Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਇੱਕ ਦਲਿਤ ਲੜਕੇ ਨੂੰ ਅਕਾਲੀ ਸਰਪੰਚ ਵੱਲੋਂ ਖੁਦਕੁਸ਼ੀ ਲਈ ਮਜਬੂਰ ਕਰਨ ਦੀ ਆਮ ਆਦਮੀ ਪਾਰਟੀ ਨੇ ਕੀਤੀ ਨਿੰਦਾ

ਅਕਾਲੀ ਦਲ ਦੇ ਆਗੂ ਗੁੰਡਿਆਂ ਵਿੱਚ ਤਬਦੀਲ ਹੋਏ, ਕਤਲ ਸਮੇਤ ਹੋਰਨਾਂ ਅਪਰਾਧਾਂ ਵਿੱਚ ਸ਼ਾਮਿਲ

Web Admin

Web Admin

5 Dariya News

ਚੰਡੀਗੜ੍ਹ , 20 Jan 2017

ਆਮ ਆਦਮੀ ਪਾਰਟੀ ਨੇ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿਖੇ ਅਕਾਲੀ ਸਰਪੰਚ ਵੱਲੋਂ ਇੱਕ ਦਲਿਤ ਲੜਕੇ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੀ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਅਕਾਲੀ ਆਗੂਆਂ ਉਤੇ ਅਪਰਾਧੀਆਂ ਨੂੰ ਬਚਾਉਣ ਅਤੇ ਪਾਰਟੀ ਵਿੱਚ ਸ਼ਾਮਿਲ ਕਰਨ ਦੇ ਆਰੋਪ ਲਗਾਏ ਹਨ।ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਕਾਲੀ ਆਗੂ ਖੁਦ ਨੂੰ ਕਾਨੂੰਨ ਸਮਝਣ ਲੱਗੇ ਹਨ ਅਤੇ ਸ਼ਰੇਆਮ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋ ਗਏ ਹਨ। ਉਨਾਂ ਕਿਹਾ ਕਿ ਅਕਾਲੀ ਅਹੁਦੇਦਾਰ ਛੇੜਛਾੜ ਤੋਂ ਲੈ ਕੇ ਕਤਲ ਤੱਕ ਦੀਆਂ ਘਟਨਾਵਾਂ ਵਿੱਚ ਸ਼ਾਮਿਲ ਹਨ।ਮਾਨ ਨੇ ਕਿਹਾ ਕਿ ਅਕਾਲੀ ਸਰਪੰਚ ਚਰਨਜੀਤ ਸਿੰਘ ਨੇ 15 ਸਾਲ ਦੇ ਲੜਕੇ ਗੁਰਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਅਤੇ ਅਤੇ ਸਕੂਲ ਸਟਾਫ ਨੂੰ ਉਸਦਾ ਨਾਂਅ ਕੱਟਣ ਲਈ ਕਿਹਾ। ਮਾਨ ਨੇ ਕਿਹਾ ਕਿ ਅਪਰਾਧਾਂ ਵਿੱਚ ਸ਼ਾਮਿਲ ਅਕਾਲੀ ਆਗੂਆਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦਾ ਪੂਰਾ ਸਮਰਥਨ ਹਾਸਿਲ ਹੈ।  ਇਸ ਦੌਰਾਨ ਭਗਵੰਤ ਮਾਨ ਨੇ ਬਠਿੰਡਾ ਦੇ ਪਿੰਡ ਦੌਲਾ ਵਿਖੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਸੰਗਤ ਦਰਸ਼ਨ ਦੌਰਾਨ ਅਕਾਲੀ ਸਰਪੰਚ ਵੱਲੋਂ ਪ੍ਰਦਰਸ਼ਨ ਕਰ ਰਹੀ ਮਹਿਲਾ ਟੀਚਰ ਨੂੰ ਥੱਪੜ ਮਾਰੇ ਜਾਣ ਦੀ ਘਟਨਾ ਦਾ ਵੀ ਜਿਕਰ ਕੀਤਾ।  ਸਰਪੰਚ ਨੂੰ ਜਨਤਾ ਅਤੇ ਮੀਡੀਆ ਦੇ ਦਬਾਅ ਕਾਰਨ ਗ੍ਰਿਫਤਾਰ ਕਰ ਲਿਆ ਗਿਆ ਸੀ, ਪਰ ਬਾਅਦ ਵਿੱਚ ਸਰਪੰਚ ਜਮਾਨਤ ਉਤੇ ਰਿਹਾਅ ਹੋ ਗਿਆ ਅਤੇ ਕੇਸ ਅੱਗੇ ਨਹੀਂ ਵਧਿਆ।

ਮਾਨ ਨੇ ਕਿਹਾ ਕਿ ਯੂਥ ਅਕਾਲੀ ਅਹੁਦੇਦਾਰ ਰਣਜੀਤ ਸਿੰਘ ਰਾਣਾ ਨੇ ਅੰਮ੍ਰਿਤਸਰ ਵਿਖੇ ਲੋਕਾਂ ਦੇ ਸਾਹਮਣੇ  ਇੱਕ ਏਐਸਆਈ ਰਵਿੰਦਰ ਪਾਲ ਸਿੰਘ ਦੀ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਅਕਾਲੀ ਗੁੰਡਿਆਂ ਕੋਲੋਂ ਆਪਣੀ ਧੀ ਦੀ ਇੱਜਤ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।  ਉਨਾਂ ਕਿਹਾ ਕਿ ਸ਼ਿਵ ਲਾਲ ਡੋਡਾ ਇੱਕ ਹੋਰ ਅਜਿਹਾ ਅਕਾਲੀ ਆਗੂ ਹੈ ਜਿਸਨੇ ਅਬੋਹਰ ਵਿਖੇ ਦਲਿਤ ਲੜਕੇ ਭੀਮ ਟਾਂਕ ਦੀ ਹੱਤਿਆ ਕੀਤੀ ਸੀ। ਉਸਨੂੰ ਆਜਾਦ ਤੌਰ ਉਤੇ ਚੋਣ ਲੜਨ ਵਿੱਚ ਸੁਖਬੀਰ ਸਿੰਘ ਬਾਦਲ ਦੀ ਪੂਰੀ ਸਰਪ੍ਰਸਤੀ ਹਾਸਿਲ ਹੈ।ਮਾਨ ਨੇ ਕਿਹਾ ਕਿ ਖੰਨਾ ਸਰਕਲ ਦੇ ਯੂਥ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ 16 ਸਾਲ ਦੇ ਲੜਕੇ ਦਾ ਕਤਲ ਕਰ ਦਿੱਤਾ ਸੀ। ਪਟਿਆਲਾ ਜਿਲੇ ਦਾ ਯੂਥ ਅਕਾਲੀ ਦਲ ਆਗੂ ਪ੍ਰੀਤਇੰਦਰ ਸਿੰਘ ਕਤਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼ਾਮਿਲ ਸੀ। ਇਹ ਯੂਥ ਆਗੂ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਅੱਖਾਂ ਦੇ ਤਾਰੇ ਹਨ। ਉਨਾਂ ਕਿਹਾ ਕਿ ਸਬੂਤ ਹੋਣ ਦੇ ਬਾਵਜੂਦ ਪੁਲਿਸ ਇਨਾਂ ਖਿਲਾਫ ਕੋਈ ਵੀ ਕਾਰਵਾਈ ਕਰਨ ਵਿੱਚ ਅਸਮਰਥ ਰਹੀ ਹੈ।ਮਾਨ ਨੇ ਕਿਹਾ ਕਿ ਯੂਥ ਅਕਾਲੀ ਦਲ ਲੁਧਿਆਣਾ (ਪੇਂਡੂ) ਦਾ ਪ੍ਰਧਾਨ ਗੁਰਦੀਪ ਸਿੰਘ ਮਿੱਠੂ ਕੱਲ ਹੀ ਪੁਲਿਸ ਵੱਲੋਂ ਨਜਾਇਜ ਸ਼ਰਾਬ ਦੀਆਂ 275 ਬੋਤਲਾਂ ਸਣੇ ਫੜਿਆ ਗਿਆ ਹੈ। ਉਨਾਂ ਕਿਹਾ ਕਿ ਇਹ ਸ਼ਰਾਬ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵੰਡੀ ਜਾਣੀ ਸੀ। ਉਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਵਿੰਗ ਅਤੇ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸਓਆਈ ਵਿੱਚ ਸੈਂਕੜੇ ਅਪਰਾਧੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਯੂਥ ਅਕਾਲੀ ਦਲ ਅਤੇ ਐਸਓਆਈ ਕੋਲੋਂ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਖਤਰਾ ਹੈ।

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD