Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਆਪ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਵੱਲੋਂ ਮਜੀਠਾ ਹਲਕੇ ਦੇ 'ਚ ਰੋਡ ਸ਼ੋਅ ਤੇ ਮੀਟਿੰਗਾਂ

ਹਲਕੇ ਦੇ 7 ਪਿੰਡਾਂ 'ਚ ਭਰਵੀਆਂ ਜਨਤਕ ਮੀਟਿੰਗਾਂ ਨੂੰ ਕੀਤਾ ਸੰਬੋਧਨ

Web Admin

Web Admin

5 Dariya News

ਟਾਹਲੀ ਸਾਹਿਬ (ਅੰਮ੍ਰਿਤਸਰ) , 19 Jan 2017

ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਵੱਲੋਂ ਅੱਜ ਮਜੀਠਾ ਹਲਕੇ ਦੇ 7 ਪਿੰਡਾਂ ਵਿੱਚ ਰੋਡ ਸ਼ੋਅ ਅਤੇ ਭਰਵੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਨਾਲ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ, ਜਿਸ ਦੌਰਾਨ ਹਲਕੇ ਦੇ ਆਮ ਲੋਕ ਆਪ ਦੇ ਹੱਕ ਵਿੱਚ ਨਿੱਤਰਨੇ ਸ਼ੁਰੂ ਹੋ ਗਏ।ਆਪ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਐਡਵੋਕੇਟ ਸ਼ੇਰਗਿੱਲ ਦੀ ਅਗਵਾਈ ਹੇਠ ਇਹ ਰੋਡ ਸ਼ੋਅ ਹਲਕਾ ਮਜੀਠਾ ਦੇ ਵੱਡੇ ਪਿੰਡ ਉੱਦੋਕੇ ਤੋਂ ਆਰੰਭ ਹੋਇਆ ਜਿੱਥੇ ਗੁਰਪ੍ਰੀਤ ਵੜੈਚ ਨੇ ਲੋਕਾਂ ਨੂੰ ਨਵਾਂ ਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਰਵਾਇਤੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਇੱਕੋ ਥੈਲੀ ਦੇ ਚੱਟੇ-ਵੱਟੇ ਹਨ ਜਿਨ੍ਹਾਂ ਨੇ ਸੂਬੇ ਨੂੰ ਕੰਗਾਲੀ ਦੀਆਂ ਬਰੂਹਾਂ 'ਤੇ ਲਿਆ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਦੇ ਹੱਸਦਾ-ਖੇਡਦਾ ਤੇ ਗਾਉਂਦਾ ਪੰਜਾਬ ਹੁਣ ਨਸ਼ਿਆਂ, ਖੁਦਕੁਸ਼ੀਆਂ ਅਤੇ ਕਰਜ਼ਿਆਂ ਦੀ ਧਰਤੀ ਵਜੋਂ ਜਾਣਿਆ ਜਾ ਰਿਹਾ ਹੈ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਅਤੇ ਲੁੱਟ-ਖਸੁੱਟ ਦਾ ਦੌਰ ਖ਼ਤਮ ਕਰਨ ਲਈ ਆਪ ਨੂੰ ਵੋਟਾਂ ਪਾ ਕੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਤਾਕਤ ਨਾਲ ਆਪ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਸਰਕਾਰ ਬਣਦਿਆਂ ਹੀ ਸੂਬੇ 'ਚ ਇਨਕਲਾਬੀ ਕਦਮ ਚੁੱਕੇ ਜਾਣਗੇ।ਆਮ ਆਦਮੀ ਪਾਰਟੀ ਦਾ ਇਹ ਰੋਡ ਸ਼ੋਅ ਪਿੰਡ ਉੱਦੋਕੇ ਤੋਂ ਸ਼ੁਰੂ ਹੋ ਕੇ ਸਿਆਲਕਾ, ਬੱਠੂਚੱਕ, ਸਿੱਧਵਾਂ, ਟਾਹਲੀ ਸਾਹਿਬ, ਮੱਤੇਵਾਲ, ਤਨੇਲ, ਢੱਡੇ ਅਤੇ ਭੀਲੋਵਾਲ ਰਾਹੀਂ ਹੁੰਦਾ ਹੋਇਆ ਪਿੰਡ ਤਲਵੰਡੀ ਦਸੌਂਧਾ ਸਿੰਘ ਵਿਖੇ ਆਖ਼ਰੀ ਜਨਤਕ ਮੀਟਿੰਗ ਦੇ ਰੂਪ 'ਚ ਸਮਾਪਤ ਹੋਇਆ, ਜਿੱਥੇ ਇਹ ਮੀਟਿੰਗ ਰੈਲੀ ਹੋ ਨਿੱਬੜੀ। ਇਨ੍ਹਾਂ ਮੌਕਿਆਂ 'ਤੇ ਪ੍ਰਗਟ ਸਿੰਘ ਚੋਗਾਵਾਂ, ਸੁਖਦੀਪ ਸਿੰਘ ਸਿੱਧੂ, ਬੀਬੀ ਅਮਰਜੀਤ ਕੌਰ ਉੱਦੋਕੇ, ਸੁਰਿੰਦਰ ਸਿੰਘ ਗੁਜਰਾਤ, ਸਤਨਾਮ ਜੱਜ, ਗੁਰਭੇਜ ਸਿੱਧੂ, ਸੁਰਜੀਤ ਸਿੰਘ ਭੋਏਵਾਲ, ਹਰਪਾਲ ਸਿੰਘ, ਸੁਰਜੀਤ ਸਿੰਘ ਡਰਾਈਵਰ, ਬੁੱਧ ਸਿੰਘ ਝਾਮਕਾ, ਰਛਪਾਲ ਸ਼ਰਮਾ ਮੱਤੇਵਾਲ, ਹਰਵਿੰਦਰ ਸਿੰਘ ਮੱਤੇਵਾਲ, ਜਸਪਾਲ ਸਿੰਘ ਚੋਗਾਵਾਂ, ਹਰਜਿੰਦਰ ਸਿੰਘ ਭੋਏਵਾਲ, ਗੁਰਕ੍ਰਿਪਾਲ ਸਿੰਘ, ਮੰਗਲ ਸਿੰਘ, ਚਰਨਜੀਤ ਸਿੰਘ ਰਾਮਦੀਵਾਲੀ, ਲਾਭ ਸਿੰਘ ਖਿੱਦੋਵਾਲੀ, ਰੰਗਾ ਸਿੰਘ ਖਿੱਦੋਵਾਲੀ ਅਤੇ ਹਰਦੀਪ ਸਿੰਘ ਵੀ ਮੌਜੂਦ ਸਨ।

 

Tags: Gurpreet Ghughi , Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD