Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਰਾਣਾ ਗੁਰਜੀਤ ਸਿੰਘ ਨੇ ਪਾਕਿਸਤਾਨ ਜਾ ਰਹੇ ਪਾਣੀ ਦੀ ਸਿੰਚਾਈ ਵਿਭਾਗ ਤੋਂ ਮੰਗੀ ਰਿਪੋਰਟ

ਡਰੇਨੇਜ਼ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਡਰੇਨਾਂ ਦੀ ਸਫਾਈ ਅਤੇ ਹੜ੍ਹਾਂ ਨਾਲ ਨਜਿੱਠਣ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਚੰਡੀਗੜ੍ਹ , 26 Apr 2017

ਸਿੰਚਾਈ ਅਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਸਿੰਚਾਈ ਵਿਭਾਗ ਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ 'ਚੋਂ ਪਾਕਿਸਤਾਨ ਨੂੰ ਜਾ ਰਹੇ ਪਾਣੀ ਸਬੰਧੀ ਰਿਪੋਰਟ ਜਮ੍ਹਾਂ ਕਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਸ ਪਾਣੀ ਨੂੰ ਪੰਜਾਬ ਦੀਆਂ ਪਾਣੀ ਸਬੰਧੀ ਜ਼ਰੂਰਤਾਂ ਲਈ ਵਰਤਿਆ ਜਾ ਸਕੇ।ਇੱਥੇ ਸਿੰਚਾਈ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਈ ਅਜਿਹਾ ਮਜ਼ਬੂਤ ਢਾਂਚਾ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ਨੂੰ ਜਾ ਰਹੇ ਪਾਣੀ ਦੀ ਵਰਤੋਂ ਆਪਣੇ ਸੂਬੇ ਦੀਆਂ ਲੋੜਾਂ ਲਈ ਵਰਤ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਰਪੂਰ ਕੋਸ਼ਿਸ਼ਾਂ ਹਨ ਕਿ ਇਸ ਪਾਣੀ ਨੂੰ ਪੰਜਾਬ ਦੇ ਕਿਸਾਨਾਂ ਦੀ ਸਿੰਚਾਈ ਅਤੇ ਹੋਰ ਜ਼ਰੂਰਤਾਂ ਲਈ ਵਰਤੋਂਯੋਗ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਦਰਿਆਈ ਪ੍ਰਬੰਧਨ ਅਤੇ ਸਰਹੱਦੀ ਖੇਤਰ ਦੀਆਂ ਗਤੀਵਿਧੀਆਂ ਅਤੇ ਸਿੰਚਾਈ ਵਿਭਾਗ ਦੇ ਡਰੇਨੇਜ਼ ਵਿੰਗ ਦੇ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ।ਡਰੇਨਾਂ ਦੀ ਸਫਾਈ ਸਬੰਧੀ ਸਮੀਖਿਆ ਕਰਦਿਆਂ ਸਿੰਚਾਈ ਮੰਤਰੀ ਨੇ ਚੀਫ ਇੰਜੀਨੀਅਰ ਡਰੇਨੇਜ਼ ਏ.ਕੇ. ਬਾਂਸਲ ਨੂੰ ਕਿਹਾ ਕਿ ਉਹ ਬੂਟੀਨਾਸ਼ਕ 'ਗਲਾਈਸੋਫੇਟ' ਰਸਾਇਣ ਦੀ ਵਰਤੋਂ ਸਬੰਧੀ ਰਿਪੋਰਟ ਪੇਸ਼ ਕਰਨ ਤਾਂ ਜੋ ਪਤਾ ਲੱਗ ਸਕੇ ਕਿ ਡਰੇਨਾਂ ਵਿਚ ਬੂਟੀਆਂ ਦੇ ਨਾਸ਼ ਲਈ ਕੀ ਕਦਮ ਚੁੱਕੇ ਜਾ ਰਹੇ ਹਨ। 

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਕਿ ਬੂਟੀ ਦੇ ਖਾਤਮੇ ਲਈ ਵਰਤੇ ਜਾਂਦੇ ਰਸਾਇਣਾਂ ਕਾਰਣ ਮੱਛੀਆਂ ਜਾਂ ਪਾਣੀ ਦੇ ਹੋਰ ਜੀਵ-ਜੰਤੂਆਂ ਨੂੰ ਕੋਈ ਨੁਕਸਾਨ ਨਾ ਪੁੱਜੇ। ਉਨ੍ਹਾਂ ਕਿਹਾ ਕਿ ਡਰੇਨਾਂ ਦੀ ਸਫਾਈ ਮਗਨਰੇਗਾ ਸਕੀਮ ਅਧੀਨ ਲੋਕਾਂ ਤੋਂ ਕਰਵਾਈ ਜਾਵੇ ਤਾਂ ਜੋ ਬੇਰੁਜ਼ਗਾਰਾਂ ਨੂੰ ਵੀ ਕੰਮ ਮਿਲ ਸਕੇ। ਉਨ੍ਹਾਂ ਡਰੇਨਾਂ ਦੀ ਸਫਾਈ ਅਤੇ ਹੜ੍ਹਾਂ ਨਾਲ ਨਜਿੱਠਣ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ।ਵਿਭਾਗ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਲਿਆਉਣ 'ਤੇ ਜ਼ੋਰ ਦਿੰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਵਿਭਾਗ ਦਾ ਅੰਦਰੂਨੀ ਚੌਕਸੀ ਵਿੰਗ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਜੋ ਕਿ ਵਿਭਾਗੀ ਕੰਮਾਂ 'ਤੇ ਲਗਾਤਾਰ ਅੱਖ ਰੱਖੇ। ਉਨ੍ਹਾਂ ਵਿਭਾਗ ਦੇ ਸਾਰੇ ਵਿੰਗਾਂ ਨੂੰ ਵੱਟਸਐਪ ਗਰੁੱਪ ਬਣਾਉਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਗਰੁੱਪਾਂ ਵਿਚ ਖੁਦ ਉਨ੍ਹਾਂ ਨੂੰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਬੇਹਤਰ ਆਪਣੀ ਤਾਲਮੇਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਇਨ੍ਹਾਂ ਗੁਰੱਪਾਂ ਦੀ ਸਮੀਖਿਆ ਕਰਿਆ ਕਰਨਗੇ ਤਾਂ ਜੋ ਪਤਾ ਚੱਲਦਾ ਰਹੇ ਕਿ ਵਿਭਾਗੀ ਕੰਮ ਅਤੇ ਵਿਕਾਸ ਪ੍ਰੋਜੈਕਟ ਸਹੀ ਚੱਲ ਰਹੇ ਹਨ।ਇਸ ਮੌਕੇ ਉਨ੍ਹਾਂ ਵਿਭਾਗ ਦੇ ਰੈਸਟ ਹਾਊਸਾਂ ਦਾ ਪੁਰਾਣਾ ਰੁਤਬਾ ਬਹਾਲ ਕਰਨ ਲਈ ਅਧਿਕਾਰੀਆਂ ਨੂੰ ਸੁਝਾਅ ਦੇਣ ਲਈ ਕਿਹਾ ਅਤੇ ਨਾਲ ਹੀ ਇਹ ਵੀ ਪੁੱਛਿਆ ਕਿ ਵਿਭਾਗ ਦੀਆਂ ਹੋਰ ਜਾਇਦਾਦਾਂ ਤੋਂ ਆਮਦਨ ਪੈਦਾ ਕਰਨ ਲਈ ਕੀ ਕੁਝ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਸਮੇਂ ਸਿਰ ਅਤੇ ਖੱਜਲ-ਖੁਆਰੀ ਰਹਿਤ ਹੋ ਸਕਣ ਇਸ ਲਈ ਦਫਤਰਾਂ ਵਿਚ ਅਨੁਸ਼ਾਸਨ ਅਤੇ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸੇ ਵੀ ਦਫਤਰ ਵਿਚ ਕਦੇ ਵੀ ਅਚਨਚੇਤ ਚੈਕਿੰਗ ਕਰ ਸਕਦੇ ਹਨ।

 

Tags: Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD