Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬ 'ਚ ਕਾਂਗਰਸ ਦੇ ਹੱਕ 'ਚ ਪ੍ਰਚਾਰ ਕਰਨ ਲਈ ਇੰਗਲੈਂਡ, ਕਨੇਡਾ ਤੋਂ ਆ ਰਹੇ ਨੇ 400 ਤੋਂ ਵੱਧ ਐਨ.ਆਰ.ਆਈਜ਼

ਦਿੱਲੀ ਤੋਂ ਜੱਥੇ ਨੂੰ ਝੰਡੀ ਦਿਖਾ ਸਕਦੇ ਨੇ ਰਾਹੁਲ

Web Admin

Web Admin

5 Dariya News

ਚੰਡੀਗੜ੍ਹ , 20 Jan 2017

ਇੰਗਲੈਂਡ ਤੇ ਕਨੇਡਾ 'ਚ 400 ਤੋਂ ਵੱਧ ਐਨ.ਆਰ.ਆਈਜ਼ ਨੇ ਪੰਜਾਬ 'ਚ ਕਾਂਗਰਸ ਨੂੰ ਸਮਰਥਨ ਦਿੱਤਾ ਹੈ ਅਤੇ ਉਹ ਚੋਣ ਪ੍ਰਚਾਰ ਦੌਰਾਨ ਪਾਰਟੀ ਨਾਲ ਸ਼ਾਮਿਲ ਹੋਣ ਦੀ ਤਿਆਰੀ ਕਰ ਰਹੇ ਹਨ। ਇਸ ਲੜੀ ਹੇਠ ਹਫਤੇ ਦੇ ਅਖੀਰ ਤੱਕ ਨਵੀਂ ਦਿੱਲੀ ਤੋਂ ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇਕ ਜੱਥੇ ਨੂੰ ਝੰਡੀ ਵੀ ਦਿਖਾਈ ਜਾ ਸਕਦੀ ਹੈ।250 ਦੇ ਕਰੀਬ ਐਨ.ਆਰ.ਆਈਜ਼ ਇੰਡੀਅਨ ਓਵਰਸੀਜ਼ ਕਾਂਗਰਸ, ਇੰਗਲੈਂਡ ਦੀ ਅਗਵਾਈ ਹੇਠ ਪੰਜਾਬ ਆ ਰਹੇ ਹਨ, ਜਦਕਿ ਕਨੇਡਾ ਤੋਂ ਵੱਖ-ਵੱਖ ਹਿੱਸਿਆਂ ਤੋਂ 150 ਤੋਂ ਵੱਧ ਅਪ੍ਰਵਾਸੀ ਭਾਰਤੀ ਵੀ ਕਾਂਗਰਸ ਦੇ ਚੋਣ ਪ੍ਰਚਾਰ 'ਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ।ਇਸ ਦਿਸ਼ਾ 'ਚ ਇੰਡੀਅਨ ਓਵਰਸੀਜ਼ ਕਾਂਗਰਸ (ਕਨੇਡਾ) ਦੇ ਅਮਰਪ੍ਰੀਤ ਓਲਖ ਪਹਿਲਾਂ ਹੀ ਭਾਰਤ ਪਹੁੰਚ ਚੁੱਕੇ ਹਨ ਤੇ ਉਨ੍ਹਾਂ ਨੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਓਲਖ ਨੇ ਕਿਹਾ ਕਿ ਕਨੇਡਾ ਦੇ ਐਨ.ਆਰ.ਆਈਜ਼ ਸੂਬੇ ਅੰਦਰ ਜ਼ਮੀਨੀ ਪੱਧਰ 'ਤੇ ਪਾਰਟੀ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਂਗਰਸ ਦੇ ਪ੍ਰਚਾਰ 'ਚ ਸਹਾਇਤਾ ਕਰਨਗੇ।ਇੰਡੀਅਨ ਓਵਰਸੀਜ਼ ਕਾਂਗਰਸ (ਇੰਗਲੈਂਡ) ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੇ ਏ.ਆਈ.ਸੀ.ਸੀ ਦੇ ਵਿਦੇਸ਼ ਮਾਮਲਿਆਂ ਸਬੰਧੀ ਸੈੱਲ ਦੇ ਚੇਅਰਮੈਨ ਡਾ. ਕਰਨ ਸਿੰਘ ਨੂੰ ਲਿੱਖੀ ਇਕ ਚਿੱਠੀ 'ਚ ਕਿਹਾ ਹੈ ਕਿ ਪੰਜਾਬ ਦੀਆਂ ਚੋਣਾਂ 'ਚ ਹਿੱਸਾ ਲੈਣ ਵਾਸਤੇ ਇੰਗਲੈਂਡ ਤੋਂ ਐਨ.ਆਰ.ਆਈਜ਼ ਆਉਣਗੇ ਤੇ ਇਥੇ ਜ਼ੋਰ ਸ਼ੋਰ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨਗੇ।

ਸਹੋਤਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਐਨ.ਆਰ.ਆਈਜ਼ ਇਕ ਕਿਰਾਏ ਦੀ ਬੱਸ 'ਚ ਇਕ ਤੋਂ ਦੂਜੇ ਵਿਧਾਨ ਸਭਾ ਹਲਕੇ 'ਚ ਜਾਣਗੇ ਤੇ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ 23 ਜਾਂ 24 ਜਨਵਰੀ ਨੂੰ ਨਵੀਂ ਦਿੱਲੀ ਤੋਂ ਬੱਸ ਨੂੰ ਝੰਡੀ ਦਿਖਾਉਣ ਦੀ ਅਪੀਲ ਕੀਤੀ ਹੈ।ਇਸ ਤੋਂ ਇਲਾਵਾ, ਐਨ.ਆਰ.ਆਈਜ਼ ਦੀ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਲੋਕਾਂ ਨਾਲ ਮਿੱਲ ਕੇ ਪਾਰਟੀ ਦਾ ਸੰਦੇਸ਼ ਪਹੁੰਚਾਉਣ ਦੀ ਯੋਜਨਾ ਵੀ ਹੈ। ਉਹ ਇਸ ਦੌਰਾਨ ਕਾਂਗਰਸ ਦੇ ਪੰਜਾਬ ਲਈ ਵਿਕਾਸ ਤੇ ਤਰੱਕੀ ਦੇ ਏਜੰਡੇ ਪ੍ਰਤੀ ਵੋਟਰਾਂ ਨੂੰਜਾਣੂ ਕਰਵਾਉਣਗੇ।ਪ੍ਰਦੇਸ਼ ਕਾਂਗਰਸ ਕਮੇਟੀ ਨੇ ਐਨ.ਆਰ.ਆਈਜ਼ ਵਰਗ ਵੱਲੋਂ ਦਿੱਤੇ ਗਏ ਸਮਰਥਨ ਦਾ ਧੰਨਵਾਦ ਪ੍ਰਗਟਾਇਆ ਹੈ ਤੇ ਇਸਨੂੰ ਪਾਰਟੀ ਦੇ ਪ੍ਰਚਾਰ ਤੇ ਬਾਦਲ ਦੀ ਅਗਵਾਈ ਵਾਲੀ ਭ੍ਰਿਸ਼ਟ ਸ੍ਰੋਮਣੀ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਦੇ ਰੂਪ 'ਚ ਬਾਹਰੀਆਂ ਤੋਂ ਸੂਬੇ ਨੂੰ ਬਚਾਉਣ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ 'ਚ ਇਕ ਮਹੱਤਵਪੂਰਨ ਯੋਗਦਾਨ ਕਰਾਰ ਦਿੱਤਾ ਹੈ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD