Saturday, 20 April 2024

 

 

ਖ਼ਾਸ ਖਬਰਾਂ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ

 

ਲਹਿਰਾਉਂਦੇ ਝੰਡੇ, ਝਲਕਦੀ ਮਨੁੱਖਤਾ- ਲੰਬੀ ਨੇ ਆਪਣਾ ਫੈਸਲਾ ਦੇ ਦਿੱਤੈ : ਕੈਪਟਨ ਅਮਰਿੰਦਰ ਸਿੰਘ

ਪੈਸਿਆਂ ਦੀ ਵੰਡ, ਸੁਖਬੀਰ ਦੇ ਸਹਾਇਕਾਂ ਦੀਆਂ ਧਮਕੀਆਂ ਵਿੱਚ ਲੋਕਾਂ ਨੂੰ ਬਾਦਲ ਦੇ ਸ਼ਿਕੰਜੇ ਤੋਂ ਕੱਢਣ ਦਾ ਵਾਅਦਾ ਕੀਤਾ

Web Admin

Web Admin

5 Dariya News

ਲੰਬੀ , 03 Feb 2017

ਲੰਬੀ 'ਚ ਸ਼ੁੱਕਵਾਰ ਨੂੰ ਡੋਰ-ਟੂ-ਡੋਰ, ਨੁੱਕੜ ਦਰ ਨੁੱਕੜ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਅੰਦਰ ਮਨੁੱਖਤਾ ਦੀ ਝਲਕ ਵਿੱਚ ਪੂਰੇ ਖੇਤਰ 'ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਕੈਪਟਨ ਅਮਰਿੰਦਰ ਨੇ ਉਨ੍ਹਾ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਵਿਧਾਨ ਸਭਾ ਹਲਕੇ ਨੂੰ ਸੀਨੀਅਰ ਅਕਾਲੀ ਆਗੂ ਦੇ ਸ਼ਿਕੰਜੇ ਤੋਂ ਅਜ਼ਾਦ ਕਰਵਾਉਣ ਲਈ ਤਿਆਰ ਹੈ ਤੇ ਉਨ੍ਹਾਂ ਦੇ ਦੁੱਖਾਂ ਤੇ ਦਰਦਾਂ ਦਾ ਹੁਣ ਅੰਤ ਹੋ ਜਾਵੇਗਾ।ਇਸ ਲੜੀ ਹੇਠ, ਜਿਵੇਂ ਹੀ ਕੈਪਟਨ ਅਮਰਿੰਦਰ ਨੇ ਲੰਬੀ ਦੀਆਂ ਸੜਕਾਂ 'ਤੇ ਚੱਲਣਾ ਸ਼ੁਰੂ ਕੀਤਾ, ਆਪਣੇ ਮਸੀਹਾ ਨੂੰ ਮਿੱਲਣ ਤੇ ਉਨ੍ਹਾਂ ਨੂੰ ਦੇਖਣ ਲਈ ਹਜ਼ਾਰਾਂ ਪੁਰਸ਼, ਔਰਤਾਂ ਤੇ ਬੱਚੇ ਆਪੋ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਕੁਝ ਮਿੰਟ ਅੱਗੇ ਵੱਧਣ ਤੋਂ ਬਾਅਦ ਕੈਪਟਨ ਅਮਰਿੰਦਰ ਨੂੰ ਪਿੰਡ ਵਾਲਿਆਂ ਵੱਲੋਂ ਗੱਲ ਕਰਨ ਲਈ ਰੋਕਿਆ ਜਾ ਰਿਹਾ ਸੀ, ਜਿਹੜੇ ਆਪਣੇ ਰਾਖਾ ਦੀ ਇਕ ਝਲਕ ਪਾਉਣ ਤੇ ਉਸ ਨਾਲ ਆਪਣੀਆਂ ਸਮੱਸਿਆਵਾਂ ਨੂੰ ਸਾਂਝਾ ਕਰਨ ਵਾਸਤੇ ਇੰਤਜਾਰ ਨਹੀਂ ਕਰ ਪਾ ਰਹੇ ਸਨ।ਕੈਪਟਨ ਅਮਰਿੰਦਰ ਨੇ ਉਨ੍ਹਾਂ ਨਾਲ ਵਿਧਾਨ ਸਭਾ ਹਲਕੇ ਦੀ ਫੇਰੀ 'ਤੇ ਚੱਲ ਰਹੇ ਪੱਤਰਕਾਰਾਂ ਨੂੰ ਦੱਸਿਆ ਕਿ ਹਲਕੇ ਅੰਦਰ ਹਰ ਪਾਸੇ ਲਹਿਰਾ ਰਹੇ ਕਾਂਗਰਸ ਦੇ ਝੰਡਿਆਂ ਨਾਲ ਚੋਣ ਦਾ ਫੈਸਲਾ ਪਹਿਲਾਂ ਤੋਂ ਨਿਕਲ ਕੇ ਸਾਹਮਣੇ ਆ ਰਿਹਾ ਹੈ, ਜਿਥੇ ਉਹ ਬਾਦਲ ਨੂੰ ਉਨ੍ਹਾਂ ਦੀ ਜ਼ਿੰਦਗੀ ਦਾ ਸਹੀ ਸਬਕ ਸਿਖਾਉਣ ਆਏ ਹਨ। ਲੰਬੀ ਸਮੇਤ ਪੰਜਾਬ ਦੇ ਹੋਰ 116 ਵਿਧਾਨ ਸਭਾ ਹਲਕਿਆਂ 'ਚ ਸ਼ਨੀਵਾਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ।

ਕੈਪਟਨ ਅਮਰਿੰਦਰ ਨੂੰ ਸੇਜ਼ਲ ਅੱਖਾਂ ਨਾਲ ਅਕਾਲੀ ਸ਼ਾਸਨ 'ਚ ਆਪਣੀ ਮਾੜੀ ਹਾਲਤ ਦੱਸ ਰਹੇ ਪਿੰਡ ਵਾਲਿਆਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦੀ ਮੁਸਕਾਨ ਵਾਪਿਸ ਲਿਆਉਣ ਤੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲੇ ਬਾਦਲਾਂ ਅਤੇ ਉਨ੍ਹਾਂ ਦੇ ਗੁੰਡਿਆਂ ਸਮੇਤ ਸਾਰਿਆਂ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਕੀਤਾ।ਪਿੰਡ ਹੱਕੂਵਾਲ 'ਚ ਮਾਹੌਲ ਕੁਝ ਵਕਤ ਲਈ ਤਨਾਅਪੂਰਨ ਰਿਹਾ, ਜਿਥੇ ਸਥਾਨਕ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਨੂੰ ਸੁਖਬੀਰ ਬਾਦਲ ਦੇ ਨਜ਼ਦੀਕੀ ਤੇਜਿੰਦਰ ਸਿੰਘ ਮਿੱਡੂਖੇੜਾ ਦੇ ਰਿਸ਼ਤੇਦਾਰ ਵਿੱਕੀ ਮਿੱਡੂਖੇੜਾ ਵੱਲੋਂ ਵੀਰਵਾਰ ਰਾਤ ਨੂੰ ਪੈਸੇ ਵੰਡੇ ਜਾਣ ਸਬੰਧੀ ਜਾਣਕਾਰੀ ਦਿੱਤੀ। ਇਹ ਹਰਕਤ ਕਰਦਿਆਂ, ਪਿੰਡ ਵਾਲਿਆਂ ਵੱਲੋਂ ਫੜੇ ਜਾਣ ਤੋਂ ਬਾਅਦ ਵਿੱਕੀ ਨੇ ਉਨ੍ਹਾਂ ਨੂੰ ਬਾਦਲ ਨੂੰ ਵੋਟ ਨਾ ਦੇਣ 'ਤੇ ਅੰਜ਼ਾਮ ਭੁਗਤਣ ਦੀ ਧਮਕੀ ਦਿੱਤੀ। ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਸਥਾਨਕ ਕਾਂਗਰਸੀ ਆਗੂਆਂ ਨੂੰ ਸੱਦਿਆ। ਜਦਕਿ ਵਿੱਕੀ ਤੇ ਗੁੰਡੇ ਉਥੋਂ ਭੱਜ ਗਏ ਅਤੇ ਸਥਾਨਕ ਲੋਕਾਂ ਨੇ ਉਨ੍ਹਾਂ ਦੀ ਕਾਰ ਕਬਜ਼ੇ 'ਚ ਲੈ ਲਈ।ਤੇਜਿੰਦਰ ਨੂੰ ਵੀ ਵੀਰਵਾਰ ਰਾਤ ਨੂੰ ਪਿੰਡ ਕਾਖਨਵਾਲੀ ਦੇ ਲੋਕਾਂ ਨੂੰ ਪੈਸੇ ਵੰਡਦਿਆਂ ਰੰਗੇ ਹੱਥੀਂ ਫੜਿਆ ਗਿਆ ਸੀ ਅਤੇ ਉਸਨੂੰ ਸਰ੍ਹੇਆਮ ਮੁਆਫੀ ਮੰਗਣ ਤੋਂ ਬਾਅਦ ਹੀ ਜਾਣ ਦਿੱਤਾ ਗਿਆ। ਪਿੰਡ ਵਾਲਿਆਂ ਨੇ ਕੈਪਟਨ ਅਮਰਿੰਦਰ ਨੂੰ ਘਟਨਾ ਦੀ ਜਾਣਕਾਰੀ ਦਿੰਦਿਆਂ, ਉਨ੍ਹਾਂ ਨੂੰ ਸੂਬੇ ਦੀ ਕਮਾਂਡ ਸੰਭਾਲਣ ਤੋਂ ਬਾਅਦ ਅਕਾਲੀ ਜਗੀਰ ਦਾ ਅੰਤ ਕਰਨ ਅਤੇ ਇਨ੍ਹਾਂ ਦੇ ਗੁੰਡਿਆਂ ਦੇ ਜਾਅਲ ਨੂੰ ਤੋੜਨ ਦੀ ਅਪੀਲ ਕੀਤੀ।ਕੈਪਟਨ ਅਮਰਿੰਦਰ ਨੇ ਦੋਨਾਂ ਥਾਪਾਂ 'ਤੇ ਪਿੰਡ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਉਹ ਸੱਤਾ 'ਚ ਆਉਣ ਤੋਂ ਤੁਰੰਤ ਬਾਅਦ ਅਕਾਲੀ ਜੰਜੀਰਾਂ ਨੂੰ ਤੋੜ ਦੇਣਗੇ ਤੇ ਇਨ੍ਹਾਂ ਦੇ ਹਲਕਾ ਇੰਚਾਰਜ਼ਾਂ ਸਮੇਤ ਗੁੰਡਿਆਂ ਨੂੰ ਸਜ਼ਾ ਦੇਣਗੇ। ਸੂਬਾ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੁੰ ਅਕਾਲੀ ਡਰ ਤੋਂ ਮੁਕਤ ਕਰਵਾਉਣ ਦੀ ਅਪੀਲ ਕਰਨ ਵਾਲੇ ਪਿੰਡ ਵਾਲਿਆਂ ਨਾਲ ਵਾਅਦਾ ਕੀਤਾ ਕਿ ਉਹ ਇਨ੍ਹਾਂ 'ਚੋਂ ਕਿਸੇ ਨੂੰ ਵੀ ਨਹੀਂ ਬਖਸ਼ਣਗੇ, ਜਿਹੜੇ ਬੀਤੇ 10 ਸਾਲਾਂ ਤੋਂ ਲੋਕਾਂ ਉਪਰ ਅੱਤਿਆਚਾਰ ਕਰ ਰਹੇ ਹਨ।

ਕੈਪਟਨ ਅਮਰਿੰਦਰ ਦੀ ਕਾਰ ਨੂੰ ਦੇਖਣ ਲਈ ਲੋਕਾਂ ਨੁੰ ਆਪਣੇ ਘਰਾਂ ਤੋਂ ਨਿਕਲਦਿਆਂ ਦੇਖਿਆ ਜਾ ਸਕਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਨੂੰ ਮਿੱਲਣ ਦਾ ਇੰਤਜ਼ਾਰ ਕਰ ਰਹੀ ਭੀੜ ਕਾਰਨ ਸਿਰਫ 2-3 ਕਿਲੋਮੀਟਰ ਤੈਅ ਕਰਨ 'ਚ ਇਕ ਘੰਟਾ ਲੱਗ ਰਿਹਾ ਸੀ। ਜਿਥੇ ਪੁਰਸ਼, ਇਸ ਭਰੋਸੇ ਨਾਲ ਉਨ੍ਹਾਂ ਦਾ ਹੱਥ ਫੜ੍ਹੇ ਸਨ ਕਿ ਉਹ ਉਨ੍ਹਾਂ ਨੂੰ ਦਰਦ ਤੇ ਪ੍ਰੇਸ਼ਾਨੀਆਂ ਤੋਂ ਬਾਹਰ ਕੱਢਣਗੇ, ਉਥੇ ਹੀ ਔਰਤਾਂ ਇਸ ਵਿਸ਼ਵਾਸ ਨਾਲ ਸੂਬਾ ਕਾਂਗਰਸ ਪ੍ਰਧਾਨ ਵੱਲ ਵੱਧਦੀਆਂ ਦੇਖੀਆਂ ਜਾ ਰਹੀਆਂ ਸਨ ਕਿ ਉਹ ਉਨ੍ਹਾਂ ਤੇ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਗੇ।ਕੈਪਟਨ ਅਮਰਿੰਦਰ ਨੇ ਲੰਬੀ ਦੀ ਇਕ ਵੱਡੀ ਨੌਜ਼ਵਾਨ ਅਬਾਦੀ ਨੂੰ ਇਕ ਉਮੀਦ ਦੀ ਰੋਸ਼ਨ ਦਿੱਤੀ ਹੈ, ਜਿਸਦਾ ਉਹ ਬੇਸਬ੍ਰੀ ਨਾਲ ਇੰਤਜ਼ਾਰ ਕਰ ਰਹੇ ਸਨ, ਅਤੇ ਇਸਦਾ ਉਨ੍ਹਾਂ ਨੇ ਦੋਨਾਂ ਬਾਹਾਂ ਖੋਲ੍ਹ ਕੇ ਸਵਾਗਤ ਕੀਤਾ। ਇਸ ਲੜੀ ਹੇਠ, ਸੂਬਾ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦੇ ਮੋਢਿਆਂ ਉਪਰ ਆਪਣੇ ਹੱਥ ਰੱਖ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਨਵੀਂ ਸ਼ੁਰੂਆਤ ਦੇਣ ਦਾ ਭਰੋਸਾ ਦਿੱਤਾ।ਇਸ ਦੌਰਾਨ, ਕੈਪਟਨ ਅਮਰਿੰਦਰ ਬੱਚਿਆਂ ਨਾਲ ਗੱਲਬਾਤ ਕਰਦਿਆਂ ਸਹਿਜ਼ ਦਿਖੇ। ਕੈਪਟਨ ਅਮਰਿੰਦਰ ਨੇ ਬੱਚਿਆਂ ਤੋਂ ਉਨ੍ਹਾਂ ਦੀ ਪੜ੍ਹਾਈ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਨੂੰ ਸੁਨਿਸ਼ਚਿਤ ਕਰਨ ਦੀ ਅਪੀਲ ਕੀਤੀ ਕਿ ਸ਼ਨੀਵਾਰ ਨੂੰ ਵੋਟਿੰਗ ਬਗੈਰ ਕਿਸੇ ਰੁਕਾਵਟ ਸ਼ਾਂਤਮਈ ਢੰਗ ਨਾਲ ਪੂਰੀ ਹੋਵੇ।ਇਸ ਦਿਸ਼ਾ 'ਚ ਵੋਟਿੰਗ ਲਈ ਕੁਝ ਹੀ ਵਕਤ ਬਾਕੀ ਰਹਿਣ ਕਾਰਨ, ਕੈਪਟਨ ਅਮਰਿੰਦਰ ਨੇ ਆਪਣੇ ਘਰੇਲੂ ਸ਼ਹਿਰ ਪਟਿਆਲਾ ਸਮੇਤ ਲੰਬੀ ਤੋਂ ਵੀ ਜਿੱਤ ਦਰਜ਼ ਕਰਨ ਦਾ ਭਰੋਸਾ ਪ੍ਰਗਟਾਹਿਆ। ਪਿੰਡ ਵਾਲਿਆਂ ਦੀ ਪ੍ਰਤੀਕ੍ਰਿਆ ਤੋਂ ਉਤਸਾਹਿਤ ਦਿੱਖ ਰਹੇ, ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੇ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵਾਪਿਸ ਲਿਆਉਣ ਦਾ ਵਾਅਦਾ ਕੀਤਾ, ਜਿਹੜੇ ਬਾਦਲ ਸ਼ਾਸਨ ਦੌਰਾਨ ਬਹੁਤ ਹੇਠਾਂ ਡਿੱਗਦਿਆਂ, ਦੁਖਦ ਹਾਲਾਤਾਂ 'ਚ ਪਹੁੰਚ ਚੁੱਕੇ ਹਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD