Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਅਕਾਲੀ ਲੀਡਰਸ਼ਿਪ ਦੀ ਦੂਸ਼ਣਬਾਜ਼ੀ ਘਬਰਾਹਟ ਦੀ ਨਿਸ਼ਾਨੀ- ਸਰਕਾਰੀ ਬੁਲਾਰਾ

ਖੇਤੀ ਕਰਜ਼ਾ ਮੁਆਫੀ ਅਤੇ ਹੋਰ ਚੋਣ ਵਾਅਦੇ ਪੂਰੇ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ

Web Admin

Web Admin

5 Dariya News

ਚੰਡੀਗੜ੍ਹ , 25 Mar 2017

ਪੰਜਾਬ ਸਰਕਾਰ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਮੰਦਭਾਵਨਾ ਨਾਲ ਕੀਤੀ ਜਾ ਰਹੀ ਦੂਸ਼ਣਬਾਜ਼ੀ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਇਸ ਨਾਲ ਅਕਾਲੀਆਂ ਵੱਲੋਂ ਪਿਛਲੇ 10 ਸਾਲਾਂ ਦੌਰਾਨ ਕੀਤੀਆਂ ਵਿੱਤੀ ਬੇਨਿਯਮੀਆਂ ਅਤੇ ਹੋਰ ਗੁਨਾਹਾਂ ਦਾ ਭਾਂਡਾ ਭੱਜਣ ਦੀ ਘਬਰਾਹਟ ਸਪੱਸ਼ਟ ਨਜ਼ਰ ਆ ਰਹੀ ਹੈ।ਇਕ ਸਰਕਾਰੀ ਬੁਲਾਰੇ ਨੇ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਤਾਜ਼ਾ ਬਿਆਨਾਂ ਦੇ ਪਾਜ ਉਘੇੜਦਿਆਂ ਆਖਿਆ ਕਿ ਇਨ੍ਹਾਂ ਬਿਆਨਾਂ ਤੋਂ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਕਰਾਰੀ ਹਾਰ ਦੀ ਨਿਰਾਸ਼ਾ ਝਲਕਦੀ ਹੈ। ਉਨ੍ਹਾਂ ਨੇ ਅਕਾਲੀ ਲੀਡਰਾਂ ਨੂੰ ਸੂਬੇ ਦੀ ਲੀਡਰਸ਼ਿਪ ਵਿਰੁੱਧ ਬੇਬੁਨਿਆਦ ਦੂਸ਼ਣਬਾਜ਼ੀ ਬੰਦ ਕਰਨ ਦੀ ਅਪੀਲ ਕੀਤੀ।ਇਕ ਬਿਆਨ ਵਿੱਚ ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗੁਨਾਹਾਂ ਦੀ ਜਾਂਚ ਕਰਵਾਉਣ ਦਾ ਫੈਸਲਾ ਲਿਆ ਹੈ ਅਤੇ ਬਾਦਲਾਂ ਪਾਸੋਂ ਵਿਰਾਸਤ ਵਿੱਚ ਹਾਸਲ ਹੋਈ ਸੂਬੇ ਦੀ ਵਿੱਤੀ ਮੰਦਹਾਲੀ 'ਤੇ ਵਾਈਟ ਪੇਪਰ ਲਿਆਂਦਾ ਜਾ ਰਿਹਾ ਹੈ ਜਿਸ ਕਾਰਨ ਅਕਾਲੀ ਲੀਡਰਸ਼ਿਪ ਬੌਂਦਲੀ ਹੋਈ ਹੈ। ਬੁਲਾਰੇ ਨੇ ਕਿਹਾ ਕਿ ਇਸ ਦਾ ਪ੍ਰਮਾਣ ਇਸ ਤੱਥ ਤੋਂ ਹੀ ਮਿਲ ਜਾਂਦਾ ਹੈ ਕਿ ਲੰਘੇ ਸ਼ੁੱਕਰਵਾਰ ਨੂੰ ਸ਼ੁਰੂ ਹੋਏ ਵਿਧਾਨ ਸਭਾ ਇਜਲਾਸ ਦੇ ਪਹਿਲੇ ਹੀ ਦਿਨ ਦੋਵੇਂ ਬਾਦਲ ਸਦਨ ਵਿੱਚ ਆਉਣ ਦੀ ਹਿੰਮਤ ਨਹੀਂ ਕਰ ਸਕੇ।ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਪੰਜਾਬ ਦੀ ਵਿੱਤੀ ਸਥਿਤੀ ਬਾਰੇ ਕੀਤੀ ਟਿੱਪਣੀ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਇਸ ਮੁੱਦੇ 'ਤੇ ਲਿਆਂਦਾ ਜਾ ਰਿਹਾ ਵਾਈਟ ਪੇਪਰ ਅਕਾਲੀਆਂ ਦੇ ਝੂਠ ਦਾ ਪਰਦਾਫਾਸ਼ ਕਰੇਗਾ। ਉਨ੍ਹਾਂ ਕਿਹਾ ਕਿ ਬਾਦਲਾਂ ਤੇ ਉਨ੍ਹਾਂ ਦੀ ਜੁੰਡਲੀ ਵੱਲੋਂ ਖਜ਼ਾਨੇ ਦੀ ਕੀਤੀ ਅੰਨ੍ਹੀ ਲੁੱਟ ਨੇ ਸੂਬੇ ਨੂੰ ਵਿੱਤੀ ਮੰਦਾਹਾਲੀ ਦੇ ਰਾਹ 'ਤੇ ਲਿਆ ਖੜ੍ਹਾ ਕੀਤਾ ਹੈ ਜਿਸ ਦਾ ਪ੍ਰਗਟਾਵਾ ਇਸ ਦਸਤਾਵੇਜ਼ ਵਿੱਚ ਸਪੱਸ਼ਟ ਤੌਰ 'ਤੇ ਕੀਤਾ ਜਾਵੇਗਾ।ਬੁਲਾਰੇ ਨੇ ਕਿਹਾ ਕਿ ਇਸ ਵਿੱਤੀ ਸਥਿਤੀ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਾਂਗਰਸ ਪਾਰਟੀ ਦੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਜਿਨ੍ਹਾਂ ਵਿੱਚੋਂ 33 ਫੀਸਦੀ ਵਾਅਦਿਆਂ 'ਤੇ ਕੈਬਨਿਟ ਵੱਲੋਂ ਪਹਿਲਾਂ ਹੀ ਮੋਹਰ ਲਾ ਦਿੱਤੀ ਗਈ ਹੈ। 

ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੇ ਫੰਡ ਪੈਦਾ ਕਰਨ ਲਈ ਢੰਗ-ਤਰੀਕੇ ਲੱਭਣ ਦੀ ਹਦਾਇਤ ਵੀ ਕੀਤੀ ਜਾ ਚੁੱਕੀ ਹੈ।ਬਾਦਲ ਦੇ ਬਿਆਨ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਖੇਤੀ ਕਰਜ਼ਿਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਬਾਰੇ ਪਹਿਲਾਂ ਕੀਤੀ ਟਿੱਪਣੀ ਤੋਂ ਪਲਟਣ ਨਾਲ ਇਸ ਦੇ ਸਚਾਈ ਤੋਂ ਕੋਹਾਂ ਦੂਰ ਹੋਣ ਦਾ ਪ੍ਰਗਟਾਵਾ ਹੁੰਦਾ ਹੈ। ਬੁਲਾਰੇ ਨੇ ਕਿਹਾ ਕਿ ਇਸ ਮਾਮਲੇ 'ਤੇ ਕੇਂਦਰ ਸਰਕਾਰ ਦੀ ਵਿੱਤੀ ਸਹਾਇਤਾ ਲੈਣ ਬਾਰੇ ਮੁੱਖ ਮੰਤਰੀ ਦੇ ਯਤਨਾਂ ਦਾ ਸ਼ੁਰੂ-ਸ਼ੁਰੂ ਵਿੱਚ ਵਿਰੋਧ ਕਰਨ ਤੋਂ ਬਾਅਦ ਬਾਦਲ ਵੱਲੋਂ ਹੁਣ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ ਜਿਸ ਨਾਲ ਇਹ ਸਿੱਧ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੱਥਾਂ ਨੂੰ ਵਿਚਾਰੇ ਬਿਨਾਂ ਊਟ-ਪਟਾਂਗ ਬੋਲ ਰਹੇ ਹਨ।ਕਰਜ਼ਾ ਮੁਆਫੀ ਦਾ ਮੁੱਦਾ ਕੇਂਦਰੀ ਫੰਡਾਂ ਨਾਲ ਜੋੜਨ ਬਾਰੇ ਬਾਦਲ ਵੱਲੋਂ ਲਾਏ ਦੋਸ਼ 'ਤੇ ਪ੍ਰਤੀਕਰਮ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਨਹੀਂ ਸਗੋਂ ਕਈ ਵਾਰ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਮੋਦੀ ਸਰਕਾਰ ਦੀ ਸਹਾਇਤਾ ਜਾਂ ਸਹਾਇਤਾ ਤੋਂ ਬਿਨਾਂ ਵੀ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਭਾਵੇਂ ਕਿ ਸੀਨੀਅਰ ਅਕਾਲੀ ਨੇਤਾ ਇਸ ਤੱਥ ਨੂੰ ਮੰਨਣ ਤੋਂ ਲਗਾਤਾਰ ਇਨਕਾਰ ਕਰਕੇ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਤਰੱਕੀ ਦੀ ਲੀਹ 'ਤੇ ਲਿਆਉਣ ਦੇ ਸੰਜੀਦਾ ਯਤਨਾਂ ਦੀ ਬਿਨਾਂ-ਸੋਚੇ ਸਮਝੇ ਅਲੋਚਨਾ ਕਰ ਰਹੇ ਹਨ ਪਰ ਅਸਲ ਵਿੱਚ ਬਾਦਲ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਪੱਟੜੀ ਤੋਂ ਹੇਠਾਂ ਲਾਹ ਦਿੱਤਾ ਹੈ।ਬੁਲਾਰੇ ਨੇ ਕਿਹਾ ਕਿ ਇਕ ਪਾਸੇ ਸੀਨੀਅਰ ਬਾਦਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਸੀ ਬਦਲਾਖੋਰੀ ਤੇ ਟਕਰਾਅ ਵਿਰੁੱਧ ਦਿੱਤੀ ਬਿਆਨਬਾਜ਼ੀ ਦਾ ਸੁਆਗਤ ਕਰ ਰਹੇ ਹਨ ਜਦਕਿ ਦੂਜੇ ਪਾਸੇ ਮਾਮੂਲੀ ਮਾਮਲਿਆਂ 'ਤੇ ਸੂਬਾ ਸਰਕਾਰ ਨਾਲ ਬੋਲੇੜੇ ਟਕਰਾਅ ਵਿੱਚ ਉਲਝ ਰਹੇ ਹਨ। ਇੱਥੋਂ ਤੱਕ ਕਿ ਬਾਦਲ ਸਹੁੰ ਚੁੱਕਣ ਲਈ ਸਦਨ ਵਿੱਚ ਵੀ ਨਹੀਂ ਆਏ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD