Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਸੁਖਬੀਰ ਸਿੰਘ ਬਾਦਲ ਵੱਲੋਂ ਕੌਮੀ ਸ਼ਾਹ-ਮਾਰਗਾਂ 'ਤੇ ਪੰਜਾਬੀ ਵਿਚ ਸਾਈਨ ਬੋਰਡ ਲਗਵਾਉਣ ਲਈ ਗਡਕਰੀ ਨੂੰ ਪੱਤਰ

Web Admin

Web Admin

5 Dariya News

ਚੰਡੀਗੜ੍ਹ , 13 Oct 2017

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਪੰਜਾਬ ਵਿਚ ਕੌਮੀ ਸ਼ਾਹ-ਮਾਰਗਾਂ ਉੱਤੇ ਸਾਰੇ ਸਾਈਨ-ਬੋਰਡ ਪੰਜਾਬੀ ਵਿਚ ਲਿਖਵਾਏ ਜਾਣਾ ਯਕੀਨ ਬਣਾਉਣ।ਇਸ ਸੰਬੰਧੀ ਸ੍ਰੀ ਗਡਕਰੀ ਨੂੰ ਇੱਕ ਪੱਤਰ ਲਿਖਦਿਆਂ ਸਰਦਾਰ ਬਾਦਲ ਨੇ ਕਿਹਾ ਹੈ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸੂਬੇ ਅੰਦਰ ਕੌਮੀ ਸ਼ਾਹ-ਮਾਰਗਾਂ ਦੇ ਸਾਈਨ-ਬੋਰਡਾਂ ਉੱਤੇ ਪੰਜਾਬੀ ਨੂੰ ਪਹਿਲ ਨਹੀਂ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਖਾਮੀ ਨੂੰ ਤੁਰੰਤ ਸੁਧਾਰਨ ਲਈ ਲੋੜੀਦੇ ਨਿਰਦੇਸ਼ ਜਾਰੀ ਕਰੋ।ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਾਈਨ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਦੀ ਕੀਤੀ ਜਾ ਰਹੀ ਅਣਗਹਿਲੀ ਨੇ ਸਿਰਫ ਉੁਹਨਾਂ ਲੋਕਾਂ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾਈ ਹੈ, ਜਿਹੜੇ ਮਹਿਸੂਸ ਕਰਦੇ ਹਨ ਕਿ ਸਾਈਨ-ਬੋਰਡ ਉਹਨਾਂ ਦੀ ਮਾਂ-ਬੋਲੀ ਵਿਚ ਲਿਖੇ ਹੋਣੇ ਚਾਹੀਦੇ ਹਨ, ਸਗੋਂ ਇਹ ਅਸੁਵਿਧਾ ਵੀ ਪੈਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਵਿਚ ਲਿਖੇ ਸਾਈਨ ਬੋਰਡਾਂ ਨੂੰ ਪੜ੍ਹਣਾ ਪੰਜਾਬੀਆਂ ਲਈ ਵੱਧ ਆਸਾਨ ਹੋਵੇਗਾ ਕਿਉਂਕਿ ਸੂਬੇ ਦੀਆਂ ਸੜਕਾਂ ਉੱਤੇ ਸਫਰ ਕਰਨ ਵਾਲੇ ਬਹੁਗਿਣਤੀ ਯਾਤਰੀ ਪੰਜਾਬੀ ਹੀ ਹਨ।ਇਹ ਆਖਦਿਆਂ ਕਿ ਪੰਜਾਬੀ ਨੂੰ ਰਾਜ ਭਾਸ਼ਾ ਵਜੋਂ ਬਣਦਾ ਸਤਿਕਾਰ ਮਿਲਣਾ ਚਾਹੀਦਾ ਹੈ, ਸਰਦਾਰ ਬਾਦਲ ਨੇ ਕਿਹਾ ਕਿ  ਅਸੀਂ ਕਿਸੇ ਵੀ ਭਾਸ਼ਾ ਦੇ ਖ਼ਿਲਾਫ ਨਹੀਂ ਹਾਂ, ਪਰ ਇਹ ਮਹਿਸੂਸ ਕਰਦੇ ਹਾਂ ਕਿ ਪੰਜਾਬੀਆਂ ਦੇ ਜਜ਼ਬਾਤਾਂ ਨੂੰ ਵੀ ਲੋੜੀਂਦਾ ਸਤਿਕਾਰ ਮਿਲਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਕੌਮੀ ਸ਼ਾਹ ਮਾਰਗਾਂ ਉੱਤੇ ਸਾਰੇ ਸਾਈਨ ਬੋਰਡ ਤਰਤੀਬਵਾਰ ਉੱਪਰ ਤੋਂ ਥੱਲੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਲਿਖੇ ਹੋਣੇ ਚਾਹੀਦੇ ਹਨ।ਅਕਾਲੀ ਸੁਪਰੀਮੋ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰੀ ਭਾਸ਼ਾ ਐਕਟ,1963 ਵਿਚ ਇਹ ਦਰਜ ਹੈ ਕਿ ਸਾਰੇ ਸਰਕਾਰੀ ਸਾਈਨ ਬੋਰਡਾਂ ਉਤੇ ਪੰਜਾਬੀ ਸਭ ਤੋਂ ਉੱਪਰ ਲਿਖੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਸਾਰੇ ਸਾਈਨ ਬੋਰਡ ਸਰਕਾਰੀ ਭਾਸ਼ਾ ਐਕਟ ਦੇ ਅਨੁਸਾਰ ਹੀ ਹੋਣੇ ਚਾਹੀਦੇ ਹਨ। ਉਹ ਭਰੋਸਾ ਜਤਾਇਆ ਕਿ ਕੇਂਦਰੀ ਆਵਾਜਾਈ ਮੰਤਰਾਲਾ ਇਸ ਮੁੱਦੇ ਨੂੰ ਲੋੜੀਂਦੀ ਅਹਿਮੀਅਤ ਦੇਵੇਗਾ ਅਤੇ ਪੰਜਾਬ ਵਿਚ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣਾ ਯਕੀਨੀ ਬਣਾਏਗਾ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD