Wednesday, 17 April 2024

 

 

ਖ਼ਾਸ ਖਬਰਾਂ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

ਅੱਤਵਾਦ ਦੌਰਾਨ ਮਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ ਲਾਲ ਕਾਰਡ ਸਕੀਮ ਦਾ ਲਾਭ ਦੇਣ ਲਈ ਸਹਿਮਤੀ ਦਿੱਤੀ

Web Admin

Web Admin

5 Dariya News

ਚੰਡੀਗੜ੍ਹ , 20 Oct 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀਆਂ ਵੱਲੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਤਵਾਦ ਦੇ ਦੌਰ ਵਿੱਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਲਾਲ ਕਾਰਡ ਸਕੀਮ ਦਾ ਲਾਭ ਦੇਣ ਦੀ ਵੀ ਸਹਿਮਤੀ ਦੇ ਦਿੱਤੀ।ਸਾਲ 2016 ਵਿੱਚ ਪਿਛਲੀ ਅਕਾਲੀ ਸਰਕਾਰ ਨੇ ਵਿਸ਼ੇਸ਼ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ 'ਤੇ ਇਸ ਸਕੀਮ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਕੀਮ ਤਹਿਤ ਵਿਧਵਾ ਨੂੰ ਉਸ ਦੀ ਮੌਤ ਤੱਕ ਪੈਨਸ਼ਨ ਮਿਲੇਗੀ ਜਦਕਿ ਇਸ ਤੋਂ ਪਹਿਲਾਂ ਉਸ ਦੇ ਮੁੜ ਵਿਆਹੇ ਜਾਣ ਤੱਕ ਪੈਨਸ਼ਨ ਦੇਣ ਦਾ ਉਪਬੰਧ ਸੀ।ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵੱਲੋਂ ਕੀਤੀ ਅਪੀਲ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਲ ਕਾਰਡ  ਦਿੱਤੇ ਜਾਣਗੇ ਜੋ ਕਿ ਹੁਣ ਤੱਕ ਸਿਰਫ ਅੱਤਵਾਦ ਤੋਂ ਪੀੜਤ ਸਿਵਲੀਅਨਾਂ ਨੂੰ ਹੀ ਦਿੱਤੇ ਜਾਂਦੇ ਹਨ। ਪੰਜਾਬ ਪੁਲਿਸ ਦੇ ਬਹਾਦਰੀ ਤੇ ਕੁਰਬਾਨੀ ਭਰੇ ਇਤਿਹਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਤਵਾਦ ਦੌਰਾਨ ਪੰਜਾਬ ਵੱਲੋਂ ਹੰਢਾਈਆਂ ਔਖੀਆਂ ਪ੍ਰਸਥਿਤੀਆਂ ਅਤੇ ਸ਼ਾਂਤੀ ਦੀ ਬਹਾਲੀ ਲਈ ਪੁਲੀਸ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਿਵਾਰਾਂ ਨਾਲ ਵਾਅਦਾ ਕੀਤਾ ਕਿ ਹਥਿਆਰਬੰਦ ਪੁਲਿਸ ਵਿੱਚ ਭਰਤੀ, ਉਨ੍ਹਾਂ ਦੇ ਬੱਚਿਆਂ ਦੀ ਤਾਇਨਤੀ ਗ੍ਰਹਿ ਜ਼ਿਲ੍ਹਿਆਂ ਦੇ ਨੇੜੇ ਕਰਨ ਬਾਰੇ ਮੰਗ ਨੂੰ ਸਰਕਾਰ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾਵੇਗਾ।ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆਂ ਮੌਕੇ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਫੋਰਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੁਲਿਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਜੋਤ ਜਗਾਈ। ਸੂਬੇ ਵਿੱਚ ਐਸ.ਪੀ.ਓਜ਼ ਅਤੇ ਹੋਮਗਾਰਡਜ਼ ਸਮੇਤ ਪੁਲਿਸ ਦੇ ਕੁੱਲ 1600 ਸ਼ਹੀਦਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਸਮੇਤ ਬਾਕੀ ਪੁਲਿਸ ਫੋਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। 

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਪਰਿਵਾਰਕ ਪੈਨਸ਼ਨ ਲਈ ਡੀ.ਜੀ.ਪੀ. ਨੂੰ ਲੋੜੀਂਦਿਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਸਕੀਮ ਨੂੰ ਅੱਤਵਾਦ ਵਿਰੁੱਧ ਲੜਾਈ ਦੌਰਾਨ ਮਾਰੇ ਗਏ ਸਰਕਾਰੀ ਮੁਲਾਜ਼ਮ ਦੀ ਵਿਧਵਾ ਜਾਂ ਮਾਤਾ ਨੂੰ ਪੈਨਸ਼ਨ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਦੱਸਿਆ ਕਿ ਪੈਨਸ਼ਨ ਦੀ ਰਾਸ਼ੀ ਮੁਲਾਜ਼ਮ ਦੀ ਮੌਤ ਸਮੇਂ ਦੌਰਾਨ ਉਸ ਦੀ ਆਖਰੀ ਤਨਖਾਹ ਦੇ ਬਰਾਬਰ ਹੋਵੇਗੀ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਵਿਧਵਾਵਾਂ ਸਾਡੇ ਪਰਿਵਾਰ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ।ਮੁੱਖ ਮੰਤਰੀ ਨੇ ਆਖਿਆ ਕਿ ਪੁਲਿਸ ਮੁਲਾਜ਼ਮ ਬਹੁਤ ਔਖੀਆਂ ਹਾਲਤਾਂ ਵਿੱਚ ਕੰਮ ਕਰਦੇ ਹਨ ਅਤੇ ਕਈ ਵਾਰ ਉਨ੍ਹਾਂ ਨੂੰ 24-24 ਘੰਟੇ ਕੰਮ ਕਰਨਾ ਪੈਂਦਾ ਹੈ ਜਿਸ ਕਰਕੇ ਉਹ ਬਹੁਤਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਵਧੀਆ ਮਕਾਨ, ਸਿਹਤ ਸੰਭਾਲ ਅਤੇ ਬੱਚਿਆਂ ਦੀ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੜਾਈ ਵਿੱਚ ਮਾਰੇ ਜਾਂਦੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਅਕਸਰ ਗੁਰਬਤ ਅਤੇ ਨਿਆਸਰਿਆਂ ਵਾਲਾ ਜੀਵਨ ਜਿਉਣਾ ਪੈਂਦਾ ਹੈ।ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਅੱਤਵਾਦੀਆਂ ਹੱਥੋਂ ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿੱਚੋਂ ਕੁਝ ਮੁਲਾਜ਼ਮਾਂ ਦੇ ਬੱਚਿਆਂ ਨੂੰ ਐਕਸ-ਗ੍ਰੇਸੀਆ ਸਹਾਇਤਾ ਅਤੇ ਨੌਕਰੀਆਂ ਪਹਿਲਾਂ ਹੀ ਦੇ ਦਿੱਤੀਆਂ ਹਨ ਅਤੇ ਇਹ ਪ੍ਰਕ੍ਰਿਆ ਇਸੇ ਤਰ੍ਹਾਂ ਜਾਰੀ ਰਹੇਗੀ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਲਈ ਹੋਰ ਭਲਾਈ ਉਪਰਾਲਿਆਂ ਦਾ ਐਲਾਨ ਕੀਤਾ ਜਾਵੇਗਾ। 

ਪੰਜਾਬ ਪੁਲਿਸ ਹੈਡਕੁਆਟਰ ਦੇ ਪ੍ਰਵੇਸ਼ ਦੁਆਰ 'ਤੇ ਸਥਾਪਤ ਕੀਤੀ ਗਈ ਸ਼ਹੀਦੀ ਯਾਦਗਾਰ ਪੰਜਾਬ ਪੁਲਿਸ ਵੱਲੋਂ ਆਪਣੇ ਸ਼ਹੀਦਾਂ ਨੂੰ ਇਕ ਨਿਮਰ ਸ਼ਰਧਾਂਜਲੀ ਹੈ। ਯਾਦਗਾਰ ਦੀ ਭਾਵਨਾ ਰਾਬਰਟ ਲੌਰੇਨਸ ਬਾਇਯੋਨ ਦੀ ਕਵਿਤਾ ''ਫਾਰ ਦੀ ਫਾਲਨ'' ਦੇ ਇਕ ਮਸ਼ਹੂਰ ਕਥਨ ਦੁਆਰਾ ਦਰਸਾਈ ਗਈ ਹੈ। ਇਹ ਕਵਿਤਾ ਪਹਿਲੇ ਵਿਸ਼ਵ ਯੁੱਧ ਦੇ ਸ਼ੁਰੂ ਹੋਣ ਸਮੇਂ 1914 ਵਿੱਚ ਰਚੀ ਗਈ ਸੀ। ਇਸ ਕਵਿਤਾ ਦੀ ਇਕ ਪੰਕਤੀ, ''ਸਵੇਰ-ਸ਼ਾਮ, ਅਸੀਂ ਉਨ੍ਹਾਂ ਨੂੰ ਯਾਦ ਰੱਖਾਂਗੇ''। ਇਸ ਯਾਦਗਾਰ 'ਤੇ ਸ਼ਹੀਦਾਂ ਦੇ ਨਾਂ ਵੇਰਵੇ ਸਹਿਤ ਉਕਰੇ ਹੋਏ ਹਨ।ਇਸ ਮੌਕੇ ਪੰਜਾਬ ਪੁਲਿਸ ਦੇ ਸੂਬਾ ਮੁਖੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਕ ਕੰਧ 'ਤੇ ਸ਼ਹੀਦਾਂ ਦੇ ਨਾਮ ਨਾਲ ਸ਼ਹੀਦੀ ਜੋਤ ਸਥਾਪਤ ਕਰਨ ਦਾ ਵਿਚਾਰ ਉਨ੍ਹਾਂ ਨੂੰ ਨਿਊਯਾਰਕ ਵਿੱਚ ਨਿਊਯਾਰਕ ਪੁਲਿਸ ਡਿਪਾਰਟਮੈਂਟ ਹੈਡਕੁਆਟਰ ਦੇ ਦੌਰੇ ਦੌਰਾਨ ਆਇਆ।ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਡੀ.ਜੀ.ਪੀ. ਅਮਨ ਤੇ ਕਾਨੂੰਨ ਐਚ.ਐਸ. ਢਿੱਲੋਂ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਡੀ.ਜੀ.ਪੀ. ਪ੍ਰਸ਼ਾਸਨ ਐਮ.ਕੇ. ਤਿਵਾੜੀ, ਡੀ.ਜੀ.ਪੀ. ਜੇਲ੍ਹਾਂ ਆਈ.ਪੀ.ਐਸ. ਸਹੋਤਾ, ਡੀ.ਜੀ.ਪੀ. ਪ੍ਰਬੰਧ ਅਤੇ ਆਧੁਨਿਕੀਰਨ ਵੀ.ਕੇ. ਭਾਵਰਾ, ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ, ਡੀ.ਜੀ.ਪੀ. (ਆਈ.ਵੀ.ਸੀ.) ਜਸਮਿੰਦਰ ਸਿੰਘ, ਡੀ.ਜੀ.ਪੀ. (ਐਚ.ਆਰ.ਡੀ. ਐਸ. ਚਟੋਪਧਿਆਏ, ਏ.ਡੀ.ਜੀ.ਪੀ.-ਕਮ-ਚੀਫ ਵਿਜੀਲੈਂਸ ਡਾਇਰੈਕਟਰ ਬੀ.ਕੇ.ਉੱਪਲ, ਏ.ਡੀ.ਜੀ.ਪੀ.-ਕਮ-ਡਾਇਰਕੈਟਰ ਜਨਰਲ ਹੋਮਗਾਰਡਜ਼ ਬੀ.ਕੇ. ਬਾਵਾ, ਏ.ਡੀ.ਜੀ.ਪੀ. ਭਲਾਈ ਸੰਜੀਵ ਕਾਲੜਾ, ਏ.ਡੀ.ਜੀ.ਪੀ. ਨੀਤੀ, ਨਿਯਮ ਅਤੇ ਆਵਾਜਾਈ ਸ਼ਰਦ ਸੱਤਿਆ ਚੌਹਾਨ, ਏ.ਡੀ.ਜੀ.ਪੀ. ਸੁਰੱਖਿਆ ਗੌਰਵ ਯਾਦਵ, ਏ.ਡੀ.ਜੀ.ਪੀ. (ਪੀ.ਏ.ਪੀ) ਕੁਲਦੀਪ ਸਿੰਘ ਅਤੇ ਏ.ਡੀ.ਜੀ.ਪੀ. ਮੁੱਖ ਮੰਤਰੀ/ਸੁਰੱਖਿਆ ਖੂਬੀ ਰਾਮ ਹਾਜ਼ਰ ਸਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD