Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਸੁਖਬੀਰ ਬਾਦਲ ਨੇ ਸਾਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸ ਕੇ ਉਨਾਂ ਦਾ ਅਪਮਾਨ ਕੀਤਾ – ਸੰਜੇ ਸਿੰਘ

ਸੁਖਬੀਰ ਬਾਦਲ ਦੀ ਟਿੱਪਣੀ ਘਟੀਆ ਦਰਜੇ ਦੀ ਅਤੇ ਬੌਖਲਾਹਟ ਦਾ ਪ੍ਰਤੀਕ – ਕੰਵਰ ਸੰਧੂ

Web Admin

Web Admin

5 Dariya News

ਚੰਡੀਗੜ੍ਹ , 19 Jan 2017

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨ. ਸਕੱਤਰ ਸੰਜੇ ਸਿੰਘ ਅਤੇ ਸੀਨੀਅਰ ਆਗੂ ਕੰਵਰ ਸੰਧੂ ਨੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸ ਟਿੱਪਣੀ ਦੀ ਸਖਤ ਅਲੋਚਨਾ ਕੀਤੀ ਹੈ, ਜਿਸ ਵਿੱਚ ਉਨਾਂ ਨੇ ਪੂਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸਿਆ ਅਤੇ ਆਮ ਆਦਮੀ ਪਾਰਟੀ ਉਤੇ ਕੱਟੜਵਾਦੀਆਂ ਤੋਂ ਫੰਡ ਲੈਣ ਦਾ ਦੋਸ਼ ਲਗਾਇਆ।  ਕੈਨੇਡਾ ਤੋਂ ਪੰਜਾਬ ਵਿੱਚ ਪ੍ਰਚਾਰ ਲਈ ਪਹੁੰਚੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ  ਸੁਖਬੀਰ ਸਿੰਘ ਬਾਦਲ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਪ੍ਰਵਾਸੀ ਭਾਰਤੀਆਂ ਬਾਰੇ ਉਨਾਂ ਦੀ ਬੋਲੀ ਬੇਬੁਨਿਆਦ ਹੈ ਅਤੇ ਉਨਾਂ ਨੇ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਅਪਮਾਨ ਹੈ। ਉਨਾਂ ਕਿਹਾ ਕਿ ਕੈਨੇਡਾ ਦੇ ਪ੍ਰਵਾਸੀਆਂ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਮਾਨਸਿਕ ਅਤੇ ਵਿੱਤੀ ਸਮਰਥਨ ਦਿੱਤਾ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਦੋਸ਼ ਲਗਾ ਰਹੇ ਹਨ ਕਿ ਆਮ ਆਦਮੀ ਪਾਰਟੀ ਅੱਤਵਾਦੀਆਂ ਕੋਲੋਂ ਫੰਡ ਲੈ ਰਹੀ ਹੈ।

ਸੰਜੇ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਵਿੱਚ 100 ਤੋਂ ਜਿਆਦਾ ਸੀਟਾਂ ਉਤੇ ਜਿੱਤ ਹਾਸਿਲ ਕਰੇਗੀ ਅਤੇ ਦੋਵੇਂ ਬਾਦਲ ਲੰਬੀ ਅਤੇ ਜਲਾਲਾਬਾਦ ਤੋਂ ਵੱਡੇ ਫਰਕ ਨਾਲ ਹਾਰਨਗੇ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ਤੋਂ ਚੋਣ ਲੜ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਐਨਾ ਹੀ ਭਰੋਸਾ ਹੈ ਤਾਂ ਉਹ ਦੋ ਸੀਟਾਂ ਉਤੇ ਚੋਣ ਕਿਓਂ ਲੜ ਰਹੇ ਹਨ, ਸਿਰਫ ਲੰਬੀ ਤੋਂ ਹੀ ਚੋਣ ਕਿਓਂ ਨਹੀਂ ਲੜਦੇ। ਇਸ ਮੌਕੇ ਸੰਜੇ ਸਿੰਘ ਨਾਲ ਮੌਜੂਦ ਕੰਵਰ ਸੰਧੂ ਨੇ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਹੱਦ ਦਰਜੇ ਦੀ ਘਟੀਆ ਹੈ ਅਤੇ ਇਸ ਤੋਂ ਉਸਦੀ ਬੌਖਲਾਹਟ ਝਲਕਦੀ ਹੈ। ਉਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵਸਦੇ ਲੋਕ ਨੂੰ ਅਜਿਹੀਆਂ ਸਹੂਲਤਾਂ ਮਿਲਣ ਜਿਵੇਂ ਵਿਦੇਸ਼ਾਂ ਵਿੱਚ ਮਿਲਦੀਆਂ ਹਨ। ਉਨਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਚੰਗੀਆਂ ਸਰਕਾਰਾਂ ਅਤੇ ਸਖਤ ਮਿਹਨਤ ਕਾਰਨ ਉਥੇ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਉਹ ਅੱਤਵਾਦੀ ਬਣਨ ਬਾਰੇ ਕਿਵੇਂ ਸੋਚ ਸਕਦੇ ਹਨ।

ਕੰਵਰ ਸੰਧੂ ਨੇ ਕਿਹਾ ਕਿ ਬਾਦਲ ਪਰਿਵਾਰ ਕੋਲੋਂ ਐਨਆਰਆਈ ਭਾਈਚਾਰੇ ਦੀ ਬੇਇਜਤੀ ਦਾ ਬਦਲਾ ਪੰਜਾਬ ਦੇ ਲੋਕ ਬਾਦਲਾਂ ਨੂੰ ਹਰਾ ਕੇ ਲੈਣਗੇ। ਸੰਧੂ ਨੇ ਕਿਹਾ ਕਿ ਐਨਆਰਆਈ ਭਾਈਚਾਰਾ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਹੈ ਅਤੇ ਆਪਣੀ ਮਾਤ੍ਰ ਭੂਮੀ ਦੇ ਵਿਕਾਸ ਲਈ ਬਰਾਬਰ ਦਾ ਹਿੱਸੇਦਾਰ ਹੈ। ਉਨਾਂ ਨੇ ਐਨਆਰਆਈ ਭਾਈਚਾਰੇ ਦਾ ਬਿਨਾਂ ਕਿਸੇ ਸ਼ਰਤ ਤੋਂ ਸਮਰਥਨ ਦੇਣ ਲਈ ਧੰਨਵਾਦ ਕੀਤਾ।ਐਨਆਰਆਈ ਭਾਈਚਾਰੇ ਨੂੰ ਪੰਜਾਬ ਲਿਆਉਣ ਲਈ ਜੋਰ ਲਗਾਉਣ ਵਾਲੇ ਜਸਕਿਰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਟਿੱਪਣੀਆਂ ਕਾਰਨ ਐਨਆਰਆਈ ਭਾਈਚਾਰੇ ਦੇ ਮਨਾਂ ਨੂੰ ਬਹੁਤ ਠੇਸ ਪਹੁੰਚੀ ਹੈ। ਉਨਾਂ ਕਿਹਾ ਕਿ ਅਕਾਲੀ ਆਗੂ ਜਿਹੜੇ ਪਿਛਲੇ ਸਾਲ ਯੂਐਸਏ ਅਤੇ ਕੈਨੇਡਾ ਗਏ ਸਨ, ਪੰਜਾਬ ਨੂੰ ਨਸ਼ਾ ਕਲਚਰ ਰਾਹੀਂ ਬਰਬਾਦ ਕਰਨ ਕਰਕੇ ਉਨਾਂ ਨੂੰ ਪੰਜਾਬੀ ਭਾਈਚਾਰੇ ਦੇ ਬਹੁਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਆਮ ਆਦਮੀ ਪਾਰਟੀ ਦੇ ਐਨਆਰਆਈ ਸੈਲ ਦੇ ਮੁਖੀ ਜਗਤਾਰ ਸਿੰਘ ਸੰਘੇੜਾ ਨੇ ਵੀ ਸੁਖਬੀਰ ਬਾਦਲ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ। ਉਨਾਂ ਕਿਹਾ ਕਿ ਐਨਆਰਆਈ ਭਾਈਚਾਰੇ ਵੱਲੋਂ 2007 ਵਿੱਚ ਅਕਾਲੀ ਦਲ ਦੀ ਮਦਦ ਕੀਤੀ ਗਈ ਸੀ ਅਤੇ ਚੋਣ ਪ੍ਰਚਾਰ ਲਈ ਫੰਡ ਵੀ ਦਿੱਤੇ ਗਏ ਸਨ ਤਾਂਕਿ ਉਹ ਚੰਗੀ ਸਰਕਾਰ ਦੇ ਸਕਣ। ਬਾਦਲ ਪਰਿਵਾਰ ਨੇ ਸੋਚਿਆ ਕਿ ਪੰਜਾਬ ਉਨਾਂ ਦੀ ਕਲੋਨੀ ਹੈ ਅਤੇ ਉਸਨੇ ਸਿਰਫ ਆਪਣੇ ਪਰਿਵਾਰਿਕ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ। ਉਨਾਂ ਕਿਹਾ ਕਿ ਅਕਾਲੀ ਆਗੂ ਨਸ਼ਾ ਵਿਕ੍ਰੇਤਾ ਬਣ ਗਏ ਅਤੇ ਡਰੱਗ ਮਾਫੀਆ ਵਿੱਚ ਸ਼ਾਮਿਲ ਹੋ ਗਏ। ਉਨਾਂ ਕਿਹਾ ਕਿ ਐਨਆਰਆਈ ਭਾਈਚਾਰੇ ਵੱਲੋਂ ਘਰ-ਘਰ ਜਾ ਕੇ ਅਕਾਲੀ ਸਰਕਾਰ ਦੇ ਬੁਰੇ ਕੰਮਾਂ ਨੂੰ ਉਜਾਗਰ ਕੀਤਾ ਜਾਵੇਗਾ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਰਾਘਵ ਚੱਡਾ ਵੱਲੋਂ ਵੀ ਐਨਆਰਆਈ ਵਫਦ ਨੂੰ ਸੰਬੋਧਿਤ ਕੀਤਾ ਗਿਆ। 

 

Tags: Sanjay Singh , Kanwar Sandhu , Raghav Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD