Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਵਿਰੋਧੀ ਧਿਰਾਂ ਨੇ ਨਿਯਮਾਵਲੀ ਦੇ ਉਲਟ ਕੀਤੀਆਂ ਕਾਰਵਾਈਆਂ : ਪੰਜਾਬ ਵਿਧਾਨ ਸਭਾ

ਰਾਣਾ ਕੇ.ਪੀ. ਸਿੰਘ ਨੇ ਸਦਨ ਵਿੱਚ ਵਾਪਰੀ ਅਰਾਜਕਤਾ ਤੇ ਪ੍ਰਗਟਾਈ ਨਰਾਜ਼ਗੀ

Web Admin

Web Admin

5 Dariya News

ਚੰਡੀਗੜ੍ਹ , 22 Jun 2017

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਅੱਜ ਵਿਰੋਧੀ ਧਿਰ ਦੀਆਂ ਆਮ ਆਦਮੀ ਪਾਰਟੀ ਅਤੇ ਲੋਕ ਇੰਸਾਫ ਪਾਰਟੀ ਨੇ ਸਮਾਗਮ ਦੀ ਕਾਰਵਾਈ ਨੂੰ ਬਾਧਿਤ ਕਰਨ ਦੇ ਮਕਸਦ ਨਾਲ ਨਾਹਰੇ ਬਾਜ਼ੀ ਕੀਤੀ ਗਈ ਅਤੇ ਸਕਿਓਰਿਟੀ ਸਟਾਫ ਨਾਲ ਧੱਕਾ ਮੁੱਕੀ ਕੀਤੀ ਜਿਸ ਕਾਰਣ ਉਨ੍ਹਾਂ ਨੂੰ ਸਦਨ ਵਿੱਚੋਂ ਬਾਹਰ ਕਰਨਾ ਪਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 22 ਜੂਨ, 2017 ਨੂੰ ਪੂਰਵ ਦੁਪਹਿਰ 10:30 ਵਜੇ ਪ੍ਰਸ਼ਨ ਕਾਲ ਦੇ ਦੌਰਾਨ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਸਦਨ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਪ੍ਰਸ਼ਨ ਕਾਲ ਦੀ ਕਾਰਵਾਈ ਵਿੱਚ ਘੋਰ ਵਿਘਨ ਪਾਇਆ ਗਿਆ ਅਤੇ ਚੇਅਰ ਦੇ ਬਾਰ-ਬਾਰ ਕਹਿਣ ਦੇ ਬਾਵਜੂਦ ਵੀ ਉਹ ਅਜਿਹਾ ਕਰਨ ਤੋਂ ਨਹੀਂ ਰੁਕੇ, ਜਿਸ ਕਰਕੇ ਸਪੀਕਰ ਸਾਹਿਬ ਨੂੰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਸਦਨ ਵਿੱਚ ਹਾਜ਼ਰ ਮੈਂਬਰਾਂ ਨੂੰ ਨੇਮ ਕਰਨਾ ਪਿਆ ਤੇ ਸਦਨ ਦੀ ਕਾਰਵਾਈ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਉਨ੍ਹਾਂ ਨੂੰ ਅੱਜ ਦੀ ਬੈਠਕ ਦੇ ਰਹਿੰਦੇ ਸਮੇਂ ਲਈ ਮੁਅੱਲਤ ਕਰਨਾ ਪਿਆ।

ਬੁਲਾਰੇ ਨੇ ਦੱਸਿਆ ਕਿ ਮਾਨਯੋਗ ਸਪੀਕਰ ਸਾਹਿਬ ਦੇ ਇਨ੍ਹਾਂ ਹੁਕਮਾਂ ਅਨੁਸਾਰ ਸਦਨ ਵਿੱਚ ਤੈਨਾਤ ਸਕਿਓਰਿਟੀ ਸਟਾਫ ਦੁਆਰਾ ਜਦੋਂ ਇਨ੍ਹਾਂ ਨੇਮ ਕੀਤੇ ਗਏ ਮੈਂਬਰਾਂ ਨੂੰ ਮਾਰਸ਼ਲ ਦੁਆਰਾ ਹਾਊਸ ਵਿੱਚੋਂ ਬਾਹਰ ਲਿਜਾਣ ਦੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਆਮ ਆਦਮੀ ਪਾਰਟੀ ਦੇ ਮੈਂਬਰ ਸ਼੍ਰੀ ਜੈ ਕ੍ਰਿਸ਼ਨ ਵੱਲੋਂ ਹਾਊਸ ਦੀ ਸਕਿਓਰਟੀ ਡਿਊਟੀ ਤੇ ਤੈਨਾਤ ਇਕ ਲੇਡੀ ਸਟਾਫ ਨੂੰ ਮੁੱਕਾ ਮਾਰਿਆ ਗਿਆ ਅਤੇ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਇਨ੍ਹਾਂ ਮੈਂਬਰਾਂ ਵੱਲੋਂ ਸਦਨ ਦੀ ਜਾਇਦਾਦ ਨੂੰ ਨੁਕਸਾਨ ਵੀ ਪਹੁਚਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਤਰ੍ਹਾਂ ਅੱਜ ਪੂਰਵ ਦੁਪਹਿਰ 11:20 ਵਜੇ ਅਨੁਮਾਨਾਂ ਤੇ ਬਹਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਦਨ ਵਿੱਚ ਹਾਜ਼ਰ ਮੈਂਬਰ ਸਹਿਬਾਨ ਵੀ ਨਾਹਰੇ ਲਗਾਉਂਦੇ ਹੋਏ ਸਦਨ ਦੀ ਫਲੋਰ ਕਰੋਸ ਕਰਕੇ ਵਾਕ ਆਊਟ ਕਰ ਗਏ। ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਦੁਬਾਰਾ ਸਦਨ ਵਿੱਚ ਆਏ ਤਾਂ ਉਹ ਨਾਹਰੇ ਮਾਰਦੇ ਹੋਏ ਸਦਨ ਦੇ ਵੈਲ ਵਿੱਚ ਪਹੁੰਚ ਗਏ ਅਤੇ ਬਹੁਤ ਸ਼ੋਰ ਸ਼ਰਾਬਾ ਕੀਤਾ। ਸਪੀਕਰ ਸਾਹਿਬ ਵੱਲੋਂ ਬਾਰ-ਬਾਰ ਆਪਣੀ ਸੀਟ ਤੇ ਜਾਣ ਦੀ ਅਪੀਲ ਤੇ ਉਨਾਂ ਨੇ ਕੋਈ ਅਮਲ ਨਹੀਂ ਕੀਤਾ। ਨਿਯਮਾਵਲੀ ਦੇ ਉਲਟ ਕੀਤੀਆਂ ਕਾਰਵਾਈਆਂ ਦੇ ਕਾਰਨ ਮਜਬੂਰੀ ਵਸ ਸਪੀਕਰ ਸਾਹਿਬ ਵੱਲੋਂ ਉਹਨਾਂ ਮੈਬਰਾਂ ਨੂੰ ਵੀ ਨੇਮ ਕੀਤਾ ਗਿਆ ਅਤੇ ਸਦਨ ਅਤੇ ਪ੍ਰੀਮਿਸਜ਼ ਵਿੱਚੋਂ ਬਾਹਰ ਭੇਜਣ ਦੇ ਆਦੇਸ਼ ਕੀਤੇ ਗਏ। ਇਸ ਦੌਰਾਨ ਸਦਨ ਨੂੰ ਦੋ ਵਾਰ ਸਥੱਗਿਤ ਵੀ ਕਰਨਾ ਪਿਆ।

ਅਜਿਹੀਆਂ ਮੰਦਭਾਗੀ ਘਟਨਾਵਾਂ ਕਰਕੇ ਆਮ ਆਦਮੀ ਪਾਰਟੀ, ਲੋਕ ਇਨਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਦਨ ਵਿੱਚ ਹਾਜ਼ਰ ਮੈਂਬਰ ਸਹਿਬਾਨ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਅੱਜ ਜੋ ਵੀ ਇਸ ਪਵਿੱਤਰ ਸਦਨ ਵਿੱਚ ਵਾਪਰਿਆ ਉਹ ਸਦਨ ਦੀਆਂ ਪਿਛਲੀਆਂ ਸਥਾਪਿਤ ਪ੍ਰੰਪਰਾਵਾਂ ਅਤੇ ਰਿਵਾਇਤਾਂ ਅਨੁਸਾਰ ਬਿਲਕੁਲ ਵੀ ਉਚਿਤ ਨਹੀਂ ਸੀ। ਸਮੂਹ ਸਦਨ ਨੇ ਆਪੋਜ਼ੀਸ਼ਨ ਦੇ ਇਨ੍ਹਾਂ ਮੈਂਬਰ ਸਾਹਿਬਾਨਾਂ ਵੱਲੋਂ ਕੀਤੀਆਂ ਮੰਦਭਾਗੀ ਕਾਰਵਾਈਆਂ ਦੀ ਪੁਰਜ਼ੋਰ ਨਿੰਦਾ ਕੀਤੀ ਅਤੇ ਪਵਿੱਤਰ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੇ ਹਨਨ ਦੇ ਮਾਮਲੇ ਤੇ ਕਾਰਵਾਈ ਕਰਨ ਦੀ ਮੰਗ ਕੀਤੀ।ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਦਨ ਵਿੱਚ ਵਾਪਰੀ ਅਰਾਜਕਤਾ ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਪਵਿੱਤਰ ਸਦਨ ਦੀ ਮਰਿਆਦਾ ਦੇ ਖਿਲਾਫ ਇਸ ਤਰ੍ਹਾਂ ਦੀਆਂ ਗੈਰ ਸਵਿਧਾਨਿਕ ਹਰਕਤਾਂ ਲੋਕਤੰਤਰ ਅਤੇ ਲੋਕਾਂ ਦੀਆਂ ਭਾਵਨਾਵਾਂ ਤੇ ਕਾਲਾ ਧੱਬਾ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨਾਲ ਸਬੰਧਤ ਮੁੱਦੇ ਛੱਡ ਕੇ ਸਦਨ ਅੰਦਰ ਆਪਣੇ ਸੁਆਰਥੀ ਰਾਜਨੀਤਿਕ ਮੁੱਦਿਆ ਵੱਲ ਸਦਨ ਨੂੰ ਭਟਕਾ ਕੇ ਰੱਖੇ ਜਾਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD