ਪਿਛਲੀ ਦਿਨੀ ਅਖਬਾਰਾਂ ਵਿਚ ਪ੍ਰਕਾਸਿਤ ਹੋਈ ਖਬਰ ਕੁਰਾਲੀ ਰਾਸ਼ਟਰੀ ਰਾਜ ਮਾਰਗ ਤੇ ਨਜਾਇਜ਼ ਪਾਰਕਿੰਗ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ ਦੇ ਮੱਦੇਨਜਰ ਜ਼ਿਲ੍ਹਾ ਟਰਾਂਸਪੋਰਟ ਅਫਸਰ ਆਰ.ਪੀ. ਸਿੰਘ ਨੇ ਦੱਸਿਆ ਕਿ ਨਜਾਇਜ ਟਰੱਕਾਂ ਦੀ ਪਾਰਕਿੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਐਸ.ਡੀ.ਐਮ. ਖਰੜ ਸਮੇਤ ਮੁੱਖ ਥਾਣਾ ਅਫਸਰ ਕੁਰਾਲੀ ਨੂੰ ਵੀ ਆਖਿਆ ਗਿਆ ਹੈ ਕਿ ਅਜਿਹਾ ਕਰਨ ਵਾਲਿਆਂ ਦੀ ਅਚਨਚੇਤੀ ਚੈਕਿੰਗ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀ ਸੜਕੀ ਦੁਰਘਟਨਾਂ ਨਾ ਵਾਪਰੇ।