Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੰਘ ਸਿੱਧੂ

ਸੂਬੇ ਤੇ ਦੇਸ਼ ਨੂੰ ਸਿਰਮੌਰ ਬਣਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ, ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ

Web Admin

Web Admin

5 Dariya News

ਅੰਮ੍ਰਿਤਸਰ , 17 Aug 2017

ਜਿਨਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ  ਨਵਜੋਤ ਸਿੰਘ ਸਿੱਧੂ ਨੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿਚ ਕੀਤਾ। ਸ਼ਹੀਦ ਢੀਂਗਰਾ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਭਾਰਤ ਮਾਂ ਦੇ ਮਹਾਨ ਸਪੂਤ ਸ੍ਰੀ ਮਦਨ ਲਾਲ ਢੀਂਗਰਾ ਨੇ ਅੰਗਰੇਜ਼ਾਂ ਦੀ ਧਰਤੀ 'ਤੇ ਜਾ ਕੇ ਗੋਰਿਆਂ ਨੂੰ ਲਲਕਾਰਿਆ ਅਤੇ ਉਨਾਂ ਵੱਲੋਂ ਭਾਰਤੀਆਂ 'ਤੇ ਕੀਤੇ ਜਾਂਦੇ ਜ਼ੁਲਮਾਂ ਦਾ ਬਦਲਾ ਲੈਂਦੇ ਹੋਏ ਅੰਗਰੇਜ਼ ਅਧਿਕਾਰੀ ਕਰਜ਼ਨ ਵਾਇਲੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਧਨਾਢ ਪਰਿਵਾਰ ਨਾਲ ਸਬੰਧਤ ਮਦਨ ਲਾਲ ਢੀਂਗਰਾ ਨੇ ਭਰ ਜਵਾਨੀ ਦੀ ਉਮਰ ਵਿਚ ਭਾਰਤ ਲਈ ਐਸ਼ੋ-ਆਰਾਮ ਦੀ ਜ਼ਿੰਦਗੀ ਨੂੰ ਠੋਕਰ ਮਾਰ ਦਿੱਤੀ ਅਤੇ ਭਾਰਤ ਮਾਤਾ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਖਾਤਰ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਏ ਹਨ ਅਤੇ ਉਹ ਹਮੇਸ਼ਾਂ ਭਾਰਤੀਆਂ ਦੇ ਦਿਲਾਂ 'ਚ ਜ਼ਿੰਦਾ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਭਗਤ ਸਿੰਘ, ਊਧਮ ਸਿੰਘ ਵਰਗੇ ਯੋਧਿਆਂ ਨੂੰ ਆਪਣੇ ਰੋਲ ਮਾਡਲ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਰਾਸ਼ਟਰ ਦੀ ਉੱਨਤੀ 'ਚ ਆਪਣਾ ਯੋਗਦਾਨ ਪਾਉਣ।ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਯਾਦ 'ਚ ਅਜਿਹੇ ਸਮਾਗਮ ਕਰਾ ਕੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਾਇਆ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਦੇਸ਼ ਭਗਤ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਹੈ। ਸ. ਸਿੱਧੂ ਨੇ ਕਿਹਾ ਕਿ ਅੱਜ ਲੋੜ ਹੈ ਗੰਦਲੀ ਰਾਜਨੀਤੀ ਅਤੇ ਲਾਲਚੀ ਲੀਡਰਾਂ ਖਿਲਾਫ ਜੰਗ ਕਰਨ ਦੀ। ਉਨ੍ਹਾਂ ਕਿਹਾ ਕਿ ਨਰੋਈ ਰਾਜਨੀਤੀ ਹੀ ਦੇਸ਼ ਨੂੰ ਬੁਲੰਦੀਆਂ 'ਤੇ ਲਿਜਾ ਸਕਦੀ ਹੈ। ਸ. ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੀ ਸੇਵਾ ਲਈ ਜਨਮੇ ਹਨ, ਸੇਵਾ ਕਰ ਰਹੇ ਹਨ ਅਤੇ ਆਖਰੀ ਦਮ ਤੱਕ ਸੂਬੇ ਦੀ ਸੇਵਾ ਕਰਦੇ ਰਹਿਣਗੇ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਵਿਧਾਇਕ ਸ੍ਰੀ ਸੁਨੀਲ ਦੱਤੀ, ਹਲਕਾ ਅਟਾਰੀ ਦੇ ਵਿਧਾਇਕ ਸ. ਤਰਸੇਮ ਸਿੰਘ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਨਗਰ ਨਿਗਮ ਸ. ਗੁਰਲਵਲੀਨ ਸਿੰਘ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦੀ ਸਮਾਗਮ ਦੌਰਾਨ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਤੋਂ ਸਬਕ ਲੈਂਦੇ ਹੋਏ ਸੱਚੇ ਦੇਸ਼ ਭਗਤ ਬਣਨ। ਇਸ ਮੌਕੇ ਲੈਕਚਰਾਰ ਅਮਨ ਸ਼ਰਮਾਂ ਨੇ ਸ਼ਹੀਦ ਢੀਂਗਰਾ ਦੇ ਜੀਵਨ 'ਤੇ ਵਿਸਥਾਰ 'ਚ ਰੌਸ਼ਨੀ ਪਾਈ।ਸਮਾਗਮ ਦੌਰਾਨ ਅਨੀਤਾ ਦੇਵਗਨ ਦੇ 'ਦ ਥੀਏਟਰ ਪਰਸਨ' ਗਰੁੱਪ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਦਰਸਾਉਂਦੇ ਨਾਟਕ 'ਬਲੀਦਾਨ' ਦਾ ਬਾਖੂਬੀ ਮੰਚਨ ਕੀਤਾ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸ਼ਬਦ, ਕੋਰੀਓਗ੍ਰਾਫੀਆਂ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸ. ਨਵਜੋਤ ਸਿੰਘ ਸਿੱਧੂ ਨੇ ਹਾਜ਼ਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸ਼ਰਮਾਂ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਬ ਅਰੋੜਾ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਜ਼ਿਲ੍ਹਾ ਸਿੱਖਿਆ ਅਫਸਰ (ਸ) ਸੁਨੀਤਾ ਕਿਰਨ, ਐਕਸੀਅਨ ਪਾਵਰਕਾਮ ਹਰਜੀਤ ਸਿੰਘ, ਸੰਤ ਸਿੰਘ ਸੁੱਖਾ ਸਿੰਘ ਸਕੂਲ ਦੇ ਐਮ.ਡੀ. ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ। 

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD