Friday, 26 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਾਦੀਆਂ ਦਾਣਾ ਮੰਡੀ ਦਾ ਦੌਰਾ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ

 

ਗੱਤਕਾ ਸਵੈ-ਰੱਖਿਆ ਦੀ ਖੇਡ ਹੋਣ ਦੇ ਨਾਲ-ਨਾਲ ਜੀਵਨ ਜਾਚ ਲਈ ਚੰਗੇ ਗੁਣ ਪੈਦਾ ਕਰਦੀ ਹੈ-ਸਾਧੂ ਸਿੰਘ ਧਰਮਸੋਤ

ਵਿਰਸੇ ਨਾਲ ਜੋੜਨ ਲਈ ਗੱਤਕਾ ਖੇਡ ਦੀ ਵੱਡੀ ਅਹਿਮੀਅਤ-ਆਈ.ਜੀ. ਰਾਏ

Web Admin

Web Admin

5 Dariya News

ਨਾਭਾ , 25 Jun 2017

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ਵਿਚ ਖੇਡਾਂ ਦਾ ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਪੰਜਾਬ ਦੀ ਵਿਰਾਸਤੀ ਖੇਡ ਗੱਤਕੇ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ। 

ਅੱਜ ਇਥੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਗਾਏ ਤਿੰਨ ਰੋਜਾ ਕੈਂਪ ਦੀ ਸਮਾਪਤੀ ਮੌਕੇ ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਗੱਤਕਾ ਪੁਰਾਤਨ ਵਿਰਸੇ ਦੀ ਮਾਣਮੱਤੀ ਜੰਗਜੂ ਕਲਾ ਹੈ ਅਤੇ ਇਹ ਸਵੈ-ਰੱਖਿਆ ਦੀ ਖੇਡ ਹੋਣ ਦੇ ਨਾਲ-ਨਾਲ ਬੱਚਿਆਂ ਅੰਦਰ ਜੀਵਨ ਜਾਚ ਲਈ ਚੰਗੇ ਗੁਣ ਵੀ ਪੈਦਾ ਕਰਦੀ ਹੈ। ਉਨ੍ਹਾਂ ਇਸ ਖੇਡ ਦੀ ਮਹੱਤਤਾ ਅਤੇ ਪੁਰਾਤਨ ਵਿਰਾਸਤ 'ਤੇ ਝਾਤ ਪਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਵਿਰਾਸਤੀ ਖੇਡਾਂ ਵਿਚ ਗੱਤਕੇ ਦਾ ਅਹਿਮ ਸਥਾਨ ਹੈ ਅਤੇ ਇਸ ਖੇਡ ਦੀ ਦੇਸ਼-ਵਿਦੇਸ਼ ਵਿਚ ਪ੍ਰਫੁੱਲਤਾ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਿੰਘ ਮਾਰਸ਼ਲ ਆਰਟ ਅਕੈਡਮੀ (ਇਸਮਾ) ਵਲੋਂ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ ਅਤੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਖੇਡ ਦੀ ਵੱਡੀ ਸਾਰਥਿਕਤਾ ਹੈ।ਆਪਣੇ ਸੰਬੋਧਨ ਵਿਚ ਆਈ.ਜੀ. ਪਟਿਆਲਾ ਜੋਨ ਸ. ਏ.ਐਸ. ਰਾਏ ਨੇ ਗੱਤਕੇ ਦੀ ਮੌਜੂਦਾ ਸੰਦਰਭ ਵਿਚ ਮਹੱਤਤਾ ਅਤੇ ਗੱਤਕੇ ਦੇ ਇਤਿਹਾਸ ਬਾਰੇ ਆਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਬੱਚਿਆਂ ਨੂੰ ਅਮੀਰ ਸੱਭਿਆਚਾਰ, ਵਿਰਸੇ ਤੇ ਕਦਰਾਂ-ਕੀਮਤਾਂ ਨਾਲ ਜੋੜਨ ਲਈ ਇਸ ਵਿਰਾਸਤੀ ਖੇਡ ਦੀ ਵੱਡੀ ਅਹਿਮੀਅਤ ਹੈ ਅਤੇ ਨਾਲ ਹੀ ਇਹ ਖੇਡ ਸਰੀਰ ਨੂੰ ਜਿਸਮਾਨੀ ਤੌਰ 'ਤੇ ਤਾਕਤ ਬਖਸ਼ਦੀ ਹੈ। ਉਨ੍ਹਾਂ ਗੱਤਕੇ ਦੀ ਪ੍ਰਫੁੱਲਤਾ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਖੇਡ ਦੇਸ਼-ਵਿਦੇਸ਼ ਵਿਚ ਮਾਨਤਾਪ੍ਰਾਪਤ ਖੇਡ ਵਜੋਂ ਆਪਣਾ ਨਾਮ ਰੌਸ਼ਨ ਕਰੇਗੀ। ਸ. ਰਾਏ ਨੇ ਇਸਮਾ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਭਵਿੱਖ ਵਿਚ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। 

ਇਸ ਮੌਕੇ ਬੋਲਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਗੱਤਕਾ ਖੇਡ ਨੂੰ ਮਾਨਤਾ ਦਿਵਾਉਣ, ਗ੍ਰੇਡੇਸ਼ਨ ਹੋਣ, ਕੌਮੀ ਸੂਕਲ ਖੇਡਾਂ ਅਤੇ ਨੈਸ਼ਨਲ ਯੂਨੀਵਰਸਿਟੀ ਖੇਡਾਂ ਵਿਚ ਸ਼ਾਮਲ ਕਰਵਾਉਣ ਲਈ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੱਤਕੇ ਦੀ ਪ੍ਰਫੁੱਲਤਾ ਲਈ ਅਜਿਹੇ ਕੌਮੀ ਪੱਧਰ ਦੇ ਗੱਤਕਾ ਰਿਫਰੈਸ਼ਰ ਕੋਰਸ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਲਗਾਏ ਜਾਣਗੇ ਤਾਂ ਜੋ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਗੱਤਕੇ ਦੀ ਨਵੀਂ ਨਿਯਮਾਂਵਲੀ (ਰੂਲਜ਼ ਬੁੱਕ) ਵਿਚ ਹੋਈਆਂ ਤਬਦੀਲੀਆਂ ਬਾਰੇ ਰੈਫਰੀਆਂ ਤੇ ਖਿਡਾਰੀਆਂ ਨੂੰ ਜਾਣੂੰ ਕਰਵਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਨਾਭਾ ਚੰਦ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ, ਹਰਿਆਣਾ ਗੱਤਕਾ ਐਸੋਸੀਏਸ਼ਨ ਦੇ ਸਕੱਤਰ ਸੁਖਚੈਨ ਸਿੰਘ ਕਲਸਾਣੀ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੰਯੁਕਤ ਸਕੱਤਰ ਗੁਰਮੀਤ ਸਿੰਘ, ਇਸਮਾ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਜ਼ਿਲਾ ਫਿਰੋਜ਼ਪੁਰ ਦੇ ਕੋਆਰਡੀਨੇਟਰ ਤਲਵਿੰਦਰ ਸਿੰਘ, ਤਰਨਤਾਰਨ ਜ਼ਿਲੇ ਦੇ ਕੋਆਰਡੀਨੇਟਰ ਹਰਜਿੰਦਰ ਸਿੰਘ, ਮੋਹਾਲੀ ਜ਼ਿਲੇ ਦੇ ਕੋਆਰਡੀਨੇਟਰ ਯੋਗਰਾਜ ਸਿੰਘ, ਬਠਿੰਡਾ ਜ਼ਿਲ੍ਹੇ ਦੇ ਕੋਆਰਡੀਨੇਟਰ ਹਰਜੀਤ ਸਿੰਘ ਗਿੱਲ, ਬਰਨਾਲਾ ਜਿਲੇ ਦੇ ਕੋਆਰਡੀਨੇਟਰ ਚਤਰ ਸਿੰਘ, ਕਪੂਰਥਲਾ ਜਿਲੇ ਦੇ ਕੋਆਰਡੀਨੇਟਰ ਚੰਨਜੀਵ ਸਿੰਘ, ਗੂਰੁਦੁਆਰਾ ਸੰਗਤਸਰ ਹੀਰਾ ਮਹਿਲ ਨਾਭਾ ਦੇ ਪ੍ਰਧਾਨ ਕਾਹਨ ਸਿੰਘ, ਮਹਿਲਾ ਕਾਂਗਰਸ ਬਲਾਕ ਨਾਭਾ ਦੀ ਪ੍ਰਧਾਨ ਸ਼੍ਰੀਮਤੀ ਅਰੀਨਾ ਬਾਂਸਲ, ਕਾਂਗਰਸੀ ਆਗੂ ਹੇਮੰਤ ਬਾਂਸਲ, ਬਲਾਕ ਗੱਤਕਾ ਐਸੋਸੀਏਸ਼ਨ ਦੇ ਮੁੱਖੀ ਸੁਰਜੀਤ ਸਿੰਘ, ਹਰਜਿੰਦਰਪਾਲ ਸਿੰਘ ਆਦਿ ਵੀ ਹਾਜਰ ਸਿੰਘ।

 

Tags: Sadhu Singh Singh Dharmsot , GATKA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD