Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਭਗਵੰਤ ਅਤੇ ਮਨਪ੍ਰੀਤ ਦਾ ਐਨਡੀਏ ਦੀ ਕਾਰਗੁਜ਼ਾਰੀ 'ਤੇ ਉਂਗਲ ਉਠਾਉਣਾ ਨਿੰਦਣਯੋਗ : ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ

Web Admin

Web Admin

5 Dariya News

ਚੰਡੀਗੜ੍ਹ , 27 Feb 2017

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਹੈ ਕਿ ਭਗਵੰਤ ਮਾਨ ਵਰਗੇ ਸ਼ਰਾਬੀ ਅਤੇ ਮਨਪ੍ਰੀਤ ਬਾਦਲ ਵਰਗੇ ਮੌਕਾਪ੍ਰਸਤ ਬੰਦਿਆਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਉੱਤੇ ਉਂਗਲ ਉਠਾਉਣਾ ਬਹੁਤ ਹੀ ਨਿੰਦਣਯੋਗ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਆਪ ਸਾਂਸਦ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਇਹ ਕਹਿ ਰਿਹਾ ਹੈ ਕਿ ਜੇ ਆਪ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਉਹਨਾਂ ਦੇ ਪੱਥਰ ਮਾਰੇ ਜਾਣ। ਉਹਨਾਂ ਕਿਹਾ ਕਿ ਮਾਨ ਨੂੰ ਆਪ ਦੀ ਸਰਕਾਰ ਬਣਨ ਦੇ ਸੁਫਨੇ ਲੈਣ ਦੀ ਥਾਂ ਸੰਗਰੂਰ ਦੇ ਲੋਕਾਂ ਤੋਂ ਪੱਥਰ ਖਾਣ ਲਈ ਤਿਆਰ ਰਹਿਣਾ ਚਾਹੀਦਾ ਹੈ, ਜਿਹਨਾਂ ਨੂੰ ਉਸ ਨੇ ਧੋਖਾ ਦਿੱਤਾ ਹੈ।ਉਸ ਨੇ ਸੰਗਰੂਰ ਵਾਸਤੇ ਕੁਝ ਵੀ ਨਹੀਂ ਕੀਤਾ। ਆਪ ਆਗੂ ਨੇ ਆਪਣੇ ਹਲਕੇ ਵਿਚ ਇੱਕ ਵੀ ਪ੍ਰਾਜੈਕਟ ਨਹੀਂ ਲਿਆਂਦਾ।ਕੇਂਦਰੀ ਮੰਤਰੀ ਨੇ ਕਿਹਾ ਕਿ ਮਾਨ ਖੁਦ ਨੂੰ ਆਉਣ ਵਾਲੇ ਮੁੱਖ ਮੰਤਰੀ ਵਜੋਂ ਪੇਸ਼ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਉਹ ਆਪਣੇ ਸਰੀਰ ਅੰਦਰੋਂ ਜ਼ਹਿਰੀਲੇ ਤੱਤਾਂ ਨੂੰ ਕਢਵਾਊਣ ਲਈ ਬੰਗਲੌਰ ਵੀ ਗਿਆ ਸੀ ਤਾਂ ਕਿ ਲੋਕਾਂ ਨੂੰ ਇਹ ਭੁਲੇਖਾ ਪੈ ਜਾਵੇ ਕਿ ਉਹ ਪੂਰੀ ਤਰ੍ਹਾਂ ਸੁਧਰ ਗਿਆ ਹੈ। ਉਹਨਾਂ ਕਿਹਾ ਕਿ ਮਾਨ ਨੂੰ ਜਿਹੜੇ ਮੁੱਖ ਮੰਤਰੀ ਬਣਨ ਦੇ ਭੁਲੇਖੇ ਪੈਣ ਲੱਗੇ ਹਨ, ਉਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਸ਼ਰਾਬ ਦੀ ਆਦਤ ਛੱਡ ਨਹੀਂ ਸਕਿਆ। ਉਲਟਾ ਇਸ ਤਰ੍ਹਾਂ ਲੱਗਦਾ ਹੈ ਕਿ ਇਹ ਬੀਮਾਰੀ ਹੋਰ ਗੰਭੀਰ ਹੋ ਗਈ ਹੈ। ਉਹਨਾਂ ਕਿਹਾ ਕਿ ਮਾਨ ਨੂੰ ਪੰਜਾਬ ਵਿਚ ਆਪਦੀ ਸਰਕਾਰ ਬਣਨ ਦੇ ਸੁਫਨੇ ਵੇਖਣ ਦੀ ਥਾਂ ਪਹਿਲਾਂ ਇਸ ਗੱਲ ਦੀ ਚਿੰਤਾ ਕਰਨੀ ਚਾਹੀਦੀ ਹੈ ਕਿ ਉਹ ਸੰਸਦ ਵਿਚ ਸ਼ਰਾਬ ਪੀ ਕੇ ਨਾ ਜਾਵੇ।

ਕਾਂਗਰਸੀ ਆਗੂ ਮਨਪ੍ਰੀਤ ਬਾਦਲ ਦੇ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨ ਵਾਲੇ ਬਿਆਨ ਉੱਤੇ ਟਿੱਪਣੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਮਨਪ੍ਰੀਤ ਨੂੰ ਕਿਸੇ ਵੀ ਆਗੂ ਦਾ ਰਿਪੋਰਟ ਕਾਰਡ ਲਿਖਣ ਦਾ ਕੋਈ ਹੱਕ ਨਹੀਂ ਹੈ। ਬਤੌਰ ਵਿੱਤ ਮੰਤਰੀ ਉਹ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਸੀ। ਉਸ ਤੋਂ ਬਾਅਦ ਉਸਦਾ ਸਿਆਸੀ ਪਾਰਟੀ 'ਪੀਪਲਜ਼ ਪਾਰਟੀ ਆਫ ਪੰਜਾਬ' ਬਣਾਉਣ ਦਾ ਤਜਰਬਾ ਵੀ ਬੁਰੀ ਤਰ੍ਹਾਂ ਅਸਫਲ ਹੋ ਗਿਆ ਸੀ। ਅਕਾਲੀ ਦਲ ਛੱਡਣ ਮਗਰੋਂ ਉਹ ਇੱਕ ਵੀ ਚੋਣ ਨਹੀਂ ਜਿੱਤ ਸਕਿਆ। ਉਹ ਕਿਸ ਮੂੰਹ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਧੀ ਮਿਆਦ ਤੱਕ ਦੀ ਕਾਰਗੁਜ਼ਾਰੀ ਉੱਤੇ ਟਿੱਪਣੀ ਕਰਦਾ ਹੈ ? ਨਰਿੰਦਰ ਮੋਦੀ ਨੇ ਹਰ ਖੇਤਰ ਵਿਚ ਕਾਮਯਾਬੀ ਨਾਲ ਦੇਸ਼ ਦੀ ਅਗਵਾਈ ਕੀਤੀ ਹੈ। ਉਹਨਾਂ ਕਿਹਾ ਕਿ ਮੋਦੀ ਜੀ ਖੁਦ ਇੱਕ ਗਰੀਬ ਪਰਿਵਾਰ ਨਾਲ ਸੰਬੰਧਿਤ ਰਹੇ ਹਨ, ਇਸ ਲਈ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਨੀਤੀਆਂ ਵਿਚ ਗਰੀਬ ਤਬਕੇ ਦਾ ਹਮੇਸ਼ਾਂ ਹੀ ਖਿਆਲ ਰੱਖਿਆ ਹੈ ਅਤੇ ਉਹਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਹਨ।ਬੀਬੀ ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਮਨਪ੍ਰੀਤ ਬਾਦਲ ਸਭ ਤੋਂ ਵੱਡਾ ਮੌਕਾਪ੍ਰਸਤ ਹੈ, ਜੋ ਕਿ ਆਪਣੇ ਲਾਲਚ ਲਈ ਕੁੱਝ ਵੀ ਕੁਰਬਾਨ ਕਰ ਸਕਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦਾ ਕਦੇ ਹੱਥ ਨਾ ਫੜਣ ਦੇ ਦਾਅਵੇ ਕਰਨ ਵਾਲਾ ਮਨਪ੍ਰੀਤ ਬਾਦਲ ਜਿਸ ਢੰਗ ਨਾਲ ਕਾਂਗਰਸ ਦੀ ਕੁੱਛੜ ਜਾ ਚੜ੍ਹਿਆ ਸੀ, ਉਸ ਤੋਂ ਇਹ ਗੱਲ ਸਾਬਿਤ ਹੋ ਗਈ ਸੀ। ਉਹਨਾਂ ਕਿਹਾ ਕਿ ਹੁਣ ਉਹ ਇੱਕ ਗਿਰਝ ਵਾਂਗ ਵਿਵਹਾਰ ਕਰ ਰਿਹਾ ਹੈ ਅਤੇ ਇਹ ਸੋਚ ਕੇ ਐਨਡੀਏ ਉੱਤੇ ਹਮਲੇ ਕਰ ਰਿਹਾ ਹੈ ਕਿ ਕਾਂਗਰਸ ਪੰਜਾਬ ਵਿਚ ਜਿੱਤ ਜਾਵੇਗੀ। ਉਹ ਸ਼ੇਖਚਿਲੀ ਵਾਲੇ ਸੁਫਨੇ ਲੈ ਰਿਹਾ ਹੈ। ਮਨਪ੍ਰੀਤ ਬਾਦਲ ਵਰਗੇ ਇਸ ਕਰਕੇ ਲੋਕਾਂ ਦੇ ਨੱਕੋ-ਬੁੱਲ੍ਹੋ ਉੱਤਰ ਜਾਂਦੇ ਹਨ, ਕਿਉਂਕਿ ਉਸ ਦੀ ਕੋਈ ਵਿਚਾਰਧਾਰਾ ਨਹੀ ਹੈ। ਉਹ ਜਿਹੜੀ ਥਾਲੀ 'ਚ ਖਾਂਦਾ ਹੈ, ਉਸੇ ਵਿਚ ਥੁੱਕਦਾ ਹੈ। ਅਜਿਹੇ ਬੰਦੇ ਜਨਤਾ ਵੱਲੋਂ ਬੁਰੀ ਤਰ੍ਹਾਂ ਨਕਾਰੇ ਜਾਂਦੇ ਹਨ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD