Saturday, 20 April 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ

 

ਕਣਕ ਦੇ ਵਧੀਆ ਝਾੜ ਲਈ ਮਾਰਕਫੈੱਡ ਵੱਲੋਂ 'ਕਿਸਾਨ ਕਿੱਟ' ਜਾਰੀ

Web Admin

Web Admin

5 Dariya News

ਚੰਡੀਗੜ੍ਹ , 17 Oct 2017

ਕਣਕ ਦੀ ਫਸਲ ਨੂੰ ਬੀਜਣ ਤੋਂ ਲੈ ਕੇ ਵੱਢਣ ਤੱਕ ਵਰਤੋਂ ਵਿੱਚ ਆਉਣ ਵਾਲੇ ਸਾਰੇ ਖੇਤੀ ਰਸਾਇਣਾਂ  ਨਾਲ  ਲੈਸ 10 ਏਕੜ ਦੀ ਇੱਕ ਕਿੱਟ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਵਾਸਤੇ ਮਾਰਕਫੈੱਡ ਨੇ ਬਾਜਾਰ ਵਿੱਚ ਉਤਾਰੀ ਹੈ। ਸ਼੍ਰੀ ਅਮਰਜੀਤ ਸਿੰਘ ਸਮਰਾ, ਚੇਅਰਮੈਨ, ਮਾਰਕਫੈੱਡ ਅਤੇ ਸ਼੍ਰੀ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ., ਪ੍ਰਬੰਧ ਨਿਰਦੇਸ਼ਕ ਨੇ ਸਾਂਝੇ ਤੌਰ 'ਤੇ ਕੁਝ ਅਗਾਂਹਵਧੂ ਕਿਸਾਨਾਂ ਅਤੇ ਸਹਿਕਾਰੀ ਆਗੂਆਂ ਦੀ ਹਾਜ਼ਰੀ ਵਿੱਚ ਮਾਰਕਫੈੱਡ ਦੇ ਮੁੱਖ ਦਫਤਰ ਵਿਖੇ ਇਸ ਨੂੰ ਜਾਰੀ ਕੀਤਾ।ਸ਼੍ਰੀ ਅਮਰਜੀਤ ਸਿੰਘ ਸਮਰਾ ਨੇ ਇਸ ਮੌਕੇ 'ਤੇ ਆਖਿਆ ਕਿ ਅਦਾਰਾ ਮਾਰਕਫੈੱਡ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਜਾਣਿਆ ਜਾਂਦਾ ਹੈ ਅਤੇ ਕਿਸਾਨਾਂ ਦੇ ਇੱਕ ਸੱਚੇ ਸਾਥੀ ਹੋਣ ਦੇ ਨਾਤੇ ਵਾਜਿਬ ਰੇਟਾਂ ਅਤੇ ਕਿਸਾਨਾਂ ਦੀ ਵਧੇਰੇ ਬੱਚਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਿੱਟ ਜਾਰੀ ਕੀਤੀ ਗਈ ਹੈ। ਇਸ ਕਿੱਟ ਵਿੱਚੋਂ 11 ਏਕੜ ਲਈ ਲੋੜੀਂਦੇ ਖੇਤੀ ਰਸਾਇਣ ਉਪਲੱਬਧ ਕਰਾ ਕੇ 10 ਏਕੜ ਦੀ ਕੀਮਤ ਵਸੂਲੀ ਜਾਵੇਗੀ।ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਐਲਾਨ ਕੀਤਾ ਕਿ ਮਾਰਕਫੈੱਡ ਦੀਆਂ ਪੰਜਾਬ ਵਿੱਚੋਂ 110 ਤੋਂ ਵੱਧ ਸ਼ਾਖਾਵਾਂ ਰਾਹੀਂ ਅਗਾਂਹਵਧੂ ਕਿਸਾਨਾਂ ਨਾਲ ਸੰਪਰਕ ਕਰਕੇ ਇਹ ਕਿੱਟ ਮੁਹੱਈਆ  ਕਰਵਾਈ ਜਾਵੇਗੀ। ਇਸ ਕਿੱਟ ਵਿਚੋਂ ਖੇਤੀ ਰਸਾਇਣਾਂ ਦੇ ਨਾਲ-ਨਾਲ ਸੁਰੱਖਿਅਤ ਵਰਤੋਂ ਲਈ ਦਸਤਾਨੇ, ਗੈਸ-ਮਾਸਕ ਅਤੇ ਫਲੱਡ ਜੈੱਟ ਨੋਜ਼ਲ  ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ।ਇਸ ਤੋਂ ਇਲਾਵਾ 10 ਏਕੜ ਪਿੱਛੇ ਇੱਕ ਏਕੜ ਦੀ ਦਵਾਈ ਮੁਫਤ ਦਿੱਤੀ ਜਾ ਰਹੀ ਹੈ ਜਿਸ ਦੀ ਕੀਮਤ 600 ਤੋਂ 700 ਰੁਪਏ ਹੈ ਅਤੇ ਇਸ ਦੇ ਨਾਲ-ਨਾਲ ਬਾਜ਼ਾਰ ਨਾਲੋਂ 300 ਰੁਪਏ ਪ੍ਰਤੀ ਏਕੜ ਰੇਟ ਵੀ ਘੱਟ ਰੱਖੇ ਗਏ ਹਨ।

ਸ੍ਰੀ ਬੀ.ਐਮ.ਸ਼ਰਮਾ, ਕਾਰਜਕਾਰੀ ਨਿਰਦੇਸ਼ਕ, ਮਾਰਕਫੈੱਡ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਾਰਕਫੈੱਡ ਦੇ ਖੇਤਰੀ ਅਧਿਕਾਰੀਆਂ ਨੂੰ ਕਿਸਾਨ ਕੈਂਪ ਲਗਾ ਕੇ ਵਿਧੀ ਅਨੁਸਾਰ ਹੀ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਚੰਗੇ ਨਤੀਜੇ ਹਾਸਿਲ ਕੀਤੇ ਜਾ ਸਕਣ। ਮੋਹਾਲੀ ਦੇ ਉੱਘੇ ਕਿਸਾਨ ਅਤੇ ਸਾਬਕਾ ਚੇਅਰਮੈਨ, ਮਿਲਕ ਯੂਨੀਅਨ ਸ੍ਰੀ ਪਰਮਿੰਦਰ ਸਿੰਘ ਚਲਾਕੀ ਨੇ ਮਾਰਕਫੈੱਡ ਦੇ ਇਸ ਉੱਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਿੱਥੇ ਉਤਮ ਕੁਆਲਿਟੀ ਦੇ ਖੇਤੀ ਰਸਾਇਣ ਮੁਹੱਈਆ ਹੋਣਗੇ, ਉਥੇ ਵਾਜਿਬ ਰੇਟ 'ਤੇ ਮਿਲਣ ਕਰਕੇ ਕਿਸਾਨਾਂ ਦੀ ਭਾਰੀ ਬੱਚਤ ਵੀ ਹੋਵੇਗੀ।ਇਸ ਮੌਕੇ ਮੋਹਾਲੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਅਤੇ ਜ਼ਿਲ੍ਹਾ ਉਤਪਾਦਨ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਨੇ ਮਾਰਕਫੈੱਡ ਦੇ ਇਸ ਫੈਸਲੇ ਨੂੰ ਸਮੇਂ ਦੀ ਮੰਗ ਮੁਤਾਬਿਕ ਸਹੀ ਦੱਸਿਆ।ਘੜੂੰਆਂ ਤੋਂ ਮਾਰਕਫੈੱਡ ਦੇ ਬੋਰਡ ਮੈਂਬਰ ਸਰਬਜੀਤ ਸਿੰਘ ਘੜੂੰਆਂ ਨੇ ਕਿਸਾਨ ਕਿੱਟਾਂ ਦੀ ਤੁਰੰਤ ਸਪਲਾਈ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਡੀ.ਏ.ਪੀ. ਦੇ ਨਾਲ ਇਹ ਖੇਤੀ ਰਸਾਇਣ ਮੁਹੱਈਆ ਕਰਾਏ ਜਾਣ ਤਾਂ ਜੋ ਸਮੇਂ ਸਿਰ ਕਿਸਾਨ ਇਨ੍ਹਾਂ ਦੀ ਵਰਤੋਂ ਕਰ ਸਕਣ।ਮਾਰਕਫੈੱਡ ਮੋਹਾਲੀ ਪਲਾਂਟ ਦੇ ਮੁਖੀ ਸ੍ਰੀ ਸੰਜੀਵ ਸ਼ਰਮਾ ਨੇ ਇਸ ਸਕੀਮ ਦਾ ਵਿਸਥਾਰ ਪੇਸ਼ ਕਰਦਿਆਂ ਯਕੀਨ ਦੁਆਇਆ ਕਿ ਮਾਰਕਫੈੱਡ ਦੇ ਖੇਤੀ ਰਸਾਇਣ ਮੋਹਾਲੀ ਪਲਾਂਟ ਵਲੋਂ ਕਣਕ, ਝੋਨਾ, ਗੰਨੇ, ਨਰਮੇ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਲੋੜੀਂਦੀਆਂ ਸਾਰੀਆਂ ਨਦੀਨ-ਨਾਸ਼ਕ, ਕੀਟ ਨਾਸ਼ਕ ਅਤੇ ਉੱਲੀ ਨਾਸ਼ਕ ਦਵਾਈਆਂ ਤਿਆਰ ਕਰਕੇ ਵਾਜਿਬ ਰੇਟਾਂ 'ਤੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਅਤੇ ਸਿੱਧੇ ਤੌਰ 'ਤੇ ਮੁਹੱਈਆ ਕਰਾਉਣ ਨੂੰ ਪਹਿਲ ਦਿੱਤੀ ਜਾਵੇਗੀ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD