Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬ ‘ਚ ਨਿਆਂਇਕ ਪ੍ਰਣਾਲੀ ਦਾ ਕਰਾਂਗੇ ਪੁਨਰਗਠਨ, 6 ਮਹੀਨੇ ‘ਚ ਕੇਸਾਂ ਦਾ ਨਿਪਟਾਰਾ ਯਕੀਨੀ : ਅਰਵਿੰਦ ਕੇਜਰੀਵਾਲ

ਪੁਲਿਸ ਨੂੰ ਕਰਾਂਗੇ ਰਾਜਨੇਤਾਵਾਂ ਦੇ ਸ਼ਿਕੰਜੇ ਤੋਂ ਮੁਕਤ : ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਲੁਧਿਆਣਾ , 18 Jan 2017

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ’ਆਪ’ ਦੀ ਸਰਕਾਰ ਬਣਨ ਤੇ ਵਕੀਲਾਂ ਦੀ ਸਲਾਹ ਨਾਲ ਨਿਆਂਇਕ ਪ੍ਰਣਾਲੀ ਦਾ ਮੁਕੰਮਲ ਪੁਨਰਗਠਨ ਕੀਤਾ ਜਾਵੇਗਾ ਤਾਂ ਕਿ ਹਰ ਇਕ ਕੇਸ ਦਾ ਨਿਪਟਾਰਾ 6 ਮਹੀਨੇ ਦੇ ਸਮੇਂ ਅੰਦਰ ਕਰਕੇ ਆਮ ਜਨਤਾ ਨੂੰ ਇਨਸਾਫ ਯਕੀਨ ਬਣਾਇਆ ਜਾਵੇ। ਕੇਜਰੀਵਾਲ ਅੱਜ ਇਥੇ ਜੁਡੀਸ਼ੀਅਲ ਕੰਪਲੈਕਸ ਦੇ ਨਜਦੀਕ ‘ਆਪ’ ਦੇ ਲੀਗਲ ਸੈੱਲ ਵੱਲੋਂ ਆਯੋਜਨ ਇੱਕ ਸਮਾਗਮ ਵਿੱਚ ਵਕੀਲ ਭਾਈਚਾਰੇ ਨੂੰ ਸੰਬੋਧਨ ਕਰ ਰਹੇ ਸਨ। ਉਨਾਂ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਪੂਰੀ ਤਰਾਂ ਵਿਗੜ ਗਿਆ ਹੈ ਅਤੇ ਪੁਲੀਸ ਦਾ ਮੁਕੰਮਲ ਰਾਜਨੀਤੀਕਰਨ ਹੋ ਚੁੱਕਾ ਹੈ। ਜਿਸ ਤੋਂ ਜਨਤਾ ਭਾਰੀ ਮਾਯੂਸੀ ਵਿੱਚ ਹੈ। ਉਨਾਂ ਕਿਹਾ ਕਿ ਪੁਲਿਸ ਤੇ ਰਾਜਸੀ ਆਗੂਆਂ ਅਤੇ ਹਲਕਾ ਇੰਚਾਰਜਾਂ ਦਾ ਪੂਰਾ ਕੰਟਰੋਲ ਹੋ ਚੁੱਕਾ ਹੈ। ਉਨਾਂ ਕਿਹਾ ਕਿ ਅੱਜ ਪੰਜਾਬ ਅੰਦਰ ਰਾਜਨੀਤਕ ਨੇਤਾਵਾਂ ਅਤੇ ਪੁਲੀਸ ਅਧਿਕਾਰੀਆਂ ਦੀ ਸ਼ਹਿ ਤੇ ਨਸ਼ਿਆਂ ਦਾ ਕਾਰੋਬਾਰ ਚੱਲ ਰਿਹੈ ਜੋ ਪੰਜਾਬ ਦੀ ਜਵਾਨੀ ਨੂੰ ਪੂਰੀ ਤਰਾਂ ਨਸ਼ਟ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੇ ਭਿ੍ਰਸ਼ਟਾਚਾਰ ਦਾ ਮੁਕੰਮਲ ਸਫ਼ਾਇਆ, ਨਸ਼ਿਆਂ ਤੇ ਲਗਾਮ, ਪੁਲਿਸ ਨੂੰ ਨੇਤਾਵਾਂ ਦੇ ਸਿਕੰਜੇ ਤੋਂ ਮੁਕਤ ਕਰਨਾਂ, ਸਿੱਖਿਆ  ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਸਰਕਾਰ ਦੀਆਂ ਵਿਸ਼ੇਸ਼ ਪ੍ਰਮੁੱਖਤਾਵਾਂ ਹੋਣਗੀਆਂ। ਉਨਾਂ ਕਿਹਾ ਕਿ ਭਿ੍ਰਸ਼ਟਾਚਾਰ ਅਤੇ ਨਸ਼ਾਬੰਦੀ ਖਤਮ ਕਰਨ ਲਈ ਨੀਯਤ ਦੀ ਜ਼ਰੂਰਤ ਹੈ। 

ਕੇਜਰੀਵਾਲ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਦਿੱਲੀ ਅੰਦਰ ਭਿ੍ਰਸ਼ਟਾਚਾਰ ਦਾ ਮੁਕੰਮਲ ਸਫ਼ਾਇਆ ਕਰਕੇ ਦਿਖਾਇਆ ਹੈ। ਉਨਾਂ ਕਿਹਾ ਕਿ ਦਿੱਲੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ’ਚ ਵੱਡੇ ਸੁਧਾਰ ਕੀਤੇ ਹਨ। ਦਿੱਲੀ ਦੇ ਸਕੂਲਾਂ ਦੀਆ 250 ਨਵੀਆਂ ਇਮਾਰਤਾਂ ਉਸਾਰੀਆਂ ਹਨ ਅਤੇ ਸਕੂਲਾਂ ਅੰਦਰ ਸਵਿਮਿੰਗ ਪੂਲ ਬਣ ਰਹੇ ਹਨ। ਉਨਾਂ ਦਸਿਆ ਕਿ ਸਰਕਾਰ ਨੇ ਮੁਹੱਲਾ ਕਲੀਨਿਕਾਂ ਬਣਾ ਕੇ ਹਰ ਇੱਕ ਨੂੰ ਵਧੀਆ ਮੁਫ਼ਤ ਇਲਾਜ਼ ਯਕੀਨੀ ਬਣਾਇਆ ਹੈ। ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਪੰਜਾਬ ਨੂੰ ਹਰ ਪੱਖੋਂ ਦੇਸ਼ ਦਾ ਪਹਿਲਾ ਨਮੂਨੇ ਦਾ ਸੂਬਾ ਬਣਾਏਗੀ। ਉਨਾਂ ਕਿਹਾ ਕਿ ਪੰਜਾਬ ਵਿਚ ਆਪ ਦੇ ਹੱਕ ਵਿਚ ਵੱਡੀ ਹਨੇਰੀ ਚਲ ਰਹੀ ਅਤੇ ਆਪ ਵੱਡੀ ਜਿੱਤ ਹਾਸਿਲ ਕਰੇਗੀ। ਉਨਾਂ ਵਕੀਲਾਂ ਨੂੰ ਕਿਹਾ ਕਿ ਉਹ ਸੂਬੇ ਅੰਦਰ ਚੱਲ ਰਹੀ ਬਦਲਾਅ ਦੀ ਹਨੇਰੀ ਵਿੱਚ ਅੱਗੇ ਵੱਧ ਕੇ ਹਿੱਸਾ ਲੈਣ ਅਤੇ ਲੋਕਾਂ ਨੂੰ ਰਵਾਇਤੀ ਰਾਜਨੀਤਕ ਪਾਰਟੀਆਂ ਦੀ ਥਾਂ ਬਦਲਾਅ ਲਈ ਲੜ ਰਹੀ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਲਈ ਪ੍ਰੇਰਨ। ਉਨਾਂ ਕਿਹਾ ਕਿ ਸਰਕਾਰ ਬਣਨ ਤੇ ਲੁਧਿਆਣਾ ਦੇ ਵਕੀਲਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕਰਨ ਨੂੰ ਪ੍ਰਮੁੱਖਤਾ ਦੇਵੇਗੀ। ਸਮਾਗਮ ਨੂੰ ਐੱਚ.ਐੱਸ. ਫੁਲਕਾ, ਬਾਰ ਅੇਸੋਸੀਏਸ਼ਨ ਦੇ ਉਪ ਪ੍ਰਧਾਨ ਅੇਡਵੋਕੇਟ ਰਜਤ ਗੁਪਤਾ, ਐਡਵੋਕੇਟ ਐੱਮ.ਪੀ. ਸਿੰਘ, ਪ੍ਰਭਜੀਤਕਰਨ ਸਿੰਘ ਅਤੇ ਚੇਤਨ ਵਰਮਾ ਨੇ ਵੀ ਸੰਬੋਧਨ ਕੀਤਾ । ਇਸ ਸਮੇਂ ਸਾਹਨੇਵਾਲ ਤੋਂ ਆਪ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ, ਲੁਧਿਆਣਾ ਪੱਛਮੀ ਤੋਂ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ, ਲੁਧਿਆਣਾ ਪੂਰਬੀ ਤੋਂ ਉਮੀਦਵਾਰ ਦਲਜੀਤ ਸਿੰਘ ਗਰੇਵਾਲ, ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਵਿਪਨ ਸੂਦ ਕਾਕਾ, ਆਪ ਲੁਧਿਆਣਾ ਜੋਨ ਦੇ ੳਬਜ਼ਰਵਰ ਦਰਸ਼ਨ ਸਿੰਘ ਸ਼ੰਕਰ ਅਤੇ ਪ੍ਰਸਾਸਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਹਾਜ਼ਰ ਸਨ ।

ਅਰਵਿੰਦ ਕੇਜ਼ਰੀਵਾਲ ਨੇ ਕੀਤੀ ਨਾਮਧਾਰੀ ਮੁੱਖੀ ਠਾਕਰ ਉਦੈ ਸਿੰਘ ਨਾਲ ਮੁਲਾਕਾਤ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜ਼ਰੀਵਾਲ ਨੇ ਨਾਮਧਾਰੀ ਦਰਬਾਰ ਦੇ ਹੈੱਡ ਕੁਆਟਰ ਭੈਣੀ ਸਾਹਿਬ ਵਿਖੇ ਨਾਮਧਾਰੀ ਦਰਬਾਰ ਦੇ ਪ੍ਰਮੁੱਖ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਮੌਜੂਦਾ ਸਥਿਤੀ ਤੇ ਵਿਚਾਰ ਕੀਤਾ। ਕੇਜਰੀਵਾਲ ਨੇ ਨਾਮਧਾਰੀ ਪ੍ਰਮੁੱਖ ਨੂੰ ਆਪਣਾ ਸਤਿਕਾਰ ਭੇਂਟ ਕਰਦੇ ਸਮਾਜ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਸਮਾਪਤ ਕਰਨ ਲਈ ਵਿਚਾਰ ਚਰਚਾ ਕੀਤੀ । ਉਨਾਂ ਨੇ ਪੰਜਾਬ ਅੰਦਰ ਅਮਨ ਕਾਨੰਨ ਦੀ ਮਾੜੀ ਹਾਲਤ ਉਪਰ ਵੀ ਵਿਚਾਰ ਕੀਤਾ ਅਤੇ  ਨਾਮਧਾਰੀ ਦਰਬਾਰ ਦੇ ਸਵਰਗੀ ਸਤਿਗੁਰੂ ਜਗਜੀਤ ਸਿੰਘ ਦੀ ਸੁਪਤਨੀ ਮਾਤਾ ਚੰਦ ਕੌਰ ਜੀ ਦੇ ਭੈਣੀ ਸਾਹਿਬ ਵਿਖੇ ਹੋਏ ਕਤਲ ਦੇ ਦੋਸ਼ੀ ਅਜੇ ਤਕ ਗਿ੍ਰਫਤਾਰ ਨਾ ਹੋਣ ਤੇ ਵੀ ਚਿੰਤਾ ਦਾ ਪਗਟਾਵਾ ਕੀਤਾ।  ਨਾਮਧਾਰੀ ਪ੍ਰਮੁੱਖ ਨੇ ਉਨਾਂ ਨੂੰ ਆਪਣਾ ਮੁਕੰਮਲ ਅਸ਼ੀਰਵਾਦ ਦਿੱਤਾ ਅਤੇ ਸਮਾਜ ਨੂੰ ਸੁਧਾਰਨ ਲਈ ਚੱਲ ਰਹੀਆਂ ਖਤਰਨਾਕ ਕੁਰੀਤੀਆਂ ਵਿਰੁੱਧ ਸੰਘਰਸ਼ ਦੀ ਸ਼ਲਾਘਾ ਕੀਤੀ। ਇਸ ਸਮੇਂ ਮੌਜੂਦ ਬਹੁਤ ਸਾਰੀਆਂ ਨਾਮਧਾਰੀ ਸੰਗਤਾਂ ਨੇ ਵੀ ਕੇਜਰੀਵਾਲ ਦਾ ਭਰਪੂਰ ਸੁਆਗਤ ਕੀਤਾ। ਇਸ ਸਮੇਂ ਉਨਾਂ ਦੇ ਨਾਲ ਆਪ ਦੇ ਕੌਮੀ ਬੁਲਾਰੇ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਸਾਹਨੇਵਾਲ ਤੋਂ ਆਪ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ, ‘ਆਪ’ ਲੁਧਿਆਣਾ ਜੋਨ ਦੇ ਅਬਜ਼ਰਬਰ ਦਰਸ਼ਨ ਸਿੰਘ ਸ਼ੰਕਰ ਅਤੇ ਪ੍ਰਸ਼ਾਸ਼ਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਵੀ ਹਾਜ਼ਰ ਸਨ ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD