Wednesday, 24 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬ ਸਰਕਾਰ ਵਲੋਂ 'ਘਰ ਘਰ ਨੌਕਰੀ' ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਣਗੇ : ਚਰਨਜੀਤ ਸਿੰਘ ਚੰਨੀ

ਤਕਨੀਕੀ ਸਿੱਖਿਆ ਮੰਤਰੀ ਚੰਨੀ ਵਲੋਂ ਪਹਿਲੇ ਪੜਾਅ ਤਹਿਤ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਦਾ ਪ੍ਰੋਗਰਾਮ ਜਾਰੀ

Web Admin

Web Admin

5 Dariya News

ਚੰਡੀਗੜ੍ਹ , 16 Aug 2017

ਪੰਜਾਬ ਸਰਕਾਰ ਵਲੋਂ 'ਘਰ ਘਰ ਨੌਕਰੀ' ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਗਾਤਾਰ ਰੁਜ਼ਗਾਰ ਮੇਲੇ ਆਯਜਿਤ ਕੀਤੇ ਜਾਇਆ ਕਰਨਗੇ। ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ 21 ਤੋਂ 31 ਅਗਸਤ ਤੱਕ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਰੋਜਗਾਰ ਮੇਲੇ ਲਗਾਏ ਜਾਣਗੇ।ਇਸ ਸਬੰਧੀ ਅੱਜ ਇੱਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ, ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਦੇ ਨੁਮਾਇੰਦਿਆਂ ਨਾਲ ਰੋਜ਼ਗਾਰ ਮੇਲਿਆ ਦੀ ਤਿਆਰੀ ਸਬੰਧੀ ਮੀਟਿੰਗ ਕਰਨ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੋਹਾਲੀ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇਣਗੇ।ਸ. ਚੰਨੀ ਨੇ ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਰੋਜਗਾਰ ਮੇਲਿਆਂ ਨੂੰ ਸਿਰਫ ਇੰਜਨੀਅਰਇੰਗ ਤੱਕ ਸੀਮਤ ਨਾ ਰੱਖਿਆ ਜਾਵੇ ਬਲਕਿ ਹੋਰਨਾਂ ਵੱਖ ਵੱਖ ਖੇਤਰਾਂ ਦੀਆਂ ਹਰ ਪੱਧਰ ਦੀਆਂ ਨੌਕਰੀਆਂ ਦੇਣ ਦਾ ਪ੍ਰਬੰਧ ਇੰਨਾਂ ਰੋਜਗਾਰ ਮੇਲਿਆਂ ਦੌਰਾਨ ਕੀਤਾ ਜਾਵੇ। ਉਨ੍ਹਾਂ ਨੌਜਾਵਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਬਣਾਏ www.ggnpunjab.com ਪੋਰਟਲ 'ਤੇ ਰਜਿਸਟਰ ਹੋਣ ਤਾਂ ਜੋ ਉਨ੍ਹਾਂ ਨੂੰ ਯੋਗਤਾ ਮੁਤਬਕਾ ਨੌਕਰੀ ਬਾਰੇ ਦੱਸਿਆ ਜਾ ਸਕੇ ਅਤੇ ਕੰਪਨੀਆਂ ਕੋਲ ਇੰਟਰਵਿਊ ਕਰਵਾਕੇ ਨੌਕਰੀ ਦਿਵਾਈ ਜਾ ਸਕੇ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਮਲਟੀਨੈਸ਼ਨਲ, ਦੇਸ਼ ਦੀਆਂ ਹੋਰ ਵੱਡੀਆਂ ਅਤੇ ਸੂਬੇ ਦੀ ਹਰ ਛੋਟੀ ਵੱਡੀ ਕੰਪਨੀ ਨਾਲ ਰਾਬਤਾ ਕਾਇਮ ਕਰਕੇ ਰੋਜ਼ਗਾਰ ਮੇਲਿਆਂ ਵਿਚ ਸ਼ਾਮਿਲ ਹੋਣ ਦਾ ਸੱਦਾ ਦੇਣ।ਉਨ੍ਹਾਂ ਨਾਲ ਹੀ ਕਿਹਾ ਕਿ ਸਾਰੀਆਂ ਕੰਪਨੀਆਂ ਨੂੰ ਉਤਸ਼ਾਹਿਤ ਕਰੋ ਕਿ ਉਹ ਇਸ ਮੁਹਿੰਮ ਵਿਚ ਸਰਕਾਰ ਦੀਆਂ ਭਾਈਵਾਲ ਬਣਕੇ ਆਪਣੀ ਲੋੜ ਮੁਤਾਬਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇਣ।

ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਰੋਜ਼ਗਾਰ ਮੁਹਿੰਮ ਦੀ ਸਿੱਧੀ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੇ ਆਦੇਸ਼ ਹਨ ਕਿ ਸਾਰੇ ਡਿਪਟੀ ਕਮਿਸ਼ਨਰ ਰੁਜ਼ਗਾਰ ਮੁਹਿੰਮ ਨੂੰ ਪਰਮ ਕਾਰਜ ਦੇ ਤੌਰ ਤੇ ਲੈਣ ਅਤੇ ਸਾਰੀਆਂ ਕੰਪਨੀਆਂ ਨਾਲ ਨਿੱਜੀ ਤੌਰ 'ਤੇ ਰਾਬਤਾ ਕਰਕੇ ਇਸ ਮੁਹਿੰਮ ਨਾਲ ਜੁੜਨ ਲਈ ਉਤਸ਼ਾਹਿਤ ਕਰਨ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਰੁਜ਼ਗਾਰ ਮੇਲਿਆਂ ਸਬੰਧੀ ਆਪਣਾ ਪ੍ਰੋਗਰਾਮ ਜਾਰੀ ਕਰਿਦਆਂ ਦੱਸਿਆ ਕਿ ਉਹ 21 ਅਗਸਤ ਤਰੀਕ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, 22 ਅਗਸਤ ਨੂੰ ਰਿਆਤ ਐਂਡ ਬਾਹਰਾ, 23 ਅਗਸਤ ਨੂੰ ਮਹਾਰਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਅਤੇ ਗੁਰੁ ਕਾਸ਼ੀ ਯੂਨੀਵਰਸਿਟੀ ਬਠਿੰਡਾ, 25 ਅਗਸਤ ਨੂੰ ਲੁਧਿਆਣਾ, 26 ਅਗਸਤ ਨੂੰ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਅਤੇ ਸਰਕਾਰੀ ਪੌਲੀਟੈਕਨੀਕ ਪਟਿਆਲਾ, 27 ਅਗਸਤ ਨੂੰ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ, ਫਗਵਾੜਾ, 28 ਅਗਸਤ ਨੂੰ ਅੰਮ੍ਰਿਤਸਰ, 29 ਅਗਸਤ ਨੂੰ ਫਿਰੋਜਪੁਰ ਅਤੇ 30 ਅਗਸਤ ਨੂੰ ਪੀ.ਟੀ.ਯੂ ਅਤੇ ਸੀ.ਟੀ.ਯੂ ਜਲੰਧਰ ਵਿਖੇ ਆਯਜਿਤ ਕੀਤੇ ਜਾ ਰਹੇ ਰੁਜ਼ਗਾਰ ਮੇਲਿਆਂ ਵਿਚ ਸ਼ਿਰਕਤ ਕਰਨਗੇ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਸਾਹਿਬਾਨ ਵੀ ਵੱਖ ਵੱਖ ਥਾਵਾਂ 'ਤੇ ਆਯੋਜਿਤ ਕੀਤੇ ਜਾਣ ਵਾਲੇ ਰੁਜ਼ਗਾਰ ਮੇਲਿਆਂ ਵਿਚ ਨਿੱਜੀ ਤੌਰ 'ਤੇ ਸ਼ਿਰਕਤ ਕਰਨਗੇ।ਇਸ ਮੌਕੇ ਸ੍ਰੀ ਜੀ. ਵਜਰਾਲਿੰਗਮ ਵਧੀਕ ਮੁੱਖ ਸਕੱਤਰ, ਸ੍ਰੀਮਤੀ ਭਾਵਨਾ ਗਰਗ ਸਕੱਤਰ ਤਕਨੀਕੀ ਸਿੱਖਿਆ, ਸ਼੍ਰੀ ਪ੍ਰਵੀਨ ਥਿੰਦ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿੱਖਲਾਈ ਵਿਭਾਗ, ਸ਼੍ਰੀ ਮੋਹਨਬੀਰ ਸਿੰਘ, ਅਡੀਸ਼ਨਲ ਡਾਇਰੈਕਟਰ, ਸ਼੍ਰੀਮਤੀ ਦਮਨਪ੍ਰੀਤ ਕੌਰ ਡੀ.ਡੀ.ਏ, ਅਤੇ ਸ਼੍ਰੀ ਨਰਿੰਦਰ ਪਾਲ ਸਿੰਘ ਲਾਂਬਾ, ਮੌਜੂਦ ਸਨ, ਇੰਨਾਂ ਤੋਂ ਇਲਾਵਾ ਸ. ਸਤਨਾਮ ਸਿੰਘ ਚਾਂਸਲਰ ਚੰਡੀਗੜ ਯੂਨੀਵਰਸਿਟੀ, ਘੜੂੰਆਂ, ਡਾ. ਬੀ.ਐਸ. ਧਾਲੀਵਾਲ ਚਾਂਸਲਰ ਗੁਰੁ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਸ੍ਰੀ ਅਸ਼ੋਕ ਮਿੱਤਲ ਚਾਂਸਲਰ ਲਵਲੀ ਪ੍ਰੋਫੈਸ਼ਨਲ ਯੁਨੀਵਰਸਿਟੀ, ਫਗਵਾੜਾ, ਸ੍ਰੀਮਤੀ ਮਧੂ ਚਿਤਕਾਰਾ ਚਾਂਸਲਰ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ, ਸ੍ਰੀ ਐਮ.ਪੀ. ਇਸ਼ਰ ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੀ ਮੀਟਿੰਗ ਵਿਚ ਹਾਜ਼ਿਰ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD