Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਸਦਨ ਅੰਦਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਕੈਪਟਨ ਸਰਕਾਰ - ਐਚ.ਐਸ ਫੂਲਕਾ

ਆਮ ਆਦਮੀ ਪਾਰਟੀ ਨੇ ਸਦਨ ਅੰਦਰ ਕਾਂਗਰਸ ਸਰਕਾਰ ‘ਤੇ ਭੱਖਦੇ ਮੁੱਦਿਆਂ ਤੋਂ ਭੱਜਣ ਦਾ ਲਗਾਇਆ ਦੋਸ਼

Web Admin

Web Admin

5 Dariya News

ਚੰਡੀਗੜ , 25 Mar 2017

ਪੰਜਾਬ ਵਿਧਾਨ ਸਭਾ ਅੰਦਰ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਉਪਰ ਸਦਨ ਦੇ ਅੰਦਰ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ। ਅੱਜ ਇੱਥੇ ਪੰਜਾਬ ਭਵਨ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਦੇ ਚਾਲੂ ਸ਼ੈਸਨ ਦੌਰਾਨ ਸੱਤਾਧਾਰੀ ਦਲ ਭਖਦੇ ਮੁੱਦਿਆ ਤੋਂ ਭੱਜ ਰਿਹਾ ਹੈ। ਇਸ ਕਰਕੇ ਮਾਨਯੋਗ ਰਾਜਪਾਲ ਦੇ ਭਾਸ਼ਨ ਉਪਰ ‘ਵੋਟ ਆਫ ਥੈਂਕਸ’ (ਧੰਨਵਾਦੀ ਮਤਾ) ਨੂੰ ਅਗਲੇ ਸ਼ੈਸਨ ਤੱਕ ਟਾਲ ਦਿੱਤਾ ਗਿਆ ਹੈ। ਜਿਸ ਦੌਰਾਨ ਆਮ ਆਦਮੀ ਪਾਰਟੀ ਨੇ ਮੁੱਖ ਵਿਰੋਧੀ ਧਿਰ ਦਾ ਫਰਜ਼ ਨਿਭਾਉਦੇ ਹੋਏ ਅਹਿਮ ਮੁੱਦੇ ਅਤੇ ਆਪਣਾ ਪੱਖ ਸਦਨ ਵਿਚ ਰੱਖਣਾ ਸੀ। ਜੋ ਸੰਵਿਧਾਨ ਦੀ ਉਲੰਘਣਾ ਅਤੇ ਵਿਰੋਧੀ ਧਿਰ ਦਾ ਗਲਾ ਘੁਟਣ ਦੇ  ਸਮਾਨ ਹੈ। ਇਸ ਮੌਕੇ ਉਨਾਂ ਨਾਲ ਖਰੜ ਤੋਂ ਵਿਧਾਇਕ ਅਤੇ ਸੀਨੀਅਰ ਆਗੂ ਕੰਵਰ ਸੰਧੂ, ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਬਰਨਾਲ ਤੋਂ ਵਿਧਾਇਕ ਗੁਰਮੀਤ ਸਿੰਘ (ਮੀਤ ਹੇਅਰ) ਮੌਜੂਦ ਸਨ।ਫੂਲਕਾ ਨੇ ਕਿਹਾ ਕਿ ਲੋਕਤੰਤਰ ਵਿਚ ਜੇਕਰ ਵਿਰੋਧੀ ਧਿਰ ਦੀ ਅਵਾਜ ਦਬਾਅ ਦਿੱਤੀ ਜਾਵੇ ਤਾਂ ਲੋਕਤੰਤਰ ਨਹੀਂ ਰਹਿੰਦਾ ਬਲਕਿ ਤਾਨਾਸ਼ਾਹੀ ਸ਼ਾਸਨ ‘ਚ ਤਬਦੀਲ ਹੋ ਜਾਂਦਾ ਹੈ, ਬਦਕਿਸਮਤੀ ਨਾਲ ਕੈਪਟਨ ਅਮਰਿੰਦਰ ਸਿੰਘ ਪਹਿਲੇ ਸ਼ੈਸਨ ਦੌਰਾਨ ਹੀ ਤਾਨਾਸ਼ਾਹੀ ਰਵੱਈਏ ‘ਤੇ ਉਤਰ ਆਏ ਹਨ। ਇਹ ਪਹਿਲੀ ਵਾਰ ਹੋਵੇਗਾ ਕਿ ਪੂਰੇ ਸ਼ੈਸਨ ਦੌਰਾਨ ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਹੀ ਨਾ ਦਿੱਤੀ ਜਾਵੇ ਕਿਉਕਿ ਕੋਈ ਵੀ ਸਵਾਲ ਨਾ ਲੱਗਣ ਦਾ ਬਹਾਨਾ ਲਗਾ ਕਿ ਸਰਕਾਰ ਪ੍ਰਸ਼ਨ ਕਾੱਲ ਤੋਂ ਵੀ ਟਾਲਾ ਵੱਟ ਰਹੀ ਹੈ। ਇਸ ਕਾਰਨ ਸਾਨੂੰ ਖਦਸਾ ਹੈ ਕਿ ਕੈਪਟਨ ਸਰਕਾਰ ਆਪਣੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕਰਨ ‘ਚ ਲੀਪਾਪੋਚੀ ਕਰ ਰਹੀ ਹੈ। ਲੇਕਿਨ ਆਮ ਆਦਮੀ ਪਾਰਟੀ ਆਪਣਾ ਫਰਜ਼ ਨਿਭਾਉਦੇ ਹੋਏ ਉਹ ਸਾਰੇ ਅਹਿਮ ਮੁੱਦੇ ਇਸ ਸਦਨ ਦੌਰਾਨ ਚੁੱਕੇਗੀ, ਜਿੰਨਾ ਬਾਰੇ ਅਗਲੇ ਸੈਸ਼ਨ ਦੀ ਉਡੀਕ ਨਹੀਂ ਕੀਤੀ ਜਾ ਸਕਦੀ। ਉਨਾਂ ਕਿਹਾ ਕਿ ਮੁੱਖ ਵਿਰੋਧੀ ਧਿਰ ਵਜੋਂ ਪੰਜਾਬ ਅਤੇ ਪੰਜਾਬ ਦੀ ਜਨਤਾ ਦੀ ਚੌਂਕੀਦਾਰੀ ਕਰਦੇ ਹੋਏ ਆਮ ਆਦਮੀ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨਾਂ ਵਲੋਂ ਕੀਤੇ ਚੋਣ ਵਾਅਦਿਆਂ ਅਤੇ ਸਾਫ ਸੁਥਰੇ ਪ੍ਰਸ਼ਾਸਨ ਦੇਣ ਦੇ ਦਾਅਵਿਆਂ ਤੋਂ ਨਾ ਭੱਜਣ ਦੇਵੇਗੀ ਅਤੇ ਨਾ ਹੀ ਥਿੜਕਨ ਦੇਵੇਗੀ। 

ਫੂਲਕਾ ਨੇ ਦੱਸਿਆ ਕਿ ਸੋਮਵਾਰ ਨੂੰ ਉਹ ‘ਸ਼ਾਰਟ ਨੋਟਿਸ ਕੁਅਸ਼ਚਨ’ ਪਾ ਰਹੇ ਹਨ। ਇਸ ਤੋਂ ਇਲਾਵਾ ਧਿਆਨ ਦਿਵਾਉ ਪ੍ਰਸਤਾਵ ਰਾਹੀਂ ਉਹ ਭਖਵੇਂ ਮੁੱਦੇ ਸਦਨ ‘ਚ ਉਠਾਵੇਗੀ ਜੋ ਅਗਲੇ ਸਦਨ ਤੱਕ ਲਟਕਾਏ ਨਹੀਂ ਜਾ ਸਕਦੇ। ਇਨਾਂ ਵਿਚ ਪ੍ਰਾਇਵੇਟ ਸਕੂਲਾਂ ਵਲੋਂ ਮਚਾਈ ਜਾ ਰਹੀ ਲੁਟ ਦਾ ਮੁੱਦਾ ਅਹਿਮ ਹੈ, ਕਿਉਕਿ ਇਸ ਸਮੇਂ ਸਕੂਲਾਂ ਵਿਚ ਦਾਖਲੇ ਸ਼ੁਰੂ ਹੋ ਚੁੱਕੇ ਹਨ ਅਤੇ ਲੱਖਾਂ ਮਾਪੇ ਇਸ ਲੁੱਟ ਤੋਂ ਸਿੱਧੇ ਰੂਪ ਵਿਚ ਪੀੜਿਤ ਹਨ। ਇਸੇ ਤਰਾਂ ਪੰਜਾਬ ਦੇ ਸੈਂਕੜੇ ਪਿੰਡਾਂ ਵਿਚ ਵਾਟਰ ਵਰਕਸਾਂ ਦੇ ਟਿੳਬਵੈਲ ਕਨੈਕਸ਼ਨ ਕੱਟੇ ਪਏ ਹਨ। ਜਦਕਿ ਪੀਣ ਯੋਗ ਪਾਣੀ ਮੁਹੱਇਆ ਕਰਨਾ ਸਰਕਾਰ ਦੀ ਬੁਨਿਆਦੀ ਜਿੰਮੇਵਾਰੀ ਹੈ। ਫੂਲਕਾ ਨੇ ਇਹ ਵੀ ਮੰਗ ਕੀਤੀ ਕਿ ਪੀਣ ਵਾਲਾ ਪਾਣੀ ਪੂਰੀ ਤਰਾਂ ਮੁਫਤ ਮੁਹੱਇਆ ਕੀਤਾ ਜਾਣਾ ਚਾਹੀਦਾ ਹੈ। ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੀ ਗਿਣਤੀ ਵਿਚ ਬਣਾਏ ਜਾ ਰਹੇ ਆਪਣੇ ਸਲਾਹਕਾਰਾਂ ਅਤੇ ਓਐਸਡੀਜ਼ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ। ਉਨਾਂ ਕਿਹਾ ਕਿ ਧਾਰਾ 164 ‘ਚ ਹੋਈ ਸੋਧ ਅਨੁਸਾਰ ਮੰਤਰੀਆਂ ਦੀ ਗਿਣਤੀ ਕੁੱਲ ਵਿਧਾਇਕਾਂ ਦੇ 15 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਜਦਕਿ ਕੈਪਟਨ ਅਮਰਿੰਦਰ ਸਿੰਘ ਇਨਾਂ ਸਲਾਹਕਾਰਾਂ ਨੂੰ ਮੰਤਰੀਆਂ ਅਤੇ ਰਾਜ ਮੰਤਰੀਆਂ ਦੇ ਰੁਤਬੇ ਵੰਡ ਰਹੇ ਹਨ। ਫੂਲਕਾ ਨੇ ਦੱਸਿਆ ਕਿ ਕੈਪਟਨ ਸਰਕਾਰ ਤੋਂ ਕਿਸਾਨਾਂ ਦੇ ਕਰਜ਼ ਮੁਆਫੀ ਬਾਰੇ ਸਮਾਂ ਬੱਧ ਯੋਜਨਾ ਬਾਰੇ ਵੀ ਪੁਛਿਆ ਜਾਵੇਗਾ। ਉਨਾਂ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਜਿੰਮੇਦਾਰੀ ਹੈ ਕਿ ਉਹ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰੇ। ਉਨਾਂ ਕਿਹਾ ਕਿ ਕੈਪਟਨ ਦੇ ਵਾਅਦੇ ਕਰਕੇ ਕਿਸਾਨਾਂ ਨੇ ਬੈਂਕਾਂ ਦੀਆਂ ਕਿਸ਼ਤਾਂ ਮੋੜਨੀਆਂ ਬੰਦ ਕਰ ਦਿੱਤੀਆਂ ਹਨ, ਪਰੰਤੂ ਬੈਂਕ ਵਿਆਜ ਦਰ ਵਿਆਜ ਲਗਾ ਰਹੇ ਹਨ। ਇਸ ਲਈ ਸਰਕਾਰ ਤੁਰੰਤ ਪ੍ਰਭਾਵੀ ਕਦਮ ਚੁੱਕੇ। ਫੂਲਕਾ ਨੇ ਕੈਪਟਨ ਸਰਕਾਰ ਦੇ 30 ਦਿਨਾਂ ‘ਚ ਡਰੱਗ ਦੀ ਸਪਲਾਈ ਬੰਦ ਕਰਨ ਦੇ ਵਾਅਦੇ ਦੇ ਮੱਦੇਨਜ਼ਰ ਨਸ਼ਾ ਛੁਡਾਓ ਕੇਂਦਰਾਂ ਵੱਲ ਤੁਰੰਤ ਧਿਆਨ ਦੇਣ ਦੀ ਜਰੂਰਤ ਹੈ। ਇਸ ਤੋਂ ਇਲਾਵਾ ਕੰਵਰ ਸੰਧੂ ਨੇ ਐਸਵਾਈਐਲ ਦਾ ਮਾਮਲਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਅਵਾਰਾ ਪਸ਼ੂਆਂ ਦਾ ਮੁੱਦਾ ਉਠਾਇਆ। ਜਦਕਿ ਜਗਦੇਵ ਸਿੰਘ ਕਮਾਲੂ ਨੇ ਮੋੜ ਬੰਬ ਕਾਂਡ ਦੇ ਪੀੜਿਤਾਂ ਨੂੰ ਮੁਆਵਜੇ ਅਤੇ ਇਨਸਾਫ ਲਈ ਸੀਬੀਆਈ ਜਾਂਚ ਦੀ ਮੰਗ ਕੀਤੀ। 

   

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD