Wednesday, 24 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀ.ਜੀ.ਪੀ ਨੂੰ ਜਲੰਧਰ 'ਚ ਬੇਅਦਬੀ ਦੀ ਘਟਣਾ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਨ ਤੇ ਕਾਰਵਾਈ ਕਰਨ ਦੀ ਹਦਾਇਤ

Web Admin

Web Admin

5 Dariya News

ਚੰਡੀਗੜ੍ਹ , 22 Jun 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਡੀ.ਜੀ.ਪੀ ਨੂੰ ਜਲੰਧਰ ਵਿੱਚ ਨਵੇਂ ਸੁੰਦਰ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਤੁਰੰਤ ਤਹਿ ਤੱਕ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸੁੰਦਰ ਗੁਟਕਾ ਸਾਹਿਬ ਦੇ ਪੰਨੇ ਫਾੜ ਕੇ ਸੁੱਟਣ ਵਾਲੀਆਂ ਦੀ ਫੌਰੀ ਤੌਰ 'ਤੇ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖਤ ਅਤੇ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਆੜ ਹੇਠ ਸੂਬੇ ਦੇ ਧਰਮ ਨਿਰਪੱਖ ਮਾਹੌਲ ਨੂੰ ਖਰਾਬ ਕਰਨ ਅਤੇ ਉਸ ਵਿੱਚ ਖਲਲ ਪਾਉਣ ਵਾਲਿਆਂ ਵਿਰੁੱਧ ਹਰ ਹਿੱਲਾ ਵਰਤਿਆ ਜਾਵੇ। ਇਹ ਘਟਨਾ ਅੱਜ ਸਵੇਰੇ 11 ਵਜੇ ਦੇ ਕਰੀਬ ਵਾਪਰੀ ਜਿਸ ਵਿੱਚ ਮੋਟਰ ਸਾਇਕਲ ਸਵਾਰ ਦੋ ਨੌਜਵਾਨਾਂ ਜਿਨ੍ਹਾਂ ਨੇ ਸ਼ੇਵ ਕੀਤੀ ਹੋਈ ਸੀ ਨੇ ਜਲੰਧਰ ਨੇੜੇ ਇੱਕ ਨਹਿਰ ਵਿੱਚ ਗੁਟਕਾ ਸਾਹਿਬ ਦੇ ਪੰਨੇ ਫਾੜ ਕੇ ਸੁਟ ਦਿੱਤੇ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਹਰ ਹਿੱਲੇ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 

ਮੁੱਖ ਮੰਤਰੀ ਨੇ ਜਲੰਧਰ ਦੇ ਡੀ.ਸੀ.ਪੀ ਦੀ ਤਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮੇਂ ਸਿਰ ਢੁਕਵੇਂ ਕਦਮ ਚੁੱਕਦਿਆਂ ਸ਼ਾਂਤਮਈ  ਮਾਹੌਲ ਨੂੰ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ਅਤੇ ਨੇੜੇ ਗੁਰਦੁਆਰੇ ਵਿੱਚ ਹੋਏ ਇਕੱਠ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਾਇਆ। ਇਸ ਤੋਂ ਬਾਅਦ ਵੱਖ-ਵੱਖ ਗਰੁੱਪਾਂ ਨੇ ਸ਼ਾਂਤੀ ਬਣਾਈ ਰੱਖਣ ਲਈ  ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸਾਂਝਾ ਅਖੰਡ ਪਾਠ ਸ਼ੁਰੂ ਕਰਾਵਾਇਆ। ਕੈਪਟਨ ਅਮਰਿੰਦਰ ਸਿੰਘ ਨੇ ਸੁਰੱਖਿਆ ਅਮਲੇ ਨੂੰ ਸਾਰੇ ਵਸੀਲੇ ਵਰਤਦਿਆਂ ਦੋਸ਼ੀਆਂ ਦੀ ਭਾਲ ਕਰਨ ਦੇ ਨਾਲ-ਨਾਲ ਧਾਰਮਿਕ ਜਥੇਬੰਦੀਆਂ ਨਾਲ ਵੀ ਲਗਾਤਾਰ ਰਾਬਤਾ ਬਣਾ ਕੇ ਰੱਖਣ ਲਈ ਆਖਿਆ ਤਾਂ ਜੋ ਧਾਰਮਿਕ ਇੱਕਸੁਰਤਾ ਬਰਕਰਾਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬੇਅਦਬੀ ਦੇ ਕੇਸਾਂ ਦੀ ਜਾਂਚ ਲਈ ਕਾਇਮ ਕੀਤੇ ਕਮਿਸ਼ਨ ਦੀ ਰਿਪੋਰਟ ਆਉਣ 'ਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਪੂਰੀ ਸਖਤੀ ਵਰਤਣ ਨਾਲ ਇਨ੍ਹਾਂ ਕੇਸਾਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਦੇ ਹੁਣ ਤੱਕ ਸਿਰਫ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 12 ਨੂੰ ਹੱਲ ਕਰ ਲਿਆ। ਦੋਸ਼ੀਆ ਦੀ ਪਛਾਣ ਕਰਕੇ ਕੇਸ ਦਰਜ ਕੀਤੇ ਗਏ ਹਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD