Wednesday, 24 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ

 

ਕਿਸਾਨ ਰਿਵਾਇਤੀ ਫਸਲਾਂ ਦੀ ਬਜਾਏ ਖੇਤੀ ਵਿਭੰਨਤਾ ਨੂੰ ਅਪਨਾਉਣ : ਅਮਿਤ ਢਾਕਾ

ਜੈਵਿਕ ਖੇਤੀ ਕਿਸਾਨਾਂ ਲਈ ਬੇਹੱਦ ਲਾਹੇਵੰਦ , ਪੰਜਾਬ ਮੰਡੀ ਬੋਰਡ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਕਰੇਗਾ ਪ੍ਰੇਰਿਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Jun 2017

ਪੰਜਾਬ ਵਿੱਚ ਹੁਣ ਰਿਵਾਇਤੀ ਫਸਲਾਂ ਕਣਕ ਅਤੇ ਝੋਨਾ ਲਾਹੇਵੰਦ ਨਹੀਂ ਰਹੀਆਂ ਅਤੇ ਜਿੰਨ੍ਹਾਂ ਤੋਂ ਆਮਦਨ ਘੱਟ ਅਤੇ ਖਰਚਾ ਵੱਧ ਹੁੰਦਾ ਹੈ। ਕਿਸਾਨਾਂ ਨੂੰ ਆਪਣੀ ਆਰਥਿਕਤਾ ਦੀ ਮਜਬੂਤੀ ਲਈ ਫਸਲੀ ਵਿਭੰਨਤਾ ਅਪਨਾਉਣ ਦੀ ਲੋੜ ਹੈ। ਜੈਵਿਕ ਖੇਤੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਸਕੱਤਰ  ਸ੍ਰੀ ਅਮਿਤ ਢਾਕਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗਰਾਊਂਡ ਫਲੋਰ ਤੇ ਕਮਰਾ ਨੰਬਰ 123 ਵਿੱਚ ਜ਼ਿਲ੍ਹੇ 'ਚ ਪਹਿਲੇ ਜੈਵਿਕ ਉਤਪਾਦਾਂ ਦੀ ਵਿਕਰੀ ਲਈ ਖੋਲੇ ਗਏ ਵਿਕਰੀ ਕੇਂਦਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਮੌਜੂਦਗੀ ਵਿੱਚ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਸ੍ਰੀ  ਢਾਕਾ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਜੈਵਿਕ ਉਤਪਾਦ ਸਾਡੀ  ਸਿਹਤ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੇ ਹਨ ਅਤੇ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਤੋਂ ਵੀ ਬਚਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਰਾਜ ਦੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਉਤਸਾਹਿਤ ਕਰੇਗਾ। ਪੱਤਰਕਾਰਾਂ ਵੱਲੋਂ ਮੁਹਾਲੀ ਸਥਿਤ ਏਅਰਕੰਡੀਸਨਡ ਫਲ ਅਤੇ ਸਬਜੀ ਮੰਡੀ ਦੇ ਚਾਲੂ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਮੰਡੀ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਚਾਲੂ ਹੋ ਜਾਵੇਗੀ। ਜਿਸ ਦਾ  ਰਾਜ ਦੇ  ਕਿਸਾਨਾ ਅਤੇ ਫਲ ਅਤੇ ਸਬਜੀ ਉਤਪਾਦਕਾਂ ਨੂੰ ਵੱਡਾ ਫਾਇਦਾ ਹੋਵੇਗਾ। 

ਇਸ ਮੌਕੇ ਡਿਪਟੀ ਕਮਿਸ਼ਨਰ ਸੀ੍ਰਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦਾ ਗਰੁੱਪ ਬਣਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਕਿਸਾਨ ਜੈਵਿਕ ਖੇਤੀ  ਪ੍ਰਤੀ ਜਾਗਰੂਕ ਹੋ ਸਕਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਸੁੱਕਰਵਾਰ ਨੂੰ ਲੱਗਣ ਵਾਲੀ ਜੈਵਿਕ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕੇਂਦਰ ਨੂੰ ਜਰੂਰ ਦੇਖਣ ਤਾਂ ਜੋ ਉਨ੍ਹਾਂ ਨੂੰ ਜੈਵਿਕ ਉਤਪਾਦਾਂ ਬਾਰੇ ਜਾਣਕਾਰੀ ਹਾਸਿਲ ਹੋ ਸਕੇ। ਉਨ੍ਹਾਂ ਦੱਸਿਆ ਕਿ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੇਠਲੇ ਪੱਧਰ ਤੱਕ ਜੈਵਿਕ ਉਤਪਾਦਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਵੱਧ ਤੋਂ ਵੱਧ ਕਿਸਾਨ ਜੈਵਿਕ ਖੇਤੀ ਕਰਕੇ ਵੱਧ ਮੁਨਾਫਾ ਕਮਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਦਾ ਘੇਰਾ ਹੋਰ ਵਿਸਾਲ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਹਰ ਸੁੱਕਰਵਾਰ ਨੂੰ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਬਾਅਦ ਦੁਪਹਿਰ 01:00 ਵਜੇ ਤੋਂ ਸ਼ਾਮ 06:00 ਵਜੇ ਤੱਕ ਜੈਵਿਕ ਉਤਪਾਦਾਂ ਦੀ ਵਿਕਰੀ ਲਈ ਸਟਾਲ ਲਗਾਇਆ ਜਾਇਆ ਕਰੇਗਾ।  

ਵਿਕਰੀ ਕੇਂਦਰ ਵਿੱਚ ਪਿੰਡ ਫਤਿਹਪੁਰ ਦੇ ਕਿਸਾਨ ਤ੍ਰਿਲੋਚਨ ਸਿੰਘ ਨੇ ਜੈਵਿਕ ਸਬਜੀਆਂ ਅਤੇ ਵਰਮੀਕੰਪੋਸਟ ਅਤੇ ਰਾਮਪੁਰ ਸੈਣੀਆਂ ਦੇ ਕਿਸਾਨ ਦਲਜੀਤ ਸਿੰਘ ਸਬਜੀਆਂ, ਪਿਆਜ ਅਤੇ ਕਣਕ, ਪੰਜੋਖਰਾ ਸਾਹਿਬ ਦੇ ਕਿਸਾਨ ਸੰਦੀਪ ਸਿੰਘ, ਧਨਾਸ ਦੇ ਕਿਸਾਨ  ਸ਼ੇਰ ਸਿੰਘ ਨੇ ਵੱਖ ਵੱਖ ਫਲਾਂ ਦਾ ਸੁੱਧ ਅਰਕ,  ਸੁਹਾਲੀ ਦੇ ਕਿਸਾਨ ਹਰਜਿੰਦਰ ਸਿੰਘ ਸਬਜੀਆਂ, ਹਲਦੀ, ਸ਼ਹਿਦ, ਦਲੀਆ ਕਣਕ ਅਤੇ ਮੱਕੀ ਸੇਮੀਆਂ, ਆਟਾ ਅਤੇ ਘੜੂੰਆਂ ਦੇ ਕਿਸਾਨ ਅਮਰਜੀਤ  ਸਿੰਘ ਨੇ ਸੱਕਰ ਦੀ ਬਰਫੀ, ਚੀਨੀ ਦੀ ਬਰਫੀ, ਤੀੜਾ ਦੇ ਕਿਸਾਨ ਮਨਵੀਰ ਸਿੰਘ ਨੇ ਹਲਦੀ, ਸ਼ਹਿਦ, ਸੋਇਆਬੀਨ ਅਤੇ ਝੰਜੇੜੀ ਦੇ ਕਿਸਾਨ ਗੁਰਪ੍ਰਕਾਸ ਸਿੰਘ ਨੇ ਸਬਜੀਆਂ, ਚਾਵਲ, ਗੁੜ, ਸੱਕਰ, ਆਟਾ ਅਤੇ ਸਤਾਬਗੜ੍ਹ ਦੇ ਕਿਸਾਨ  ਦੀਦਾਰ ਸਿੰਘ ਨੇ ਜੈਵਿਕ ਗੁੜ ਦੀ ਦਾਲ ਅਤੇ ਸਬਜੀਆਂ ਵਿਕਰੀ ਕੇਂਦਰ ਰਾਂਹੀ ਖੁਦ ਆਪ ਵੇਚੀਆਂ ਤੇ ਇਸ ਮੌਕੇ ਗ੍ਰਾਹਕਾਂ ਵਿੱਚ  ਜੈਵਿਕ ਉਤਪਾਦ ਖਰੀਦਣ ਲਈ ਭਾਰੀ ਉਤਸਾਹ ਦੇਖਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਪਾਲਿਕਾ ਅਰੋੜਾ, ਮੁੱਖ ਖੇਤੀਬਾੜੀ ਅਫਸਰ ਰਾਜੇਸ ਸ਼ਰਮਾਂ, ਤਕਨੀਕੀ ਸਹਾਇਕ ਸ੍ਰੀ ਚਮਨ ਲਾਲ ਸਮੇਤ ਖੇਤੀਬਾੜ੍ਹੀ ਅਤੇ ਬਾਗਬਾਨੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।  

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD