Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸੂਬੇ ਵਿਚ ਸਮਾਧਾਂ ਤੇ ਪਾਠ ਕਰਵਾਉਣ ਦੀਆਂ ਘਟਨਾਵਾਂ ਜਾਰੀ

ਪਿੰਡ ਦੁਲਚੀ ਮਾਜਰਾ ਵਿਖੇ ਸਮਾਧ ਤੇ ਰਖਾਏ ਪਾਠ ਨੂੰ ਲੈ ਕੇ ਵਿਚਾਰ ਵਟਾਂਦਰਾ ਕਰਦੇ ਸਤਿਕਾਰ ਕਮੇਟੀ ਦੇ ਮੈਂਬਰ ਤੇ ਪਿੰਡ ਵਾਸੀ।
ਪਿੰਡ ਦੁਲਚੀ ਮਾਜਰਾ ਵਿਖੇ ਸਮਾਧ ਤੇ ਰਖਾਏ ਪਾਠ ਨੂੰ ਲੈ ਕੇ ਵਿਚਾਰ ਵਟਾਂਦਰਾ ਕਰਦੇ ਸਤਿਕਾਰ ਕਮੇਟੀ ਦੇ ਮੈਂਬਰ ਤੇ ਪਿੰਡ ਵਾਸੀ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 24 Mar 2017

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮੇ ਅਤੇ ਗੁਰਬਾਣੀ ਦੇ ਨਿਆਰੇ ਸਿਧਾਂਤ ਨੂੰ ਟਿੱਚ ਜਾਣਦਿਆਂ ਪੰਜਾਬ ਵਿਚ ਆਏ ਦਿਨ ਕਿਸੇ ਨਾ ਕਿਸੇ ਪਿੰਡ ਵਿਚ ਸੰਤਾਂ ਅਤੇ ਸਿੰਘਾ ਸ਼ਹੀਦਾਂ ਦੇ ਨਾਮ ਤੇ ਬਣੀਆਂ ਅਖੌਤੀ ਸਮਾਧਾਂ ਤੇ ਧੰਨ ਧੰਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਜਿਹੀ ਹੀ ਘਟਨਾਵਾਂ ਪਿੰਡ ਦੁਲੱਚੀ ਮਾਜਰਾ (ਰੋਪੜ) ਵਿਖੇ ਵਾਪਰੀ ਜਿਥੇ ਕੁਝ ਲੋਕਾਂ ਨੇ ਸਮਾਧ ਬਾਬਾ ਰਤਨ ਦਾਸ ਦੀ ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਘਟਨਾ ਸਬੰਧੀ ਸ਼੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੇ ਪ੍ਰਬੰਧਕਾਂ ਨੂੰ ਪਤਾ ਲੱਗਿਆ ਤਾਂ ਕਮੇਟੀ ਦੇ ਮੈਂਬਰਾਂ ਭਾਈ ਇਕਬਾਲ ਸਿੰਘ ਖਿਜ਼ਰਬਾਦ, ਮੋਹਨ ਸਿੰਘ, ਹਰਸਿਮਰਨ ਸਿੰਘ, ਭਾਈ ਮਨਜੀਤ ਸਿੰਘ ਆਦਿ ਨੇ ਪਿੰਡ ਦੁਲੱਚੀ ਮਾਜਰਾ ਜਾ ਕੇ ਪਿੰਡ ਦੀ ਪੰਚਾਇਤ ਅਤੇ ਗੁਰਦਵਾਰਾ ਸਿੰਘ ਸਭਾ ਦੁਲੱਚੀ ਮਾਜਰਾ ਦੇ ਸਹਿਯੋਗ ਨਾਲ ਘਟਨਾ ਦੀ ਜਾਂਚ ਕੀਤੀ ਅਤੇ ਅੱਗੇ ਤੋਂ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ, ਸਰਪੰਚ ਦਰਸ਼ਨ ਸਿੰਘ, ਸਵਰਨ ਸਿੰਘ ਨੰਬਰਦਾਰ, ਜਸਵੰਤ ਸਿੰਘ, ਗੁਰਦੇਵ ਸਿੰਘ ਆਦਿ ਨੇ ਮਤਾ ਪਾਇਆ ਗਿਆ ਕਿ ਅਜਿਹੀ ਕਿਸੇ ਵੀ ਥਾਂ ਲਈ ਗੁਰਦਵਾਰਾ ਸਾਹਿਬ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪ ਨਹੀਂ ਦਿੱਤੇ ਜਾਣਗੇ। ਦੂਸਰੇ ਪਾਸੇ ਸਮਾਧ ਤੇ ਪਾਠ ਕਰਵਾਉਣ ਵਾਲੇ ਬਲਜਿੰਦਰ ਸਿੰਘ ਤੇ ਜਸਵੰਤ ਸਿੰਘ ਬਾਵਾ ਅੱਗੇ ਤੋਂ ਵੀ ਉਸ ਥਾਂ ਤੇ ਪਾਠ ਕਰਵਾਉਣ ਲਈ ਬਜਿੱਦ ਸਨ। ਇਸ ਸਬੰਧੀ ਇਕਬਾਲ ਸਿੰਘ ਖਿਜ਼ਰਾਬਾਦ ਨੇ ਕਿਹਾ ਕਿ ਸਤਿਕਾਰ ਕਮੇਟੀ ਆਉਣ ਵਾਲੇ ਸਮੇਂ ਵਿਚ ਇਸ ਘਟਨਾ ਬਾਰੇ ਸਰਬਉੱਚ ਸ਼੍ਰੀ ਅਕਾਲ ਤਖਤ ਸਾਹਿਬ ਸ਼੍ਰੀ ਅਮ੍ਰਿਤਸਰ ਸਾਹਿਬ ਵਿਖੇ ਲਿਖਤ ਸ਼ਿਕਾਇਤ ਦਰਜ਼ ਕਰਵਾਏਗੀ ਤੇ ਨਾਲ ਹੀ ਪ੍ਰਸ਼ਾਸਨ ਨੂੰ ਵੀ ਇਸ ਤੋਂ ਜਾਣੂੰ ਕਰਵਾਇਆ ਜਾਵੇਗਾ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD