Wednesday, 24 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਆਜ਼ਾਦੀ ਨੂੰ ਕਿਸੇ ਵੀ ਤਰ੍ਹਾਂ ਦੀ ਗੁਲਾਮੀ ਵਿੱਚ ਬਦਲਣ ਨਹੀਂ ਦੇਵਾਂਗੇ- ਬ੍ਰਹਮ ਮਹਿੰਦਰਾ

ਪਿਛਲੇ 10 ਸਾਲ ਆਰਥਿਕ ਅੱਤਵਾਦ ਦੌਰ ਵਜੋਂ ਜਾਣੇ ਜਾਣਗੇ-ਨਵਜੋਤ ਸਿੰਘ ਸਿੱਧੂ, ਕਰਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ- ਸੁਨੀਲ ਜਾਖੜ

Web Admin

Web Admin

5 Dariya News

ਈਸੜੂ (ਲੁਧਿਆਣਾ) , 15 Aug 2017

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸ਼ਹੀਦਾਂ ਦੇ ਖੂਨ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਗੁਲਾਮੀ ਵਿੱਚ ਤਬਦੀਲ ਨਹੀਂ ਹੋਣ ਦੇਣਗੇ। ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਆਰਥਿਕ ਗੁਲਾਮੀ ਦਾ ਸ਼ਿਕਾਰ ਬਣਾ ਦਿੱਤਾ ਗਿਆ ਹੈ, ਇਸ ਸਥਿਤੀ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।ਸ੍ਰੀ ਮਹਿੰਦਰਾ ਨੇ ਇਹ ਵਿਚਾਰ ਅੱਜ ਪਿੰਡ ਈਸੜੂ ਵਿਖੇ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸ੍ਰੀ ਮਹਿੰਦਰਾ ਨੇ ਕਿਹਾ ਕਿ ਇਹ ਪੰਜਾਬ ਅਤੇ ਇਥੋਂ ਦੇ ਲੋਕਾਂ ਦੀ ਤ੍ਰਾਸਦੀ ਹੀ ਕਹੀ ਜਾ ਸਕਦੀ ਹੈ ਕਿ ਪਿਛਲੇ 10 ਸਾਲਾਂ ਦੌਰਾਨ ਇਥੋਂ ਦੇ ਲੋਕਾਂ ਨੂੰ ਕੁੱਟਿਆ ਅਤੇ ਲੁੱਟਿਆ ਗਿਆ, ਉਥੇ ਪੰਜਾਬ ਨੂੰ ਆਰਥਿਕ ਪੱਖੋਂ ਬਿਲਕੁਲ ਹੀ ਕੰਗਾਲ ਕਰਕੇ ਰੱਖ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਭਾਜਪਾ ਗਠਜੋੜ ਨੇ ਲੋਕਾਂ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ। ਨਤੀਜਾ ਇਹ ਹੋਇਆ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ। ਹੁਣ ਪੰਜਾਬ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਛੇ ਮਹੀਨੇ ਦਾ ਹੋਰ ਸਮਾਂ ਦੇਣ ਤਾਂ ਜੋ ਸੂਬੇ ਇਸ ਆਰਥਿਕ ਸੰਕਟ ਵਿੱਚੋਂ ਕੱਢ ਕੇ ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਲੀਹੇ ਪਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਈਸੜੂ ਦੀ ਸਰਕਾਰੀ ਡਿਸਪੈਂਸਰੀ ਦੀ ਛੇ ਮਹੀਨੇ ਵਿੱਚ ਕਾਇਆ ਕਲਪ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਦਾ ਜਜ਼ਬਾ ਸਿੱਖ ਗੁਰੂਆਂ ਤੋਂ ਵਿਰਸੇ ਵਿੱਚ ਮਿਲਿਆ ਹੈ ਅਤੇ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਦੀ ਕੁੱਲ ਆਬਾਦੀ ਵਿੱਚ ਪੰਜਾਬੀਆਂ ਦੀ ਗਿਣਤੀ ਮਹਿਜ਼ ਦੋ ਫੀਸਦੀ ਹੋਣ ਦੇ ਬਾਵਜੂਦ ਪੰਜਾਬੀਆਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ, ਕੈਦਾਂ ਅਤੇ ਘੋਰ ਸਜ਼ਾਵਾਂ ਕਿਤੇ ਜਿਆਦਾ ਹਨ। ਦੇਸ਼ ਨੂੰ ਆਜ਼ਾਦ ਕਰਾਉਣ ਲਈ ਚੱਲੀਆਂ ਕਈਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਉਨ੍ਹਾਂ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਯੋਗਦਾਨ ਸਾਡੇ ਅੱਜ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਦਾ ਵਿਕਾਸ ਕਰਨ 'ਚ ਸਹਾਈ ਸਿੱਧ ਹੋਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਨੂੰ ਇਤਿਹਾਸ ਵਿੱਚ ਆਰਥਿਕ ਅੱਤਵਾਦ ਦੇ ਦੌਰ ਦੇ ਨਾਮ ਨਾਲ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਇਸ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਆਪਣੇ ਨਿੱਜੀ ਲਾਭ ਲਈ ਵਰਤਿਆ ਕਿ ਅੱਜ ਪੰਜਾਬ ਆਰਥਿਕ ਤੌਰ 'ਤੇ ਟੁੱਟ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ 'ਤੇ ਕਬਜ਼ਾ ਅਤੇ ਏਕਾਅਧਿਕਾਰ ਸਥਾਪਤ ਕਰਨ ਦੀ ਨੀਅਤ ਨਾਲ ਸੂਬੇ ਨੂੰ ਰੱਜ ਕੇ ਲੁੱਟਿਆ। ਪਿਛਲੇ 10 ਸਾਲਾਂ ਦੇ ਕੁਸ਼ਾਸ਼ਨ ਦਾ ਨਤੀਜਾ ਇਹ ਹੈ ਕਿ ਅੱਜ ਪੰਜਾਬ 3.5 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਪੰਜਾਬ ਸਰਕਾਰ ਦੇ ਵਾਅਦੇ 'ਤੇ ਇਤਬਾਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਉਂਦੇ ਸਮੇਂ ਵਿੱਚ 17 ਲੱਖ ਤੋਂ ਵਧੇਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਨ ਰਾਤ ਸਖ਼ਤ ਮਿਹਨਤ ਕਰ ਰਹੇ ਹਨ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਬਰ ਵਿਰੋਧੀ ਲਹਿਰ ਸ਼ੁਰੂ ਕਰਨ ਨੂੰ ਰਾਜਨੀਤਕ ਡਰਾਮਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੋ ਖੁਦ ਜ਼ਬਰ ਕਰਦੇ ਰਹੇ ਹੋਣ, ਉਹ ਲੋਕਾਂ ਵੱਲੋਂ ਚੁਣੀ ਗਈ ਸਰਕਾਰ 'ਤੇ ਕਿਹੜੇ ਮੂੰਹ ਨਾਲ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਹੀ ਬਰਗਾੜੀ ਕਾਂਡ, ਅਬੋਹਰ ਖੇਤਰ ਵਿੱਚ ਦਲਿਤ ਦੀ ਦਰਦਨਾਕ ਹੱਤਿਆ, ਮੋਗਾ ਬੱਸ ਕਾਂਡ ਅਤੇ ਹੋਰ ਕਾਂਡ ਹੋਏ। ਇਸ ਤੋਂ ਇਲਾਵਾ ਸਰਕਾਰ ਦੀ ਸ਼ਹਿ 'ਤੇ ਚੱਲੇ ਨਸ਼ੇ ਦੇ ਦੌਰ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ, 7000 ਤੋਂ ਵਧੇਰੇ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਇਨ੍ਹਾਂ ਦੇ ਰਿਸ਼ਤੇਦਾਰਾਂ ਦਾ ਨਾਮ ਇਤਿਹਾਸ ਦੇ ਪੰਨਿਆਂ 'ਤੇ ਕਾਲੇ ਅੱਖ਼ਰਾਂ ਵਿੱਚ ਦਰਜ ਹੋਵੇਗਾ। ਉਨ੍ਹਾਂ ਪਿੰਡ ਈਸੜੂ ਦੇ ਖੇਡ ਸਟੇਡੀਅਮ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਵੋਟ ਦਾ ਮੁੱਲ ਮੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਬਾਰੇ ਅਕਾਲੀ ਭਾਜਪਾ ਗਠਜੋੜ ਵੱਲੋਂ ਕਿਸਾਨਾਂ ਨੂੰ ਜਾਣ ਬੁੱਝ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਪਰ ਸੱਚਾਈ ਇਹ ਹੈ ਕਿ ਕਿਸਾਨਾਂ ਦਾ ਕਰਜ਼ਾ ਜਲਦ ਹੀ ਪੂਰੀ ਤਰ੍ਹਾਂ ਮੁਆਫ਼ ਹੋ ਜਾਵੇਗਾ। 

ਕਰਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ 'ਤੇ ਜਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਿਰ ਕਰਜ਼ਾ ਦੇਸ਼ ਦਾ ਢਿੱਡ ਭਰਨ ਕਰਕੇ ਚੜਿਆ ਹੈ। ਜਿਸ ਨੂੰ ਰਾਸ਼ਟਰੀ ਮਸਲੇ ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰਾ ਕਿਸਾਨੀ ਕਰਜ਼ਾ ਮੁਆਫ਼ ਕਰੇ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਨੇ ਕਿਸਾਨੀ ਕਰਜ਼ੇ ਲਾਹੁਣ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਬਾਰੇ ਸੋਚਿਆ ਹੁੰਦਾ ਤਾਂ ਅੱਜ ਸੂਬੇ ਦਾ ਕਿਸਾਨ ਖੁਸ਼ਹਾਲ ਹੁੰਦਾ ਅਤੇ ਵਿਕਾਸ ਵਿੱਚ ਦੁੱਗਣਾ ਯੋਗਦਾਨ ਪਾ ਰਿਹਾ ਹੁੰਦਾ। ਹਲਕਾ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਈਸੜੂ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਜੇਕਰ ਪਿਛਲੀ ਸਰਕਾਰ ਨੇ ਇਸ ਇਲਾਕੇ ਦੇ ਵਿਕਾਸ ਦੀ ਸਾਰ ਲਈ ਹੁੰਦੀ ਤਾਂ ਅੱਜ ਉਨ੍ਹਾਂ ਨੂੰ ਆਪਣੇ ਇਲਾਕੇ ਦੀਆਂ ਮੰਗਾਂ ਸੰਬੰਧੀ ਵੇਰਵਾ ਨਾ ਪੇਸ਼ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਪਿੰਡ ਈਸੜੂ ਅਤੇ ਹਲਕਾ ਖੰਨਾ ਪਿਛਲੇ ਸਮੇਂ ਦੌਰਾਨ ਵਿਕਾਸ ਪੱਖੋਂ ਕਾਫੀ ਪਛੜ ਗਏ ਹਨ। ਉਨ੍ਹਾਂ ਮੁੱਖ ਮਹਿਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਦਿਸ਼ਾ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੀਟਿੰਗ ਕਰਨ ਤਾਂ ਜੋ ਇਸ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਿਆ ਜਾ ਸਕੇ।ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸਮੇਤ ਸਾਰੀਆਂ ਸਖ਼ਸ਼ੀਅਤਾਂ ਨੇ ਸ਼ਹੀਦ ਕਰਨੈਲ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ੍ਰ. ਲਖ਼ਬੀਰ ਸਿੰਘ ਲੱਖਾ, ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ, ਵਿਧਾਇਕ ਸ੍ਰ. ਕੁਲਜੀਤ ਸਿੰਘ ਨਾਗਰਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਖੰਨਾ ਸ੍ਰ. ਨਵਜੋਤ ਸਿੰਘ ਮਾਹਲ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸ੍ਰ. ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਡਾ. ਅਮਰ ਸਿੰਘ ਤੋਂ ਇਲਾਵਾ ਕਈ ਉੱਚ ਅਧਿਕਾਰੀ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।  

 

Tags: Brahm Mohindra , Navjot Singh Sidhu , Sunil Jakhar , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD