Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਖ਼ਾਲਸਾਈ ਸੱਭਿਆਚਾਰਕ ਉਤਸਵ ਕਰਵਾਉਣ ਦਾ ਫੈਸਲਾ : ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ

ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਣ ਲਈ ਇੱਕ ਅਹਿਮ ਯਤਨ

Web Admin

Web Admin

5 Dariya News

ਅੰਮ੍ਰਿਤਸਰ , 18 Feb 2017

ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦਾ ਮਿਤੀ 21 ਅਤੇ 22 ਮਾਰਚ, 2017 ਨੂੰ ਖਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਖ਼ਾਲਸਾਈ ਸੱਭਿਆਚਾਰਕ ਉਤਸਵ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨਾਲ ਮੀਟਿੰਗ ਕਰਦੇ ਹੋਏ ਪ੍ਰੋ. ਬੰਡੂਗਰ ਨੇ ਕਿਹਾ ਕਿ ਅੱਜ ਸਮੇਂ ਦੀ ਇਹ ਬਹੁਤ ਵੱਡੀ ਲੋੜ ਹੈ ਕਿ ਅਸੀਂ ਆਪਣੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਅਤੇ ਸ਼ਾਨਾਮੱਤੇ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਨਾਲ ਜੋੜੀਏ। ਉਨ੍ਹਾਂ ਕਿਹਾ ਕਿ ਇਸ ਉਤਸਵ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਸਾਰੀਆਂ ਉਚੇਰੀ ਵਿਦਿਆ ਸੰਸਥਾਵਾਂ ਦੇ 1000 ਤੋਂ ਵਧੇਰੇ ਵਿਦਿਆਰਥੀ ਵੱਖ ਵੱਖ ਵੰਨਗੀਆਂ ਵਿਚ ਹਿੱਸਾ ਲੈਣਗੇ।ਪ੍ਰੋ. ਬੰਡੂਗਰ ਨੇ ਸਮਾਗਮ ਦੇ ਮਨੋਰਥ ਉੱਪਰ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਨੋਰਥ ਨੌਜਵਾਨ ਵਿਦਿਆਰਥੀਆਂ ਵਿਚ ਪਾਈ ਜਾ ਰਹੀ ਉਦਾਸੀਨਤਾ ਨੂੰ ਦੂਰ ਕਰਕੇ ਉਨ੍ਹਾਂ ਵਿਚ ਆਪਣੀਆਂ ਮਹਾਨ ਪ੍ਰੰਪਰਾਵਾਂ, ਕਦਰਾਂ ਕੀਮਤਾਂ ਅਤੇ ਸੱਭਿਆਚਾਰਕ ਖੂਬਸੂਰਤੀ ਪ੍ਰਤੀ ਚੇਤੰਨਤਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਇਸ ਉਤਸਵ ਦੌਰਾਨ ਵਿਦਿਆਰਥੀਆਂ ਦੇ ਵਾਰ ਗਾਇਨ, ਕਵੀਸ਼ਰੀ ਗਾਇਨ, ਧਾਰਮਿਕ ਕਲੀ, ਧਾਰਮਿਕ ਗੀਤ, ਧਾਰਮਿਕ ਕਵਿਤਾ, ਗਰੁੱਪ ਸ਼ਬਦ, ਤਬਲਾ ਵਾਦਨ, ਤੰਤੀ ਸਾਜ ਵਾਦਨ, ਕੋਮਲ ਕਲਾਵਾਂ, ਦਸਤਾਰ ਅਤੇ ਦੁਮਾਲਾ ਸਜਾਉਣ, ਸ਼ੁੱਧ ਗੁਰਬਾਣੀ ਉਚਾਰਨ, ਗੁਰਬਾਣੀ ਕੰਠ, ਧਾਰਮਿਕ/ਇਤਿਹਾਸਕ ਨਾਟਕ, ਨਿਬੰਧ ਲੇਖਣ, ਸਲੋਗਨ ਲੇਖਣ ਅਤੇ ਧਾਰਮਿਕ ਕੁਇੱਜ਼ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੱਖ ਵੱਖ ਇਨਾਮ ਅਤੇ ਟਰਾਫੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਹ ਕੋਸ਼ਿਸ਼ ਕਰ ਰਹੇ ਹਾਂ ਕਿ ਉਪਰੋਕਤ ਸਮਾਗਮ ਦੇ ਜ਼ਰੀਏ ਅਸੀਂ ਨੌਜਵਾਨ ਵਿਦਿਆਰਥੀਆਂ ਨੂੰ ਇੱਕ ਬਦਲਵਾਂ ਸੱਭਿਆਚਾਰ ਦੇ ਸਕੀਏ ਤਾਂ ਜੋ ਉਹ ਮੌਜੂਦਾ ਸਮੇਂ ਦੇ ਪਲੀਤ ਹੋ ਚੁੱਕੇ ਪੇਤਲੇ ਪ੍ਰੋਗਰਾਮਾਂ ਵਿਚੋਂ ਬਾਹਰ ਆ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਸਥਾਰ ਸਹਿਤ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਉੱਪਰ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਵਿਚ ਇਸ ਪ੍ਰੋਗਰਾਮ ਵਿਚ ਬਹੁਤ ਉਤਸ਼ਾਹ ਹੈ ਅਤੇ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋ ਵਾਰ ਉਪਰੋਕਤ ਕਿਸਮ ਦੇ ਸਮਾਗਮ ਕਰ ਚੁੱਕੀ ਹੈ। ਇਸ ਮੀਟਿੰਗ ਵਿਚ ਮੁੱਖ ਸਕੱਤਰ ਸ. ਹਰਚਰਨ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਸਤਵਿੰਦਰ ਸਿੰਘ ਢਿਲੋਂ, ਮੇਜਰ ਜਨਰਲ ਗੁਰਚਰਨ ਸਿੰਘ ਲਾਂਬਾ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਹਰਬੰਸ ਕੌਰ, ਡਾ. ਰਮਨਜੀਤ ਕੌਰ ਅਤੇ ਪ੍ਰੋ. ਪ੍ਰਭਜੀਤ ਸਿੰਘ ਵੀ ਹਾਜ਼ਰ ਸਨ।

 

Tags: Prof Kirpal Singh Badungar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD