Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਲਈ ਪਾਠ-ਪੁਸਤਕਾਂ ਨੂੰ ਬੋਰਡ ਦੀ ਵੈੱਬਸਾਈਟ 'ਤੇ ਆਨ ਲਾਈਨ ਮੁਹੱਈਆ ਕਰਵਾਉਣ ਦਾ ਫੈਸਲਾ

Web Admin

Web Admin

5 Dariya News

ਚੰਡੀਗੜ੍ਹ , 25 Mar 2017

ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਪਹਿਲੀ ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੇ  ਵਿੱਦਿਅਕ ਸੈਸ਼ਨ 'ਚ ਸਕੂਲੀ ਵਿਦਿਆਰਥੀਆਂ ਲਈ ਪਾਠ-ਪੁਸਤਕਾਂ ਨੂੰ ਸਮੇਂ ਸਿਰ ਅਤੇ ਵੱਧ ਤੋਂ ਵੱਧ ਪੁਸਤਕਾਂ ਨੂੰ ਬੋਰਡ ਦੀ ਵੈੱਬਸਾਈਟ 'ਤੇ ਆਨ ਲਾਈਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇੱਕ ਅਹਿਮ ਮੀਟਿੰਗ ਉਪਰੰਤ ਜਾਰੀ ਬਿਆਨ ਵਿਚ ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਦੇ ਬੁੱਕਸ ਫੋਲਡਰ ਵਿੱਚ ਜਾ ਕੇ ਈ-ਬੁੱਕਸ ਲਾਗ-ਇਨ ਕਰਨ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਗੂ 350 ਵੱਖ-ਵੱਖ ਪੁਸਤਕਾਂ 'ਚੋਂ ਇਸ ਵੇਲੇ 107 ਪੁਸਤਕਾਂ ਬੋਰਡ ਦੀ ਵੈੱਬਸਾਈਟ ਤੇ ਉਪਲਬਧ ਕਰਵਾਈਆਂ ਗਈਆਂ ਹਨ। ਹਨ ਅਤੇ 15 ਅਪ੍ਰੈਲ  ਤੱਕ 22 ਹੋਰ ਅਤੇ 30 ਮਈ ਤੱਕ ਹੋਰ 17 ਕਿਤਾਬਾਂ ਬੋਰਡ ਦੀ ਸਾਈਟ 'ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ ਅਤੇ ਨਾਲ ਹੀ ਅਧਿਕਾਰੀਆਂ ਨੂੰ ਕੌਮੀ ਪੱਧਰ ਦੇ ਪਾਠਕ੍ਰਮ ਦੇ ਮਦੇਨਜ਼ਰ 84 ਪੁਸਤਕਾਂ ਐਨ.ਸੀ.ਈ.ਆਰ.ਟੀ ਤੋਂ ਅਡਾਪਟ ਕੀਤੀਆਂ ਗਈਆਂ ਹਨ, ਜਿੰਨ੍ਹਾਂ ਨੂੰ ਬੋਰਡ ਦੀ ਲੋੜ ਅਤੇ ਸੁਵਿਧਾ ਮੁਤਾਬਕ ਢਾਲ ਕੇ ਛਪਵਾਇਆ ਜਾਂਦਾ ਹੈ। ਐਨਵੱਲੋਂ ਪ੍ਰਵਾਨਗੀ ਲੈ ਕੇ ਇਹਨਾਂ ਪੁਸਤਕਾਂ ਨੂੰ ਵੀ ਬੋਰਡ ਦੀ ਸਾਈਟ 'ਤੇ ਅਪਲੋਡ  ਕਰਨ ਲਈ ਕਾਰਵਾਈ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਗਏ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਕੈਪਟਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਅਹਿਮ ਸੁਧਾਰ ਲਿਆਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਕਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਪਹਿਲੀ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਵੱਖ-ਵੱਖ ਵਿਸ਼ਿਆਂ ਦੀਆਂ ਲਗਭਗ 350 ਪੁਸਤਕਾਂ ਵਿੱਚ ਜੇਕਰ ਕੋਈ ਤਬਦੀਲੀ ਦੀ ਲੋੜ ਹੈ ਤਾਂ ਉਸਨੂੰ ਜਲਦ ਕਰਕੇ ਛਪਾਈ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਿਤਾਬਾਂ ਸੈਸ਼ਨ ਸ਼ੁਰੂ ਹੁੰਦੇ ਸਾਰ ਹੀ ਮਿਲ ਸਕਣ।ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲੀ ਪੁਸਤਕਾਂ ਇਸ ਤਰ੍ਹਾਂ ਦੀਆਂ ਹੋਣ ਜਿਨ੍ਹਾਂ ਰਾਹੀ ਬੱਚਿਆ ਦਾ ਨਿਰੰਤਰ ਬੌਧਿਕ ਤੇ ਮਾਨਸਿਕ ਵਿਕਾਸ ਹੋਣ ਦੇ ਨਾਲ-ਨਾਲ ਸਮਾਜ ਦੇ ਹਾਣੀ ਵੀ ਬਣ ਜਾਣ ਤਾਂ ਜੋ ਦਰਪੇਸ਼ ਚਣੌਤੀਆਂ ਦਾ ਟਾਕਰਾ ਕਰਨ ਦੇ ਕਾਬਲ ਬਣਾਇਆ ਜਾ ਸਕੇ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੁਸਤਕਾਂ ਜਿੱਥੇ ਆਨ-ਲਾਈਨ ਕਰਵਾਉਣ ਨਾਲ ਵਿਦਿਆਰਥੀ  ਮੁਹਾਰਤ ਹਾਸਲ ਕਰਨਗੇ ਉੱਥੇ ਇੱਕਮੁਸ਼ਤ ਵਿੱਚ ਹੀ ਵੱਖ-ਵੱਖ ਤਰ੍ਹਾਂ ਦੀਆਂ ਪੁਸਤਕਾਂ ਤੇ ਪਾਠਕ੍ਰਮ ਕੰਪਿਊਟਰ ਦੀ  ਇੱਕ ਸਿੰਗਲ ਵਿੰਡੋ ਵਿੱਚ ਹੀ ਸੌਖੇ ਤੌਰ ਤੇ ਖੇਤਰ ਵਿੱਚ ਉਪਲਬਧ ਹੋ ਜਾਣਗੀਆਂ ਪਰ ਇਹਨਾਂ ਪੁਸਤਕਾਂ ਨੂੰ ਡਾਉਨਲੋਡ ਕਰਕੇ ਕਿਤਾਬੀ ਰੂਪ ਵਿੱਚ ਛਪਵਾਉਣ ਲਈ ਬੋਰਡ ਤੋਂ ਬਿਨਾਂ ਕੋਈ ਵੀ ਅਧਿਕਾਰਤ ਨਹੀਂ ਹੋਵੇਗਾ।ਇੱਥੇ ਇਹ ਦਸਣਯੋਗ ਹੇ ਕਿ ਬੋਰਡ ਵੱਲੋਂ ਪ੍ਰਕਾਸ਼ਤ ਕੀਤੀਆਂ ਜਾਂਦੀਆਂ ਪੁਸਤਕਾਂ 'ਚ ਪੰਜਾਬੀ ਸਾਹਿਤ, ਸਭਿਆਚਾਰ, ਧਾਰਮਿਕ, ਸਮਾਜਿਕ, ਰਾਜਨੀਤਕ, ਵਾਤਾਵਰਣ, ਪੰਜਾਬ ਦੀ ਆਬੋ ਹਵਾ, ਅਮੀਰ ਵਿਰਾਸਤ ਸਬੰਧੀ ਸਕੂਲਾਂ ਦੀਆਂ ਸਾਰੀਆਂ ਜਮਾਤਾਂ ਲਈ ਪਾਠ-ਪੁਸਤਕਾਂ ਨੂੰ ਤਿਆਰ ਕੀਤਾ ਜਾਂਦਾ ਹੈ। ਇਨ੍ਹਾਂ ਪੁਸਤਕਾਂ ਨੂੰ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਵੱਲੋਂ ਲੰਮੀ, ਪ੍ਰਭਾਵਸ਼ਾਲੀ ਅਤੇ ਨਿਯਮਤ ਪਰਕਿਰਿਆ ਤੋਂ ਬਾਦ ਤਿਆਰ ਕੀਤਾ ਜਾਂਦਾ ਹੈ। 

 

Tags: Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD