Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਡੇਅਰੀ ਸਿਖਲਾਈ ਐਕਸਟੈਂਸਨ ਕੇਂਦਰਾਂ ਵਿੱਚ ਹੋਣਗੇ ਪ੍ਰੋਗਰਾਮ

Web Admin

Web Admin

5 Dariya News

ਚੰਡੀਗੜ , 17 Aug 2017

ਸੂਬੇ ਦੇ ਨੌਜਵਾਨ ਡੇਅਰੀ ਉਤਪਾਦਕ ਕਿਸਾਨਾਂ ਨੂੰ ਡੇਅਰੀ ਵਿਕਾਸ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਅਤੇ ਵੋਕੇਸ਼ਨਲ ਸਿਖਲਾਈ ਦੇਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸੂਬੇ ਦੇ ਵੱਖ-ਵੱਖ-ਵੱਖ ਡੇਅਰੀ ਸਿਖਲਾਈ ਐਕਸਟੈਂਸਨ ਕੇਂਦਰਾਂ ਵਿੱਚ 28 ਅਗਸਤ ਤੋਂ ਛੇ ਹਫਤਿਆਂ ਦਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ ਕਰਵਾਏਗਾ।ਬੋਰਡ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਸਿਖਲਾਈ ਸਬੰਧੀ ਵਿਸਥਾਰ ਵਿੱਚ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਨਸਲ 'ਚ ਸੁਧਾਰ, ਦੁੱਧ ਉਤਪਾਦਨ ਵਧਾਉਣ, ਪੋਸ਼ਣ/ਖੁਰਾਕ ਪ੍ਰਬੰਧਨ ਅਤੇ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਆਦਿ ਤਕਨੀਕਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਡੇਅਰੀ ਨਾਲ ਸਬੰਧਤ ਵੱਖ-ਵੱਖ ਮਾਹਿਰਾਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਅਤੇ ਨੈਸ਼ਨਲ ਡੇਅਰੀ ਰਿਸਰਚ ਸੈਂਟਰ ਕਰਨਾਲ ਦੀ ਫੈਕਲਟੀ ਵੱਲੋਂ ਨੌਜਵਾਨ ਡੇਅਰੀ ਉਤਪਾਦਕਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਇਆ ਜਾਵੇਗਾ। ਇਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਡੇਅਰੀ ਉਤਪਾਦਕਾਂ ਅਤੇ ਨੌਜਵਾਨ ਕਿਸਾਨਾਂ ਨੂੰ ਡੇਅਰੀ ਸਬੰਧੀ ਮੁਫਤ ਸਾਹਿਤ ਵੰਡਿਆ ਜਾਵੇਗਾ ਤਾਂ ਜੋ ਦੁੱਧ ਉਤਪਾਦਨ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਬਾਰੇ ਪੜ੍ਹ ਸਕੇ।ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ ਸੂਬੇ ਵਿੱਚ ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ੍ਹ (ਮਾਨਸਾ), ਫਗਵਾੜਾ, ਤਰਨ ਤਾਰਨ, ਵੇਰਕਾ (ਅੰਮ੍ਰਿਤਸਰ) ਤੇ ਸੰਗਰੂਰ ਵਿਖੇ ਡੇਅਰੀ ਸਿਖਲਾਈ ਤੇ ਐਕਸਟੈਂਸਨ ਕੇਂਦਰਾਂ ਵਿੱਚ ਕਰਵਾਇਆ ਜਾਵੇਗਾ।ਉਨ੍ਹਾਂ ਅਗਾਂਹ ਦੱਸਿਆ ਕਿ ਇਨ੍ਹਾਂ ਸਾਰੇ ਕੇਂਦਰਾਂ 'ਤੇ 18 ਅਗਸਤ ਨੂੰ ਸਵੇਰੇ 10 ਵਜੇ ਕਾਊਂਸਲਿੰਗ ਹੋਵੇਗੀ। ਉਨ੍ਹਾਂ ਦੱਸਿਆ ਕਿਜਿਹੜੇ ਉਮੀਦਵਾਰਾਂ ਦੀ ਉਮਰ 18 ਤੋਂ 45 ਸਾਲ ਤੱਕ ਦੇ ਹਨ, ਦਸਵੀਂ ਪਾਸ ਹਨ ਅਤੇ ਘੱਟੋ-ਘੱਟ 5 ਦੁਧਾਰੂ ਪਸ਼ੂ ਰੱਖਦੇ ਹਨ, ਇਹ ਸਿਖਲਾਈ ਹਾਸਲ ਕਰ ਸਕਣਗੇ। ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਬੋਰਡ ਦੇ ਮੁੱਖ ਦਫਤਰ ਦੇ ਸੰਪਰਕ ਨੰਬਰ 0172-2217020, 5027285 ਉਪਰ ਫੋਨ ਕਰ ਸਕਦੇ ਹਨ ਜਾਂ director_dairy0rediffmail.com ਈਮੇਲ ਪਤੇ ਉਪਰ ਈਮੇਲ ਕਰ ਸਕਦੇ ਹਨ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD