Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਕਾਂਗਰਸ ਸਰਕਾਰ ਨੂੰ ਕਿਸਾਨਾਂ ਉੱਤੇ ਧੌਂਸ ਨਹੀਂ ਮਾਰਨ ਦਿਆਂਗੇ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਪਰਾਲੀ ਦੀ ਸੰਭਾਲ ਵਾਸਤੇ ਕਿਸਾਨਾਂ ਦੀ ਮੱਦਦ ਲਈ ਵਿੱਤੀ ਪੈਕਜ ਐਲਾਨੇ ਸਰਕਾਰ

Web Admin

Web Admin

5 Dariya News

ਚੰਡੀਗੜ੍ਹ , 13 Oct 2017

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਡਟ ਕੇ ਖੜ੍ਹੇਗਾ ਅਤੇ ਉਹਨਾਂ ਨੂੰ ਬਿਨਾਂ ਸਰਕਾਰੀ ਮੱਦਦ ਤੋਂ ਆਪਣੇ ਪੱਧਰ ਉੱਤੇ ਪਰਾਲੀ ਦੀ ਸੰਭਾਲ ਲਈ ਮਜ਼ਬੂਰ ਹੋਣ ਨਹੀਂ ਦੇਵੇਗਾ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਮੱਦਦ ਨਾ ਮਿਲਣ ਦੀ ਸੂਰਤ ਵਿਚ  ਮਜ਼ਬੂਰੀ ਵੱਸ ਪਰਾਲੀ ਸਾੜ ਰਹੇ ਕਿਸਾਨਾਂ ਵਿਰੁੱਧ ਅਕਾਲੀ ਦਲ ਕੇਸ ਦਰਜ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਸਾਡਾ ਸਟੈਂਡ ਸਪੱਸ਼ਟ ਹੈ। ਇਹ ਕੰਮ ਬਹੁਤ ਜ਼ਿਆਦਾ ਖਰਚੇ ਵਾਲਾ ਹੋਣ ਕਰਕੇ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਵਿਚ ਕਿਸਾਨਾਂ ਦੀ ਮੱਦਦ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਇਹ ਅਜਿਹਾ ਕਰਨ ਦੇ ਯੋਗ ਨਹੀਂ ਤਾਂ ਇਹ ਕਿਸਾਨਾਂ ਨੂੰ ਧਮਕਾ ਕੇ, ਜੁਰਮਾਨੇ ਲਗਾ ਕੇ ਅਤੇ ਉਹਨਾਂ ਵਿਰੁੱਧ ਕੇਸ ਦਰਜ ਕਰਕੇ ਉਹਨਾਂ ਨੂੰ ਪਰੇਸ਼ਾਨ ਨਹੀਂ ਕਰ ਸਕਦੀ। ਅਸੀਂ ਸਰਕਾਰ ਦੀ ਅਜਿਹੀ ਕਿਸੇ ਵੀ ਕਾਰਵਾਈ ਦਾ ਵਿਰੋਧ ਕਰਾਂਗੇ ਅਤੇ ਪੂਰੇ ਦੇਸ਼ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦਿਆਂਗੇ।ਇਸ ਦੇ ਨਾਲ ਹੀ ਸਰਦਾਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਦੁਖੀ ਕਿਸਾਨਾਂ ਲਈ  ਤੁਰੰਤ ਇੱਕ ਵਿੱਤੀ ਪੈਕਜ ਦਾ ਐਲਾਨ ਕਰਨ ਲਈ ਆਖਿਆ। 

ਉਹਨਾਂ ਕਿਹਾ ਕਿ ਇਹ ਗੱਲ ਸਮਝਣ ਦੀ ਲੋੜ ਹੈ ਕਿ ਪੰਜਾਬ ਦਾ ਕਿਸਾਨ ਹਮੇਸ਼ਾਂ ਲਈ ਸਮਾਜਿਕ ਭਲਾਈ ਵਾਸਤੇ ਕੰਮ ਕਰਨ ਲਈ ਤਿਆਰ ਹੈ। ਪਰ ਇਸ ਸਮੇਂ ਉਹ ਡੂੰਘੇ ਵਿੱਤੀ ਸੰਕਟ ਵਿਚ ਫਸਿਆ ਹੈ, ਇਸ ਲਈ ਝੋਨੇ ਦੀ ਕਟਾਈ ਮਗਰੋਂ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਵਾਸਤੇ ਮੋਟਾ ਖਰਚਾ ਕਰਨ ਦੀ ਉਸ ਤੋਂ ਉਮੀਦ ਨਹੀਂ ਕੀਤੀ ਜਾ ਸਕਦੀ । ਇਸ ਲਈ ਸਰਕਾਰ ਨੂੰ ਤੁਰੰਤ ਇਹ ਮਾਮਲਾ ਆਪਣੇ ਹੱਥ ਵਿਚ ਲੈਣਾ ਚਾਹੀਦਾ ਹੈ ਅਤੇ ਕਿਸਾਨਾਂ 4 ਹਜ਼ਾਰ ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਿੱਤੀ ਮੱਦਦ  ਦਿੰਦੇ ਹੋਏ ਫਸਲੀ ਰਹਿੰਦ ਖੂੰਹਦ ਦੀ ਸੰਭਾਲ ਉੱਤੇ ਆਉਣ ਵਾਲਾ ਖਰਚ ਖੁਦ ਉਠਾਉਣਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਇਹ ਕਿਸਾਨਾਂ ਨੂੰ ਅਜਿਹਾ ਖਰਚਾ ਉਠਾਉਣ ਲਈ ਮਜ਼ਬੂਰ ਨਹੀਂ ਕਰ ਸਕਦੀ।ਅਕਾਲੀ ਦਲ ਦੇ ਪ੍ਰਧਾਨ ਨੇ ਸਰਕਾਰ ਨੂੰ ਪੁੱਛਿਆ ਕਿ ਉਹ ਦੱਸੇ ਕਿ ਪਿਛਲੇ 6 ਮਹੀਨੇ ਵਿਚ ਕਿਸਾਨਾਂ ਦੀ ਭਲਾਈ ਲਈ ਸਰਕਾਰ ਨੇ ਕੀ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਨੇ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਕਿਉਂ ਪੂਰਾ ਨਹੀਂ ਕੀਤਾ? ਇਸ ਨੂੰ ਦੱਸਣਾ ਚਾਹੀਦਾ ਹੈ ਕਿ ਇਹ  ਕਿਸਾਨਾਂ ਦੀ ਮੱਦਦ ਕਰਨ ਤੋਂ ਕਿਉਂ ਇਨਕਾਰੀ ਹੋ ਰਹੀ ਹੈ ਜਦਕਿ ਪਿਛਲੇ 6 ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।ਸਰਕਾਰ ਨੂੰ ਪਰਾਲੀ ਦਾ ਮਸਲਾ ਹੱਲ ਕਰਨ ਲਈ ਕਿਸਾਨਾਂ ਨੂੰ ਰਹਿੰਦ-ਖੂੰਹਦ ਦੀ ਸੰਭਾਲ ਦਾ ਖਰਚਾ ਚੁੱਕਣ  ਸਮੇਤ ਹੋਰ ਜਰੂਰੀ ਕਦਮ ਚੁੱਕਣ ਲਈ ਆਖਦਿਆਂ ਉਹਨਾਂ ਕਿਹਾ ਕਿ ਕੌਮੀ ਗਰਨਿ ਟ੍ਰਿਬਿਊਨਲ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਟਰਾਅ ਰੀਪਰ ਸਮੇਤ ਜਰੂਰੀ ਮਸ਼ੀਨਰੀ ਖਰੀਦਣ ਲਈ ਵਿੱਤੀ ਮੱਦਦ ਪ੍ਰਦਾਨ ਕਰਨੀ ਚਾਹੀਦੀ ਹੈ। ਉਹਨਾਂ ਸਰਕਾਰ ਨੂੰ ਇਹ ਵੀ ਕਿਹਾ ਕਿ ਕਿਸਾਨਾਂ ਨਾਲ ਉਲਝਣ ਦੀ ਥਾਂ ਉਹਨਾਂ ਦੀਆਂ ਬਾਕੀ ਮੰਗਾਂ ਪੂਰੀਆਂ ਕਰਨ ਲਈ ਸਹਿਯੋਗੀ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD