Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪੰਪ ਅਪਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਹੱਲ ਕੀਤਾ ਜਾਵੇਗਾ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 17 Oct 2017

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ  ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਵਿਚ ਕੰਮ ਕਰਦੇ ਪੰਪ ਓਪਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।ਅੱਜ ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਦੇ ਦਫਤਰ ਵਿਖੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਪਹੁੰਚੇ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫਦ ਦੀ ਮੌਜੂਦਗੀ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਜਾਇਜ਼ ਮੰਗਾ ਦਾ ਸਕਰਾਤਮਕ ਹੱਲ ਕੱਢਿਆ ਜਾਵੇ।ਇਸ ਮੌਕੇ ਨਾਲ ਹੀ ਸ. ਬਾਜਵਾ ਨੇ ਯੂਨੀਅਨ ਦੇ ਵਫਦ ਨੂੰ ਕਿਹਾ ਕਿ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਮੋਟਰ ਖਰਾਬ ਹੋ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾ ਕੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਮੋਟਰਾਂ ਰਿਪੇਅਰ ਕਰਵਾਉਣ ਸਮੇਂ ਕੁਆਲਟੀ ਸਮਾਨ ਦੀ ਵਰਤੋ ਕੀਤੀ ਜਾਵੇ।ਇਸ ਮੌਕੇ ਮੌਜੂਦ ਵਿਭਾਗ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਨੇ ਵਿਭਾਗ ਵਲੋਂ ਪਿੰਡਾਂ ਵਿਚ 10 ਘੰਟੇ ਨਿਰਵਿਘਨ ਜਲ-ਸਪਲਾਈ ਸਕੀਮ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਸ ਸਕੀਮ ਦੇ ਨਾਲ ਹੁਣ ਤੱਕ 1497 ਪਿੰਡਾ ਨੂੰ ਜੋੜਿਆ ਜਾ ਚੁੱਕਾ ਹੈ ਅਤੇ ਇਸ ਸਾਲ ਦੇ ਅੰਤ ਤੱਕ 2500 ਪਿੰਡਾਂ ਨੂੰ 10 ਘੰਟੇ ਜਲ ਸਪਲਾਈ ਨਾਲ ਜੋੜਨ ਦਾ ਟੀਚਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ, ਵਿਭਾਗ ਦੇ ਮੁਖੀ ਸ੍ਰੀ ਅਸ਼ਵਨੀ ਕੁਮਾਰ, ਕੈਬਨਿਟ ਮੰਤਰੀ ਸ. ਬਾਜਵਾ ਦੇ ਓ.ਐਸ.ਡੀ ਸ. ਗੁਰਦਰਸ਼ਨ ਸਿੰਘ ਬਾਹੀਆ, ਚੀਫ ਇੰਜਨੀਅਰ ਏ.ਕੇ ਕਲਸੀ, ਡਾਇਰੈਕਟਰ ਸੈਨੀਟੇਸ਼ਨ ਸ੍ਰੀ ਮੁਹੰਮਦ ਇਸ਼ਫਾਕ, ਚੀਫ ਇੰਜਨੀਅਰ ਸ੍ਰੀ ਐਸ. ਕੇ ਜੈਨ, ਚੀਫ ਇੰਜਨੀਅਰ ਸ੍ਰੀ ਗੁਰਪ੍ਰੀਤ ਸਿੰਘ, ਐਸ.ਈ ਸ੍ਰੀ ਹਰਸਤਿੰਦਰ ਪਾਲ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Tript Rajinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD