Saturday, 20 April 2024

 

 

ਖ਼ਾਸ ਖਬਰਾਂ ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ 'ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਭਾਜਪਾ ਦੇ ਜ਼ੁਲਮ ਵਿਰੁੱਧ ਇੱਕਜੁੱਟ ਹੋਣਾ ਪਵੇਗਾ: ਰਾਜਾ ਵੜਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਜੀਤ ਔਜਲਾ ਨੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਰੰਭ ਸਰਕਾਰ ਨਿੱਜੀ ਲਾਭ ਲਈ ਕਣਕ ਦੀ ਬਰਬਾਦੀ ਕਰ ਰਹੀ ਹੈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਐਲਪੀਯੂ ਦੇ ਸਕੂਲ ਆਫ ਲਿਬਰਲ ਐਂਡ ਕ੍ਰਿਏਟਿਵ ਆਰਟਸ ਨੇ ‘ਵਨ ਇੰਡੀਆ-2024’ ਦੀ ਚੈਂਪੀਅਨਸ਼ਿਪ ਟਰਾਫੀ ਜਿੱਤੀ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ

 

6 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 28 ਅਗਸਤ ਤੋਂ ਪੰਜਾਬ ਦੇ ਵੱਖੋ ਵੱਖਰੇ ਟਰੇਨਿੰਗ ਸੈਂਟਰਾਂ ਤੋਂ ਚਲਾਇਆ ਜਾਵੇਗਾ : ਕੁਲਦੀਪ ਸਿੰਘ ਜੱਸੋਵਾਲ

ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕੌਸਲਿੰਗ 18 ਅਗਸਤ ਨੂੰ ਹੋਵੇਗੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Aug 2017

ਪੰਜਾਬ ਵਿੱਚ ਦੁੱਧ ਦੇ ਕਾਰੋਬਾਰ ਨੂੰ ਵਪਾਰਕ ਲੀਹਾਂ ਤੇ ਪਾਉਣ ਲਈ ਡੇਅਰੀ ਵਿਕਾਸ ਵਿਭਾਗ/ ਪੰਜਾਬ ਡੇਅਰੀ ਵਿਕਾਸ  ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸਲ ਡੇਅਰੀ ਮੈਨੇਜ਼ਰ ਬਣਾਉਣ ਲਈ  6 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 28 ਅਗਸਤ ਨੂੰ ਪੰਜਾਬ ਦੇ ਵੱਖੋ ਵੱਖਰੋ ਟਰੇਨਿੰਗ ਸੈਟਰਾਂ ਤੋ ਚਲਾਇਆ ਜਾ ਰਿਹਾ ਹੈ। ਜਿਸ ਦੀ ਕੌਸਲਿਗ 18 ਅਗਸਤ ਨੂੰ ਸਵੇਰੇ 10 ਵਜੇ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ (ਕੁਰਾਲੀ -ਮੋਰਿੰਡਾ ਰੋਡ) ਜਿਲ੍ਹਾ ਰੂਪਨਗਰ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਜੱਸੋਵਾਲ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇਗੀ।  ਉਨਾਂ੍ਹ ਦੀ ਵਿਦਿਅਕ ਯੋਗਤਾ ਘੱਟੋ ਘੱਟ ਮੈਟ੍ਰਿਕ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧ ਰਖਦਾ ਹੋਵੇ । ਉਨਾਂ ਕੋਲ ਘੱਟੋ ਘੱਟ 7 ਜਾਂ 7 ਤੋ ਵੱਧ ਦੁਧਾਰੂ ਪਸ਼ੂ ਹੋਣ ਜਾਂ ਅਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ  ਹੋਵੇ।  ਕਾਰਜਕਾਰੀ ਅਫਸਰ ਡੇਅਰੀ  ਸ. ਸੇਵਾ ਸਿੰਘ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲਕਸੀ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਤਬੰਦੀ , ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦਾ ਇਲਾਜ ਕਰਨਾ, ਦੁੱਧ ਤੋ ਪ੍ਰੋਡੈਕਟ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨਾਂ੍ਹ  ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾ ਲਈ ਡੇਅਰੀ ਦਾ ਧੰਦਾ ਅਪਨਾਉਣ ਲਈ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈਣ ਤਾਂ ਜੋ ਡੇਅਰੀ ਧੰਦਾ ਵਪਾਰਕ ਲੀਹਾਂ ਤੇ ਪਹੁੰਚ ਸਕੇ। ਉਨ੍ਹਾਂ ਕਿਹਾ  ਕਿ ਲਾਭਪਾਤਰੀ ਪ੍ਰਾਸਪੈਕਟ ਪ੍ਰਾਪਤ  ਕਰਨ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ: 434 , ਤੀਜੀ ਮੰਜ਼ਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੰਪਰਕ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ 0172-2219276 ਤੇ  ਵੀ ਸੰਪਰਕ ਕਰ ਸਕਦੇ ਹਨ।  

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD