Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੇਜਰੀਵਾਲ ਪੰਜਾਬੀਆਂ ਨੂੰ ਦੱਸੇ ਕਿ ਉਹ ਅੱਤਵਾਦੀ ਗਰੁੱਪਾਂ ਤੋਂ ਕਿਉਂ ਫੰਡ ਇਕੱਠੇ ਕਰ ਰਿਹਾ ਹੈ : ਸੁਖਬੀਰ ਸਿੰਘ ਬਾਦਲ

ਕੇਜਰੀ ਨੂੰ ਕਿਹਾ ਕਿ ਉਹ ਆਪ ਵੱਲੋਂ ਵਿਦੇਸ਼ਾਂ ਤੋਂ ਇਕੱਠੇ ਕੀਤੇ ਫੰਡਾਂ ਦਾ ਖੁਲਾਸਾ ਕਰੇ

Web Admin

Web Admin

5 Dariya News

ਚੰਡੀਗੜ੍ਹ , 18 Jan 2017

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਆਪ ਕਨਵੀਨਰ ਪੰਜਾਬੀਆਂ ਨੂੰ ਦੱਸੇ ਕਿ ਉਹ ਅੱਤਵਾਦੀ ਗਰੁੱਪਾਂ ਤੋਂ ਪੈਸਾ ਅਤੇ ਸਮਰਥਨ ਕਿਉਂ ਲੈ ਰਿਹਾ ਹੈ?ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼ ਬਾਦਲ ਨੇ ਕਿਹਾ ਕਿ ਸਪੱਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਅੱਤਵਾਦੀ ਗਰੁੱਪਾਂ ਤੋਂ ਸਿਰਫ ਸਮਰਥਨ ਹੀ ਨਹੀਂ ਮੰਗ ਰਿਹਾ, ਸਗੋਂ ਉਹਨਾਂ ਤੋਂ ਪੈਸੇ ਵੀ ਲੈ ਰਿਹਾ ਹੈ। ਕੇਜਰੀਵਾਲ ਨੂੰ ਪੰਜਾਬੀਆਂ ਨੂੰ ਸਾਫ ਦੱਸਣਾ ਚਾਹੀਦਾ ਹੈ ਕਿ ਉਸ ਨੇ ਗਰਮ ਖਿਆਲੀ ਧਿਰਾਂ ਨਾਲ ਕਿਹੜੀ ਸੌਦੇਬਾਜ਼ੀ ਕੀਤੀ ਹੈ, ਜਿਹੜੀਆਂ  ਪੰਜਾਬ ਵਿਚ ਮੁਸ਼ਕਿਲ ਨਾਲ ਲਿਆਂਦੀ ਸ਼ਾਂਤੀ ਨੂੰ ਭੰਗ ਕਰਨ 'ਤੇ ਤੁਲੀਆਂ ਹੋਈਆਂ ਹਨ। ਤੁਸੀਂ ਕਿਉਂ ਬੱਬਰ ਖਾਲਸਾ ਇੰਟਰਨੈਸ਼ਨਲ ਦੀ ਮੋਹਰੀ ਜਥੇਬੰਦੀ ਅਖੰਡ ਕੀਰਤਨੀ ਜਥੇ ਨਾਲ ਬਰੇਕ ਫਾਸਟ ਉੱਤੇ ਮੀਟਿੰਗਾਂ ਕਰ ਰਹੇ ਹੋ? ਤੁਸੀਂ ਤਰਨ ਤਾਰਨ ਵਿਚ ਵੱਖਵਾਦੀਆਂ ਦਾ ਇਕੱਠ ਕਰਨ ਵਾਲੇ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਮੋਹਕਮ ਸਿੰਘ ਨੂੰ ਕਿਉਂ ਮਿਲੇ ਸੀ?ਕੇਜਰੀਵਾਲ ਨੂੰ ਆਪ ਵੱਲੋਂ ਵਿਦੇਸ਼ਾਂ ਤੋਂ ਇਕੱਠੇ ਕੀਤੇ ਪੈਸਿਆਂ ਅਤੇ ਫੰਡ ਭੇਜਣ ਵਾਲਿਆਂ ਦੇ ਵੇਰਵਿਆਂ ਦਾ ਖੁਲਾਸਾ ਕਰਨ ਲਈ ਆਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਆਪ ਆਗੂ ਇਹਨਾਂ ਗੱਲਾਂ ਦਾ ਖੁਲਾਸਾ ਨਹੀਂ ਕਰਦਾ ਤਾਂ ਸਾਬਿਤ ਹੋ ਜਾਵੇਗਾ ਕਿ ਉਹ ਅੱਤਵਾਦੀਆਂ ਨਾਲ ਮਿਲਿਆ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕੇਜਰੀਵਾਲ ਨੇ ਗਰਮ ਖਿਆਲੀ ਧਿਰਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਚੋਣਾਂ ਵਿਚ ਗਰਮ ਖਿਆਲੀ ਧਿਰਾਂ ਦੁਆਰਾ ਕੀਤੀ ਆਪ ਦੀ ਮੱਦਦ ਬਦਲੇ ਉਹ ਸ੍ਰæੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਉਹਨਾਂ ਵਿਚ ਹੱਥ ਵਿਚ ਦੇ ਦੇਵੇਗਾ। ਉਹਨਾਂ ਕਿਹਾ ਕਿ ਅਜਿਹੀ ਸੌਦੇਬਾਜ਼ੀ ਹੁੰਦੇ ਹੀ ਪੰਜਾਬ ਵਿਚ ਹਿੰਸਾ ਭੜਕਾਉਣ ਦੀਆਂ ਘਟਨਾਵਾਂ ਵਿਚ ਇਕਦਮ ਵਾਧਾ ਹੋ ਗਿਆ ਸੀ।ਆਪ ਆਗੂਆਂ ਦੁਆਰਾ ਦਿੱਤੀਆਂ ਜਾ ਰਹੀਆਂ ਫੋਕੀਆਂ ਧਮਕੀਆਂ ਬਾਰੇ ਬੋਲਦਿਆਂ ਸ਼ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਖਿਲਾਫ ਕੇਸ ਦਰਜ ਕੀਤੇ ਸਨ ਅਤੇ ਉਹਨਾਂ ਨੂੰ ਗਿਰਫਤਾਰ ਵੀ ਕਰਵਾਇਆ ਸੀ। ਪਰ ਦੋਵੇਂ ਪਰਿਵਾਰ -ਬਾਦਲ ਪਰਿਵਾਰ ਅਤੇ ਅਕਾਲੀ ਦਲ ਪਰਿਵਾਰ- ਜਿਹਨਾਂ ਨੂੰ ਅਮਰਿੰਦਰ ਸਿਆਸੀ ਤੌਰ ਤੇ ਖਤਮ ਕਰਨਾ ਚਾਹੁੰਦਾ ਸੀ, ਸਗੋਂ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਗਏ। ਉਹਨਾਂ ਕਿਹਾ ਕਿ ਬਾਦਲ ਸਾਹਬ ਜੇਲ੍ਹ ਜਾਣ ਤੋਂ ਨਹੀਂ ਡਰਦੇ। ਉਹਨਾਂ ਨੇ 17 ਸਾਲਾਂ ਤੋ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰਿਆ ਹੈ। ਉਹਨਾਂ ਉਲਟਾ ਕੇਜਰੀਵਾਲ ਨੂੰ ਕਿਹਾ ਕਿ ਇਹ ਤੁਸੀਂ ਹੋ ਜਿਹੜੇ ਜੇਲ੍ਹ ਤੋਂ ਡਰਦੇ ਹੋ। ਤੁਹਾਨੂੰ ਇੱਕ ਦਿਨ ਦੀ ਜੇਲ੍ਹ ਕੱਟਣੀ ਔਖੀ ਹੋ ਗਈ ਸੀ ਅਤੇ ਤੁਸੀਂ ਝੱਟ ਜ਼ਮਾਨਤ ਮੰਗ ਲਈ ਸੀ। ਜਦੋਂ ਤੁਸੀਂ ਮਾਣਹਾਨੀ ਦੇ ਕੇਸ ਵਿਚ ਸਜ਼ਾ ਕੱਟਣੀ ਪਈ ਤਾਂ ਉਦੋਂ ਤੁਹਾਡੀਆਂ ਚੀਕਾਂ ਨਿਕਲਣਗੀਆਂ। ਬੇਸੱਕ ਇਸ ਸਜ਼ਾ ਨੂੰ ਟਾਲਣ ਲਈ ਤੁਸੀਂ ਬਹੁਤ ਕੋਸ਼ਿਸ਼ਾਂ ਕੀਤੀਆਂ ਹਨ। ਪਰ ਪੰਜਾਬੀਆਂ ਨੂੰ ਬਦਨਾਮ ਕਰਨ ਵਾਸਤੇ ਬਹੁਤ ਜਲਦੀ ਤੁਸੀਂ ਖੁਦ ਨੂੰ ਜੇਲ੍ਹ ਦੀਆਂ ਸੀਖਾਂ ਦੇ ਪਿੱਛੇ ਖੜ੍ਹੇ ਪਾਓਗੇ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD