Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋੜੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

ਇੱਕ ਪਿਸਤੌਲ, ਇੱਕ ਰਿਵਾਲਵਰ ਅਤੇ ਪਾਤੜਾਂ ਤੋਂ ਖੋਹੀ ਕਾਰ ਬਰਾਮਦ

Web Admin

Web Admin

5 Dariya News

ਚੰਡੀਗੜ੍ਹ , 26 Apr 2017

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਨਾਭਾ ਜੇਲ ਬ੍ਰੇਕ ਮਾਮਲੇ 'ਚ ਲੋੜੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ ਜੌੜਕੀਆਂ, ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ ਪੁਲਿਸ ਥਾਣਾ ਨਾਭਾ ਕੋਤਵਾਲੀ ਵਿਖੇ ਮਿਤੀ 27-11-2016 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 307, 392, 223, 224, 120-ਬੀ, 148, 149, 419, 171, 353 ਤੇ 186 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25/27/54/59 ਅਤੇ ਯੂ.ਏ.ਪੀ. ਐਕਟ ਦੀਆਂ ਧਾਰਾਵਾਂ 11, 13, 16, 17, 18 ਅਤੇ 20 ਤਹਿਤ ਦਰਜ ਮੁਕੱਦਮਾ ਨੰਬਰ 142 ਦੇ ਸਬੰਧ ਵਿੱਚ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਮੀਤ ਸਿੰਘ ਚੌਹਾਨ, ਏ.ਆਈ.ਜੀ. ਨੇ ਦੱਸਿਆ ਕਿ ਇੱਕ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਉਕਤ ਪਾਰਟੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਸਫ਼ੈਦ ਰੰਗ ਦੀ ਵਰਨਾ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਐਚ.ਆਰ. 01-ਏ 6634 ਸੀ, ਨੂੰ ਨਾਭਾ-ਸੰਗਰੂਰ ਸੜਕ 'ਤੇ ਛੀਟਾਂਵਾਲਾ ਵਿਖੇ ਰੋਕਿਆ ਗਿਆ ਅਤੇ ਉਸ ਵਿੱਚ ਸਵਾਰ ਉਕਤ ਗੈਂਗਸਟਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਇੱਕ 30 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਲਾਇਸੈਂਸੀ ਰਿਵਾਲਵਰ 32 ਬੋਰ ਬਰਾਮਦ ਕੀਤੇ ਗਏ। ਇਸ ਮੌਕੇ ਨਾਭਾ ਦੇ ਡੀ.ਐਸ.ਪੀ. ਸ੍ਰੀ ਚੰਦ ਸਿੰਘ ਦੀ ਹਾਜ਼ਰੀ ਵਿੱਚ ਉਸ ਕੋਲੋਂ 630 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ। 

ਸ੍ਰੀ ਚੌਹਾਨ ਨੇ ਦੱਸਿਆ ਕਿ ਕਾਰ 'ਤੇ ਲਾਈ ਗਈ ਰਜਿਸਟ੍ਰੇਸ਼ਨ ਨੰਬਰ ਐਚ.ਆਰ. 01-ਏ 6634 ਦੀ ਪਲੇਟ ਜਾਅਲੀ ਸੀ ਅਤੇ ਉਸ ਵੱਲੋਂ ਇਹ ਕਾਰ 13 ਮਾਰਚ, 2017 ਨੂੰ ਪਾਤੜਾਂ ਦੇ ਇਲਾਕੇ ਵਿੱਚ ਇੱਕ ਕਾਰ ਡੀਲਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਦਿਆਂ ਖੋਹੀ ਗਈ ਸੀ ਅਤੇ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 392 ਤਹਿਤ ਉਸੇ ਦਿਨ ਮੁਕੱਦਮਾ ਨੰਬਰ-38 ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਗੈਂਗਸਟਰ ਕੋਲੋਂ ਬਰਾਮਦ ਪਿਸਤੌਲ ਅਤੇ ਰਿਵਾਲਵਰ ਵੀ ਉਸ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਜ਼ਿਲ੍ਹਾ ਬਠਿੰਡਾ ਦੇ ਨੰਦਗੜ੍ਹ ਪੁਲਿਸ ਥਾਣੇ ਦੇ ਇਲਾਕੇ ਵਿੱਚੋਂ ਖੋਹੇ ਗਏ ਸਨ ਅਤੇ ਇਸ ਸਬੰਧੀ ਆਰਮਜ਼ ਐਕਟ ਦੀਆਂ ਧਾਰਾਵਾਂ 25/30/54/59 ਤਹਿਤ ਮੁਕੱਦਮਾ ਨੰਬਰ 76/16 ਦਰਜ ਕੀਤਾ ਗਿਆ ਸੀ। ਸ੍ਰੀ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸੁਖਚੈਨ ਸਿੰਘ ਉਰਫ਼ ਸੁੱਖੀ ਵਿਰੁਧ ਡਕੈਤੀ, ਖੋਹ ਅਤੇ ਇਰਾਦਾ ਕਤਲ ਆਦਿ ਦੇ ਦਰਜਨ ਦੇ ਕਰੀਬ ਮਾਮਲੇ ਸੰਗਰੂਰ, ਬਠਿੰਡਾ, ਪਟਿਆਲਾ ਅਤੇ ਸਿਰਸਾ (ਹਰਿਆਣਾ) ਦੇ ਖੇਤਰਾਂ ਵਿੱਚ ਦਰਜ ਹਨ ਅਤੇ ਉਹ ਬਹੁਤ ਸਾਰੇ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਤੋਂ ਇਲਾਵਾ ਉਸ ਨੇ ਪੰਜਾਬ ਵਿੱਚੋਂ ਇੱਕ ਮਾਰੂਤੀ ਸਿਆਜ਼ ਅਤੇ ਸਵੀਫ਼ਟ ਡਿਜ਼ਾਇਰ ਕਾਰਾਂ ਵੀ ਖੋਹੀਆਂ ਸਨ ਅਤੇ ਸਿਆਜ਼ ਕਾਰ ਨੂੰ ਖੋਹਣ ਸਮੇਂ ਡਰਾਈਵਰ ਨੂੰ ਜ਼ਖ਼ਮੀ ਕਰ ਦਿੱਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਚੈਨ ਸਿੰਘ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੁਰਪ੍ਰੀਤ ਸਿੰਘ ਸੇਖੋਂ ਦਾ ਸਾਥੀ ਹੈ ਅਤੇ ਉਹ ਉਸ ਨਾਲ ਸਾਲ 2104 ਵਿੱਚ ਬਠਿੰਡਾ ਜੇਲ ਵਿਖੇ ਬੰਦ ਹੋਣ ਸਮੇਂ ਤੋਂ ਸੰਪਰਕ ਵਿੱਚ ਹੈ। ਉਹ ਗੁਰਪ੍ਰੀਤ ਸਿੰਘ ਸੇਖੋਂ ਦੇ ਭਰਾ ਮਨੀ ਸੇਖੋਂ ਦਾ ਵੀ ਸਾਥੀ ਰਿਹਾ ਹੈ ਅਤੇ ਉਸ ਦੇ ਬਠਿੰਡਾ ਜੇਲ ਵਿੱਚ ਬੰਦ ਗੈਂਗਸਟਰਾਂ ਅਤੇ ਹੋਰਨਾਂ ਕਈ ਭਗੌੜੇ ਗੈਂਗਸਟਰਾਂ ਨਾਲ ਵੀ ਸਬੰਧ ਹਨ। ਉਸ ਨੇ ਨਾਭਾ ਜੇਲ ਬ੍ਰੇਕ ਕਾਂਡ ਸਮੇਂ ਅਹਿਮ ਭੂਮਿਕਾ ਨਿਭਾਈ ਸੀ ਅਤੇ ਜੇਲ ਵਿੱਚ ਦਾਖ਼ਲ ਹੁੰਦਿਆਂ ਅੰਨ੍ਹੇਵਾਹ ਫ਼ਾਈਰਿੰਗ ਕੀਤੀ ਸੀ। ਇਹ ਵੀ ਪਤਾ ਲੱਗਾ ਹੈ ਕਿ ਉਹ ਸਾਲ 2016 ਵਿੱਚ ਇੱਕ ਫ਼ੌਜਦਾਰੀ ਮਾਮਲੇ ਵਿੱਚ ਸੰਗਰੂਰ ਜੇਲ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ।ਇਥੇ ਜ਼ਿਕਰਯੋਗ ਹੈ ਕਿ ਨਾਭਾ ਜੇਲ ਬ੍ਰੇਕ ਕਾਂਡ ਦੌਰਾਨ ਫ਼ਰਾਰ ਹੋਏ 6 ਗੈਂਗਸਟਰਾਂ ਵਿੱਚੋਂ ਹਰਮਿੰਦਰ ਸਿੰਘ ਉਰਫ਼ ਮਿੰਟੂ, ਗੁਰਪ੍ਰੀਤ ਸਿੰਘ ਸੇਖੋਂ, ਕੁਲਪ੍ਰੀਤ ਸਿੰਘ ਨੀਟਾ ਅਤੇ ਅਮਨ ਢੋਟੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਇਸ ਕਾਂਡ ਦੀ ਸਾਜ਼ਿਸ਼ ਵਿੱਚ ਸ਼ਾਮਲ ਅਤੇ ਉਨ੍ਹਾਂ ਦੀ ਵੱਖ-ਵੱਖ ਢੰਗਾਂ ਨਾਲ ਮਦਦ ਕਰਨ ਵਾਲੇ ਪਲਵਿੰਦਰ ਪਿੰਦਾ, ਬਿੱਕਰ, ਜਗਤਬੀਰ, ਚੰਨਪ੍ਰੀਤ ਚੰਨਾ, ਮਨਬੀਰ ਮਨੀ, ਰਾਜਵਿੰਦਰ ਰਾਜੂ, ਸੁਖਚੈਨ ਸਿੰਘ ਉਰਫ਼ ਸੁੱਖੀ, ਗੁਰਪ੍ਰੀਤ ਸਿੰਘ ਮਾਂਗੇਵਾਲ, ਮੁਹੰਮਦ ਅਸੀਮ, ਸੁਨੀਲ ਕਾਲੜਾ, ਰਣਜੀਤ ਅਤੇ ਹਰਜੋਤ ਆਦਿ ਕੁੱਲ 22 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਤੱਕ 14 ਪਿਸਤੌਲ, 9 ਕਾਰਾਂ, 500 ਕਾਰਤੂਸ ਤੇ ਵਾਕੀ-ਟਾਕੀ ਸੈਟ ਆਦਿ ਵੀ ਬਰਾਮਦ ਕੀਤੇ ਗਏ ਹਨ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD