Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਪੰਜਾਬ ਮੰਤਰੀ ਮੰਡਲ ਵੱਲੋਂ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀ ਹੋਰ ਕਾਲਜਾਂ ਵਿੱਚ ਤਬਦੀਲ ਕਰਨ ਬਾਰੇ ਵਿਚਾਰ-ਵਟਾਂਦਰਾ

ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰਨ ਲਈ ਮੁੱਖ ਮੰਤਰੀ ਨੇ ਆਪਣੀ ਵਚਣਬੱਧਤਾ ਦੁਹਰਾਈ

Web Admin

Web Admin

5 Dariya News

ਚੰਡੀਗੜ੍ਹ , 16 Oct 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨਾਲ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਹੋਰ ਸੰਸਥਾਵਾਂ ਵਿੱਚ ਤਬਦੀਲ ਕਰਨ ਦੇ ਮੁੱਦੇ ਬਾਰੇ ਵਿਚਾਰ-ਵਟਾਂਦਰਾ ਕੀਤਾ।ਮੰਤਰੀ ਮੰਡਲ ਦੀ ਮੀਟਿੰਗ ਦੇ ਏਜੰਡੇ ਖਤਮ ਹੋਣ ਤੋਂ ਬਾਅਦ ਆਖੀਰ ਵਿੱਚ ਇਸ ਮੁੱਦੇ 'ਤੇ ਵਿਚਾਰ ਕਰਕੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ ਦੇ ਕੈਰੀਅਰ ਨੂੰ ਬੁਰੇ ਪ੍ਰਭਾਵ ਤੋਂ ਸੁਰੱਖਿਅਤ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੇ ਡਾਵਾਂ-ਡੋਲ ਹੋਣ ਦੀ ਆਗਿਆ ਨਹੀਂ ਦੇਵੇਗੀ।ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਕਾਲਜ ਵਿੱਚ 250 ਵਿਦਿਆਰਥੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਹਨ। ਜਿਨ੍ਹਾਂ ਵਿੱਚੋਂ 214 ਦੇ ਬੈਚ ਦੇ 100 ਵਿਦਿਆਰਥੀ ਅਤੇ 2016 ਦੇ ਬੈਚ ਦੇ 150 ਵਿਦਿਆਰਥੀ ਹਨ। ਮੰਤਰੀ ਮੰਡਲ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਛੇਤੀ ਹੀ ਸੂਬੇ ਦੇ ਹੋਰ ਮੈਡੀਕਲ ਕਾਲਜਾਂ ਵਿੱਚ ਤਬਦੀਲ ਕਰ ਦਿੱਤਾ ਜਾਵੇ।ਮੁੱਖ ਮੰਤਰੀ ਨੇ ਪਿਛਲੇ ਮਹੀਨੇ ਪਠਾਨਕੋਟ ਵਿੱਚ ਇਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ  ਨੂੰ ਭਰੋਸਾ ਦਿਵਾਇਆ ਸੀ ਕਿ ਪ੍ਰਵਾਨਗੀ ਤੋਂ ਬਾਅਦ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਦੇ ਕੈਰੀਅਰ ਦੀ ਸੁਰੱਖਿਆ ਲਈ ਹਰ ਕਦਮ ਚੁੱਕੇਗੀ। ਉਨ੍ਹਾਂ ਕਿਹਾ ਸੀ ਕਿ ਜੇ ਐਮ.ਸੀ.ਆਈ. ਨਵੰਬਰ ਵਿੱਚ ਸ਼ੁਰੂ ਹੋਣ ਵਾਲੇ ਇਮਤਿਹਾਨਾਂ ਤੋਂ ਪਹਿਲਾਂ ਪ੍ਰਵਾਨਗੀ ਨਹੀਂ ਵੀ ਦਿੰਦੀ ਤਾਂ ਇਸ ਕੇਸ ਵਿੱਚ ਜੇ ਜ਼ਰੂਰਤ ਪਈ ਤਾਂ ਵੱਖਰਾ ਇਮਤਿਹਾਨ ਲਿਆ ਜਾਵੇਗਾ।ਇਹ ਕਾਲਜ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਿੰਘ ਸਲਾਰੀਆ ਦਾ ਹੈ ਅਤੇ ਇਹ ਐਮ.ਸੀ.ਆਈ. ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਤੀਜੇ ਵਜੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇਸ ਦੇ ਵਿਦਿਆਰਥੀ ਹੋਰਨਾਂ ਥਾਵਾਂ 'ਤੇ ਤਬਦੀਲ ਕਰਨ ਲਈ ਆਖਿਆ ਹੈ। ਸੂਬਾ ਸਰਕਾਰ ਨੇ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਹੋਰਨਾਂ ਕਾਲਜਾਂ ਵਿੱਚ ਤਬਦੀਲ ਕਰਨ ਲਈ ਐਮ.ਸੀ.ਆਈ. ਅਤੇ ਕੇਂਦਰੀ ਸਿਹਤ ਮੰਤਰਾਲੇ ਨੂੰ ਆਗਿਆ ਦੇਣ ਲਈ ਲਿੱਖਿਆ ਹੈ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD