Wednesday, 24 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ

 

ਪੰਜਾਬ ਸਰਕਾਰ ਵਲੋਂ ਪੀ ਸੀ ਐਂਡ ਪੀ.ਐਨ ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ- ਬ੍ਰਹਮ ਮਹਿੰਦਰਾ

ਸਿਵਲ ਰਜਿਸਟਰੇਸ਼ਨ ਸਿਸਟਮ ਜਨਵਰੀ 2017 ਅਨੁਸਾਰ ਲਿੰਗ ਅਨੁਪਾਤ ਦਰ 1000 ਲੜਕਿਆਂ ਪਿਛੇ 891 ਲੜਕੀਆਂ ਹੋਣਾ ਚਿੰਤਾਜਨਕ

Web Admin

Web Admin

5 Dariya News

ਚੰਡੀਗੜ੍ਹ , 24 Apr 2017

ਪੰਜਾਬ ਸਰਕਾਰ ਵਲੋਂ ਸੂਬੇ ਵਿਚ  ਲਿੰਗ ਅਨੁਪਾਤ ਦਰ ਵਿਚ ਸੁਧਾਰ ਲਿਆਉਣ ਲਈ ਪੀ.ਸੀ. ਅਤੇ ਪੀ.ਐਨ.ਡੀ.ਟੀ. ਐਕਟ ( ਪਰੀ- ਕਨਸੈਪਸ਼ਨ ਐਂਡ ਪਰੀ ਨੇਟਲ ਡਾਇਗੋਨੋਸਟਿਕ ਟੈਸਟ ਐਕਟ) ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਨੀਤੀ ਉਲੀਕੀ ਗਈ ਹੈ ਜਿਸ ਅਧੀਨ ਜਨਮ ਤੋਂ ਪਹਿਲਾਂ ਲਿੰਗ ਨਿਰਧਾਰਣ ਟੈਸਟ ਵਿਰੁੱਧ ਮੁਹਿੰਮ ਚਲਾਕੇ ਬਾਲ ਕੰਨਿਆਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਿਵਲ ਰਜਿਸਟਰੇਸ਼ਨ ਸਿਸਟਮ ਜਨਵਰੀ 2017 ਅਨੁਸਾਰ ਲਿੰਗ ਅਨੁਪਾਤ ਦਰ 1000 ਲੜਕਿਆਂ ਪਿਛੇ 891 ਲੜਕੀਆਂ ਹਨ ਜੋ ਕਿ ਬਹੁੱਤ ਚਿੰਤਾਜਨਕ ਅੰਕੜਾ ਹੈ। ਜਿਸ ਲਈ ਪੰਜਾਬ ਸਰਕਾਰ ਨੇ ਸੂਬੇ ਵਿਚ ਲਿੰਗ ਅਨੁਪਾਤ ਦੇ ਵੱਡੇ ਫਰਕ ਦਾ ਗੰਭੀਰ ਨੋਟਿਸ ਲੈਂਦਿਆਂ ਪੀ.ਸੀ. ਅਤੇ ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਇਹਨਾਂ ਹੁਕਮਾਂ ਅਨੁਸਾਰ ਅਲਟਰਾਸਾਊਂਡ ਕੇਂਦਰਾਂ ਨੂੰ  24 ਘੰਟੇ ਲਈ ਆਨ-ਲਾਈਨ ਕਰਕੇ ਰਾਜ ਅਤੇ ਜਿਲ੍ਹਾ ਪੱਧਰ 'ਤੇ ਨਿਗਰਾਨੀ ਰੱਖੀ ਜਾਵੇਗੀ ਅਤੇ ਇਹਨਾਂ ਕੇਂਦਰਾਂ ਵਿਚ ਕੰਮ ਕਰਨ ਵਾਲੇ ਡਾਕਟਰਾਂ ਤੋਂ ਲੈਕੇ ਸਾਰੇ ਮੁਲਾਜ਼ਮਾਂ ਦੀ ਪੁਲਿਸ ਵੈਰੀਫਿਕੇਸ਼ਨ ਹੋਣਾ ਲਾਜਮੀ ਹੋਵੇਗੀ ਤਾਂ ਜੋ ਸ਼ਿਕਾਇਤ ਦਰਜ ਹੋਣ 'ਤੇ ਸਬੰਧਤ ਸਕੈਨਿੰਗ ਕੇਂਦਰਾਂ ਦਾ ਪਿਛਲਾ ਅਤੇ ਮੌਜੂਦਾ ਰਿਕਾਰਡ ਹਾਸਲ ਕਰਕੇ ਡਾਕਟਰਾਂ ਅਤੇ ਮੁਲਾਜ਼ਮਾਂ ਸਬੰਧੀ ਤਫਤੀਸ਼ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।

ਸ੍ਰੀ ਮਹਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਨਮ ਤੋਂ ਪਹਿਲਾਂ ਲ਼ਿੰਗ ਨਿਧਾਰਣ ਟੈਸਟ ਅਤੇ ਭਰੁੱਣ ਹੱਤਿਆ ਦੀ ਸੂਚਨਾ ਦੇਣ 'ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ ਪਰ ਇਹ ਦੇਖਣ ਵਿਚ ਆਇਆ ਹੈ ਇਨਾਮੀ ਰਕਮ ਵੱਡੀ ਹੋਣ ਦੇ ਬਾਵਜੂਦ ਵੀ ਸਿਹਤ ਵਿਭਾਗ ਨੂੰ ਪੀ.ਸੀ. ਅਤੇ ਪੀ.ਐਨ.ਡੀ.ਟੀ. ਐਕਟ ਤਹਿਤ ਸ਼ਿਕਾਇਤਾਂ ਨਹੀਂ ਮਿਲ ਰਹੀਆਂ  ਜੋ ਇਸ ਤੱਥ ਵੱਲ ਇਸ਼ਾਰਾ ਕਰਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਅਣਗਿਹਲੀ ਵਰਤੀ ਗਈ ਹੈ ਅਤੇ ਬੇਨਿਯਮੀਆਂ ਕਰਨ ਵਾਲੇ ਅਲਟਰਾਸਾਊਂਡ ਕੇਂਦਰਾਂ 'ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਕੇਵਲ ਨਾ ਮਾਤਰ ਹੀ ਕੀਤੀ ਗਈ  ਜਿਸ ਸਦਕਾ ਅੱਜ ਸਾਨੂੰ ਗੰਭੀਰ ਨਤੀਜੇ ਦੇਖਣ ਨੂੰ ਮਿਲ ਰਹੇ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਲਿੰਗ ਨਿਰਧਾਰਣ ਟੈਸਟ ਅਤੇ ਭਰੁੱਣ ਹੱਤਿਆ ਵਾਲੇ ਮਾਮਲੇ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਸਾਜ਼ਿਸ਼ ਦਾ ਹਿੱਸਾ ਮੰਨਿਆ ਜਾਵੇਗਾ ਅਤੇ ਅਜਿਹੇ ਕੇਂਦਰਾਂ ਖਿਲਾਫ਼ ਕਾਰਵਾਈ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦਾ  ਅਧਿਕਾਰੀ ਜਾਂ ਵਿਅਕਤੀ ਪੀ.ਸੀ. ਐਂਡ ਪੀ.ਐਨ.ਡੀ.ਟੀ.ਐਕਟ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸ੍ਰੀ ਮਹਿੰਦਰਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ  ਪੁਲੀਸ ਨੂੰ ਵੀ ਹਦਾਇਤ ਕੀਤੀ ਕਿ ਲਿੰਗ ਨਿਰਧਾਰਨ ਜਾਂਚ ਮੌਕੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕੇਂਦਰਾਂ ਦੀ ਸ਼ਨਾਖ਼ਤ ਕਰਨ ਲਈ ਛਾਪੇਮਾਰੀ ਵਿੱਚ ਹਰ ਪੱਧਰ 'ਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਬਾਲ ਕੰਨਿਆ ਦੀ ਸੁਰੱਖਿਆ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਅਤੇ ਜਨਮ ਤੋਂ ਪਹਿਲਾਂ ਜਾਂਚ ਕਰਨ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੇਂਦਰਾਂ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਤੌਰ 'ਤੇ ਕਰੇਗੀ। ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਹੋਣ ਵਾਲੀਆਂ ਬੇਨਯਮੀਆਂ ਨੂੰ ਰਾਜ ਪੱਧਰ ਤੋਂ ਲੈਕੇ ਜਮੀਨੀ ਪੱਧਰ ਤੱਕ ਸੁਧਾਰ ਕੇ ਪਾਰਦਰਸ਼ਤਾ ਲਿਆਈ ਜਾਵੇਗੀ ਅਤੇ ਸਿਹਤ ਸੇਵਾਵਾਂ ਨੂੰ ਪੇਂਡੂ ਪੱਧਰ 'ਤੇ ਲੋੜਵੰਦਾਂ ਤੱਕ ਯਕੀਨੀ ਪਹੁੰਚਾਇਆ ਜਾਵੇਗਾ।  

 

Tags: Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD