Friday, 26 April 2024

 

 

ਖ਼ਾਸ ਖਬਰਾਂ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਾਦੀਆਂ ਦਾਣਾ ਮੰਡੀ ਦਾ ਦੌਰਾ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

 

ਵਿਸਤਾਰਾ ਨੇ ਹੋਰ ਉਡਾਨਾਂ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਨਾਲ ਸਮਝੌਤਾ ਸਹੀਬੰਦ ਕਰਨ ਦਾ ਪ੍ਰਸਤਾਵ ਰੱਖਿਆ

Web Admin

Web Admin

5 Dariya News

ਚੰਡੀਗੜ੍ਹ , 25 Apr 2017

ਅੱਜ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ ਕਿਉਂਕਿ ਵਿਸਤਾਰਾ ਵੱਲੋਂ ਹੋਰ ਉੁਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ।ਵਿਸਤਾਰਾ ਦੇ ਸੀ.ਈ.ਓ. ਫੇਅ ਟੇਕ ਯੋਹ ਨੇ ਆਪਣੇ ਸਲਾਹਕਾਰ ਗੁਰਜੋਤ ਸਿੰਘ ਮੱਲ੍ਹੀ ਨਾਲ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਉਪਰੰਤ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਸਤਾਰਾ ਦੀ ਟੀਮ ਨੇ ਪੰਜਾਬ ਨੂੰ ਸੈਰ ਸਪਾਟੇ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਨਾਲ ਕੀਤੇ ਜਾਣ ਵਾਲੇ ਕੰਮ ਦਾ ਪ੍ਰਸਤਾਵ ਪੇਸ਼ ਕੀਤਾ ਅਤੇ ਇਸ ਸਬੰਧ ਵਿੱਚ ਇਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕਰਨ ਦਾ ਸੁਝਾਅ ਪੇਸ਼ ਕੀਤਾ।ਸੀ.ਈ.ਓ. ਨੇ ਦੱਸਿਆ ਕਿ ਟਾਟਾ ਅਤੇ ਸਿੰਗਾਪੁਰ ਏਅਰਲਾਈਨਜ਼ ਦਰਮਿਆਨ ਵਿਸਤਾਰਾ ਇਕ ਸਾਂਝਾ ਉੱਦਮ ਹੈ ਜੋ ਟਾਟਾ ਗਰੁੱਪ ਦੀ ਮਾਲਕੀ ਵਾਲੇ ਤਾਜ ਹੋਟਲਾਂ ਨਾਲ ਕੰਮ ਕਰ ਸਕਦੀ ਹੈ ਤਾਂ ਕਿ ਪੰਜਾਬ ਵਿੱਚ ਵੱਡੀ ਪੱਧਰ 'ਤੇ ਸੈਰ ਸਪਾਟੇ ਨੂੰ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਕ ਸਮਝੌਤਾ ਸਹੀਬੰਦ ਹੋਣ ਨਾਲ ਹੋਰਨਾਂ ਵਿਦੇਸ਼ੀ ਏਅਰਲਾਈਨ'ਜ਼ ਤੱਕ ਪਹੁੰਚ ਬਣਾਈ ਜਾ ਸਕੇਗੀ ਜਿਸ ਨਾਲ ਵਿਦੇਸ਼ੀ ਮੁਲਕਾਂ ਵਿੱਚ ਵੀ ਪੰਜਾਬ ਦਾ ਨਾਮ ਉਭਾਰਿਆ ਜਾ ਸਕੇਗਾ।

ਮੁੱਖ ਮੰਤਰੀ ਨੇ ਸੂਬੇ ਨੂੰ ਸੈਰ ਸਪਾਟੇ ਦੇ ਧੁਰੇ ਵਜੋਂ ਉਭਾਰਨ ਲਈ ਵਿਸਤਾਰਾ ਵੱਲੋਂ ਦਿਖਾਈ ਦਿਲਚਸਪੀ ਦਾ ਸੁਆਗਤ ਕਰਦਿਆਂ ਉਸ ਦੇ ਸੁਝਾਅ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ।ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੰਡੀਗੜ੍ਹ ਤੋਂ ਸਿੰਗਾਪੁਰ ਤੋਂ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਜਿਸ ਨਾਲ ਦੱਖਣੀ ਪੂਰਬੀ ਏਸ਼ੀਆਈ ਖਿੱਤੇ ਨੂੰ ਸਫਰ ਦੀ ਸਹੂਲਤ ਹਾਸਲ ਹੋ ਸਕੇ ਕਿਉਂ ਜੋ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕ ਇਸ ਖਿੱਤੇ ਵੱਲ ਸਫਰ ਕਰਦੇ ਹਨ। ਵਿਸਤਾਰਾ ਦੀ ਟੀਮ ਨੇ ਕਿਹਾ ਕਿ ਅਜਿਹੀ ਉਡਾਨ ਨੂੰ ਸ਼ੁਰੂ ਕਰਨ ਲਈ ਸੰਭਾਵਨਾ ਤਲਾਸ਼ਣ ਵਿੱਚ ਉਨ੍ਹਾਂ ਨੂੰ ਖੁਸ਼ੀ ਹੋਵੇਗੀ।ਵਿਸਤਾਰਾ ਦੇ ਬੇੜੇ ਵਿੱਚ ਪੰਜ ਹੋਰ ਜਹਾਜ਼ ਹੋਣ ਨਾਲ ਕੰਪਨੀ ਵੱਲੋਂ ਪੰਜਾਬ ਨੂੰ ਕਈ ਮੁਲਕਾਂ ਤੇ ਸ਼ਹਿਰਾਂ ਨਾਲ ਜੋੜਨ ਦੀ ਵੱਡੀ ਸੰਭਾਵਨਾ ਦੇਖੀ ਜਾ ਰਹੀ ਹੈ। ਇਸ ਵੇਲੇ ਸਿਰਫ ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਹਵਾਈ ਸੇਵਾ ਚਾਲੂ ਹੈ।ਵਿਸਤਾਰਾ ਦੀ ਟੀਮ ਨੇ ਪੰਜਾਬ ਵਿੱਚ ਧਾਰਮਿਕ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਰੋਡਵੇਜ਼ ਤੇ ਰੇਲਵੇ ਨਾਲ ਤਾਲਮੇਲ ਲਈ ਏਅਰਲਾਈਨਜ਼ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂ ਜੋ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹਰੇਕ ਸਾਲ ਲੱਖਾਂ ਲੋਕ ਪਹੁੰਚਦੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਵਿਸਤਾਰਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਸੁਰਜੀਤ ਕਰਨ ਲਈ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦੀ ਇੱਛਾ ਰੱਖੀ ਹੈ। ਉਨ੍ਹਾਂ ਨੇ ਟੀਮ ਨੂੰ ਵਿਸ਼ਵਾਸ ਦਿਵਾਇਆ ਕਿ ਸੂਬੇ ਦੇ ਹਿੱਤ ਵਿੱਚ ਕਿਸੇ ਵੀ ਯੋਜਨਾ ਨੂੰ ਲਾਗੂ ਕਰਨ ਵਿੱਚ ਵਿਸਤਾਰਾ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD