Wednesday, 24 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਸਰਕਾਰ ਬਣਨ ਦੇ 24 ਘੰਟਿਆਂ ਅੰਦਰ ਸੁਖਬੀਰ ਦੇ ਓ.ਐਸ.ਡੀਜ਼, ਸਹਾਇਕਾ ਨੂੰ ਜੇਲ੍ਹ 'ਚ ਸੁੱਟ ਦਿਆਂਗਾ: ਕੈਪਟਨ ਅਮਰਿੰਦਰ ਸਿੰਘ

ਲੰਬੀ 'ਚ ਪਹਿਲੀ ਰੈਲੀ ਦੌਰਾਨ ਦਿੱਤੀ ਚੇਤਾਵਨੀ- ਧਾਰਮਿਕ ਬੇਅਦਬੀਆਂ, ਨਸ਼ੇ ਦੇ ਵਪਾਰ ਲਈ ਦੋਸ਼ੀ ਪਾਏ ਜਾਣ 'ਤੇ ਬਾਦਲ, ਮਜੀਠੀਆ ਵੀ ਜੇਲ੍ਹ 'ਚ ਹੋਣਗੇ

Web Admin

Web Admin

5 Dariya News

ਲੰਬੀ , 18 Jan 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮਜ਼ਬੂਤ ਅਧਾਰ ਮੰਨੇ ਜਾਂਦੇ ਲੰਬੀ 'ਚ ਉਨ੍ਹਾਂ ਨੂੰ ਲਲਕਾਰਦਿਆਂ, ਬੁੱਧਵਾਰ ਨੂੰ ਵਾਅਦਾ ਕੀਤਾ ਕਿ ਉਹ ਪੰਜਾਬ 'ਚ ਸਰਕਾਰ ਬਣਾਉਣ ਤੋਂ 24 ਘੰਟਿਆਂ ਅੰਦਰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਈ ਓ.ਐਸ.ਡੀਜ਼ ਤੇ ਸਹਾਇਕਾਂ ਨੂੰ ਜੇਲ੍ਹ 'ਚ ਸੁੱਟ ਦੇਣਗੇ ਤੇ ਇਹ ਵੀ ਐਲਾਨ ਕੀਤਾ ਕਿ ਧਾਰਮਿਕ ਬੇਅਦਬੀ ਅਤੇ ਨਸ਼ੇ ਦੇ ਵਪਾਰ ਲਈ ਦੋਸ਼ੀ ਪਾਏ ਜਾਣ 'ਤੇ ਪੂਰੇ ਬਾਦਲ ਘਰਾਨੇ ਸਮੇਤ ਬਿਕ੍ਰਮ ਸਿੰਘ ਮਜੀਠੀਆ ਵੀ ਖੁਦ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਾਉਣਗੇ। ਇਸ ਮੌਕੇ ਖਚਾ ਖਚ ਭਰੇ ਗੂੜ੍ਹਾ ਸਟੇਡਿਅਮ ਨੇੜੇ ਲੰਬੀ 'ਚ ਆਪਣੀ ਪਹਿਲੀ ਪਬਲਿਕ ਰੈਲੀ ਦੌਰਾਨ, ਜਿਥੋਂ ਉਹ ਸੂਬੇ ਤੋਂ ਬਾਦਲ ਦੇ ਜਹਿਰ ਨੂੰ ਖਤਮ ਕਰਨ ਲਈ ਚੋਣ ਲੜ ਰਹੇ ਹਨ, ਕੈਪਟਨ ਅਮਰਿੰਦਰ ਨੇ ਉਤਸਾਹਿਤ ਭੀੜ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਿਸ ਦਿਨ ਅਸੀਂ ਸੱਤਾ 'ਚ ਆਏ, 24 ਘੰਟਿਆਂ ਅੰਦਰ ਉਹ ਸੁਖਬੀਰ ਦੇ ਓ.ਐਸ.ਡੀਜ਼ ਦਿਆਲ ਸਿੰਘ ਕੋਲੀਆਂਵਾਲੀ (ਐਸ.ਜੀ.ਪੀ.ਸੀ ਮੈਂਬਰ ਵੀ) ਤੇ ਸਤਿੰਦਰਜੀਤ ਸਿੰਘ ਮੰਤਾ ਸਮੇਤ ਨਜ਼ਦੀਕੀ ਸਾਥੀ ਤੇਜਿੰਦਰ ਸਿੰਘ ਮਿੱਢੂਖੇੜਾ ਨੂੰ ਉਨ੍ਹਾਂ ਵੱਲੋਂ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਲੋਕਾਂ ਉਪਰ ਕੀਤੇ ਅੱਤਿਆਚਾਰਾਂ ਬਦਲੇ ਸਲਾਖਾਂ ਪਿੱਛੇ ਪਹੁੰਚਾ ਦੇਣਗੇ।ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਸਿਰਫ ਬਾਦਲ ਨੂੰ ਸਬਕ ਸਿਖਾਉਣ ਲਈ ਲੰਬੀ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਤੇ ਜਿਸ ਦਿਨ ਉਨ੍ਹਾਂ ਨੇ ਇਹ ਸੀਟ ਜਿੱਤੀ ਪ੍ਰਕਾਸ਼ ਸਿੰਘ ਬਾਦਲ ਭੱਜ ਖੜ੍ਹੇ ਹੋਣਗੇ ਅਤੇ ਕਦੇ ਵੀ ਆਪਣਾ ਚੇਹਰਾ ਨਹੀਂ ਦਿਖਾਉਣਗੇ। ਕੈਪਟਨ ਅਮਰਿੰਦਰ ਨੇ ਇਹ ਰੈਲੀ ਲੰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕੀਤੀ। ਜਿਸ ਤੋਂ ਬਾਅਦ ਉਹ ਮਲੋਟ ਤੋਂ ਲੰਬੀ ਤੱਕ ਇਕ ਜੁਲੂਸ ਨਾਲ ਪਹੁੰਚੇ।

ਇਸ ਦੌਰਾਨ ਉਨ੍ਹਾਂ ਨੇ ਬਾਦਲ ਉਪਰ ਸੂਬੇ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਅਤੇ ਪੂਰੇ ਬਾਦਲ ਘਰਾਨੇ ਸਮੇਤ ਬਿਕ੍ਰਮ ਸਿੰਘ ਮਜੀਠੀਆ ਨੂੰ ਪਜੰਾਬ ਦੇ ਨੌਜ਼ਵਾਨਾਂ ਨੂੰ ਚਿੱਟੇ ਰਾਹੀਂ ਤਬਾਹ ਕਰਨ ਦਾ ਦੋਸ਼ੀ ਠਹਿਰਾਹਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਇਨ੍ਹਾਂ 'ਚੋਂ ਕਿਸੇ ਨੂੰ ਵੀ ਨਹੀਂ ਬਖਸ਼ਣਗੇ। ਇਸ ਤੋਂ ਪਹਿਲਾਂ ਚਿੱਟੇ ਨਾਲ ਮਰਨ ਵਾਲੇ ਇਕ ਨੌਜ਼ਵਾਨ ਦੇ ਪਰਿਵਾਰ ਨੂੰ ਮਿੱਲਣ ਪਹੁੰਚੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸੂਬੇ 'ਚ ਨਸ਼ਿਆਂ ਦੀ ਗੰਭੀਰ ਸਮੱਸਿਆ 'ਤੇ ਚਿੰਤਾ ਪ੍ਰਗਟਾਈ ਤੇ ਇਸ ਜਹਿਰ 'ਚ ਪੰਜਾਬ ਤੋਂ ਖਤਮ ਕਰਨ ਦਾ ਵਾਅਦਾ ਕੀਤਾ।

ਬਾਦਲ ਉਪਰ ਸੰਪ੍ਰਦਾਇਕ ਅਧਾਰ 'ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣਗੇ ਤੇ ਅਕਾਲੀ ਆਗੂਆਂ ਸਮੇਤ ਦੋਸ਼ੀ ਪਾਏ ਜਾਣ ਵਾਲੇ ਸਾਰੇ ਲੋਕਾਂ ਨੂੰ ਸਜ਼ਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਬਰਗਾੜੀ ਵਿਖੇ ਪੁਲਿਸ ਦੀ ਫਾਇਰਿੰਗ 'ਚ ਮੌਤਾਂ ਦੇ ਬਾਵਜੂਦ ਬਾਦਲ ਸਿਰਫ ਮਜ਼ਬੂਤ ਮੀਡੀਆ ਤੇ ਸੋਸ਼ਲ ਮੀਡੀਆ ਕਰਕੇ ਸੰਪ੍ਰਦਾਇਕ ਭਾਵਨਾਵਾਂ ਨੂੰ ਭੜਕਾਉਣ 'ਚ ਨਾਕਾਮ ਰਹੇ।ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਵਾਹਿਗੁਰੂ 'ਤੇ ਭਰੋਸਾ ਹੈ ਅਤੇ ਬਾਦਲ ਨੂੰ ਧਰਮ ਦੇ ਖਿਲਾਫ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ।

ਕੈਪਟਨ ਅਮਰਿੰਦਰ ਨੇ ਬਾਦਲਾਂ ਉਪਰ ਆਪਣੇ ਪਰਿਵਾਰਿਕ ਹਿੱਤਾਂ ਨੂੰ ਵਾਧਾ ਦੇਣ ਲਈ ਹੋਟਲਾਂ ਦਾ ਨਿਰਮਾਣ ਕਰਨ ਤੇ ਪੰਜਾਬ ਦੇ ਸਾਰੇ ਮੁੱਖ ਬਿਜਨੇਸਾਂ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ, ਜਦਕਿ ਸੂਬੇ ਦੇ ਨੌਜ਼ਵਾਨ ਬੇਰੁਜ਼ਗਾਰੀ ਨਾਲ ਪੀੜਤ ਹਨ ਅਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਸਨੂੰ ਉਨ੍ਹਾਂ ਦੀ ਆਖਿਰੀ ਚੋਣ ਦੱਸਦਿਆਂ, ਲੋਕਾਂ ਨੂੰ ਲੁੱਟਣ ਤੇ ਬਰਬਾਦ ਕਰਨ ਵਾਲੇ ਅਜਿਹੇ ਵਿਅਕਤੀਆਂ ਦੇ ਸ਼ਿਕੰਜੇ ਤੋਂ ਸੂਬੇ ਨੂੰ ਬਚਾਉਣ ਲਈ ਨੌਜ਼ਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੀ 'ਚ ਕਈ ਲੋਕਾਂ ਨਾਲ ਮਿਲੇ ਹਨ, ਜਿਨ੍ਹਾਂ ਨੇ ਬਾਦਲ ਸ਼ਾਸਨ ਵੱਲੋਂ ਝੂਠੇ ਕੇਸ ਦਰਜ ਕਰਵਾਉਣ ਤੇ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਕੀਤੀ ਹੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੁਖਤਾ ਕਰੇਗੀ ਕਿ ਇਨ੍ਹਾਂ ਸਾਰਿਆਂ ਕੇਸਾਂ ਨੂੰ ਮੁੜ ਖੋਲ੍ਹਿਆ ਜਾਵੇ ਤੇ ਮੁੜ ਤੋਂ ਜਾਂਚ ਹੋਵੇ, ਤਾਂ ਜੋ ਬੇਕਸੂਰਾਂ ਨੂੰ ਪ੍ਰੇਸ਼ਾਨੀ ਨਾਲ ਝੇਲਣੀ ਪਵੇ।ਇਸੇ ਤਰ੍ਹਾਂ, ਕੈਪਟਨ ਅਮਰਿੰਦਰ ਆਮ ਆਦਮੀ ਪਾਰਟੀ ਉਮੀਦਵਾਰ ਜਰਨੈਲ ਸਿੰਘ ਨੂੰ ਬਾਹਰੀ ਕਰਾਰ ਦਿੰਦਿਆਂ ਉਸ 'ਤੇ ਖੂਬ ਵਰ੍ਹੇ, ਜਿਸਨੇ ਲੰਬੀ ਤੋਂ ਬਾਦਲ ਦੀ ਮਦੱਦ ਕਰਨ ਦਾ ਫੈਸਲਾ ਕੀਤਾ ਹੇ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਨੂੰ ਬਰਬਾਦ ਕਰ ਦਿੱਤਾ ਹੈ, ਜਿਥੇ ਕੋਈ ਵਿਕਾਸ ਜਾਂ ਸ਼ਾਸਨ ਨਹੀਂ ਹੈ, ਅਤੇ ਉਨ੍ਹਾਂ ਦੇ 19 ਵਿਧਾਇਕ ਬਲਾਤਕਾਰ, ਭ੍ਰਿਸ਼ਟਾਚਾਰ ਵਰਗੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਇਹ ਆਪ ਵਾਲੇ ਉਸੇ ਤਰ੍ਹਾਂ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਹਨ, ਜਿਹੜੇ ਇਸ ਦਿਸ਼ਾ 'ਚ ਬਾਹਰੀਆਂ ਨੂੰ ਸੂਬੇ 'ਚ ਲਿਆ ਰਹੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਆਪ ਦੀ ਪੰਜਾਬੀਆਂ 'ਚ ਕੋਈ ਜਗ੍ਹਾ ਨਹੀਂ ਹੈ, ਜਿਨ੍ਹਾਂ ਨੂੰ ਇਨ੍ਹਾਂ ਉਪਰ ਕੋਈ ਭਰੋਸਾ ਨਹੀਂ ਹੈ। ਜਿਸ 'ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਧਰਤੀ ਹੈ ਅਤੇ ਉਹ ਆਪਣੀ ਮਾਨਸਿਕਤਾ 'ਤੇ ਅਜਿਹੇ ਹਮਲੇ ਨੂੰ ਸਹਿਣ ਨਹੀਂ ਕਰਨਗੇ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD