Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਰਣਜੀਤ ਸਿੰਘ ਗਿੱਲ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 26 Mar 2017

ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਖਰੜ ਤੋਂ ਉਮੀਦਵਾਰ ਰਹੇ ਰਣਜੀਤ ਸਿੰਘ ਗਿੱਲ ਨੇ ਹਲਕੇ ਵਿਚ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਸਬੰਧੀ ਸਪੋਕੇਸਮੈਨ ਨਾਲ ਗਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਬੇਸ਼ਕ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਕੇਵਲ 18 ਦਿਨ ਪਹਿਲਾਂ ਹੀ ਖਰੜ ਤੋਂ ਚੋਣ ਮੈਦਾਨ ਅਕਾਲੀ-ਭਾਜਪਾ ਗਠਜੋੜ ਵੱਲੋਂ  ਉਤਾਰਿਆ ਗਿਆ ਸੀ ਪਰ ਥੋੜੇ ਸਮੇਂ ਵਿਚ ਹਲਕੇ ਦੇ ਲੋਕਾਂ ਨੇ ਉਨ੍ਹਾਂ ਤੇ ਵੱਡਾ ਭਰੋਸਾ ਕਰਦਿਆਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਹੱਕ ਵਿਚ ਵੋਟ ਪਾਈ ਸੀ ਪਰ ਕੁਝ ਕਰਨਾ ਕਾਰਨ ਉਹ ਜਿੱਤ ਨਹੀਂ ਸਕੇ। ਉਨ੍ਹਾਂ ਹਲਕਾ ਵਾਸੀਆਂ ਦਾ ਫਤਵਾ ਮਨਜੂਰ ਕਰਦਿਆਂ ਆਉਣ ਵਾਲੇ ਸਮੇਂ ਵਿਚੇ ਹਲਕਾ ਖਰੜ ਦੇ ਲੋਕਾਂ ਦੀਆਂ ਸਮਸਿਆਵਾਂ ਕਰਵਾਉਣ ਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਅੰਦਰ ਹਰੇਕ ਦੁੱਖ ਸੁਖ ਵਿਚ ਲੋਕਾਂ ਦਾ ਭਾਈਵਾਲ ਬਣਨ ਦਾ ਭਰੋਸਾ ਦਿੰਦੇ ਹੋਏ ਦਿਨ ਰਾਤ ਲੋਕਾਂ ਲਈ ਹਾਜ਼ਰ ਰਹਿਣ ਦਾ ਐਲਾਨ ਕੀਤਾ। ਇਸ ਦੌਰਾਨ ਖਿਜ਼ਰਬਾਦ ਦੇ ਨੌਜਵਾਨਾਂ ਨੇ ਪਿੰਡ ਖਿਜ਼ਰਬਾਦ ਵਿਖੇ ਚੜ੍ਹਦੀਕਲਾ ਯੂਥ ਕੱਲਬ ਵੱਲੋਂ 9 ਅਪ੍ਰੈਲ ਨੂੰ ਕਰਵਾਏ ਜਾ ਰਹੇ ਖੇਡ ਮੇਲੇ ਲਈ ਰਣਜੀਤ ਸਿੰਘ ਗਿੱਲ ਨੂੰ ਸੱਦਾ ਪੱਤਰ ਦਿੱਤਾ ਅਤੇ ਅਨੇਕਾਂ ਪੰਚ ਸਰਪੰਚ ਰਣਜੀਤ ਗਿੱਲ ਕੋਲ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਲੋਕਾਂ ਨੂੰ ਸਮੱਸਿਆਵਾਂ ਦਾ ਢੁਕਵਾਂ ਹੱਲ ਕਰਵਾਊਣ ਦਾ ਭਰੋਸਾ ਦਿੰਦੇ ਹੋਏ ਖਿਜ਼ਰਬਾਦ ਦੇ ਖੇਡ ਮੇਲੇ ਵਿਚ ਪਹੁੰਚਣ ਦਾ ਸੱਦਾ ਵੀ ਪ੍ਰਵਾਨ ਕੀਤਾ। ਇਸ ਮੌਕੇ ਯੂਥ ਆਗੂ ਮੰਨਾ ਸੰਧੂ, ਰਣਧੀਰ ਸਿੰਘ ਧੀਰਾ, ਸਰਪੰਚ ਹਰਜਿੰਦਰ ਸਿੰਘ ਮੁੰਧੋ, ਹਰਿੰਦਰ ਸਿੰਘ ਘੜੂੰਆਂ, ਸਰਬਜੀਤ ਸਿੰਘ ਕਾਦੀਮਾਜਰਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਚੇਅਰਪਰਸ਼ਨ ਮਨਜੀਤ ਕੌਰ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ, ਪਰਮਜੀਤ ਸਿੰਘ ਛੰਮਾਂ, ਹਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਮਿੰਦਰ ਸਿੰਘ, ਪ੍ਰੀਤ ਸੈਣੀ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ। 

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD