍ਹਾਂ ਦੇ ਰੋਡ ਸ਼ੋਅ ਦੇ ਸਵਾਗਤ ਵਾਸਤੇ ਇਕੱਠੀ ਹੋਈ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਨ੍ਹਾਂ ਉਪਰ ਵਰ੍ਹਾਏ ਗਏ ਪਿਆਰ ਨੂੰ ਦੇਖ ਕੇ ਉਹ ਬਹੁਤ ਉਤਸਾਹਿਤ ਹਨ। ਭਾਰੀ ਵਾਹ ਵਾਹ ਵਿਚਾਲੇ, ਉਨ੍ਹਾਂ ਨੇ ਪਟਿਆਲਾ ਦੇ ਲੋਕਾਂ ਨੂੰ ਇਹ ਸੀਟ ਜਿਤਾ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ, ਤਾਂ ਜੋ ਉਹ ਲੰਬੀ 'ਚ ਬਾਦਲ ਨੂੰ ਹਰਾ ਸਕਣ।

ਕੈਪਟਨ ਅਮਰਿੰਰਦ ਇਕ ਹੋਰ ਸੀਟ ਲੰਬੀ ਵਿਧਾਨ ਸਭਾ ਹਲਕੇ ਲਈ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ। ਲੰਬੀ 'ਚ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਮੁਕਾਬਲਾ ਕਰ ਰਹੇ ਹਨ, ਜਿਸਨੂੰ ਉਨ੍ਹਾਂ ਨੇ ਖੁਦ ਸਾਰਿਆਂ ਯੁੱਧਾਂ ਦਾ ਦਾਦਾ ਕਰਾਰ ਦਿੱਤਾ ਹੈ।ਇਸ ਮੌਕੇ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ 'ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਲੰਬੀ ਤੋਂ ਬਾਦਲ ਨੂੰ ਹਰਾਉਣ ਦਾ ਪੱਕਾ ਇਰਾਦਾ ਕਰ ਲਿਆ ਹੈ, ਤਾਂ ਜੋ ਉਹ ਵਿਅਕਤੀਗਤ ਤੇ ਪਰਿਵਾਰਿਕ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕਰਨ ਵਾਲੇ ਭਵਿੱਖ ਦੇ ਸਾਰੇ ਮੁੱਖ ਮੰਤਰੀਆਂ ਨੂੰ ਸਬਕ ਸਿਖਾ ਸਕਣ।ਇਸ ਲੜੀ ਹੇਠ ਜਿਵੇਂ ਹੀ ਉਨ੍ਹਾਂ ਦਾ ਰੋਡ ਸ਼ੋਅ ਤੋਪਖਾਨਾ ਮੋੜ ਪਹੁੰਚਿਆ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਉਨ੍ਹਾਂ ਦੀ ਜਿੱਤ ਪਟਿਆਲਾ ਦੇ ਲੋਕਾਂ ਦੇ ਮੋਢਿਆਂ ਉਪਰ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਪਟਿਆਲਾ ਨੂੰ ਸੰਭਾਲਣਾ, ਜਦਕਿ ਉਹ ਲੰਬੀ 'ਚ ਬਾਦਲ ਨੂੰ ਉਨ੍ਹਾਂ ਦੀ ਜਿੰਦਗੀ ਦਾ ਸਬਕ ਸਿਖਾਉਣ ਜਾ ਰਹੇ ਹਨ।ਇਸ ਤੋਂ ਪਹਿਲਾਂ, ਨਾਜ਼ਦਗੀ ਪੱਤਰ ਭਰਨ ਜਾਂਦੇ ਵੇਲੇ ਰਸਤੇ 'ਚ ਪੱਤਰਕਾਰਾਂ ਨਾਲ ਵਿਸਥਾਰ 'ਚ ਗੱਲਬਾਤ ਕਰਦਿਆਂ, ਕੈਪਟਨ ਅਮਰਿੰਦਰ ਨੇ ਉਨ੍ਹਾਂ ਜੇ.ਜੇ ਸਿੰਘ ਤੋਂ ਕੋਈ ਗੰਭੀਰ ਖਤਰਾ ਹੋਣ ਦੀ ਗੱਲ ਤੋਂ ਇਨਕਾਰ ਕੀਤਾ (ਉਨ੍ਹਾਂ ਨੇ ਉਨ੍ਹਾਂ ਨੂੰ ਜਨਰਲ ਕਹਿਣ ਤੋਂ ਇਨਕਾਰ ਕਰ ਦਿੱਤਾ, ਜਿਹੜਾ ਅਹੁਦਾ ਉਨ੍ਹਾਂ ਨੂੰ ਸੀਨੀਅਰਤਾ ਕਰਕੇ ਮਿਲਿਆ ਹ, ਨਾ ਕਿ ਮੈਰਿਟ ਦੇ ਦਮ ਉਪਰ), ਜਿਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖਿਲਾਫ ਖੜ੍ਹਾ ਕੀਤਾ ਹੈ।ਨਾਮਜ਼ਦਗੀ ਦਾਖਿਲ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਆਪਣੀ ਤਾਕਤ ਦਾ ਭਰਪੂਰ ਪ੍ਰਦਰਸ਼ਨ ਕਰਦਿਆਂ, ਪਟਿਆਲਾ ਦੀਆਂ ਗਲੀਆਂ ਤੋਂ ਫੁੱਲਾਂ ਨਾਲ ਸਜੀ ਹੋਈ ਇਕ ਖੁੱਲ੍ਹੀ ਜੀਪ 'ਚ ਰੋਡ ਸ਼ੋਅ ਕੱਢਿਆ। ਰੋਡ ਸ਼ੋਅ 'ਚ ਜਿਵੇਂ ਹੀ ਉਹ ਇਕ ਚੌਕ ਤੋਂ ਦੂਜੇ ਚੌਕ, ਇਕ ਗਲੀ ਤੋਂ ਦੂਜੀ ਗਲੀ ਪਹੁੰਚਦੇ ਸਨ, ਰਸਤੇ 'ਚ ਦੋਨਾਂ ਪਾਸੇ ਖੜ੍ਹੇ ਲੋਕਾਂ ਦੀ ਭਾਰੀ ਭੀੜ ਨਾਲ ਮਿੱਲ ਰਹੇ ਸਨ, ਜਿਹੜੀ ਆਪਣੇ ਆਗੂ ਦਾ ਸਤਿਕਾਰ ਕਰ ਰਹੀ ਸੀ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD