Tuesday, 16 April 2024

 

 

ਖ਼ਾਸ ਖਬਰਾਂ ਆਪ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣ ਪ੍ਰਚਾਰ ਲਈ ਪਹੁੰਚੇ ਗੁਜਰਾਤ ਡੀਜੇ ਫਲੋ ਨੇ ਸਾਂਝਾ ਕੀਤਾ ਆਪਣਾ ਨਵਾਂ ਗੀਤ "ਲਾਈਫ" ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ- ਕੁਲਵੰਤ ਸਿੰਘ ਬੇਲਾ ਫਾਰਮੇਸੀ ਕਾਲਜ ਨੇ ਨੈੱਟਵਰਕ ਫਾਰਮਾਕੋਲੋਜੀ 'ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ 14 ਸਕੂਲਾਂ ਦੀਆਂ 24 ਬੱਸਾਂ ਦੀ ਕੀਤੀ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ, ਦੋ ਬੱਸਾਂ ਕੀਤੀਆਂ ਇਮਪਾਊਂਡ Reconnaissance-2024" ਇੱਕ ਉੱਚ ਨੋਟ 'ਤੇ ਸਮਾਪਤ ਹੋਇਆ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ ਸ਼ਾਨਦਾਰ ਸਮਾਰੋਹ ਨਾਲ ਸਪੈਕਟਰਮ 2.0 ਦਾ ਉਦਘਾਟਨ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ ਵਿੱਚ ਇੰਡੀਆ ਗਠਜੋੜ ਦੀ ਹੋਵੇਗੀ ਇਤਿਹਾਸਕ ਜਿੱਤ: ਡਾ. ਐਸ.ਐਸ. ਆਹਲੂਵਾਲੀਆ ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ ਜੇਲ 'ਚ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਭਾਵੁਕ ਹੋਏ ਭਗਵੰਤ ਮਾਨ, ਕਿਹਾ- ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ 5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲ੍ਹਾ ਬਰਨਾਲਾ ‘ਚ 8 ਟੀਮਾਂ ਗਠਿਤ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਨਿਗਰਾਨੀ ਵਿੱਚ ਸਕੂਲ ਵਾਹਨਾਂ ਦੀ ਕੀਤੀ ਗਈ ਚੈਕਿੰਗ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

 

ਸਿੰਗਾਪੁਰ ਦੇ ਏ.ਟੀ. ਕੈਪੀਟਲ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਰਿਹਾਇਸ਼ੀ ਅਤੇ ਹੁਨਰ ਵਿਕਾਸ ਪ੍ਰਾਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ

Web Admin

Web Admin

5 Dariya News

ਚੰਡੀਗੜ੍ਹ , 20 Jun 2017

ਏਸ਼ੀਆ ਦੀ ਮੰਨੀ-ਪ੍ਰਮੰਨੀ ਸਿੰਗਾਪੁਰ ਅਧਾਰਤ ਪ੍ਰਾਈਵੇਟ ਇੰਵੈਸਟਮੈਂਟ ਫਰਮ ਏ.ਟੀ. ਕੈਪੀਟਲ ਨੇ ਅੱਜ ਅੰਮ੍ਰਿਤਸਰ ਵਿਖੇ ਸਮੁੱਚਾ ਰਿਹਾਇਸ਼ੀ ਕੰਪਲੈਕਸ ਅਤੇ ਇੱਕ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਵਿਚ ਭਾਰੀ ਦਿਲਚੱਸਪੀ ਦਿਖਾਈ ਹੈ।ਇਸ ਇੱਛਾ ਦਾ ਪ੍ਰਗਟਾਵਾ ਕੰਪਨੀ ਦੇ ਸੀ.ਈ.ਓ. ਅਰਵਿੰਦ ਟਿਕੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਸ਼ਾਮ ਹੋਈ ਇੱਕ ਮੀਟਿੰਗ ਦੌਰਾਨ ਕੀਤਾ।ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਟਿਕੂ ਨਾਲ ਐਕਸਪੀਰੀਓਨ ਸੀ.ਈ.ਓ ਰਾਕੇਸ਼ ਕੌਲ ਅਤੇ ਸਲਾਹਕਾਰ ਸੰਜੀਵ ਤਿਆਗੀ ਵੀ ਸਨ।ਇੱਕ ਹਜ਼ਾਰ ਕਰੋੜ ਵਾਲੀ ਇਸ ਕੰਪਨੀ ਦੀ ਅੰਮ੍ਰਿਤਸਰ ਵਿਖੇ ਨੈਸ਼ਨਲ ਹਾਈਵੇਅ-1 ਦੇ ਨੇੜੇ ਤਕਰੀਬਨ 100 ਏਕੜ ਜ਼ਮੀਨ ਹੈ ਜਿਸ ਦੀ ਯੋਜਨਾ ਗਰੀਬਾਂ ਦੇ ਲਈ ਵਾਜ਼ਬ ਦਰਾਂ 'ਤੇ ਘਰ ਮੁਹੱਈਆ ਕਰਵਾਉਣ ਵਾਸਤੇ ਇੱਕ ਰਿਹਾਇਸ਼ੀ ਪ੍ਰਾਜੈਕਟ ਵਿਕਸਤ ਕਰਨਾ ਅਤੇ ਵਿਦਿਆਰਥੀਆਂ ਲਈ ਰਿਹਾਇਸ਼ ਦਾ ਪ੍ਰਬੰਧ ਕਰਨਾ ਹੈ। ਕੰਪਨੀ ਦਾ ਪੰਜਾਬ ਦੇ ਐਨ.ਆਰ.ਆਈਜ਼ ਲਈ ਰਿਹਾÎਿÂਸ਼ ਵਾਸਤੇ ਇੱਕ ਕੰਪਲੈਕਸ ਦਾ ਪ੍ਰਬੰਧ ਕਰਨ ਦਾ ਵੀ ਪ੍ਰਸਤਾਵ ਹੈ।ਬੁਲਾਰੇ ਅਨੁਸਾਰ ਇਸ ਤੋਂ ਇਲਾਵਾ ਕੰਪਨੀ ਪਟਿਆਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿਚ ਵੀ ਇਸ ਤਰ੍ਹਾਂ ਦੇ ਪ੍ਰਾਜੈਕਟ ਬਣਾਉਣਾ ਚਾਹੁੰਦੀ ਹੈ।ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਵਿਚ ਜ਼ਰੂਰਤ ਅਧਾਰਿਤ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦੀ ਵੀ ਕੰਪਨੀ ਦੀ ਇੱਛਾ ਹੈ ਤਾਂ ਜੋ ਹੁਨਰਮੰਦ ਕਾਮਿਆਂ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਇਹ ਤਰਜ਼ੀਹੀ ਖੇਤਰ ਹੈ। ਪ੍ਰਸਤਾਵਿਤ ਕੇਂਦਰ 10,000 ਵਿਅਕਤੀਆਂ ਲਈ ਡਿਜ਼ਾਈਨ ਕੀਤਾ ਜਾਵੇਗਾ ਅਤੇ ਇਹ ਹੁਨਰ ਵਿਕਾਸ ਪ੍ਰੋਗਰਾਮ ਨੂੰ ਸੂਬੇ ਵਿਚ ਵੱਡਾ ਹੁਲਾਰਾ ਦੇਵੇਗਾ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD