Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬ ਸਰਕਾਰ ਵਲੋਂ ਚਮਕੌਰ ਸਾਹਿਬ ਵਿਖੇ ਉੱਤਰੀ ਭਾਰਤ ਦੀ ਪਹਿਲੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ

ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਯੁਨੀਵਰਸਿਟੀ ਦੀ ਸਥਾਪਨਾ ਲਈ ਪਹਿਲੇ ਫੇਜ਼ ਦੌਰਾਨ 100 ਕਰੋੜ ਰੁਪਏ ਖਰਚੇ ਜਾਣਗੇ : ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਚੰਡੀਗੜ੍ਹ , 20 Jun 2017

ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਵਿਖੇ ਉੱਤਰੀ ਭਾਰਤ ਦੀ ਪਹਿਲੀ ਹੁਨਰ ਵਿਕਾਸ ਯੂਨੀਵਰਸਿਟੀ ਖੋਲਣ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਸਬੰਧੀ ਕੀਤੇ ਗਏ ਫੈਸਲੇ ਤੋਂ ਬਾਅਦ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਆਪਣੇ ਬਜਟ ਭਾਸ਼ਣ ਵਿਚ ਚਮਕੌਰ ਸਾਹਿਬ ਵਿਖੇ ਹੁਨਰ ਵਿਕਾਸ ਯੂਨੀਵਰਸਿਟੀ ਖੋਲਣ ਦਾ ਐਲਾਨ ਕੀਤਾ ਗਿਆ।ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਚਮਕੌਰ ਸਾਹਿਬ ਦੇ ਮੋਹਤਬਾਰ ਵਿਅਕਤੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਯੂਨੀਵਰਸਿਟੀ ਦੀ ਸਥਾਪਨਾ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਵਿਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ।ਸ. ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਯੂਨੀਵਰਸਿਟੀ ਹੁਨਰ ਵਿਕਾਸ ਦੇ ਖੇਤਰ ਵਿਚ ਉੱਤਰੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਹੋਵੇਗੀ।ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ 100 ਏਕੜ ਰਕਬੇ ਵਿਚ ਸਥਾਪਤ ਕੀਤੀ ਜਾਵੇਗੀ ਅਤੇ ਇਸ ਦੀ ਸਥਾਪਨਾ ਲਈ ਪਹਿਲੇ ਫੇਜ਼ ਵਿਚ 100 ਕਰੋੜ ਰੁਪਏ ਖਰਚੇ ਜਾਣਗੇ।

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਦੇਸ਼ ਵਿਚ ਇਸ ਤੋਂ ਪਹਿਲਾਂ ਸਿਰਫ ਦੋ ਹੁਨਰ ਵਿਕਾਸ ਯੁਨੀਵਰਸਿਟੀਆਂ ਹਨ, ਪਰ ਇਨਾਂ ਯੂਨੀਵਰਸਿਟੀਆਂ ਦੇ ਮੁਕਾਬਲੇ ਪੰਜਾਬ ਵਿਚ ਸਥਾਪਤ ਕੀਤੀ ਜਾਣ ਵਾਲੀ ਯੂਨੀਵਰਸਿਟੀ ਵਿਸ਼ਵ ਦੀ ਸਾਰੀਆਂ ਅਤਿਅਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਯੁਨੀਵਰਸਿਟੀ ਵਿਚ ਹੁਨਰ ਵਿਕਾਸ ਨਾਲ ਸਬੰਧਤ 10ਵੀਂ ਤੋਂ ਲੈ ਕੇ ਪੀ.ਐਚ.ਡੀ ਤੱਕ ਦੇ ਕਿੱਤਾਮੁੱਖੀ ਕੋਰਸ ਚਲਾਏ ਜਾਣਗੇ। ਸ. ਚੰਨੀ ਨੇ ਦੱਸਿਆ ਕਿ ਯੂਨੀਵਰਸਿਟੀ ਦੇ 100 ਫੀਸਦੀ ਵਿਦਿਆਰਥੀ ਨੂੰ ਰੋਜਗਾਰ ਯਕੀਨੀ ਬਣਾਇਆ ਜਾਵੇਗਾ ਅਤੇ ਯੁਨੀਵਰਸਿਟੀ ਦਾ ਅਕਾਦਮਿਕ ਢਾਂਚਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਜ਼ਗਾਰ ਦੇ ਮੌਕਿਆਂ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਸ. ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਨਾਲ ਪੰਜਾਬ ਅਤੇ ਚਮਕੌਰ ਸਾਹਿਬ ਇਲਾਕੇ ਦੇ ਲੋਕਾਂ ਨੂੰ ਰੋਜਗਾਰ ਦੇ ਸਿੱਧੇ ਅਤੇ ਅਸਿੱਧੇ ਅਨੇਕਾਂ ਮੌਕੇ ਪੈਦਾ ਹੋਣਗੇ।

ਸ. ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਸਮ ਪਿਤਾ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਗੜੀ ਦੇ ਯੁੱਧ ਦੌਰਾਨ ਸ਼ਹੀਦ ਹੋਏ ਬਾਕੀ ਸਿੰਘਾਂ ਦੀ ਯਾਦ ਵਿਚ ਉਸਾਰੇ ਜਾ ਰਹੇ 'ਥੀਮ ਪਾਰਕ' ਦੀ ਉਸਾਰੀ ਦਾ ਕੰਮ ਮੁੜ ਤੋਂ ਸ਼ੁਰੂ ਕਰਕੇ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਪਿਛਲੀ ਸਰਕਾਰ ਵਲੋਂ ਪਿਛਲੇ ਦਸ ਸਾਲਾਂ ਦੌਰਾਨ ਇਸ ਇਤਿਹਾਸਕ ਪਾਰਕ ਦੀ ਉਸਾਰੀ ਦਾ ਕੰਮ ਸੌੜੀ ਰਾਜਸੀ ਸੋਚ ਕਾਰਨ ਰੋਕਿਆ ਹੋਇਆ ਸੀ।ਚਮਕੌਰ ਸਾਹਿਬ ਹਲਕੇ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ ਵਲੋਂ ਅੱਜ ਚਮਕੌਰ ਸਾਹਿਬ ਦੇ ਵਿਕਾਸ ਲਈ ਬਜਟ ਵਿਚ ਕੀਤੇ ਵੱਡੇ ਐਲਾਨਾਂ ਲਈ ਹਲਕਾ ਵਿਧਾਇਕ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਵਿਸੇਸ਼ ਧੰਨਵਾਦ ਕੀਤਾ ਅਤੇ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ੍ਰੀ ਸਮਸ਼ੇਰ ਸਿੰਘ ਭੰਗੂ, ਈ.ਓ ਨਗਰ ਕੌਸਲ ਸ੍ਰੀ ਭੁਪਿੰਦਰ ਸਿੰਘ, ਵਾਈਸ ਪ੍ਰਧਾਨ ਸੰਦੀਪ ਕੌਰ ਸ਼ੇਖਰ, ਐਮ.ਸੀ ਸੋਨੂੰ ਖਾਨ, ਐਮ.ਸੀ ਆਸ਼ਾ ਰਾਣੀ, ਸ੍ਰੀ ਅਵਤਾਰ ਸਿੰਘ ਸਿੱਧੂ (ਰਾਜਸੀ ਸਲਾਹਕਾਰ)  ਅਤੇ ਸੈਨੀ. ਇੰਸਪੈਕਟਰ ਅਜੈ ਕੁਮਾਰ ਵੀ ਮੌਜੂਦ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD