Wednesday, 24 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਮੰਤਰੀ ਮੰਡਲ ਨੇ ਜ਼ਮੀਨਦੋਜ਼ ਪਾਈਪਾਂ ਵਿਛਾਉਣ ਲਈ ਰਾਹ ਦਾ ਅਧਿਕਾਰ ਦੇਣ 'ਤੇ ਮੋਹਰ ਲਾਈ

Web Admin

Web Admin

5 Dariya News

ਚੰਡੀਗੜ੍ਹ , 16 Oct 2017

ਕਿਸਾਨਾਂ ਨੂੰ ਸਿੰਚਾਈ ਲਈ ਕਿਸੇ ਹੋਰ ਦੀ ਮਲਕੀਅਤ ਵਾਲੀਆਂ ਜ਼ਮੀਨਾਂ ਰਾਹੀਂ ਜ਼ਮੀਨਦੋਜ਼ ਪਾਈਪਾਂ ਵਿਛਾਉਣ ਦਾ ਹੱਕ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ 'ਰਾਹ ਦੇ ਅਧਿਕਾਰ' (ਰਾਈਟ ਆਫ ਵੇਅ) ਲਈ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਲੈਂਡ ਇੰਪਰੂਵਮੈਂਟ ਸਕੀਮਜ਼ ਐਕਟ-1963 ਵਿੱਚ ਸੋਧ ਕਰਕੇ ਨਵੀਂ ਧਾਰਾ 14-ਏ ਇਸ ਐਕਟ ਦੇ ਅਧਿਆਏ-3 ਵਿੱਚ ਜੋੜਨ ਦੀ ਸਹਿਮਤੀ ਦੇ ਦਿੱਤੀ ਹੈ।ਇਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਭੂਮੀ ਤੇ ਜਲ ਸੰਭਾਲ ਵਿਭਾਗ ਨੂੰ 'ਰਾਹ ਦਾ ਅਧਿਕਾਰ' ਦੇਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਜਾਂ ਢਾਂਚੇ ਵਿੱਚ ਕਿਸੇ ਕਿਸਮ ਦਾ ਨੁਕਸਾਨ ਹੋਣ ਦੀ ਸੂਰਤ ਵਿੱਚ ਮੌਜੂਦਾ ਮਾਰਕੀਟ ਕੀਮਤਾਂ ਮੁਤਾਬਕ ਮੁਆਵਜ਼ਾ ਅਦਾ ਕੀਤਾ ਜਾਵੇਗਾ।ਇਸ ਕਦਮ ਨਾਲ ਵਿਭਾਗ ਜਾਂ ਸਬੰਧਤ ਕਿਸਾਨ ਹੋਰ ਮਲਕੀਅਤ ਵਾਲੀ ਜ਼ਮੀਨ ਵਿੱਚ ਸਿੰਚਾਈ ਲਈ ਜ਼ਮੀਨਦੋਜ਼ ਪਾਈਪਾਂ ਨਿਸ਼ਾਨਦੇਹੀ ਅਨੁਸਾਰ ਜ਼ਮੀਨ ਦੇ ਪੱਧਰ ਤੋਂ ਘੱਟੋ-ਘੱਟ ਤਿੰਨ ਫੁੱਟ ਹੇਠਾਂ ਵਿਛਾ ਸਕੇਗਾ।ਬੁਲਾਰੇ ਨੇ ਦੱਸਿਆ ਕਿ ਇਹ ਸੋਧ ਇਸ ਲਈ ਜ਼ਰੂਰੀ ਸੀ ਕਿ ਜ਼ਮੀਨ ਮਾਲਕ ਜਾਂ ਏਜੰਸੀਆਂ ਆਪਣੀ ਜ਼ਮੀਨ ਵਿੱਚੋਂ ਜ਼ਮੀਨਦੋਜ਼ ਪਾਈਪਾਂ ਲੰਘਣ ਦੀ ਇਜਾਜ਼ਤ ਨਹੀਂ ਦਿੰਦੀਆਂ ਸਨ ਜਿਸ ਨਾਲ ਕਿਸਾਨ ਕਿਸੇ ਹੋਰ ਪਾਸੇ ਪੈਂਦੀ ਜ਼ਮੀਨ ਨੂੰ ਸਿੰਚਾਈ ਸਹੂਲਤ ਦੇਣ ਤੋਂ ਵਾਂਝਾ ਰਹਿ ਜਾਂਦਾ ਹੈ। ਮੌਜੂਦਾ ਕਾਨੂੰਨ ਦੀ ਅਣਹੋਂਦ ਕਾਰਨ ਜਿਨ੍ਹਾਂ ਕਿਸਾਨਾਂ ਕੋਲ ਸਿੰਚਾਈ ਦਾ ਇਕ ਹੀ ਵਸੀਲਾ ਹੈ ਜਾਂ ਫਿਰ ਉਨ੍ਹਾਂ ਦੀ ਜ਼ਮੀਨ ਵੱਖ-ਵੱਖ ਥਾਈਂ ਹੈ, ਨੂੰ ਬਹੁਤ ਜ਼ਿਆਦਾ ਮਾਰ ਪੈ ਰਹੀ ਹੈ। ਇਸ ਕਾਨੂੰਨ ਦੇ ਨਾ ਹੋਣ ਕਾਰਨ ਹੀ ਸਰਕਾਰੀ ਫੰਡਾਂ ਵਾਲੇ ਪ੍ਰਾਜੈਕਟਾਂ 'ਤੇ ਵੀ ਅਸਰ ਪੈਂਦਾ ਹੈ।ਇਸ ਸਕੀਮ ਨੂੰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ 'ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮਾਲ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ, ਲੋਕ ਨਿਰਮਾਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਪ੍ਰਸਤਾਵਿਤ ਕਮੇਟੀ ਨੂੰ ਜ਼ਮੀਨ ਮਾਲਕ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਤੈਅ ਕਰਨ ਦਾ ਜ਼ਿੰਮਾ ਸੌਂਪਿਆ ਜਾਵੇਗਾ।ਇਹ ਜ਼ਿਕਰਯੋਗ ਹੈ ਕਿ ਸਿੰਚਾਈ ਲਈ ਜ਼ਮੀਨਦੋਜ਼ ਪਾਈਪਾਂ ਵਿਛਾਉਣ ਨਾਲ ਸੂਬੇ ਵਿੱਚ ਜਲ ਵਸੀਲਿਆਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਸੂਬੇ ਦਾ ਭੂਮੀ ਤੇ ਜਲ ਸੰਭਾਲ ਵਿਭਾਗ ਇਸ ਪਾਸੇ ਵੱਲ ਪਹਿਲਾਂ ਹੀ ਵੱਡੇ ਪੱਧਰ 'ਤੇ ਕੰਮ ਕਰ ਰਿਹਾ ਹੈ। ਰਾਜਸਥਾਨ ਸਰਕਾਰ ਨੇ ਸਾਲ 2010 ਵਿੱਚ ਰਾਜਸਥਾਨ ਲੈਂਡ ਟੀਨੈਂਸੀ ਐਕਟ ਵਿੱਚ ਅਜਿਹੀ ਸੋਧ ਕੀਤੀ ਹੋਈ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD