Tuesday, 23 April 2024

 

 

ਖ਼ਾਸ ਖਬਰਾਂ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਐਲਪੀਯੂ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਇਸਰੋ ਸਮਰਥਿਤ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਭਵਿੱਖ ਦੇ ਪੁਲਾੜ ਇਨੋਵੇਟਰਾਂ ਵਜੋਂ ਚੁਣਿਆ ਗਿਆ ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ! ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ ''ਇੰਜੀਨੀਅਰਿੰਗ ਜਲਦ ਹੀ ਕੁਆਂਟਮ ਬਣ ਜਾਏਗੀ'' : ਪ੍ਰੋ: ਅਰਵਿੰਦ, ਵੀਸੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

 

ਕੈਪਟਨ ਅਮਰਿੰਦਰ ਸਿੰਘ ਨੇ ਨਾਮਜ਼ਦਗੀ ਤੈਅ ਹੋਣ 'ਤੇ ਨਿਰਪੱਖ ਚੋਣਾਂ ਵਾਸਤੇ ਉਮੀਦਵਾਰਾਂ ਨੂੰ ਬੈਂਕ ਨਿਕਾਸੀ 'ਚ ਛੋਟ ਦੇਣ ਮੰਗ ਕੀਤੀ

Web Admin

Web Admin

5 Dariya News

ਚੰਡੀਗੜ੍ਹ , 18 Jan 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਤੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਤਾਂਤਰਿਕ ਵਾਤਾਵਰਨ 'ਚ ਚੋਣ ਲੜਨ ਲਈ, ਨਾਮਜ਼ਦਗੀ ਤੈਅ ਹੋਣ 'ਤੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਬੈਂਕਾਂ ਤੇ ਏ.ਟੀ.ਐਮਾਂ ਤੋਂ ਪੈਸੇ ਨਿਕਲਵਾਉਣ 'ਤੇ ਛੋਟ ਦੇਣ ਦੀ ਮੰਗ ਕਰਦਿਆਂ, ਰਿਜਰਵ ਬੈਂਕ ਆਫ ਇੰਡੀਆ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

ਇਸ ਲੜੀ ਹੇਠ ਮੁੱਖ ਚੋਣ ਕਮਿਸ਼ਨਰ ਡਾ. ਨਸੀਮ ਜੈਦੀ ਨੂੰ ਲਿੱਖੀ ਇਕ ਚਿੱਠੀ 'ਚ, ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਸਮੇਂ ਦੀ ਘਾਟ ਕਾਰਨ ਚੋਣ ਕਮਿਸ਼ਨ ਵੱਲੋਂ ਮਾਮਲੇ 'ਤੇ ਤੁਰੰਤ ਧਿਆਨ ਦੇਣ ਅਤੇ ਨਿਰਪੱਖ ਚੋਣ ਪ੍ਰੀਕ੍ਰਿਆ ਪੁਖਤਾ ਕਰਨ ਲਈ ਆਰ.ਬੀ.ਆਈ ਨੂੰ ਨਿਰਦੇਸ਼ ਦੇਣ ਦੀ ਲੋੜ ਹੈ।ਚਿੱਠੀ 'ਚ ਉਨ੍ਹਾਂ ਨੇ ਲਿੱਖਿਆ ਹੈ ਕਿ ਆਰ.ਬੀ.ਆਈ ਦੇ ਮੌਜ਼ੂਦਾ ਨਿਯਮਾਂ ਹੇਠ ਬਚੱਤ ਖਾਤੇ ਤੋਂ ਹਫਤੇ 'ਚ ਸਿਰਫ 24000 ਰੁਪਏ ਤੇ ਚਾਲੂ ਖਾਤੇ ਤੋਂ 1 ਲੱਖ ਰੁਪਏ ਕੱਢਵਾਉਣ ਦੀ ਇਜ਼ਾਜਤ ਹੈ। ਅਜਿਹੇ 'ਚ ਉਮੀਦਵਾਰਾਂ ਲਈ 21 ਜਨਵਰੀ, 2017 (ਜਦੋਂ ਚੋਣ ਕਮਿਸ਼ਨ ਵੱਲੋਂ ਨਾਮਜ਼ਦਗੀਆਂ ਦੀ ਪੜਤਾਲ ਤੋਂ ਬਾਅਦ ਉਮੀਦਵਾਰਾਂ ਦੀ ਫਾਈਨਲ ਲਿਸਟ ਐਲਾਨੀ ਜਾਵੇਗੀ) ਤੋਂ ਲੈ ਕੇ 2 ਫਰਵਰੀ, 2017 (ਚੋਣ ਪ੍ਰਚਾਰ ਦੀ ਅੰਤਿਮ ਤਰੀਖ ਤੱਕ) ਤੱਕ ਹਫਤਿਆਂ ਦੇ ਸਮੇਂ 'ਚ ਆਪਣੇ ਖਰਚਿਆਂ ਨੂੰ ਅਦਾ ਕਰਨਾ ਮੁਮਕਿਨ ਨਹੀਂ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਹਰੇਕ ਵਿਧਾਨ ਸਭਾ ਹਲਕੇ 'ਚ ਨਾਮਜ਼ਦ ਉਮੀਦਵਾਰਾਂ ਨੇ ਚੋਣ ਕਮਿਸ਼ਨ ਵੱਲੋਂ ਤੈਅ ਸੀਮਾ ਦੇ ਅਧਾਰ 'ਤੇ ਆਪਣੇ ਆਪਣੇ ਪ੍ਰਚਾਰ ਲਈ ਖਰਚਾ ਕਰਨਾ ਹੈ ਅਤੇ ਅਜਿਹੇ 'ਚ ਉਨ੍ਹਾਂ ਵਾਸਤੇ ਕਾਨੂੰਨੀ ਤੌਰ 'ਤੇ ਖਰਚਾ ਕਰਨਾ ਤੇ ਪੂਰੀ ਤਰ੍ਹਾਂ ਹਿਸਾਬ ਰੱਖਣਾ ਜ਼ਰੂਰੀ ਹੈ। ਹਾਲਾਂਕਿ, ਆਰ.ਬੀ.ਆਈ ਦੀਆਂ ਸੀਮਾਵਾਂ ਕਾਰਨ ਉਮੀਦਵਾਰ ਆਪਣੇ ਸਬੰਧਤ ਖਾਤਿਆਂ ਲਈ ਤੈਅ ਸੀਮਾਵਾਂ ਦੇ ਅਧਾਰ 'ਤੇ ਖਰਚਾ ਨਹੀਂ ਕਰ ਪਾਉਣਗੇ।ਜਿਸ 'ਤੇ, ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਆਰ.ਬੀ.ਆਈ ਨੂੰ ਨਿਰਦੇਸ਼ ਦਿੰਦਿਆਂ ਤੈਅ ਨਾਮਜ਼ਦ ਉਮੀਦਵਾਰਾਂ ਨੂੰ ਛੋਟ ਦਿੰਦਿਆਂ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਉਹ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਤੈਅ ਸੀਮਾਵਾਂ 'ਚ ਖਰਚਾ ਕਰਨ ਲਈ ਆਪਣੇ ਖਾਤਿਆਂ ਤੋਂ ਲੋੜੀਂਦੀ ਰਕਮ ਕੱਢਵਾ ਸਕਣ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD