Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਬਾਦਲ ਨੂੰ ਬਚਾਉਣ ਲਈ ਲੰਬੀ ਗਏ ਹਨ ਕੈਪਟਨ ਅਮਰਿੰਦਰ ਸਿੰਘ – ਅਰਵਿੰਦ ਕੇਜਰੀਵਾਲ

ਦਿੱਲੀ ਦੀ ਤਰਜ ਉਤੇ ਪੰਜਾਬ ਨੂੰ ਸਹੂਲਤਾਂ ਦੇਣ ਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ, ਪੰਜਾਬ ਵਿੱਚ ਪੈਸੇ ਦੀ ਨਹੀਂ, ਸਰਕਾਰ ਦੀ ਨੀਅਤ ਦੀ ਕਮੀ – ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਰੋਪੜ , 17 Jan 2017

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੋਪੜ ਵਿਖੇ ਪਾਰਟੀ ਉਮੀਦਵਾਰ ਅਮਰਦੀਪ ਸਿੰਘ ਸੰਦੋਆ ਦੇ ਹੱਕ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਤੇ ਬਾਦਲ ਦੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਲਗਾਇਆ। ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ਤੋਂ ਚੋਣ ਲੜਨਾ ਸਿਰਫ ਵਿਖਾਵਾ ਹੈ, ਦਰਅਸਲ ਕੈਪਟਨ ਅਮਰਿੰਦਰ ਸਿੰਘ ਲੰਬੀ ਵਿੱਚ ਚੋਣ ਲੜ ਕੇ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਅਤੇ ਮਜੀਠੀਏ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਨੂੰ ਖੜਾ ਕੀਤਾ ਹੈ ਤਾਂ ਜੋ ਉਨਾਂ ਨੂੰ ਆਮ ਜਨਤਾ ਦੀ ਤਾਕਤ ਦਾ ਅਹਿਸਾਸ ਕਰਵਾਇਆ ਜਾ ਸਕੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੰਬੀ ਤੋਂ ਜਰਨੈਲ ਸਿੰਘ, ਜਲਾਲਾਬਾਦ ਤੋਂ ਭਗਵੰਤ ਮਾਨ ਅਤੇ ਮਜੀਠਾ ਤੋਂ ਹਿੰਮਤ ਸਿੰਘ ਸ਼ੇਰਗਿੱਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀ ਪਹਿਲੀ ਪਾਰਟੀ ਹੈ, ਜਿਸ ਨੇ ਬਾਦਲਾਂ ਤੇ ਮਜੀਠੀਏ ਦੇ ਖਿਲਾਫ ਪਾਰਟੀ ਦੇ ਦਿੱਗਜ ਉਤਾਰੇ ਹਨ।  ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਤੇ ਬਾਦਲਾਂ ਨੇ ਪੰਜਾਬ ਨੂੰ ਲੁੱਟਣ ਲਈ ਵਾਰੀਆਂ ਬੰਨੀਆਂ ਹੋਈਆਂ ਹਨ।  ਉਨਾਂ ਕਿਹਾ ਕਿ ਕੈਪਟਨ ਅਤੇ ਬਾਦਲ ਜਨਤਾ ਨੂੰ ਧੋਖਾ ਦੇ ਕੇ ਫ੍ਰੈਂਡਲੀ ਮੈਚ ਖੇਡਦੇ ਰਹੇ ਹਨ  ਅਤੇ ਦੋਵਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਹਮੇਸ਼ਾਂ ਕਮਜੋਰ ਉਮੀਦਵਾਰ ਉਤਾਰੇ ਜਾਂਦੇ ਸਨ।  

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਪੈਸੇ ਦੀ ਕਮੀ ਨਹੀਂ ਹੈ, ਸਰਕਾਰ ਦੀ ਨੀਅਤ ਵਿੱਚ ਕਮੀ ਹੈ, ਜਿਸ ਕਾਰਨ ਪੰਜਾਬ ਅੱਜ ਬਰਬਾਦੀ ਦੇ ਕੰਢੇ ਪਹੁੰਚਿਆ ਹੋਇਆ ਹੈ।  ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾਵੇਗਾ।  ਕੇਜਰੀਵਾਲ ਨੇ ਕਿਹਾ ਕਿ ਇਨਾਂ ਲਾਲਚੀ ਸਿਆਸਤਦਾਨਾਂ ਨੇ ਪੂਰੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ, ਨੌਜਵਾਨਾਂ ਨੂੰ ਨਸ਼ਿਆਂ ਉਤੇ ਲਗਾ ਦਿੱਤਾ, ਮਾਵਾਂ ਕੋਲੋਂ ਉਨਾਂ ਦੇ ਬੱਚੇ ਖੋਹ ਲਏ। ਉਨਾਂ ਕਿਹਾ ਪੈਸਾ ਕਮਾਉਣ ਦੀ ਹੋੜ ਵਿੱਚ ਮਜੀਠੀਏ ਅਤੇ ਬਾਦਲਾਂ ਨੇ ਕਈ ਪੀੜੀਆਂ ਬਰਬਾਦ ਕਰ ਦਿੱਤੀਆਂ ਹਨ। ਉਨਾਂ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ਵਿੱਚ ਮਜੀਠੀਆ ਆਪਣੇ ਗੁੰਡਿਆਂ ਰਾਹੀਂ ਨਸ਼ਾ ਫੈਲਾ ਰਿਹਾ ਹੈ ਅਤੇ ਉਸਦੇ ਤਾਰ ਕੌਮਾਂਤਰੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ।  ਉਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮਜੀਠੀਏ ਨੂੰ ਫੜ ਕੇ ਜੇਲ ਵਿੱਚ ਸੁੱਟਿਆ ਜਾਵੇਗਾ।ਕੇਜਰੀਵਾਲ ਨੇ ਲੋਕਾਂ ਨੂੰ ਭਰੋਸਾ ਦਿੱਤਾ 11 ਮਾਰਚ ਨੂੰ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਿੱਤ ਪ੍ਰਾਪਤ ਕਰੇਗੀ, 20 ਮਾਰਚ ਤੱਕ ਸਰਕਾਰ ਬਣੇਗੀ ਅਤੇ 15 ਅਪ੍ਰੈਲ ਤੱਕ ਮਜੀਠੀਆ ਸਲਾਖਾਂ ਪਿੱਛੇ ਹੋਵੇਗਾ।  ਉਨਾਂ ਕਿਹਾ ਕਿ ਸਰਕਾਰ ਦੇ ਗਠਨ ਤੋਂ ਬਾਅਦ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦਾ ਇਲਾਜ ਕਰਨ ਲਈ ਜੰਗੀ ਪੱਧਰ ਉਤੇ ਕਾਰਜ ਕੀਤੇ ਜਾਣਗੇ। ਉਨਾਂ ਕਿਹਾ ਕਿ ਇਸ ਵੇਲੇ 40 ਲੱਖ ਤੋਂ ਜਿਆਦਾ ਨੌਜਵਾਨ ਨਸ਼ਾ ਕਰ ਰਹੇ ਹਨ, 6 ਮਹੀਨੇ ਦੇ ਅੰਦਰ ਉਨਾਂ ਦਾ ਇਲਾਜ ਕਰਕੇ ਨਸ਼ੇ ਦੀ ਇਸ ਦਲਦਲ ਵਿੱਚੋਂ ਕੱਢਿਆ ਜਾਵੇਗਾ। 

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 25 ਲੱਖ ਨੌਕਰੀਆਂ ਦੀ ਯੋਜਨਾ ਬਣਾਈ ਗਈ ਹੈ ਅਤੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਕਿਉਂਕਿ ਬਾਦਲਾਂ ਨੇ ਸਾਰੇ ਕਾਰੋਬਾਰਾਂ ਉਤੇ ਕਬਜਾ ਕੀਤਾ ਹੋਇਆ ਹੈ।  ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨਾਂ ਕਾਰੋਬਾਰਾਂ ਨੂੰ ਬਾਦਲਾਂ ਦੇ ਸ਼ਿਕੰਜੇ ਤੋਂ ਮੁਕਤ ਕੀਤਾ ਜਾਵੇਗਾ ਅਤੇ ਨਾਲ ਹੀ ਇੱਥੋਂ ਦੂਜੇ ਰਾਜਾਂ ਵਿੱਚ ਜਾ ਚੁੱਕੇ ਇੰਡਸਟਰੀ ਯੂਨਿਟਾਂ ਨੂੰ ਵਾਪਿਸ ਲਿਆਂਦਾ ਜਾਵੇਗਾ। ਉਨਾਂ ਭਰੋਸਾ ਦਿੱਤਾ ਕਿ ਇੰਡਸਟ੍ਰੀਆਂ ਵਿੱਚ 80 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੇ ਜਾਣ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਪੰਜਾਬ ਵਿੱਚ ਰੋਜਗਾਰ ਦੀ ਕੋਈ ਕਮੀ ਨਾ  ਰਹੇ।ਕੇਜਰੀਵਾਲ ਨੇ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਹੁੰਦਿਆਂ ਹੀ ਵਿਧਵਾ, ਅੰਗਹੀਣਤਾ ਅਤੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਉਨਾਂ ਨੂੰ ਮੌਜੂਦਾ 500 ਰੁਪਏ ਤੋਂ ਵਧ ਕੇ 2500 ਰੁਪਏ ਪ੍ਰਤਿ ਮਹੀਨਾ ਪੈਨਸ਼ਨ ਮਿਲੇਗੀ, ਤਾਂ ਜੋ ਉਹ ਆਪਣਾ ਜੀਵਨ ਬਿਹਤਰ ਢੰਗ ਨਾਲ ਜੀ ਸਕਣ, ਇਹ ਆਮ ਆਦਮੀ ਪਾਰਟੀ ਦਾ ਵਾਅਦਾ ਹੈ।  ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ 2500 ਰੁਪਏ ਪ੍ਰਤਿ ਮਹੀਨਾ ਪੈਨਸ਼ਨ ਦੇਣ ਦੀ ਗੱਲ ਕਹਿ ਰਹੇ ਹਨ, ਜੇਕਰ ਕਾਂਗਰਸ ਸੱਚਮੁਚ ਅਜਿਹਾ ਕਰਨਾ ਚਾਹੁੰਦੀ ਹੈ ਜਿਨਾਂ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਹੈ, ਉਥੇ 2500 ਰੁਪਏ ਮਹੀਨਾ ਪੈਨਸ਼ਨ ਕਿਓਂ ਨਹੀਂ ਦਿੱਤੀ ਜਾਂਦੀ, ਜਿਸ ਤੋਂ ਪਤਾ ਲਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਝੂਠ ਬੋਲ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਆਪਣੇ ਵਾਅਦੇ ਅਨੁਸਾਰ 2500 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ।ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਬਣਦਾ ਮੁੱਲ ਦਿੱਤਾ ਜਾਵੇਗਾ ਅਤੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਉਚਿਤ ਕੀਮਤਾਂ ਮਿਲਣ ਲੱਗ ਪਈਆਂ ਤਾਂ ਉਨਾਂ ਨੂੰ ਕਰਜੇ ਲੈਣ ਦੀ ਜਰੂਰਤ ਹੀ ਨਹੀਂ ਪਵੇਗੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਬੇਅਦਬੀ ਦੀਆਂ ਅਨੇਕਾਂ ਘਟਨਾਵਾਂ ਵਾਪਰੀਆਂ ਹਨ ਅਤੇ ਹਾਲੇ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਕਈ ਵਾਰ ਮਨ ਵਿੱਚ ਸ਼ੱਕ ਪੈਦਾ ਹੁੰਦਾ ਹੈ ਕਿ ਕਿਤੇ ਇਹ ਸਭ ਇਨਾਂ ਵੱਲੋਂ ਹੀ ਤਾਂ ਨਹੀਂ ਕਰਵਾਇਆ ਗਿਆ। ਉਨਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਦੇ ਸਾਰੇ ਅਸਲ ਦੋਸ਼ੀਆਂ ਨੂੰ ਫੜ ਕੇ ਮਿਸਾਲੀ ਸਜਾ ਦਿੱਤੀ ਜਾਵੇਗੀ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨਾਂ ਨੇ ਪੰਜਾਬ ਵਿੱਚ ਪੂਰੀ ਜਾਂਚ-ਪੜਤਾਲ ਮਗਰੋਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।  ਉਨਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਜੇਕਰ ਕੋਈ ਭ੍ਰਿਸ਼ਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਤੁਰੰਤ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ ਨਾ ਕਿ ਉਸਦੇ ਭ੍ਰਿਸ਼ਟਾਚਾਰ ਉਤੇ ਪਰਦਾ ਪਾਇਆ ਜਾਵੇਗਾ, ਜਿਸ ਤਰਾਂ ਹੋਰ ਸਿਆਸੀ ਪਾਰਟੀਆਂ ਕਰਦੀਆਂ ਹਨ। ਉਨਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਉਤੇ ਭ੍ਰਿਸ਼ਟਾਚਾਰ ਦੇ ਦੋਸ਼ ਸਾਹਮਣੇ ਆਉਣ ਉਤੇ ਉਸਨੂੰ ਤੁਰੰਤ ਬਾਹਰ ਕਰ ਦਿੱਤਾ ਗਿਆ ਸੀ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਵਿੱਚ ਵਿਸ਼ਵਾਸ ਕਰਦੀ ਹੈ ਅਤੇ ਲੋਕਾਂ ਦਾ ਭਰੋਸਾ ਹਰ ਹੀਲੇ ਕਾਇਮ ਰੱਖਿਆ ਜਾਵੇਗਾ।  ਉਨਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਾਵੇਂ ਕੋਈ ਵੀ ਬਣੇ, ਪਰ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਜਿੰਮੇਵਾਰੀ ਉਹ ਖੁਦ ਲੈਂਦੇ ਹਨ।ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਰਿੰਡ ਅਤੇ ਖਰੜ ਵਿਖੇ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ, ਤਾਂ ਜੋ ਪੰਜਾਬ ਦੇ ਭਵਿੱਖ ਖਾਸਕਰ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD