Friday, 26 April 2024

 

 

ਖ਼ਾਸ ਖਬਰਾਂ ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਹਰਭਜਨ ਸਿੰਘ ਈ ਟੀ ਓ ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਡਾ. ਦਵਿੰਦਰ ਕੁਮਾਰ ਪੁਰੀ ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत

 

ਪਰਕਾਸ਼ ਸਿੰਘ ਬਾਦਲ ਨੇ ਆਪ ਵਿਧਾਇਕਾਂ ਦੀ ਖ਼ੈਰ-ਖ਼ਬਰ ਲਈ

ਹਸਪਤਾਲ ਅਧਿਕਾਰੀਆਂ ਨੂੰ ਜ਼ਖਮੀ ਵਿਧਾਇਕਾਂ ਦਾ ਸਹੀ ਇਲਾਜ ਨਾ ਕਰਨ ਲਈ ਝਾੜ ਪਾਈ

Web Admin

Web Admin

5 Dariya News

ਚੰਡੀਗੜ੍ਹ , 22 Jun 2017

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਅੱਜ ਸੈਕਟਰ 16 ਹਸਪਤਾਲ ਦੇ ਅਧਿਕਾਰੀਆਂ ਨੂੰ ਦੋ ਜ਼ਖਮੀ ਆਪ ਵਿਧਾਇਕਾਂ ਦਾ ਠੀਕ ਢੰਗ ਨਾਲ ਇਲਾਜ ਨਾ ਕਰਨ ਲਈ ਝਾੜ ਪਾਈ। ਇਹਨਾਂ ਵਿਧਾਇਕਾਂ ਨੂੰ ਅੱਜ ਪੰਜਾਬ ਵਿਧਾਨ ਸਭਾ  ਦੇ ਵਾਚ ਐਂਡ ਵਾਰਡ ਸਟਾਫ ਅਤੇ ਪੰਜਾਬ ਪੁਲਿਸ ਵੱਲੋਂ ਬੁਰੀ ਤਰਾਂ ਕੁੱਟਣ ਮਗਰੋਂ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਲਿਆਂਦਾ ਗਿਆ ਸੀ।ਵਿਧਾਇਕਾਂ ਦਾ ਹਾਲ ਪੁੱਛਣ ਲਈ ਪਹੁੰਚੇ ਸਰਦਾਰ ਬਾਦਲ ਇਹ ਵੇਖ ਕੇ ਹੈਰਾਨ ਰਹਿ ਗਏ ਕਿ ਦੋਵੇਂ ਵਿਧਾਇਕ ਹਸਪਤਾਲ ਵਿਚ ਦਾਖਲ ਕੀਤੇ ਜਾਣ ਮਗਰੋਂ ਕਈ ਘੰਟਿਆਂ ਬਾਅਦ ਵੀ ਬਿਨਾਂ ਇਲਾਜ ਤੋਂ ਸਟਰੈਚਰਾਂ ਉੱਤੇ ਪਏ ਸਨ। ਉਹਨਾਂ ਦੁਆਲੇ ਸਿਰਫ ਉਹਨਾਂ ਦੇ ਰਿਸ਼ਤੇਦਾਰ ਅਤੇ ਸਮਰਥਕ ਹੀ ਬੈਠੇ ਸਨ। ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਅਰਧ ਬੇਹੋਸ਼ੀ ਦੀ ਹਾਲਤ ਵਿਚ ਵੇਖਦਿਆਂ ਸਰਦਾਰ ਬਾਦਲ ਬੜੇ ਪਿਆਰ ਨਾਲ ਇੱਕ ਪਿਤਾ ਵਾਂਗ ਉਸ ਨੂੰ ਹੌਂਸਲਾ ਦੇਣ ਲੱਗੇ। ਪਰ ਮਾਣੂੰਕੇ ਦੀ ਹਾਲਤ ਇੰਨੀ ਨਾਜ਼ੁਕ ਸੀ ਕਿ ਉਸ ਨੇ ਕੋਈ ਹੁੰਗਾਰਾ ਨਹੀਂ ਭਰਿਆ। ਇਹ ਵੇਖ ਕੇ ਸਰਦਾਰ ਬਾਦਲ ਗੁੱਸੇ ਵਿਚ ਆ ਕੇ ਕਹਿਣ ਲੱਗੇ ਕਿ ਉਹ ਮੇਰੀ ਧੀ ਹੈ ਅਤੇ ਹਸਪਤਾਲ ਅਧਿਕਾਰੀਆਂ ਨੂੰ ਖਰੀਆਂ ਖਰੀਆਂ ਸੁਣਾਉਣ ਲੱਗੇ। ਉਹਨਾਂ ਕਿਹਾ ਕਿ ਤੁਸੀਂ ਲੋਕਾਂ ਦੇ ਨੁੰਮਾਇਦਿਆਂ ਦੀ ਇਹ ਹਾਲਤ ਕਰ ਦਿੱਤੀ ਹੈ। ਕਿਰਪਾ ਕਰਕੇ ਇਸ ਨੂੰ ਅਤੇ ਇਸ ਦੇ ਸਾਥੀਆਂ ਨੂੰ ਫੋਰੀ ਡਾਕਟਰੀ ਸਹਾਇਤਾ ਦਿਓ। ਘੱਟੋ ਘੱਟ ਉਹਨਾਂ ਨੂੰ ਮਨੁੱਖੀ ਹਮਦਰਦੀ ਅਤੇ ਪਿਆਰ ਨਾਲ ਤਾਂ ਵੇਖ ਲਓ। ਉਹਨਾਂ ਪੁੱਛਿਆ ਕਿ ਡਾਕਟਰਾਂ ਦੁਆਰਾ ਪੀੜਤਾਂ ਨੂੰ ਇਸ ਤਰਾਂ ਦਰਦ ਨਾਲ ਵਿਲਕਦੇ ਛੱਡ ਦੇਣਾ ਕੀ ਅਣਮਨੁੱਖੀ ਵਤੀਰਾ ਨਹੀਂ ਹੈ?ਸਰਦਾਰ ਬਾਦਲ ਨਾਲ ਉਹਨਾਂ ਦੇ ਮੀਡੀਆ ਸਲਾਹਕਾਰ  ਹਰਚਰਨ ਸਿੰਘ ਬੈਂਸ ਵੀ ਮੌਜੂਦ ਸਨ। ਸਰਦਾਰ ਬਾਦਲ ਦੀ ਫੇਰੀ ਬਾਰੇ ਪਤਾ ਲੱਗਦੇ ਹੀ ਡੀਐਚਐਸ ਰਾਕੇਸ਼ ਕੁਮਾਰ ਜਦ ਉਹਨਾਂ ਨੂੰ ਮਿਲਣ ਲਈ ਪਹੁੰਚੇ ਤਾਂ ਸਾਬਕਾ ਮੁੱਖ ਮੰਤਰੀ ਬੁਰੀ ਹਾਲਤ ਵਿਚ ਪਏ ਆਪ ਵਿਧਾਇਕਾਂ ਦੇ ਨੇੜੇ ਖੜੇ ਸਨ। ਸਰਦਾਰ ਬਾਦਲ ਨੇ ਡੀਐਚਐਸ ਨੂੰ ਕਿਹਾ ਕਿ ਉਹ ਤੁਰੰਤ ਦੋਵੇਂ ਆਪ ਵਿਧਾਇਕਾਂ ਦਾ ਸਹੀ ਇਲਾਜ ਸ਼ੁਰੂ ਕਰਵਾਉਣ। ਉਹਨਾਂ ਕਿਹਾ ਕਿ ਉਹਨਾਂ ਨਾਲ ਹਮਦਰਦੀ ਵਾਲਾ ਵਿਵਹਾਰ ਕਰੋ ਅਤੇ ਹਰੇਕ ਨਾਗਰਿਕ ਦਾ ਸਨਮਾਨ ਕਰੋ। ਇੱਥੇ ਹੋ ਕੀ ਰਿਹਾ ਹੈ, ਇਹਨਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ।ਡੀਐਚਐਸ ਨੇ ਸਾਬਕਾ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਖਮੀ ਵਿਧਾਇਕ ਦੀ ਹਸਪਤਾਲ ਵੱਲੋਂ ਸਹੀ ਦੇਖਭਾਲ ਕੀਤੀ ਜਾ ਰਹੀ ਹੈ। ਇਹ ਸੁਣ ਕੇ ਸਰਦਾਰ ਬਾਦਲ ਨੇ ਟਿੱਪਣੀ ਕੀਤੀ ਕਿ ਉਹ ਤਾਂ ਮੈਂ ਵੇਖ ਹੀ ਰਿਹਾ ਹਾਂ।ਇਸ ਮੌਕੇ ਸਰਦਾਰ ਬਾਦਲ ਨੇ ਇਹ ਵੀ ਪੁੱਛਿਆ ਕਿ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਸਰਕਾਰ ਦੀ ਤਰਫੋਂ ਕੋਈ ਹੋਰ ਵਿਧਾਇਕਾਂ ਦੀ ਖੈਰ-ਖਬਰ ਲੈਣ ਲਈ ਪਹੁੰਚਿਆ ਸੀ। ਜਦੋਂ ਇਹ ਦੱਸਿਆ ਕਿ ਕੋਈ ਨਹੀਂ ਆਇਆ ਤਾਂ ਸਰਦਾਰ ਬਾਦਲ ਨੇ ਟਿੱਪਣੀ ਕੀਤੀ ਕਿ ਉਹ ਕਿੱਦਾਂ ਆ ਸਕਦੇ ਹਨ?

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD