Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਗਿਆਨ ਨੂੰ ਕਰਮ ਵਿਚ ਢਾਲਣਾ ਗੁਰਸਿੱਖ ਲਈ ਸਭ ਤੋਂ ਜਿਆਦਾ ਮਹੱਤਵਪੂਰਨ : ਮਹਾਤਮਾ ਐਸ.ਐਲ.ਸੂਦ

Web Admin

Web Admin

5 Dariya News

ਹੁਸ਼ਿਆਰਪੁਰ , 18 Feb 2017

ਸਤਿਗੁਰੂ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਜੀ ਦੀ ਕ੍ਰਿਪਾ ਨਾਲ ਸੰਤ ਨਿਰੰਕਾਰੀ ਸਤਸੰਗ ਭਵਨ ਅਸਲਾਮਾਵਾਦ ਵਿਖੇ ਮੁੱਖੀ ਮਾਤਾ ਸੁਭਦਰਾ ਦੇਵੀ ਜੀ ਦੀ ਅਗਵਾਈ ਵਿਚ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਦਿੱਲੀ ਤੋਂ ਬਣੇ ਟੂਰ ਪ੍ਰੋਗਰਾਮ ਦੌਰਾਨ ਮਹਾਤਮਾ ਐਸ.ਐਲ.ਸੂਦ ਜੀ ਵਿਸ਼ੇਸ਼ ਤੌਰ'ਤੇ ਪਹੁੰਚੇ। ਇਨ੍ਹਾਂ ਦੇ ਨਾਲ ਮਹਾਤਮਾ ਵਿਦਿਆ ਸਾਗਰ ਜੀ ਹਿਮਾਚਲ ਵਾਲੇ ਵੀ ਸਨ।ਇਸ ਮੌਕੇ'ਤੇ ਉਨ੍ਹਾਂ ਪ੍ਰਵਚਨ ਕਰਦਿਆਂ ਕਿਹਾ ਕਿ ਗਿਆਨ ਹਾਸਲ ਕਰਨਾ ਜਿਨ੍ਹਾਂ ਜਿਆਦਾ ਜਰੂਰੀ ਇਨਸਾਨ ਲਈ ਹੁੰਦਾ ਹੈ, ਉਸ ਤੋਂ ਜਿਆਦਾ ਜਰੂਰੀ ਗਿਆਨ ਨੂੰ ਕਰਮ ਵਿਚ ਢਾਲਣਾ ਸਭ ਤੋਂ ਜਿਆਦਾ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵਸਤੂ ਦੇ ਵਾਰੇ  ਵਿਚ ਜਾਣਕਾਰੀ ਹਾਸਲ ਕਰਨਾ ਦੀ ਮਹੱਤਤਾ ਉਨ੍ਹਾਂ ਚਿਰ ਹੀ ਹੁੰਦੀ ਹੈ, ਜਿਨ੍ਹਾਂ ਚਿਰ ਉਸ ਵਸਤੂ ਦਾ ਪ੍ਰਯੋਗ ਨਾ ਕੀਤਾ ਜਾਵੇ। ਜਦੋਂ ਉਸ ਵਸਤੂ ਦਾ ਪ੍ਰਯੋਗ ਹੋ ਜਾਂਦਾ ਹੈ ਤਾਂ ਜਾਣਕਾਰੀ ਦੀ ਮਹੱਤਤਾ ਦੇ ਨਾਲ ਨਾਲ ਕਰਮ ਦੀ ਮਹੱਤਤਾ ਵੀ ਵੱਧ ਜਾਂਦੀ ਹੈ। ਉਨ੍ਹਾਂ ਇਸ ਗੱਲ ਨੂੰ ਅਧਿਤਮਕਿਤਾ ਦੇ ਨਾਲ ਜੋੜਦੇ ਹੋਏ ਦੱਸਿਆ ਕਿ ਜਿਨ੍ਹਾਂ ਚਿਰ ਇਸ ਨਿਰੰਕਾਰ ਪ੍ਰਭੂ ਦੀ ਜਾਣਕਾਰੀ ਹਾਸਲ ਨਹੀਂ ਹੋ ਜਾਂਦੀ ਉਦੋਂ ਤੱਕ ਗੁਰੂ ਦੀ ਮੱਤ ਦੇ ਅਨੁਸਾਰ ਇਨਸਾਨ ਦਾ ਕਰਮ ਵੀ ਨਹੀਂ ਹੋ ਸਕਦਾ। ਜਦੋਂ ਇਨਸਾਨ ਇਸ ਪਰਮਾਤਮਾ ਦੀ ਜਾਣਕਾਰੀ ਹਾਸਿਲ ਕਰ ਲੈਂਦਾ ਹੈ ਤਾਂ ਇਨਸਾਨ ਦਾ ਕਰਮ ਆਪਣੇ ਆਪ ਹੀ ਗੁਰੂ ਦੀ ਮੱਤ ਅਨੁਸਾਰ ਚਲਣਾ ਸ਼ੁਰੂ ਹੋ ਜਾਂਦਾ ਹੈ।

ਉਸ ਇਨਸਾਨ ਦੇ ਜੀਵਨ ਵਿਚ ਪਿਆਰ, ਨਿਮਰਤਾ ਅਤੇ ਸ਼ਹਿਨਸ਼ੀਲਤਾ ਆਦਿ ਸਮੇਤ ਹੋਰਨਾਂ ਅਧਿਆਧਿਮਕ ਗੁਣਾਂ ਦਾ ਪ੍ਰਵੇਸ਼ ਹੋ ਜਾਂਦਾ ਹੈ, ਜਿਸ ਨਾਲ ਇਨਸਾਨ ਗੁਰੂ ਦੀ ਮੱਤ ਦੇ ਅਨੁਸਾਰ ਚਲਦੇ ਹੋਏ ਗੁਰਸਿੱਖੀ ਵਾਲਾ ਜੀਵਨ ਜਿਉਣਾ ਸ਼ੁਰੂ ਕਰ ਦਿੰਦਾ ਹੈ। ਪਿਆਰ ਅਸੀਂ ਉਦੋਂ ਤੱਕ ਨਹੀਂ ਕਰ ਸਕਦੇ ਜਦੋਂ ਇਸ ਨਿਰੰਕਾਰ ਦੀ ਜੋਤ ਨੂੰ ਅਸੀਂ ਸਾਰੇ ਇਨਸਾਨਾਂ ਵਿਚ ਨਹੀਂ ਦੇਖਦੇ। ਸਤਿਗੁਰੂ ਦੀ ਸ਼ਰਨ ਵਿਚ ਜਦੋਂ ਇਨਸਾਨ ਇਸ ਨਿਰੰਕਾਰ ਨੂੰ ਜਾਣ ਲੈਂਦਾ ਹੈ ਤਾਂ ਉਸਨੂੰ ਇਸ ਗੱਲ ਦੀ ਸਮਝ ਆ ਜਾਂਦੀ ਹੈ ਕਿ ਸਾਰੇ ਹੀ ਅਸੀਂ ਪਰਮਾਤਮਾ ਦੀ ਅੰਸ਼ ਹਾਂ ਅਤੇ ਇਕੋਂ ਪਿਉ ਦੇ ਪੁੱਤਰ ਹਾਂ। ਫਿਰ ਇਨਸਾਨ ਦਾ ਨਜਰਿਆ ਬਦਲ ਜਾਂਦਾ ਹੈ ਫਿਰ ਉਹ ਗੁਰ ਦੀ ਅੱਖ ਨਾਲ ਦੇਖਦਾ, ਗੁਰੂ ਦੇ ਕੰਨ ਨਾਲ ਹੀ ਸੁਣਦਾ ਹੈ ਅਤੇ ਗੁਰੂ ਦੇ ਕਹੇ ਅਨੁਸਾਰ ਹੀ ਚਲਦਾ ਹੈ। ਗੁਰਸਿੱਖ ਆਪਣੇ ਕਰਮਾਂ ਨੂੰ ਛੱਡ ਕੇ ਸਤਿਗੁਰੂ ਦੇ ਕਹੇ ਅਨੁਸਾਰ ਕਰਮ ਕਰਦਾ ਹੈ। ਅੰਤ ਵਿਚ ਕੈਪਟਨ ਹਰੀ ਰਾਮ ਜੀ ਨੇ ਦੁਪਟਾ ਪਹਿਨਾ ਕੇ ਆਏ ਹੋਏ  ਮਹਾਤਮਾ ਐਸ.ਐਲ.ਸੂਦ ਜੀ ਦਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ। ਇਸ ਦੌਰਾਨ ਰਾਕੇਸ਼ ਕੁਮਾਰ ਜੀ ਨੇ ਸਟੇਸ ਸੈਕਟਰੀ ਦੀ ਸੇਵਾ ਨਿਭਾਈ। ਇਸ ਮੌਕੇ'ਤੇ ਸੰਚਾਲਕ ਬਾਲ ਕਿਸ਼ਨ ਜੀ, ਸਿਖਸ਼ਕ ਦਵਿੰਦਰ ਵੋਹਰਾ ਬੋਬੀ, ਬਖਸ਼ੀ ਸਿੰਘ, ਨਿਰਮਲ ਦਾਸ, ਗਿਰਧਾਰੀ ਲਾਲ, ਪੰਕਜ ਕੁਮਾਰ, ਜਸਵੀਰ ਸਿੰਘ, ਯੋਗਰਾਜ, ਸੁਨੀਲ ਕੁਮਾਰ, ਸੋਹਣ ਲਾਲ ਸੈਣੀ, ਭੈਣ ਸ਼ੁਸੀਲ ਜੀ, ਭੈਣ ਮੋਹਣੀ ਜੀ, ਗੁਣਵੰਤ ਕਪੂਰ ਜੀ, ਅਨੁਰਾਧਾ ਜੀ, ਕਮਲ, ਨਿਧੀ, ਨਿਰਜਾ ਜੀ ਆਦਿ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 

 

Tags: Nirankari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD