Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੋਸਾਈਂ ਕਤਲ ਕੇਸ ਦੀ ਪੜਤਾਲ ਕੌਮੀ ਜਾਂਚ ਏਜੰਸੀ ਨੂੰ ਸੌਂਪਣ ਲਈ ਆਰ.ਐਸ.ਐਸ. ਦੀ ਅਪੀਲ ਸਵੀਕਾਰ

ਗੋਸਾਈ ਦੇ ਪਰਿਵਾਰ ਲਈ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਚਾਰ ਬੱਚਿਆਂ ਵਿੱਚੋਂ ਇਕ ਨੂੰ ਸਰਕਾਰੀ ਨੌਕਰੀ ਦੇਣ ਦੇ ਹੁਕਮ

Web Admin

Web Admin

5 Dariya News

ਚੰਡੀਗੜ੍ਹ , 20 Oct 2017

ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਰ.ਐਸ.ਐਸ. ਨੇਤਾ ਰਵਿੰਦਰ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਹੁਕਮ ਦਿੰਦਿਆਂ ਪਰਿਵਾਰ ਲਈ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਮ੍ਰਿਤਕ ਦੇ ਚਾਰ ਬੱਚਿਆਂ ਵਿੱਚੋਂ ਇਕ ਨੂੰ ਵਿਦਿਅਕ ਯੋਗਤਾ ਦੇ ਅਨੁਕੂਲ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਸ੍ਰੀ ਗੋਸਾਈਂ ਦੀ ਪਤਨੀ ਦੀ ਵੀ ਕੁਝ ਸਾਲ ਪਹਿਲਾਂ ਕੈਂਸਰ ਰੋਗ ਕਾਰਨ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਚਾਰ ਬੱਚੇ ਹਨ। ਆਰ.ਐਸ.ਐਸ. ਦੇ ਇਕ ਵਫ਼ਦ ਵੱਲੋਂ ਬੀਤੇ ਦਿਨ ਮੁੱਖ ਮੰਤਰੀ ਰਿਹਾਇਸ਼ 'ਤੇ ਉਨ੍ਹਾਂ ਨਾਲ ਮੁਲਾਕਾਤ ਦੌਰਾਨ ਕੀਤੀ ਅਪੀਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਪੜਤਾਲ ਸੌਂਪਣ ਦੇ ਹੁਕਮ ਦਿੱਤੇ।Îਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦਾ ਨਾਤਾ ਕੌਮਾਂਤਰੀ ਪੱਧਰ 'ਤੇ ਹੋਣ ਕਾਰਨ ਮੁੱਖ ਮੰਤਰੀ ਨੇ ਆਰ.ਐਸ.ਐਸ. ਦੀ ਅਪੀਲ ਨੂੰ ਪ੍ਰਵਾਨ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਹੁਣ ਤੱਕ ਹੋਈ ਪੜਤਾਲ ਵਿੱਚ ਇਹ ਸੰਕੇਤ ਮਿਲੇ ਹਨ ਕਿ ਇਨ੍ਹਾਂ ਸਾਜ਼ਿਸ਼ਾਂ ਨੂੰ ਵਿਦੇਸ਼ੀ ਧਰਤੀ ਤੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਇਸ ਪੜਤਾਲ ਦਾ ਹਿੱਸਾ ਬਣਾਉਣ ਦੀ ਸਹਿਮਤੀ ਦਿੱਤੀ ਤਾਂ ਕਿ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲੀਸ ਦਰਮਿਆਨ ਹੋਰ ਵਧੇਰੇ ਤਾਲਮੇਲ ਬਿਠਾਇਆ ਜਾ ਸਕੇ।ਰਵਿੰਦਰ ਗੋਸਾਈਂ ਦੇ ਸੰਗੀਨ ਕਤਲ 'ਤੇ ਵਫ਼ਦ ਦੀ ਚਿੰਤਾ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੀ ਬਦਅਮਨੀ ਨੂੰ ਹਰਗਿਜ਼ ਸਹਿਣ ਨਹੀਂ ਕਰੇਗੀ ਅਤੇ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਦੀ ਰੋਕਥਾਮ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬਾ ਪੁਲੀਸ ਅਜਿਹੀਆਂ ਹੱਤਿਆਵਾਂ ਦੇ ਪਿਛਲੇ ਸਾਰੇ ਮਾਮਲਿਆਂ ਨੂੰ ਹੱਲ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਅਤੇ ਉਨ੍ਹਾਂ ਨੇ ਨਿੱਜੀ ਤੌਰ 'ਤੇ ਵੀ ਇਨ੍ਹਾਂ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਿੱਥ ਕੇ ਕੀਤੇ ਕਤਲਾਂ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂ ਜੋ ਅਜਿਹੇ ਕੋਝੇ ਯਤਨਾਂ ਦਾ ਸਿੱਧਾ ਮੰਤਵ ਸੂਬੇ ਨੂੰ ਅਸਥਿਰਤਾ ਦੇ ਰਾਹ ਪਾਉਣਾ ਅਤੇ ਅਮਨ-ਸ਼ਾਂਤੀ ਭੰਗ ਕਰਨਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD