Friday, 19 April 2024

 

 

ਖ਼ਾਸ ਖਬਰਾਂ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ ਰਵਨੀਤ ਬਿੱਟੂ ਦੇ ਉਲਟ, ਕਾਂਗਰਸ ਨੇ ਹਮੇਸ਼ਾ ਬੇਅੰਤ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕੀਤਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

 

ਪੰਜਾਬੀਆਂ ਨੂੰ ਭੜਕਾਉਣ ਦਾ ਯਤਨ ਨਾ ਕਰੋ : ਅਕਾਲੀ ਦਲ ਨੇ ਹਰਿਆਣਾ ਲੀਡਰਸ਼ਿਪ ਨੂੰ ਕੀਤੀ ਅਪੀਲ

ਅਕਾਲੀ ਦਲ ਐਸ ਵਾਈ ਐਲ ਕਿਸੇ ਕੀਮਤ 'ਤੇ ਪੂਰੀ ਨਹੀਂ ਹੋਣ ਦੇਵੇਗਾ : ਡਾ. ਦਲਜੀਤ ਸਿੰਘ ਚੀਮਾ

Web Admin

Web Admin

5 Dariya News

ਚੰਡੀਗੜ੍ਹ , 18 Feb 2017

ਸ਼੍ਰੋਮਣੀ ਅਕਾਲੀ ਦਲ ਨੇ ਗਵਾਂਢੀ ਰਾਜ ਹਰਿਆਣਾ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ  ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੀਆਂ ਗਤੀਵਿਧੀਆਂ ਨਾ ਛੇੜਨ ਅਤੇ ਉਸਨੇ ਮੁੜ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਇਸ ਪ੍ਰਾਜੈਕਟ ਨੂੰ ਪੂਰਾ ਨਹੀਂ ਹੋਣ ਦੇਵੇਗਾ ਕਿਉਂਕਿ ਇਸ ਨਾਲ ਪੰਜਾਬ ਦੇ ਕਿਸਾਨ ਆਪਣੇ ਹੀ ਪਾਣੀਆਂ ਤੋਂ ਵਾਂਝੇ ਹੋ ਜਾਣਗੇ।ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮਾਮਲਾ ਹਮੇਸ਼ਾ ਹਮੇਸ਼ਾ ਲਈ ਖਤਮ ਹੋ ਚੁੱਕਾ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਅਤੇ ਰਾਜ ਦੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਨੇ ਇਸ ਪ੍ਰਾਜੈਕਟ ਲਈ ਐਕਵਾਇਰ ਕੀਤੀ ਜ਼ਮੀਨ ਵਾਪਸ ਬਹਾਲ ਕਰਨ ਦੇ ਮਤੇ ਪਾਸ ਕੀਤੇ ਸਨ ਤੇ ਇਹ ਜ਼ਮੀਨ ਅਸਲ ਮਾਲਕਾਂ ਨੂੰ ਬਹਾਲ ਕਰ ਦਿੱਤੀ ਗਈ ਹੈ ਅਤੇ ਤੇ ਹੁਣ ਇਸ ਜ਼ਮੀਨ 'ਤੇ ਕਾਬਜ਼ਕਾਰ ਅਸਲ ਮਾਲਕ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਹੁਣ ਇਹ ਮਾਮਲਾ ਜੀਵਨ ਤੇ ਮੌਤ ਦਾ ਸੰਘਰਸ਼ ਹੈ ਕਿਉਂਕਿ ਰਾਜ ਵਿਚ ਪਿਛਲੇ ਸਾਲਾਂ ਦੌਰਾਨ ਪਹਿਲਾਂ ਹੀ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ।

ਡਾ. ਚੀਮਾ ਨੇ ਹੋਰ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਸਮੇਤ ਹਰਿਆਣਾ ਦੀਆਂ ਸਿਆਸੀ ਪਾਰਟੀਆਂ ਨਹਿਰ ਦੀ ਪੁਟਾਈ ਦੇ ਬਿਆਨ ਦੇ ਕੇ ਭੜਕਾਊ ਕਾਰਵਾਈਆਂ ਕਰ ਰਹੀਆਂ ਹਨ। ਉਹਨਾ ਕਿਹਾ ਕਿ ਹਰਿਆਣਾ ਲਈ ਭਾਵੇਂ ਇਹ ਮਾਮਲਾ ਪਾਣੀਆਂ ਦਾ ਹੋਵੇ ਪਰ ਪੰਜਾਬ ਲਈ ਇਹ ਜੀਵਨ ਤੇ ਮੌਤ ਦਾ ਸਵਾਲ ਹੈ। ਉਹਨਾ ਕਿਹਾ ਕਿ ਅਜਿਹੇ ਬਿਆਨ ਦੋਹਾਂ ਰਾਜਾਂ ਵਿਚ ਤਣਾਅ ਨੂੰ ਹੋਰ ਵਧਾਉਣਗੇ ਅਤੇ ਇਸ ਨਾਲ ਦੋਹਾਂ ਗਵਾਂਢੀ ਰਾਜਾਂ ਵਿਚਾਲੇ ਹਿੰਸਾ ਵੀ ਭੜਕ ਸਕਦੀ ਹੈ ਜੋ ਕਿਸੇ ਦੇ ਵੀ ਹਿਤ ਵਿਚ ਨਹੀਂ ਹੈ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਈ ਵਾਰ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਰਾਜ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਪੰਜਾਬੀਆਂ ਖਾਸ ਤੌਰ 'ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਤੇ ਸੁਰੱਖਿਆ ਲਈ ਆਪਣਾ ਬਲਿਦਾਨ ਵੀ ਦੇਣ ਨੂੰ ਤਿਆਰ ਹੈ।ਡਾ ਚੀਮਾ ਨੇ ਹਰਿਆਣਾ ਦੀ ਸਿਆਸੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਜੋ ਦੋਹਾਂ ਰਾਜਾਂ ਦੇ ਲੋਕਾਂ ਦੇ ਹਿਤਾਂ ਦੇ ਉਲਟ ਹੋਣ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਾਜ ਦੇ ਹਿਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD